ਪ੍ਰਧਾਨ ਮੰਤਰੀ ਨੇ ਸ਼੍ਰੀ ਹਗਰਾਮਾ ਮੋਹਿਲਰੀ ਨੂੰ ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
October 05th, 04:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਹਗਰਾਮਾ ਮੋਹਿਲਰੀ ਨੂੰ ਬੋਡੋਲੈਂਡ ਟੈਰੀਟੋਰੀਅਲ ਕੌਂਸਲ (ਬੀਟੀਸੀ) ਦੇ ਮੁੱਖ ਕਾਰਜਕਾਰੀ ਮੈਂਬਰ (ਸੀਈਐੱਮ) ਵਜੋਂ ਸਹੁੰ ਚੁੱਕਣ 'ਤੇ ਤਹਿ ਦਿਲੋਂ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਪੂਜਨੀਕ ਬੋਡੋਫਾ ਉਪੇਂਦਰਨਾਥ ਬ੍ਰਹਮਾ ਦੇ ਦ੍ਰਿਸ਼ਟੀਕੋਣ ਪ੍ਰਤੀ ਸਾਂਝੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ, ਬੀਟੀਸੀ ਪ੍ਰਸ਼ਾਸਨ ਨੂੰ ਕੇਂਦਰ ਸਰਕਾਰ ਅਤੇ ਅਸਾਮ ਸਰਕਾਰ ਦੋਵਾਂ ਦੀ ਅਟੁੱਟ ਹਮਾਇਤ ਦੀ ਪੁਸ਼ਟੀ ਕੀਤੀ।