ਸਾਰਨਾਥ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਪ੍ਰਧਾਨ ਮੰਤਰੀ ਨੇ ਖ਼ੁਸ਼ੀ ਪ੍ਰਗਟ ਕੀਤੀ
July 25th, 07:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸਾਰਨਾਥ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਹਰ ਭਾਰਤੀ ਲਈ ਮਾਣ ਵਾਲਾ ਪਲ ਦੱਸਿਆ ਹੈ।ਪ੍ਰਧਾਨ ਮੰਤਰੀ ਨੇ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲਾਈਂਗ ਨਾਲ ਗੱਲਬਾਤ ਕੀਤੀ
June 01st, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲਾਈਂਗ ਨਾਲ ਸਾਰਥਕ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਹ ਵਿੱਚ ‘ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ’ ਦੇ ਉਦਘਾਟਨ 'ਤੇ ਖ਼ੁਸ਼ੀ ਪ੍ਰਗਟ ਕੀਤੀ
May 02nd, 06:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਹ ਵਿੱਚ 'ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪਵਿੱਤਰ ਪ੍ਰਦਰਸ਼ਨੀ' ਦੇ ਉਦਘਾਟਨ 'ਤੇ ਅੱਜ ਖ਼ੁਸ਼ੀ ਪ੍ਰਗਟ ਕੀਤੀ। ਇਹ ਪ੍ਰਦਰਸ਼ਨੀ ਕੱਲ੍ਹ ਬੁੱਧ ਪੂਰਨਿਮਾ ਦੇ ਮੌਕੇ 'ਤੇ ਆਯੋਜਿਤ ਕੀਤੀ ਗਈ ਸੀ।ਪ੍ਰਧਾਨ ਮੰਤਰੀ ਨੇ ਬੁੱਧ ਪੂਰਨਿਮਾ ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 09:11 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੁੱਧ ਪੂਰਨਿਮਾ ਦੇ ਸ਼ੁਭ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਗਵਾਨ ਬੁੱਧ ਦੇ ਆਦਰਸ਼ਾਂ ਨੂੰ ਪੂਰਾ ਕਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਪ੍ਰਧਾਨ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਭਗਵਾਨ ਬੁੱਧ ਦੇ ਵਿਚਾਰ ਸਮਾਜ ਦੇ ਅੰਦਰ ਖ਼ੁਸ਼ੀ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਡੂੰਘਾ ਕਰਨਗੇ। ਉਨ੍ਹਾਂ ਨੇ ਇਸ ਪਵਿੱਤਰ ਮੌਕੇ 'ਤੇ ਸਾਰਿਆਂ ਨੂੰ ਭਗਵਾਨ ਬੁੱਧ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਦੇ ਸੰਕਲਪ ਨੂੰ ਦੁਹਰਾਉਣ ਦੀ ਅਪੀਲ ਵੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੌਕਾ ਸਾਨੂੰ ਸ਼ਾਂਤੀ, ਦਇਆ ਅਤੇ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।'ਇੰਡੀਆ ਏਆਈ ਇੰਪੈਕਟ ਸਮਿਟ' ਦੌਰਾਨ ਨੇਤਾਵਾਂ ਦੇ ਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 19th, 01:00 pm
ਏਆਈ ਇੰਪੈਕਟ ਸਮਿਟ ਵਿੱਚ ਭਾਰਤ ਵਿੱਚ ਮੁੜ ਤੁਹਾਡਾ ਸਾਰਿਆਂ ਦਾ ਸਵਾਗਤ ਕਰਦਿਆਂ ਮੈਨੂੰ ਬੇਹੱਦ ਖ਼ੁਸ਼ੀ ਹੋ ਰਹੀ ਹੈ। ਮੈਨੂੰ ਵਿਸ਼ਵਾਸ ਹੈ ਕਿ ਇਹ ਸਮਿਟ ਮਨੁੱਖ-ਕੇਂਦਰਿਤ ਅਤੇ ਸੰਵੇਦਨਸ਼ੀਲ ਗਲੋਬਲ ਏਆਈ ਈਕੋਸਿਸਟਮ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਇੰਡੀਆ ਏਆਈ ਇੰਪੈਕਟ ਸਮਿਟ 2026 ਦੌਰਾਨ ਲੀਡਰਜ਼ ਪਲੈਨਰੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
February 19th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ 2026 ਦੇ ਲੀਡਰਜ਼ ਪਲੈਨਰੀ ਸੈਸ਼ਨ ਵਿੱਚ ਆਪਣੀਆਂ ਟਿੱਪਣੀਆਂ ਸਾਂਝਾ ਕੀਤੀਆਂ। ਭਾਰਤ ਵਿੱਚ ਆਯੋਜਿਤ ਏਆਈ ਇੰਪੈਕਟ ਸਮਿਟ ਵਿੱਚ ਉਨ੍ਹਾਂ ਨੇ ਭਾਗੀਦਾਰਾਂ ਦਾ ਇੱਕ ਵਾਰ ਫਿਰ ਸਵਾਗਤ ਕਰਦੇ ਹੋਏ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਸਮਿਟ ਮਨੁੱਖ-ਕੇਂਦ੍ਰਿਤ ਅਤੇ ਜਵਾਬਦੇਹ ਗਲੋਬਲ ਏਆਈ ਈਕੋਸਿਸਟਮ ਬਣਾਉਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਮਨੁੱਖਤਾ ਨੇ ਹਮੇਸ਼ਾ ਵਿਘਨ ਨੂੰ ਮੌਕਿਆਂ ਵਿੱਚ ਬਦਲਿਆ ਹੈ ਅਤੇ ਅੱਜ ਦਾ ਦਿਨ ਵੀ ਇਸੇ ਤਰ੍ਹਾਂ ਦੇ ਇੱਕ ਹੋਰ ਪਲ ਨੂੰ ਪੇਸ਼ ਕਰਦਾ ਹੈ, ਜਿਸ ਵਿੱਚ ਅਸੀਂ ਵਿਘਨ ਨੂੰ ਮਨੁੱਖਤਾ ਦੇ ਸਭ ਤੋਂ ਵੱਡੇ ਮੌਕੇ ਵਿੱਚ ਬਦਲ ਸਕਦੇ ਹਾਂ।ਪ੍ਰਧਾਨ ਮੰਤਰੀ ਨੇ ਦੇਵਨੀਮੋਰੀ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ
February 05th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲੰਬੋ ਦੇ ਪਵਿੱਤਰ ਗੰਗਾਰਾਮਾਇਆ ਮੰਦਿਰ ਵਿੱਚ ਪਵਿੱਤਰ ਦੇਵਨੀਮੋਰੀ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਨੁਰਾ ਕੁਮਾਰਾ ਦੀਸਾਨਾਇਕੇ ਦਾ ਧੰਨਵਾਦ ਕੀਤਾ।ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 03rd, 12:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗਜੇਂਦਰ ਸਿੰਘ ਸ਼ੇਖਾਵਤ ਜੀ, ਕਿਰਨ ਰਿਜਿਜੂ ਜੀ, ਰਾਮਦਾਸ ਅਠਾਵਲੇ ਜੀ, ਰਾਓ ਇੰਦਰਜੀਤ ਜੀ, ਦਿੱਲੀ ਦੇ ਮੁੱਖ ਮੰਤਰੀ ਦਾ ਪ੍ਰੋਗਰਾਮ ਸੀ, ਉਨ੍ਹਾਂ ਨੂੰ ਨਿਕਲਣਾ ਪਿਆ ਅਤੇ ਸਾਰੇ ਮੰਤਰੀ ਸਾਥੀ ਦਿੱਲੀ ਦੇ, ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ ਜੀ, ਕੂਟਨੀਤਕ ਭਾਈਚਾਰੇ ਦੇ ਸਾਰੇ ਮਾਣਯੋਗ ਮੈਂਬਰ, ਬੋਧੀ ਵਿਦਵਾਨ, ਧੰਮ ਦੇ ਪੈਰੋਕਾਰ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ
January 03rd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਿਪਰਾਹਵਾ ਦੇ ਪਵਿੱਤਰ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸਦਾ ਸਿਰਲੇਖ ਹੈ, “ਦਿ ਲਾਈਟ ਐਂਡ ਦਿ ਲੋਟਸ: ਰੈਲਿਕਸ ਆਫ਼ ਦਿ ਅਵੇਕਨਡ ਵਨ।” ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 125 ਸਾਲਾਂ ਦੀ ਉਡੀਕ ਤੋਂ ਬਾਅਦ ਭਾਰਤ ਦੀ ਧਰੋਹਰ ਵਾਪਸ ਪਰਤ ਆਈ ਹੈ, ਭਾਰਤ ਦੀ ਵਿਰਾਸਤ ਵਾਪਸ ਆ ਗਈ ਹੈ। ਉਨ੍ਹਾਂ ਨੇ ਇਹ ਵੀ ਉਜਾਗਰ ਕੀਤਾ ਕਿ ਅੱਜ ਤੋਂ ਭਾਰਤ ਦੇ ਲੋਕ ਭਗਵਾਨ ਬੁੱਧ ਦੇ ਇਨ੍ਹਾਂ ਪਵਿੱਤਰ ਅਵਸ਼ੇਸ਼ਾਂ ਨੂੰ ਦੇਖ ਸਕਣਗੇ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰ ਸਕਣਗੇ। ਸ਼੍ਰੀ ਮੋਦੀ ਨੇ ਇਸ ਸ਼ੁਭ ਮੌਕੇ 'ਤੇ ਮੌਜੂਦ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਬੋਧੀ ਰਵਾਇਤ ਨਾਲ ਜੁੜੇ ਸੰਤ ਅਤੇ ਧਾਰਮਿਕ ਆਚਾਰਿਆ ਵੀ ਮੌਜੂਦ ਹਨ। ਉਨ੍ਹਾਂ ਨੇ ਉਨ੍ਹਾਂ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਇਸ ਸਮਾਗਮ ਨੂੰ ਨਵੀਂ ਊਰਜਾ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ 2026 ਦੀ ਸ਼ੁਰੂਆਤ ਵਿੱਚ ਇਹ ਸ਼ੁਭ ਜਸ਼ਨ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਇੱਛਾ ਪ੍ਰਗਟ ਕੀਤੀ ਕਿ ਭਗਵਾਨ ਬੁੱਧ ਦੇ ਅਸ਼ੀਰਵਾਦ ਨਾਲ ਸਾਲ 2026 ਦੁਨੀਆ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਸਦਭਾਵਨਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇ।ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿੱਚ ਭਗਵਾਨ ਬੁੱਧ ਨਾਲ ਸਬੰਧਤ ਪਿਪਰਾਹਵਾ ਅਵਸ਼ੇਸ਼ਾਂ ਨੂੰ ਦੇਖਣ ਦਾ ਦੌਰਾ ਕਰਨ ਦੀ ਅਪੀਲ ਕੀਤੀ
January 02nd, 06:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਜਨਵਰੀ, 2026 ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿਖੇ ਦਿ ਲਾਈਟ ਐਂਡ ਦਿ ਲੋਟਸ : ਰੈਲਿਕਸ ਆਫ਼ ਦਿ ਅਵੇਕਨਡ ਵਨ ਸਿਰਲੇਖ ਨਾਲ ਆਯੋਜਿਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਵਿਸ਼ਾਲ ਅੰਤਰਰਾਸ਼ਟਰੀ ਨੁਮਾਇਸ਼ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ 3 ਜਨਵਰੀ ਨੂੰ ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ
January 01st, 05:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਜਨਵਰੀ, 2026 ਨੂੰ ਸਵੇਰੇ ਤਕਰੀਬਨ 11 ਵਜੇ ਰਾਏ ਪਿਥੌਰਾ ਕਲਚਰਲ ਕੰਪਲੈਕਸ, ਨਵੀਂ ਦਿੱਲੀ ਵਿੱਚ ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ, ਜਿਸ ਦਾ ਸਿਰਲੇਖ 'ਦਿ ਲਾਈਟ ਐਂਡ ਦਿ ਲੋਟਸ: ਰੈਲਿਕਸ ਆਫ਼ ਦਿ ਅਵੇਕਨਡ ਵਨ' ਹੈ।ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ ਨਾਲ ਮੁਲਾਕਾਤ ਕੀਤੀ
November 11th, 06:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਦੀ ਰਾਜਧਾਨੀ ਥਿੰਫੂ ਵਿੱਚ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੱਕ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਅਤੇ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਮਹਾਮਹਿਮ ਰਾਜਾ ਨੇ ਦਿੱਲੀ ਬੰਬ ਧਮਾਕੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।ਭੂਟਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
November 11th, 07:28 am
ਭੂਟਾਨ ਦੇ ਲੋਕਾਂ ਨਾਲ ਮਹਾਮਹਿਮ ਚੌਥੇ ਰਾਜੇ ਦਾ 70ਵਾਂ ਜਨਮ ਦਿਨ ਮਨਾਉਣਾ ਮੇਰੇ ਲਈ ਸਨਮਾਨ ਦੀ ਗੱਲ ਹੋਵੇਗੀ।ਪ੍ਰਧਾਨ ਮੰਤਰੀ ਨੇ ਭਗਵਾਨ ਬੁੱਧ ਦੇ ਪਵਿੱਤਰ ਅਵਸ਼ੇਸ਼ਾਂ ਦੇ ਸਤਿਕਾਰਯੋਗ ਸਵਾਗਤ ਲਈ ਭੂਟਾਨ ਦੇ ਲੋਕਾਂ ਅਤੇ ਅਗਵਾਈ ਦੀ ਸ਼ਲਾਘਾ ਕੀਤੀ
November 09th, 03:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਤੋਂ ਲਿਆਂਦੇ ਗਏ ਭਗਵਾਨ ਬੁੱਧ ਦੇ ਪਵਿੱਤਰ ਅਵਸ਼ੇਸ਼ਾਂ ਦੇ ਸਤਿਕਾਰਯੋਗ ਸਵਾਗਤ ਲਈ ਭੂਟਾਨ ਦੀ ਜਨਤਾ ਅਤੇ ਅਗਵਾਈ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਅਵਸ਼ੇਸ਼ ਸ਼ਾਂਤੀ, ਦਇਆ ਅਤੇ ਸਦਭਾਵਨਾ ਦੇ ਸਦੀਵੀ ਸੰਦੇਸ਼ ਦੇ ਪ੍ਰਤੀਕ ਹਨ। ਸ਼੍ਰੀ ਮੋਦੀ ਨੇ ਕਿਹਾ, ਭਗਵਾਨ ਬੁੱਧ ਦੀਆਂ ਸਿੱਖਿਆਵਾਂ ਸਾਡੇ ਦੋਵਾਂ ਦੇਸ਼ਾਂ ਦੀ ਸਾਂਝੀ ਅਧਿਆਤਮਿਕ ਵਿਰਾਸਤ ਦਰਮਿਆਨ ਇੱਕ ਪਵਿੱਤਰ ਕੜੀ ਹਨ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 11-12 ਨਵੰਬਰ 2025 ਤੱਕ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ
November 09th, 09:59 am
ਦੋਵਾਂ ਦੇਸ਼ਾਂ ਦੇ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ 11-12 ਨਵੰਬਰ 2025 ਨੂੰ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਭੂਟਾਨ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੁੱਕ ਦੇ 70ਵੇਂ ਜਨਮ ਦਿਵਸ ਸਮਾਰੋਹ ਅਤੇ ਗਲੋਬਲ ਪੀਸ ਪਰੇਅਰ ਫੈਸਟੀਵਲ ਵਿੱਚ ਵੀ ਸ਼ਾਮਲ ਹੋਣਗੇ।ਨਵੀਂ ਦਿੱਲੀ ਵਿੱਚ ਗਿਆਨ ਭਾਰਤਮ 'ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
September 12th, 04:54 pm
ਅੱਜ ਵਿਗਿਆਨ ਭਵਨ, ਭਾਰਤ ਦੇ ਸਵਰਣਿਮ ਅਤੀਤ ਦੇ ਪੁਨਰ ਜਾਗਰਣ ਦਾ ਗਵਾਹ ਬਣ ਰਿਹਾ ਹੈ। ਕੁਝ ਹੀ ਦਿਨ ਪਹਿਲਾਂ, ਮੈਂ ਗਿਆਨ ਭਾਰਤਮ ਮਿਸ਼ਨ ਦਾ ਐਲਾਨ ਕੀਤਾ ਸੀ। ਅਤੇ ਅੱਜ ਇੰਨੇ ਘੱਟ ਸਮੇਂ ਵਿੱਚ ਹੀ ਅਸੀਂ ਗਿਆਨ ਭਾਰਤਮ ਇੰਟਰਨੈਸ਼ਨਲ ਕਾਨਫਰੰਸ ਦਾ ਆਯੋਜਨ ਕਰ ਰਹੇ ਹਾਂ। ਹੁਣ ਇਸ ਨਾਲ ਜੁੜਿਆ ਪੋਰਟਲ ਵੀ ਲਾਂਚ ਕੀਤਾ ਗਿਆ ਹੈ। ਇਹ ਇੱਕ ਸਰਕਾਰੀ ਜਾਂ academic event ਨਹੀਂ ਹੈ, ਗਿਆਨ ਭਾਰਤਮ ਮਿਸ਼ਨ, ਭਾਰਤ ਦੇ ਸੱਭਿਆਚਾਰ, ਸਾਹਿਤ ਅਤੇ ਚੇਤਨਾ ਦਾ ਨਾਅਰਾ ਬਣਨ ਜਾ ਰਿਹਾ ਹੈ। ਹਜ਼ਾਰਾ ਪੀੜ੍ਹੀਆਂ ਦਾ ਚਿੰਤਨ-ਮਨਨ, ਭਾਰਤ ਦੇ ਮਹਾਨ ਰਿਸ਼ੀਆਂ-ਅਚਾਰਿਆਂ ਅਤੇ ਵਿਦਵਾਨਾਂ ਦਾ ਬੋਧ ਅਤੇ ਖੋਜ, ਸਾਡੀਆਂ ਗਿਆਨ ਪਰੰਪਰਾਵਾਂ, ਸਾਡੀ ਵਿਗਿਆਨਕ ਵਿਰਾਸਤਾਂ, ਗਿਆਨ ਭਾਰਤਮ ਮਿਸ਼ਨ ਦੇ ਜ਼ਰੀਏ ਅਸੀਂ ਉਨ੍ਹਾਂ ਨੂੰ digitize ਕਰਨ ਜਾ ਰਹੇ ਹਾਂ। ਮੈਂ ਇਸ ਮਿਸ਼ਨ ਲਈ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਗਿਆਨ ਭਾਰਤਮ ਦੀ ਪੂਰੀ ਟੀਮ ਨੂੰ, ਅਤੇ ਸੱਭਿਆਚਾਰ ਮੰਤਰਾਲੇ ਨੂੰ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਗਿਆਨ ਭਾਰਤਮ 'ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ
September 12th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਗਿਆਨ ਭਾਰਤਮ ‘ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਗਿਆਨ ਭਵਨ ਅੱਜ ਭਾਰਤ ਦੇ ਸੁਨਹਿਰੇ ਅਤੀਤ ਦੇ ਪੁਨਰ ਉਥਾਨ ਦਾ ਗਵਾਹ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਗਿਆਨ ਭਾਰਤਮ ਮਿਸ਼ਨ ਦਾ ਐਲਾਨ ਕੀਤਾ ਸੀ ਅਤੇ ਇੰਨੇ ਘਟ ਸਮੇਂ ਵਿੱਚ ਗਿਆਨ ਭਾਰਤਮ ਅੰਤਰਰਾਸ਼ਟਰ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਮਿਸ਼ਨ ਨਾਲ ਜੁੜਿਆ ਪੋਰਟਲ ਵੀ ਲਾਂਚ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਕੋਈ ਸਰਕਾਰੀ ਜਾ ਅਕਾਦਮਿਕ ਪ੍ਰੋਗਰਾਮ ਨਹੀਂ ਹੈ।ਪ੍ਰਧਾਨ ਮੰਤਰੀ ਦੀਆਂ ਪ੍ਰੀਫੈਕਚਰ ਦੇ ਰਾਜਪਾਲਾਂ ਨਾਲ ਗੱਲਬਾਤ ਦੌਰਾਨ ਟਿੱਪਣੀਆਂਪ੍ਰਧਾਨ ਮੰਤਰੀ ਦੀਆਂ ਪ੍ਰੀਫੈਕਚਰ ਦੇ ਰਾਜਪਾਲਾਂ ਨਾਲ ਗੱਲਬਾਤ ਦੌਰਾਨ ਟਿੱਪਣੀਆਂ
August 30th, 08:00 am
ਮੈਂ ਅਨੁਭਵ ਕਰ ਰਿਹਾ ਹਾਂ ਕਿ ਇਸ ਕਮਰੇ ਵਿੱਚ- ਸੈਤਾਮਾ ਦੀ ਰਫ਼ਤਾਰ ਹੈ, ਮਿਯਾਗੀ ਦੀ resilience ਹੈ, ਫੁਕੁਓਕਾ ਦੀ ਜੀਵੰਤਤਾ ਹੈ, ਅਤੇ, ਨਾਰਾ ਦੀ ਵਿਰਾਸਤ ਦੀ ਖੁਸ਼ਬੂ ਹੈ। ਤੁਹਾਡੇ ਸਾਰਿਆਂ ਵਿੱਚ ਕੁਮਾਮੋਤੋ ਦੀ ਗਰਮਜ਼ੋਸ਼ੀ ਹੈ, ਨਾਗਾਨੋ ਦੀ ਤਾਜ਼ਗੀ ਹੈ, ਸ਼ਿਜ਼ੂਕਾ ਦੀ ਸੁੰਦਰਤਾ ਹੈ, ਅਤੇ ਨਾਗਾਸਾਕੀ ਦੀ ਧੜਕਨ ਹੈ। ਤੁਸੀਂ ਸਾਰੇ, mount ਫੂਜੀ ਦੀ ਤਾਕਤ ਹੋ, ਸਾਕੁਰਾ ਦੀ ਆਤਮਾ ਦੇ ਪ੍ਰਤੀਕ ਹੋ। Together, you make Japan timeless.ਬਿਹਾਰ ਦੇ ਗਯਾਜੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 22nd, 12:00 pm
ਬਿਹਾਰ ਦੇ ਰਾਜਪਾਲ ਆਰਿਫ ਮੋਹੰਮਦ ਖਾਨ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਨਿਤਿਸ਼ ਕੁਮਾਰ ਜੀ ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੀਤਨ ਰਾਮ ਮਾਂਝੀ ਜੀ, ਰਾਜੀਵ ਰੰਜਨ ਸਿੰਘ, ਚਿਰਾਗ ਪਾਸਵਾਨ ਜੀ, ਰਾਮ ਨਾਥ ਠਾਕੁਰ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦ੍ਰ ਦੁਬੇ ਜੀ, ਰਾਜ ਭੂਸ਼ਣ ਚੌਧਰੀ ਜੀ, ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਉਪੇਂਦਰ ਕੁਸ਼ਵਾਹਾ ਜੀ, ਹੋਰ ਸਾਂਸਦਗਣ, ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!