ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

March 13th, 03:00 pm

ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

March 13th, 02:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।

ਪ੍ਰਧਾਨ ਮੰਤਰੀ ਨੇ ਬੋਡੋਫਾ ਉਪੇਂਦਰਨਾਥ ਬ੍ਰਹਮਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ

November 15th, 11:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੋਡੋਫਾ ਉਪੇਂਦਰਨਾਥ ਬ੍ਰਹਮਾ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜੀਵਨ ਯਾਤਰਾ ਅਨੇਕ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ।

ਪ੍ਰਧਾਨ ਮੰਤਰੀ ਨੇ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕੀਤਾ

March 31st, 10:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਬੋਡੋਫਾ ਉਪੇਂਦਰਨਾਥ ਬ੍ਰਹਮਾ ਦਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਸੀ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ਭਾਰਤ ਸਰਕਾਰ ਅਤੇ ਅਸਾਮ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸ਼ਾਨਦਾਰ ਬੋਡੋ ਲੋਕਾਂ ਦੇ ਸਸ਼ਕਤੀਕਰਣ ਲਈ ਕੰਮ ਕਰਨ ਲਈ ਬਹੁਤ ਸਾਰੇ ਪ੍ਰਯਾਸ ਕਰ ਰਹੀ ਹੈ।