ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 21st, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ
August 21st, 08:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 04:44 pm
ਪ੍ਰਧਾਨ ਮੰਤਰੀ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ, ਉਨ੍ਹਾਂ ਨੇ ਪਿਛਲੇ 12 ਸਾਲਾਂ ਵਿੱਚ ਮੈਨੂਫੈਕਚਰਿੰਗ, ਡਿਜੀਟਲ ਵਿਕਾਸ ਅਤੇ ਨਾਗਰਿਕ ਡਿਲੀਵਰੀ ਵਿੱਚ ਭਾਰਤ ਦੀ ਪ੍ਰਗਤੀ ਦਾ ਇੱਕ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਰਾਸ਼ਟਰੀ ਇੱਛਾਵਾਂ ਨੂੰ ਪ੍ਰਾਪਤ ਕਰਨ ਲਈ ਸੱਤ ਮੁੱਖ ਖੇਤਰਾਂ ਨੂੰ ਸ਼ਾਮਲ ਕਰਦੇ ਹੋਏ ਪਰਿਵਰਤਨਸ਼ੀਲ ਸਪਤ ਧਾਰਾ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਵਿੱਚ ਵਿਕਸਿਤ ਭਾਰਤ ਵੱਲ ਭਾਰਤ ਦੀ ਅਗਲੀ ਪੁਲਾਂਘ ਦਾ ਜ਼ੋਰਦਾਰ ਸੱਦਾ ਦਿੱਤਾ
August 15th, 12:51 pm
ਲਾਲ ਕਿਲ੍ਹੇ ਦੀ ਫ਼ਸੀਲ ਤੋਂ ਆਪਣੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2047 ਤੱਕ ਵਿਕਸਿਤ ਭਾਰਤ ਵੱਲ ਭਾਰਤ ਦੀ ਯਾਤਰਾ ਨੂੰ ਤੇਜ਼ ਕਰਨ ਦੇ ਮੰਤਵ ਨਾਲ ਕਈ ਕਈ ਸੱਦੇ ਦਿੱਤੇ। ਦੇਸ਼ ਦੇ ਕਾਰਜ ਸੱਭਿਆਚਾਰ, ਸੋਚ ਅਤੇ ਆਸਾਂ ਦੇ ਪੈਮਾਨੇ ਵਿੱਚ ਤਬਦੀਲੀ ਦੀ ਮੰਗ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਾਗਰਿਕਾਂ, ਸਰਕਾਰਾਂ, ਉਦਯੋਗ, ਕਿਸਾਨਾਂ, ਨੌਜਵਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਵੱਲੋਂ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 11:45 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੋਗਾਪੁਰਮ ਵਿੱਚ 17,900 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ
August 01st, 11:30 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 07th, 11:21 am
ਮੈਨੂੰ ਵਿਸ਼ਵਾਸ ਹੈ ਕਿ ਅੱਜ ਤੋਂ ਭਾਰਤ-ਇੰਡੋਨੇਸ਼ੀਆ ਭਾਈਵਾਲੀ ਦਾ ਇੱਕ ਸੁਨਹਿਰੀ ਅਧਿਆਇ ਸ਼ੁਰੂ ਹੋਵੇਗਾ। ਅਤੇ ਇਸ ਸੁਨਹਿਰੀ ਅਧਿਆਇ ਦਾ 21ਵੀਂ ਸਦੀ ਦੀ ਦੁਨੀਆ ਅਤੇ ਪੂਰੀ ਮਨੁੱਖਤਾ ’ਤੇ ਬਹੁਤ ਵੱਡਾ ਸਕਾਰਾਤਮਕ ਅਸਰ ਪਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 28th, 08:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਹੇ ਦੇ ਵਿਕਟੋਰੀਆ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਡਾਕਟਰ ਨਵੀਨਚੰਦਰ ਰਾਮਗੁਲਾਮ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੁਲਾਕਾਤ ਸੇਸ਼ੇਲਸ ਦੇ ‘ਗੋਲਡਨ ਜੁਬਲੀ ਨੈਸ਼ਨਲ ਡੇਅ’ ਸਮਾਗਮ ਦੌਰਾਨ ਹੋਈ। ਨਵੰਬਰ 2024 ਵਿੱਚ ਪ੍ਰਧਾਨ ਮੰਤਰੀ ਰਾਮਗੁਲਾਮ ਦੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਉਨ੍ਹਾਂ ਨਾਲ ਇਹ ਚੌਥੀ ਮੁਲਾਕਾਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ
June 28th, 03:07 pm
ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮਿਨੀ ਨੇ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਨ੍ਹਾਂ ਦੀ ਵਾਤਾਵਰਨ-ਪੱਖੀ ਅਗਵਾਈ (ਗ੍ਰੀਨ ਲੀਡਰਸ਼ਿਪ), ਵਿਕਾਸਸ਼ੀਲ ਦੇਸ਼ਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਅਤੇ ਬਲੂ ਇਕੌਨਮੀ, ਜਲਵਾਯੂ ਤਬਦੀਲੀ, ਸਮੁੰਦਰੀ ਵਸੀਲਿਆਂ ਦੇ ਟਿਕਾਊ ਪ੍ਰਬੰਧਨ ਅਤੇ ਛੋਟੇ ਟਾਪੂ ਵਾਲੇ ਵਿਕਾਸਸ਼ੀਲ ਦੇਸ਼ਾਂ ਦੀਆਂ ਵਿਕਾਸ ਇੱਛਾਵਾਂ ਨੂੰ ਹੁਲਾਰਾ ਦੇਣ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਚਨਬੱਧਤਾ ਲਈ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ, ਜਦੋਂ ਇਹ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਕੋਲਕਾਤਾ ਵਿੱਚ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਦੇ ਤਿੰਨ-ਪੱਧਰੀ ਕਮਿਸ਼ਨਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 12:51 pm
ਅੱਜ ਦਾ ਦਿਨ ਕਈ ਮਾਅਨਿਆਂ ਵਿੱਚ ਖ਼ਾਸ ਹੈ। ਅੱਜ ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਮੈਨੂੰ ਖ਼ੁਸ਼ੀ ਹੈ ਕਿ ਇਸ ਮੌਕੇ 'ਤੇ ਮੈਨੂੰ ਬੰਗਾਲ ਦੀ ਇਸ ਮਹਾਨ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ। ਇਹ ਉਹ ਧਰਤੀ ਹੈ, ਜਿਸਨੇ ਭਾਰਤ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿਸਨੇ ਭਾਰਤ ਦੇ ਪੁਨਰਜਾਗਰਣ ਨੂੰ ਗਤੀ ਦਿੱਤੀ ਹੈ, ਅਤੇ ਜਿਸਨੇ ਸਦੀਆਂ ਤੱਕ ਭਾਰਤ ਨੂੰ ਸਮੁੰਦਰ ਦੇ ਰਸਤੇ ਦੁਨੀਆ ਨਾਲ ਜੋੜਿਆ ਹੈ। ਅੱਜ ਇਸੇ ਧਰਤੀ 'ਤੇ ਆਤਮ-ਨਿਰਭਰ ਭਾਰਤ, ਸੁਰੱਖਿਅਤ ਭਾਰਤ ਅਤੇ ਵਿਕਸਿਤ ਭਾਰਤ ਨਾਲ ਜੁੜਿਆ ਇੱਕ ਅਹਿਮ ਸਮਾਗਮ ਹੋ ਰਿਹਾ ਹੈ। ਕੁਝ ਦੇਰ ਪਹਿਲਾਂ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵੈਸੇ ਅੱਜ 21 ਜੂਨ ਨੂੰ ਵਰਲਡ ਹਾਈਡ੍ਰੋ-ਗ੍ਰਾਫੀਡੇ ਵਜੋਂ ਵੀ ਮਨਾਇਆ ਜਾਂਦਾ ਹੈ। ਅਤੇ ਇਹ ਬਹੁਤ ਹੀ ਧਿਆਨ ਦੇਣ ਯੋਗ ਸੰਯੋਗ ਹੈ, ਕਿ ਅੱਜ ਦੇ ਦਿਨ ਅਸੀਂ ਭਾਰਤ ਦਾ ਸਭ ਤੋਂ ਅਡਵਾਂਸਡ ਹਾਈਡ੍ਰੋ-ਗ੍ਰਾਫੀ ਜਹਾਜ਼ ਆਈਐੱਨਐੱਸ ਸੰਸ਼ੋਧਕ ਕਮਿਸ਼ਨ ਕੀਤਾ ਹੈ। ਮੈਂ ਭਾਰਤੀ ਜਲ ਸੈਨਾ ਨੂੰ, ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਵਿਗਿਆਨੀਆਂ ਨੂੰ, ਇੰਜੀਨੀਅਰਾਂ ਨੂੰ, ਮਜ਼ਦੂਰਾਂ ਨੂੰ ਅਤੇ ਮੇਰੇ ਪਿਆਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ - ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗਰੇ ਦੀ ਸ਼ੁਰੂਆਤ ਕੀਤੀ
June 21st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ – ਅਡਵਾਂਸਡ ਸਟੀਲਥ ਫ੍ਰਿਗੇਟ ਆਈਐੱਨਐੱਸ ਦੂਨਾਗਿਰੀ, ਸਰਵੇਖਣ ਜਹਾਜ਼ (ਵੱਡਾ) ਆਈਐੱਨਐੱਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਖੋਖਲੇ ਪਾਣੀ ਦੇ ਜਹਾਜ਼ ਆਈਐੱਨਐੱਸ ਅਗਰੇ ਨੂੰ ਕਮਿਸ਼ਨ ਕੀਤਾ। ਇਨ੍ਹਾਂ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਦੇਸ਼ ਦੀ ਸੰਚਾਲਨ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ, ਸਮੁੰਦਰੀ ਖੇਤਰ ਦੀ ਜਾਗਰੂਕਤਾ ਵਧੇਗੀ ਅਤੇ ਭੂ-ਰਾਜਨੀਤਿਕ ਖ਼ਤਰਿਆਂ ਦੇ ਖ਼ਿਲਾਫ਼ ਤੱਟਵਰਤੀ ਜਲ ਖੇਤਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ। ਤਿੰਨੋਂ ਜਹਾਜ਼ਾਂ ਨੂੰ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਡਿਜ਼ਾਈਨ ਬਿਊਰੋ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ ਅਤੇ ਕੋਲਕਾਤਾ ਵਿੱਚ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼ (ਜੀਆਰਐੱਸਈ) ਵੱਲੋਂ ਬਣਾਇਆ ਗਿਆ ਸੀ। ਇਸ ਵਿੱਚ 200 ਤੋਂ ਵੱਧ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਸਮੇਤ ਭਾਰਤੀ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਸੀ। 75 ਫ਼ੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਵਾਲੇ ਇਹ ਜਹਾਜ਼ ਆਤਮ-ਨਿਰਭਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਸਬੂਤ ਵੀ ਹਨ।ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।