ਪੱਛਮੀ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ਬਾਰੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ

March 23rd, 02:15 pm

ਮੈਂ ਸਨਮਾਨਿਤ ਸਦਨ ਵਿੱਚ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਅਤੇ ਇਸ ਕਾਰਨ ਭਾਰਤ ਦੇ ਸਾਹਮਣੇ ਆਈਆਂ ਚੁਣੌਤੀਆਂ ’ਤੇ ਗੱਲ ਰੱਖਣ ਲਈ ਹਾਜ਼ਰ ਹੋਇਆ ਹਾਂ। ਇਸ ਸਮੇਂ ਪੱਛਮੀ ਏਸ਼ੀਆ ਦੀ ਹਾਲਤ ਚਿੰਤਾਜਨਕ ਹੈ। ਪਿਛਲੇ ਦੋ-ਤਿੰਨ ਹਫ਼ਤਿਆਂ ਵਿੱਚ, ਜੈਸ਼ੰਕਰ ਜੀ ਨੇ ਅਤੇ ਹਰਦੀਪ ਪੁਰੀ ਜੀ ਨੇ ਇਸ ਵਿਸ਼ੇ ’ਤੇ ਸਦਨ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਹੈ। ਹੁਣ ਇਸ ਸੰਕਟ ਨੂੰ 3 ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਰਿਹਾ ਹੈ। ਇਸ ਦਾ ਪੂਰੀ ਦੁਨੀਆ ਦੀ ਆਰਥਿਕਤਾ ’ਤੇ, ਲੋਕਾਂ ਦੇ ਜੀਵਨ ’ਤੇ, ਬਹੁਤ ਹੀ ਉਲਟ ਅਸਰ ਹੋ ਰਿਹਾ ਹੈ, ਇਸ ਲਈ ਪੂਰੀ ਦੁਨੀਆ ਇਸ ਸੰਕਟ ਦੇ ਜਲਦ ਤੋਂ ਜਲਦ ਹੱਲ ਲਈ ਸਾਰੀਆਂ ਧਿਰਾਂ ਨੂੰ ਅਪੀਲ ਵੀ ਕਰ ਰਹੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ 'ਤੇ ਲੋਕ ਸਭਾ ਨੂੰ ਸੰਬੋਧਨ ਕੀਤਾ

March 23rd, 02:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਅਤੇ ਇਸ ਨਾਲ ਭਾਰਤ ਦੇ ਸਾਹਮਣੇ ਪੈਦਾ ਹੋਈਆਂ ਵਿਆਪਕ ਚੁਣੌਤੀਆਂ ਦੇ ਵਿਸ਼ੇ 'ਤੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸੰਕਟ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ, ਜਿਸ ਦੇ ਆਲਮੀ ਅਰਥਵਿਵਸਥਾ ਅਤੇ ਜਨਜੀਵਨ 'ਤੇ ਮਾੜੇ ਨਤੀਜੇ ਹੋਏ ਹਨ। ਪ੍ਰਧਾਨ ਮੰਤਰੀ ਨੇ ਇਸ ਦੇ ਹੱਲ ਦੀ ਫ਼ੌਰੀ ਲੋੜ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਸਥਿਤੀ ਦੀ ਗੰਭੀਰਤਾ ਨੂੰ ਉਭਾਰਦਿਆਂ ਕਿਹਾ, ਪੂਰੀ ਦੁਨੀਆ ਸਾਰੀਆਂ ਧਿਰਾਂ ਨੂੰ ਇਸ ਸੰਕਟ ਦੇ ਛੇਤੀ ਹੱਲ ਦੀ ਅਪੀਲ ਕਰ ਰਹੀ ਹੈ।

ਈਟੀ ਨਾਓ ਗਲੋਬਲ ਬਿਜ਼ਨਸ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

February 13th, 08:30 pm

ਤੁਹਾਡਾ ਸਭ ਦਾ ਇਸ ਗਲੋਬਲ ਬਿਜ਼ਨਸ ਸਮਿਟ ਵਿੱਚ, ਤੁਹਾਡਾ ਸਭ ਦਾ ਮੈਂ ਸਵਾਗਤ ਕਰਦਾ ਹਾਂ। ਅਸੀਂ ਇੱਥੇ ਰੁਕਾਵਟ ਦਾ ਦਹਾਕਾ, ਬਦਲਾਅ ਦੀ ਇੱਕ ਸਦੀ ਇਸ ਵਿਸ਼ੇ ’ਤੇ ਚਰਚਾ ਕਰ ਰਹੇ ਹਾਂ। ਵਿਨੀਤ ਜੀ ਦੇ ਭਾਸ਼ਣ ਨੂੰ ਸੁਣਨ ਤੋਂ ਬਾਅਦ ਮੈਨੂੰ ਲੱਗਦਾ ਹੈ ਕਿ ਮੇਰਾ ਕੰਮ ਬਹੁਤ ਸੌਖਾ ਹੋ ਗਿਆ ਹੈ। ਪਰ ਇੱਕ ਛੋਟੀ ਜਿਹੀ ਬੇਨਤੀ ਕਰਾਂ, ਇੰਨਾ ਸਾਰਾ ਤੁਹਾਨੂੰ ਪਤਾ ਹੈ, ਤਾਂ ਕਦੇ ਈਟੀ ਵਿੱਚ ਤਾਂ ਦਿਖਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ

February 13th, 08:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਆਲਮੀ ਕਾਰੋਬਾਰੀ ਸੰਮੇਲਨ ਵਿੱਚ ਮੌਜੂਦ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ 'ਔਕੜਾਂ ਦਾ ਦਹਾਕਾ, ਬਦਲਾਅ ਦੀ ਸਦੀ' ਵਿਸ਼ੇ 'ਤੇ ਟਿੱਪਣੀ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 21ਵੀਂ ਸਦੀ ਦੇ ਪਿਛਲੇ ਦਹਾਕੇ ਵਿੱਚ ਬੇਮਿਸਾਲ ਔਕੜਾਂ ਆਈਆਂ, ਜਿਨ੍ਹਾਂ ਵਿੱਚ ਆਲਮੀ ਮਹਾਮਾਰੀ, ਵੱਖ-ਵੱਖ ਖੇਤਰਾਂ ਵਿੱਚ ਤਣਾਅ ਅਤੇ ਜੰਗ ਅਤੇ ਸਪਲਾਈ ਲੜੀ ਦਾ ਟੁੱਟਣਾ ਸ਼ਾਮਲ ਹਨ, ਜਿਨ੍ਹਾਂ ਨੇ ਆਲਮੀ ਸੰਤੁਲਨ ਨੂੰ ਹਿਲਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸੰਕਟ ਇੱਕ ਰਾਸ਼ਟਰ ਦੀ ਅਸਲ ਤਾਕਤ ਨੂੰ ਪ੍ਰਗਟ ਕਰਦੇ ਹਨ ਅਤੇ ਉਨ੍ਹਾਂ ਮਾਣ ਪ੍ਰਗਟ ਕੀਤਾ ਕਿ ਇਨ੍ਹਾਂ ਔਕੜਾਂ ਦੇ ਬਾਵਜੂਦ, ਭਾਰਤ ਦਾ ਦਹਾਕਾ ਸ਼ਾਨਦਾਰ ਤਰੱਕੀ, ਸ਼ਾਨਦਾਰ ਸਪੁਰਦਗੀ ਅਤੇ ਲੋਕਤੰਤਰ ਦੀ ਮਜ਼ਬੂਤੀ ਨਾਲ ਚਿੰਨ੍ਹਤ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਯਾਦ ਕੀਤਾ ਕਿ ਜਦੋਂ ਆਖਰੀ ਦਹਾਕਾ ਸ਼ੁਰੂ ਹੋਇਆ ਸੀ, ਭਾਰਤ ਗਿਆਰ੍ਹਵੀਂ ਸਭ ਤੋਂ ਵੱਡੀ ਅਰਥਵਿਵਸਥਾ ਸੀ ਅਤੇ ਉਥਲ-ਪੁਥਲ ਵਿਚਾਲੇ ਗਿਰਾਵਟ ਦਾ ਡਰ ਸੀ, ਪਰ ਅੱਜ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ-ਵਿਵਸਥਾ ਬਣਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਭਾਰਤ ਬਦਲਾਅ ਦੀ ਸਦੀ ਦੀ ਇੱਕ ਪ੍ਰਮੁੱਖ ਬੁਨਿਆਦ ਹੋਵੇਗਾ, ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਭਾਰਤ ਵਰਤਮਾਨ ਵਿੱਚ ਆਲਮੀ ਵਿਕਾਸ ਵਿੱਚ 16 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾ ਰਿਹਾ ਹੈ ਅਤੇ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਯੋਗਦਾਨ ਸਾਲ ਦਰ ਸਾਲ ਵਧਦਾ ਰਹੇਗਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਭਾਰਤ ਆਲਮੀ ਵਿਕਾਸ ਨੂੰ ਅੱਗੇ ਵਧਾਏਗਾ ਅਤੇ ਆਲਮੀ ਅਰਥ-ਵਿਵਸਥਾ ਦੇ ਨਵੇਂ ਇੰਜਣ ਵਜੋਂ ਉਭਰੇਗਾ।

ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

January 28th, 04:00 pm

ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ

January 28th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।

ਮੰਗੋਲੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ

October 14th, 01:15 pm

ਛੇ ਵਰ੍ਹਿਆਂ ਬਾਅਦ ਮੰਗੋਲੀਆ ਦੇ ਰਾਸ਼ਟਰਪਤੀ ਦਾ ਭਾਰਤ ਆਉਣਾ ਆਪਣੇ ਆਪ ਵਿੱਚ ਇੱਕ ਬਹੁਤ ਖ਼ਾਸ ਮੌਕਾ ਹੈ। ਅਤੇ ਇਹ ਦੌਰਾ ਓਦੋਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਮੰਗੋਲੀਆ ਆਪਣੇ ਕੂਟਨੀਤਕ ਸਬੰਧਾਂ ਦੇ 70 ਸਾਲ ਅਤੇ ਰਣਨੀਤਕ ਸਾਂਝੇਦਾਰੀ ਦੇ 10 ਸਾਲ ਮਨਾ ਰਹੇ ਹਨ। ਇਸ ਮੌਕੇ ’ਤੇ ਅੱਜ ਅਸੀਂ ਸਾਂਝੀ ਡਾਕ ਟਿਕਟ ਜਾਰੀ ਕੀਤੀ ਹੈ, ਜੋ ਸਾਡੀ ਸਾਂਝੀ ਵਿਰਾਸਤ, ਵਿਭਿੰਨਤਾ ਅਤੇ ਡੂੰਘੇ ਸੱਭਿਅਤਾ ਸਬੰਧਾਂ ਦਾ ਪ੍ਰਤੀਕ ਹੈ।

ਆਦਮਪੁਰ ਏਅਰ ਬੇਸ ‘ਤੇ ਬਹਾਦਰ ਹਵਾਈ ਸੈਨਾ ਦੇ ਯੋਧਿਆਂ ਅਤੇ ਸੈਨਿਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

May 13th, 03:45 pm

ਇਸ ਨਾਅਰੇ ਦੀ ਤਾਕਤ ਹੁਣੇ-ਹੁਣੇ ਦੁਨੀਆ ਨੇ ਦੇਖੀ ਹੈ। ਭਾਰਤ ਮਾਤਾ ਕੀ ਜੈ, ਇਹ ਸਿਰਫ ਨਾਅਰਾ ਨਹੀਂ ਹੈ, ਇਹ ਦੇਸ਼ ਦੇ ਹਰ ਉਸ ਸੈਨਿਕ ਦੀ ਸਹੁੰ ਹੈ, ਜੋ ਮਾਂ ਭਾਰਤੀ ਦੀ ਮਾਣ-ਮਰਿਆਦਾ ਦੇ ਲਈ ਜਾਨ ਦੀ ਬਾਜ਼ੀ ਲਗਾ ਦਿੰਦਾ ਹੈ। ਇਹ ਦੇਸ਼ ਦੇ ਹਰ ਉਸ ਨਾਗਰਿਕ ਦੀ ਆਵਾਜ਼ ਹੈ, ਜੋ ਦੇਸ਼ ਦੇ ਲਈ ਜਿਉਣਾ ਚਾਹੁੰਦਾ ਹੈ, ਕੁਝ ਕਰ ਗੁਜ਼ਰਣਾ ਚਾਹੁੰਦਾ ਹੈ। ਭਾਰਤ ਮਾਤਾ ਕੀ ਜੈ, ਮੈਦਾਨ ਵਿੱਚ ਵੀ ਗੂੰਜਦੀ ਹੈ ਅਤੇ ਮਿਸ਼ਨ ਵਿੱਚ ਵੀ। ਜਦੋਂ ਭਾਰਤ ਦੇ ਸੈਨਿਕ ਮਾਂ ਭਾਰਤੀ ਦੀ ਜੈ ਬੋਲਦੇ ਹਨ, ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ। ਜਦੋਂ ਸਾਡੇ ਡ੍ਰੋਨਸ, ਦੁਸ਼ਮਣ ਦੇ ਕਿਲੇ ਦੀਆਂ ਦੀਵਾਰਾਂ ਨੂੰ ਢਾਹ ਦਿੰਦੇ ਹਨ, ਜਦੋਂ ਸਾਡੀਆਂ ਮਿਜ਼ਾਈਲਾਂ ਸਨਸਨਾਉਂਦੀਆਂ ਹੋਈਆਂ ਨਿਸ਼ਾਨੇ ‘ਤੇ ਪਹੁੰਚਦੀਆਂ ਹਨ, ਤਾਂ ਦੁਸ਼ਮਣ ਨੂੰ ਸੁਣਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਰਾਤ ਦੇ ਹਨੇਰੇ ਵਿੱਚ ਵੀ, ਜਦੋਂ ਅਸੀਂ ਸੂਰਜ ਉਗਾ ਦਿੰਦੇ ਹਾਂ, ਤਾਂ ਦੁਸ਼ਮਣ ਨੂੰ ਦਿਖਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਸਾਡੀਆਂ ਫੌਜਾਂ, ਨਿਊਕਲੀਅਰ ਬਲੈਕਮੇਲ ਦੀ ਧਮਕੀ ਦੀ ਹਵਾ ਕੱਢ ਦਿੰਦੀਆਂ ਹਨ, ਤਾਂ ਅਸਮਾਨ ਤੋਂ ਪਾਤਾਲ ਤੱਕ ਇੱਕ ਹੀ ਗੱਲ ਗੂੰਜਦੀ ਹੈ- ਭਾਰਤ ਮਾਤਾ ਕੀ ਜੈ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਦਮਪੁਰ ਏਅਰ ਫੋਰਸ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਗੱਲਬਾਤ ਕੀਤੀ

May 13th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਦਮਪੁਰ ਵਿਖੇ ਹਵਾਈ ਸੈਨਾ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਦੀ ਸ਼ਕਤੀ ਨੂੰ ਉਜਾਗਰ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਨੇ ਹੁਣੇ ਇਸਦੀ ਸ਼ਕਤੀ ਦੇਖੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਬਲਕਿ ਹਰ ਉਸ ਸਿਪਾਹੀ ਦੁਆਰਾ ਚੁੱਕੀ ਗਈ ਸਹੁੰ ਹੈ ਜੋ ਭਾਰਤ ਮਾਤਾ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾਅਰਾ ਹਰ ਉਸ ਨਾਗਰਿਕ ਦੀ ਆਵਾਜ਼ ਹੈ ਜੋ ਦੇਸ਼ ਲਈ ਜੀਣਾ ਚਾਹੁੰਦਾ ਹੈ ਅਤੇ ਸਾਰਥਕ ਯੋਗਦਾਨ ਪਾਉਣਾ ਚਾਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਭਾਰਤ ਮਾਤਾ ਕੀ ਜੈ' ਦਾ ਨਾਅਰਾ ਜੰਗ ਦੇ ਮੈਦਾਨ ਅਤੇ ਮਹੱਤਵਪੂਰਨ ਮਿਸ਼ਨਾਂ ਦੋਵਾਂ ਵਿੱਚ ਗੂੰਜਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਸੈਨਿਕ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਉਂਦੇ ਹਨ, ਤਾਂ ਦੁਸ਼ਮਣ ਰੀੜ੍ਹ ਤੋਂ ਕੰਬ ਜਾਂਦਾ ਹੈ। ਉਨ੍ਹਾਂ ਭਾਰਤ ਦੀ ਸੈਨਿਕ ਸ਼ਕਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦੋਂ ਭਾਰਤੀ ਡਰੋਨ ਦੁਸ਼ਮਣ ਦੀ ਕਿਲ੍ਹਾਬੰਦੀ ਨੂੰ ਢਾਹ ਦਿੰਦੇ ਹਨ ਅਤੇ ਜਦੋਂ ਮਿਜ਼ਾਈਲਾਂ ਸਟੀਕਤਾ ਨਾਲ ਹਮਲਾ ਕਰਦੀਆਂ ਹਨ, ਤਾਂ ਦੁਸ਼ਮਣ ਨੂੰ ਸਿਰਫ਼ ਇੱਕ ਵਾਕ ਸੁਣਾਈ ਦਿੰਦਾ ਹੈ - 'ਭਾਰਤ ਮਾਤਾ ਕੀ ਜੈ'। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਵੀ, ਭਾਰਤ ਕੋਲ ਅਸਮਾਨ ਨੂੰ ਰੌਸ਼ਨ ਕਰਨ ਦੀ ਸਮਰੱਥਾ ਹੈ, ਜਿਸ ਨਾਲ ਦੁਸ਼ਮਣ ਨੂੰ ਦੇਸ਼ ਦੀ ਅਥਾਹ ਹਿੰਮਤ ਦੇਖਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਭਾਰਤ ਦੀਆਂ ਸੈਨਾਵਾਂ ਪ੍ਰਮਾਣੂ ਬਲੈਕਮੇਲ ਦੀਆਂ ਧਮਕੀਆਂ ਨੂੰ ਖਤਮ ਨਸ਼ਟ ਕਰਦੀ ਹੈ, ਤਾਂ ਅਸਮਾਨ ਅਤੇ ਧਰਤੀ 'ਤੇ ਸਿਰਫ਼ ਇੱਕ ਹੀ ਸੰਦੇਸ਼ ਗੂੰਜਦਾ ਹੈ - 'ਭਾਰਤ ਮਾਤਾ ਕੀ ਜੈ'।

ਦਿੱਲੀ ਵਿੱਚ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਰੈਲੀ (NCC Rally) ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

January 27th, 05:00 pm

ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸੰਜੈ ਸੇਠ ਜੀ, ਸੀਡੀਐੱਸ- ਜਨਰਲ ਅਨਿਲ ਚੌਹਾਨ ਜੀ, ਤਿੰਨੋਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ ਸ਼੍ਰੀ, ਡੀਜੀ ਐੱਨਸੀਸੀ, ਹੋਰ ਮਹਿਮਾਨ ਅਤੇ NCC ਦੇ ਮੇਰੇ ਪਿਆਰੇ ਸਾਥੀਓ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਸ਼ਿਕ ਐੱਨਸੀਸੀ ਪੀਐੱਮ ਰੈਲੀ (NCC PM Rally) ਨੂੰ ਸੰਬੋਧਨ ਕੀਤਾ

January 27th, 04:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਰਾਸ਼ਟਰੀ ਕੈਡਿਟ ਕੋਰ (ਐੱਨਸੀਸੀ-NCC) ਪੀਐੱਮ ਰੈਲੀ (PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਅਵਲੋਕਨ ਕੀਤਾ ਅਤੇ ਬਿਹਤਰੀਨ ਕੈਡਿਟ ਪੁਰਸਕਾਰ (Best Cadet Awards) ਪ੍ਰਦਾਨ ਕੀਤੇ। ਐੱਨਸੀਸੀ ਦਿਵਸ (NCC Day) ਦੇ ਅਵਸਰ ‘ਤੇ ਉਪਸਥਿਤ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 18 ਮਿੱਤਰ ਦੇਸ਼ਾਂ ਦੇ ਲਗਭਗ 150 ਕੈਡਿਟ ਇੱਥੇ ਉਪਸਥਿਤ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਪੋਰਟਲ (Mera Yuva Bharat (MY Bharat) portal) ਦੇ ਜ਼ਰੀਏ ਵਰਚੁਅਲੀ ਜੁੜਨ ਵਾਲੇ ਦੇਸ਼ ਭਰ ਦੇ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਸੀਮਾ ਸੁਰੱਖਿਆ ਬਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ

December 01st, 08:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਹਸ, ਸਮਰਪਣ ਅਤੇ ਅਸਾਧਾਰਣ ਸੇਵਾ ਦੇ ਪ੍ਰਤੀਕ ਅਤੇ ਰੱਖਿਆ ਦੀ ਇੱਕ ਮਹੱਤਵਪੂਰਨ ਪੰਕਤੀ (ਕ੍ਰਿਟੀਕਲ ਲਾਈਨ) ਦੇ ਰੂਪ ਵਿੱਚ ਖੜ੍ਹੇ ਹੋਣ ਲਈ ਬੀਐੱਸਐੱਫ ਦੀ ਸ਼ਲਾਘਾ ਕੀਤੀ।

ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 31st, 07:05 pm

ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ

October 31st, 07:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।

ਪ੍ਰਧਾਨ ਮੰਤਰੀ ਨੇ ਇਨਫੈਂਟ੍ਰੀ ਦਿਵਸ ਦੇ ਅਵਸਰ ‘ਤੇ ਸਾਰੇ ਅਧਿਕਾਰੀਆਂ, ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਅਜਿੱਤ ਹਿੰਮਤ ਅਤੇ ਸਾਹਸ ਨੂੰ ਸਲਾਮ ਕੀਤਾ

October 27th, 09:07 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਨਫੈਂਟ੍ਰੀ ਦਿਵਸ ਦੇ ਅਵਸਰ ‘ਤੇ ਇਨਫੈਂਟ੍ਰੀ ਦੇ ਸਾਰੇ ਅਧਿਕਾਰੀਆਂ, ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਅਜਿੱਤ ਹਿੰਮਤ ਅਤੇ ਸਾਹਸ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ 3 ਫਰਵਰੀ ਨੂੰ ਸੀਐੱਲਈਏ-ਕੌਮਨਵੈਲਥ ਅਟਾਰਨੀ ਅਤੇ ਸੌਲਿਸਿਟਰ ਜਨਰਲ ਕਾਨਫਰੰਸ 2024 ਦਾ ਉਦਘਾਟਨ ਕਰਨਗੇ

February 02nd, 11:10 am

ਇਸ ਕਾਨਫਰੰਸ ਦਾ ਵਿਸ਼ਾ ਹੈ-“ਨਿਆਂ ਦੀ ਡਿਲਿਵਰੀ ਵਿੱਚ ਸੀਮਾ-ਪਾਰ ਚੁਣੌਤੀਆਂ”( “Cross-Border Challenges in Justice Delivery”)। ਇਸ ਕਾਨਫਰੰਸ ਵਿੱਚ ਕਾਨੂੰਨ ਅਤੇ ਨਿਆਂ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ ਜਿਹੇ ਨਿਆਂਇਕ ਪਰਿਵਰਤਨ ਅਤੇ ਕਾਨੂੰਨੀ ਕਾਰਜ ਪ੍ਰਣਾਲੀ ਦੇ ਨੈਤਿਕ ਆਯਾਮ, ਕਾਰਜਕਾਰੀ ਜਵਾਬਦੇਹੀ ਅਤੇ ਹੋਰ ਵਿਸ਼ਿਆਂ ਦੇ ਇਲਾਵਾ ਆਧੁਨਿਕ ਕਾਨੂੰਨੀ ਸਿੱਖਿਆ ‘ਤੇ ਪੁਨਰਧਿਆਨ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਪੀਐੱਮ-ਜਨਮਨ ਦੇ ਤਹਿਤ ਪੀਐੱਮਏਵਾਈ (ਜੀ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 15th, 12:15 pm

ਜੋਹਾਰ, ਰਾਮ-ਰਾਮ। ਇਸ ਸਮੇਂ ਦੇਸ਼ ਵਿੱਚ ਉਤਸਵ ਦਾ ਮਾਹੌਲ ਹੈ। ਉੱਤਰਾਯਣ, ਮਕਰ ਸੰਕ੍ਰਾਂਤੀ, ਪੋਂਗਲ, ਬੀਹੂ, ਕਿੰਨੇ ਹੀ ਤਿਉਹਾਰਾਂ ਦੀ ਉਮੰਗ ਚਾਰੋਂ ਤਰਫ਼ ਛਾਈ ਹੋਈ ਹੈ। ਇਸ ਉਤਸ਼ਾਹ ਨੂੰ ਅੱਜ ਦੇ ਇਸ ਆਯੋਜਨ ਹੋਰ ਸ਼ਾਨਦਾਰ, ਜਾਨਦਾਰ ਬਣਾ ਦਿੱਤਾ। ਅਤੇ ਤੁਹਾਡੇ ਨਾਲ ਗੱਲ ਕਰਕੇ ਮੇਰਾ ਵੀ ਉਤਸਵ ਬਣ ਗਿਆ। ਅੱਜ ਇੱਕ ਤਰਫ਼ ਜਦੋਂ ਅਯੁੱਧਿਆ ਵਿੱਚ ਦੀਪਾਵਲੀ ਮਨਾਈ ਜਾ ਰਹੀ ਹੈ, ਤਾਂ ਦੂਸਰੀ ਤਰਫ਼ ਇੱਕ ਲੱਖ ਅਤਿ-ਪਿਛੜੇ ਮੇਰੇ ਜਨਜਾਤੀ ਭਾਈ-ਭੈਣ, ਜੋ ਮੇਰੇ ਪਰਿਵਾਰ ਦੇ ਹੀ ਮੈਂਬਰ ਹਨ। ਮੇਰੇ ਇਨ੍ਹਾਂ ਜਨਜਾਤੀ ਪਰਿਵਾਰ, ਅਤਿ-ਪਿਛੜੇ ਜਨਜਾਤੀ ਪਰਿਵਾਰ, ਉਨ੍ਹਾਂ ਦੇ ਘਰ ਦੀਵਾਲੀ ਮਨ ਰਹੀ ਹੈ, ਇਹ ਆਪਣੇ ਆਪ ਵਿੱਚ ਮੇਰੇ ਲਈ ਬਹੁਤ ਵੱਡੀ ਖੁਸ਼ੀ ਹੈ। ਅੱਜ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੱਕੇ ਘਰ ਦੇ ਲਈ ਪੈਸੇ ਟ੍ਰਾਂਸਫਰ ਕੀਤੇ ਜਾ ਰਹੇ ਹਨ। ਮੈਂ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਮਕਰ ਸੰਕ੍ਰਾਂਤੀ ਦੀ ਸ਼ੁਭਕਾਮਨਾਵਾਂ ਦਿੰਦਾ ਹਾਂ, ਅਤੇ ਮੈਨੂੰ ਇਹ ਪੁਣਯ ਕਾਰਜ ਕਰਨ ਦੇ ਲਈ ਨਿਮਿਤ ਬਨਣ ਦਾ ਅਵਸਰ ਮਿਲਦਾ ਹੈ, ਇਹ ਵੀ ਮੇਰੇ ਜੀਵਨ ਵਿੱਚ ਬਹੁਤ ਆਨੰਦ ਦੀ ਗੱਲ ਹੈ।

ਪ੍ਰਧਾਨ ਮੰਤਰੀ ਨੇ ਪੀਐੱਮ-ਜਨਮਨ ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕੀਤੀ

January 15th, 12:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਿਆਯ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ (ਪੀਐੱਮਏਵਾਈ-ਜੀ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪੀਐੱਮ-ਜਨਮਨ ਦੇ ਲਾਭਾਰਥੀਆਂ ਨਾਲ ਗੱਲਬਾਤ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ

January 07th, 08:34 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 6 ਅਤੇ 7 ਜਨਵਰੀ, 2024 ਨੂੰ ਰਾਜਸਥਾਨ ਇੰਟਰਨੈਸ਼ਨਲ ਸੈਂਟਰ, ਜੈਪੁਰ ਵਿੱਚ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ 58ਵੀਂ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ।

ਕੀਨੀਆ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ

December 05th, 01:33 pm

ਰਾਸ਼ਟਰਪਤੀ ਰੂਟੋ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਮੈਨੂੰ ਖੁਸ਼ੀ ਹੈ ਕਿ ਅਫਰੀਕਨ ਯੂਨੀਅਨ ਦੇ G20 ਵਿੱਚ ਸ਼ਾਮਲ ਹੋਣ ਦੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਯਾਤਰਾ ਹੋ ਰਹੀ ਹੈ।