ਗੁਜਰਾਤ ਦੇ ਸੂਰਤ ਵਿੱਚ ਭਾਰਤ ਦੇ ਬੁਲੇਟ ਟ੍ਰੇਨ ਪ੍ਰੋਜੈਕਟ ਦੇ ਪਿੱਛੇ ਕੰਮ ਕਰ ਰਹੀ ਟੀਮ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 16th, 03:50 pm
ਕੀ ਤੁਹਾਨੂੰ ਲਗਦਾ ਹੈ ਕਿ ਸਪੀਡ ਠੀਕ ਹੈ? ਤੁਸੀਂ ਲੋਕਾਂ ਨੇ ਜੋ ਤੈਅ ਕੀਤਾ ਸੀ, ਉਸ ਟਾਈਮ ਟੇਬਲ ਨਾਲ ਚੱਲ ਰਹੇ ਹਾਂ ਕੀ ਤੁਹਾਨੂੰ ਲੋਕਾਂ ਨੂੰ ਕੋਈ ਦਿੱਕਤ ਆ ਰਹੀ ਹੈ?ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ ਉਸਾਰੀ ਅਧੀਨ ਬੁਲੇਟ ਟ੍ਰੇਨ ਸਟੇਸ਼ਨ ਦਾ ਦੌਰਾ ਕੀਤਾ; ਮੁੰਬਈ-ਅਹਿਮਦਾਬਾਦ ਤੇਜ਼-ਰਫ਼ਤਾਰ ਰੇਲ ਕਾਰੀਡੋਰ ਦੀ ਪ੍ਰਗਤੀ ਦਾ ਜਾਇਜ਼ਾ ਲਿਆ
November 16th, 03:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਗੁਜਰਾਤ ਦੇ ਸੂਰਤ ਵਿੱਚ ਉਸਾਰੀ ਅਧੀਨ ਬੁਲੇਟ ਟ੍ਰੇਨ ਸਟੇਸ਼ਨ ਦਾ ਦੌਰਾ ਕੀਤਾ ਅਤੇ ਮੁੰਬਈ-ਅਹਿਮਦਾਬਾਦ ਤੇਜ਼-ਰਫ਼ਤਾਰ ਰੇਲ ਕਾਰੀਡੋਰ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਭਾਰਤ ਦੇ ਪਹਿਲੇ ਬੁਲੇਟ ਟ੍ਰੇਨ ਪ੍ਰੋਜੈਕਟ ਦੀ ਟੀਮ ਨਾਲ ਵੀ ਗੱਲਬਾਤ ਕੀਤੀ ਅਤੇ ਗਤੀ ਅਤੇ ਸਮਾਂ-ਸਾਰਨੀ ਦੇ ਟੀਚਿਆਂ ਦੀ ਪਾਲਣਾ ਸਮੇਤ ਪ੍ਰੋਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਕਰਮਚਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪ੍ਰੋਜੈਕਟ ਬਿਨਾਂ ਕਿਸੇ ਮੁਸ਼ਕਲ ਦੇ ਸੁਚਾਰੂ ਢੰਗ ਨਾਲ ਅੱਗੇ ਵਧ ਰਿਹਾ ਹੈ।ਪ੍ਰਧਾਨ ਮੰਤਰੀ 15 ਨਵੰਬਰ ਨੂੰ ਸੂਰਤ ਵਿੱਚ ਨਿਰਮਾਣ ਅਧੀਨ ਬੁਲੇਟ ਟ੍ਰੇਨ ਸਟੇਸ਼ਨ ਦਾ ਨਿਰੀਖਣ ਕਰਨਗੇ
November 14th, 11:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਸਵੇਰੇ ਕਰੀਬ 10 ਵਜੇ ਪ੍ਰਧਾਨ ਮੰਤਰੀ ਸੂਰਤ ਵਿੱਚ ਨਿਰਮਾਣ ਅਧੀਨ ਬੁਲੇਟ ਟ੍ਰੇਨ ਸਟੇਸ਼ਨ ਦਾ ਦੌਰਾ ਕਰਨਗੇ ਅਤੇ ਮੁੰਬਈ-ਅਹਿਮਦਾਬਾਦ ਹਾਈ-ਸਪੀਡ ਰੇਲ ਕਾਰੀਡੋਰ (ਐੱਮਏਐੱਚਐੱਸਆਰ) ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਇਹ ਭਾਰਤ ਦੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ, ਜੋ ਦੇਸ਼ ਨੂੰ ਹਾਈ-ਸਪੀਡ ਕਨੈਕਟੀਵਿਟੀ ਦੇ ਇੱਕ ਨਵੇਂ ਯੁੱਗ ਵਿੱਚ ਲਿਜਾਣ ਦਾ ਪ੍ਰਤੀਕ ਹੈ।ਮਹਾਰਾਸ਼ਟਰ ਦੇ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 03:44 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਮਦਾਸ ਅਠਾਵਲੇ ਜੀ, ਕੇ.ਆਰ. ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, ਹੋਰ ਮੰਤਰੀ ਸਾਹਿਬਾਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਕੇਈਚੀ ਓਨੋ ਜੀ, ਹੋਰ ਸਤਿਕਾਰਯੋਗ ਸੱਜਣੋ, ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਮੁੰਬਈ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਸਮਰਪਿਤ ਕੀਤਾ
October 08th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਲੋਕ ਅਰਪਣ ਕੀਤਾ। ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸ਼੍ਰੀ ਮੋਦੀ ਨੇ ਸਾਰੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਵਿਜੈਦਸ਼ਮੀ ਅਤੇ ਕੋਜਾਗਰੀ ਪੂਰਨਿਮਾ ਦੇ ਤਿਉਹਾਰਾਂ ਦਾ ਜ਼ਿਕਰ ਕੀਤਾ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਰਾਜਸਥਾਨ ਦੇ ਬੀਕਾਨੇਰ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 22nd, 12:00 pm
ਰਾਜਸਥਾਨ ਦੇ ਰਾਜਪਾਲ ਹਰਿਭਾਊ ਬਾਗੜੇ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਜੀ, ਸਾਬਕਾ ਮੁੱਖ ਮੰਤਰੀ ਭੈਣ ਵਸੁੰਧਰਾ ਰਾਜੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਅਰਜੁਨ ਰਾਮ ਮੇਘਵਾਲ ਜੀ, ਰਾਜਸਥਾਨ ਦੀ ਉਪ-ਮੁੱਖ ਮੰਤਰੀ ਦੀਯਾ ਕੁਮਾਰੀ ਜੀ, ਪ੍ਰੇਮ ਚੰਦ ਜੀ, ਰਾਜਸਥਾਨ ਸਰਕਾਰ ਦੇ ਹੋਰ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਮਦਨ ਰਾਠੌਰ ਜੀ, ਹੋਰ ਸਾਂਸਦ ਅਤੇ ਵਿਧਾਇਕਗਣ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬੀਕਾਨੇਰ ਵਿੱਚ 26,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
May 22nd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬੀਕਾਨੇਰ ਵਿੱਚ 26,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਇਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਅਵਸਰ ‘ਤੇ ਕਾਰਜਕ੍ਰਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਉਪਸਥਿਤ ਜਨਸਮੂਹ ਦਾ ਸੁਆਗਤ ਕੀਤਾ ਅਤੇ ਔਨਲਾਇਨ ਸ਼ਾਮਲ ਹੋਏ 18 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕਾਂ ਦੀ ਮਹੱਤਵਪੂਰਨ ਭਾਗੀਦਾਰੀ ਦੇ ਪ੍ਰਤੀ ਭੀ ਆਭਾਰ ਪ੍ਰਗਟ ਕੀਤਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਰਾਜਪਾਲਾਂ, ਮੁੱਖ ਮੰਤਰੀਆਂ, ਉਪ ਰਾਜਪਾਲਾਂ ਅਤੇ ਹੋਰ ਜਨ ਪ੍ਰਤੀਨਿਧੀਆਂ ਦੀ ਉਪਸਥਿਤੀ ਦਾ ਉਲੇਖ ਕਰਦੇ ਹੋਏ ਦੇਸ਼ ਭਰ ਤੋਂ ਜੁੜੇ ਸਾਰੇ ਸਨਮਾਨਿਤ ਪਤਵੰਤਿਆਂ ਅਤੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 06th, 02:00 pm
ਤਮਿਲ ਨਾਡੂ ਦੇ ਰਾਜਪਾਲ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਡਾਕਟਰ ਐੱਲ ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ ਗਣ, ਸਾਂਸਦ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 06th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਨੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਰੇਲ ਅਤੇ ਸੜਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲੇ, ਉਨ੍ਹਾਂ ਨੇ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸੀ ਬਰਿਜ (vertical lift sea bridge)- ਨਵੇਂ ਪੰਬਨ ਰੇਲ ਬਰਿਜ (Pamban Rail Bridge) ਦਾ ਉਦਘਾਟਨ ਕੀਤਾ ਅਤੇ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾਈ ਅਤੇ ਪੁਲ਼ ਦਾ ਸੰਚਾਲਨ ਦੇਖਿਆ। ਉਨ੍ਹਾਂ ਨੇ ਰਾਮੇਸ਼ਵਰਮ ਵਿੱਚ ਰਾਮਨਾਥਸੁਆਮੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ (darshan and pooja) ਭੀ ਕੀਤੀ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸ਼੍ਰੀ ਰਾਮ ਨੌਮੀ ਦਾ ਪਾਵਨ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਅਯੁੱਧਿਆ ਵਿੱਚ ਸ਼ਾਨਦਾਰ ਰਾਮ ਮੰਦਿਰ (magnificent Ram Mandir in Ayodhya) ਵਿੱਚ ਸੂਰਜ ਦੀਆਂ ਦਿੱਬ ਕਿਰਨਾਂ ਨੇ ਰਾਮਲਲਾ ਨੂੰ ਸ਼ਾਨਦਾਰ ਤਿਲਕ (grand tilak) ਨਾਲ ਸੁਸ਼ੋਭਿਤ ਕੀਤਾ। ਉਨ੍ਹਾਂ ਨੇ ਕਿਹਾ, “ਭਗਵਾਨ ਸ਼੍ਰੀ ਰਾਮ ਦਾ ਜੀਵਨ ਅਤੇ ਉਨ੍ਹਾਂ ਦੇ ਸ਼ਾਸਨਕਾਲ ਤੋਂ ਮਿਲੀ ਸੁਸ਼ਾਸਨ ਨੂੰ ਪ੍ਰੇਰਣਾ ਦੇ ਲਈ ਮਹੱਤਵਪੂਰਨ ਅਧਾਰ ਦਾ ਕੰਮ ਕਰਦੀ ਹੈ।” ਉਨ੍ਹਾਂ ਨੇ ਕਿਹਾ ਕਿ ਤਮਿਲ ਨਾਡੂ ਦੇ ਸੰਗਮ ਯੁਗ ਦੇ ਸਾਹਿਤ (Tamil Nadu's Sangam-era literature) ਵਿੱਚ ਭੀ ਭਗਵਾਨ ਸ਼੍ਰੀ ਰਾਮ (Lord Shri Ram) ਦਾ ਉਲੇਖ ਹੈ, ਉਨ੍ਹਾਂ ਨੇ ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ ਸ਼੍ਰੀ ਰਾਮ ਨੌਮੀ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਗੁਜਰਾਤ ਦੇ ਸੂਰਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੈਚੂਰੇਸ਼ਨ ਅਭਿਯਾਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 05:34 pm
ਮੰਚ ‘ਤੇ ਵਿਰਾਜਮਾਨ ਗੁਜਰਾਤ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀ ਸੀ.ਆਰ.ਪਾਟਿਲ ਜੀ, ਰਾਜ ਸਰਕਾਰ ਦੇ ਮੰਤਰੀਗਣ, ਇੱਥੇ ਮੌਜੂਦ ਸਾਰੇ ਜਨ ਪ੍ਰਤੀਨਿਧੀਗਣ ਅਤੇ ਸੂਰਤ ਦੇ ਮੇਰੇ ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੂਰਤ ਖੁਰਾਕ ਸੁਰੱਖਿਆ ਸੰਤ੍ਰਿਪਤਾ ਅਭਿਯਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ
March 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੂਰਤ ਦੇ ਲਿੰਬਾਯਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੰਤ੍ਰਿਪਤਾ ਅਭਿਯਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ 2.3 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਲਾਭ ਵੀ ਵੰਡੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸੂਰਤ ਸ਼ਹਿਰ ਦੀ ਵਿਲੱਖਣ ਭਾਵਨਾ ‘ਤੇ ਜ਼ੋਰ ਦਿੱਤਾ,ਅਤੇ ਕੰਮ ਅਤੇ ਦਾਨ ਦੀ ਇਸ ਦੀ ਮਜ਼ਬੂਤ ਨੀਂਹ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਸਾਰ ਨੂੰ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਇਸ ਦੀ ਪਹਿਚਾਣ ਸਮੂਹਿਕ ਸਮਰਥਨ ਅਤੇ ਸਾਰਿਆਂ ਦੇ ਵਿਕਾਸ ਦਾ ਉਤਸਵ ਮਨਾਉਣ ਨਾਲ ਹੁੰਦੀ ਹੈ।ਸਿਲਵਾਸਾ ਦੇ ਵਿਕਾਸ ਕਾਰਜਾਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 07th, 03:00 pm
ਸਿਲਵਾਸਾ ਦੀ ਇਹ ਕੁਦਰਤੀ ਸੁੰਦਰਤਾ, ਇੱਥੇ ਦੇ ਲੋਕਾਂ ਦਾ ਪਿਆਰ ਅਤੇ ਦਾਦਰਾ ਨਗਰ ਹਵੇਲੀ, ਦਮਨ ਦਿਉ, ਆਪ ਸਭ ਜਾਣਦੇ ਹੋ, ਮੇਰਾ ਕਿੰਨਾ ਪੁਰਾਣਾ ਨਾਤਾ ਹੈ, ਆਪ ਲੋਕਾਂ ਨਾਲ। ਇਹ ਦਹਾਕਿਆਂ ਪੁਰਾਣਾ ਅਪਣਾਪਣ, ਇੱਥੇ ਆ ਕੇ ਮੈਨੂੰ ਕਿੰਨਾ ਆਨੰਦ ਮਿਲਦਾ ਹੈ, ਇਹ ਕੇਵਲ ਮੈਂ ਅਤੇ ਤੁਸੀਂ ਹੀ ਜਾਣਦੇ ਹੋ। ਬਹੁਤ ਪੁਰਾਣੇ ਸਾਥੀਆਂ ਨੂੰ ਅੱਜ ਮੈਂ ਦੇਖ ਰਿਹਾ ਸੀ। ਵਰ੍ਹਿਆਂ ਪਿਹਲੇ ਮੈਨੂੰ ਇੱਥੇ ਬਹੁਤ ਵਾਰ ਆਉਣ ਦਾ ਅਵਸਰ ਮਿਲਿਆ ਸੀ। ਸਿਲਵਾਸਾ ਅਤੇ ਪੂਰਾ ਦਾਦਰਾ ਨਗਰ ਹਵੇਲੀ, ਦਮਨ-ਦਿਉ, ਉਸ ਸਮੇਂ ਕੀ ਹਾਲਾਤ ਸੀ, ਕਿੰਨਾ ਅਲੱਗ ਸੀ ਅਤੇ ਲੋਕਾਂ ਨੂੰ ਵੀ ਲੱਗਦਾ ਸੀ ਕਿ ਸਮੁੰਦਰ ਦੇ ਕਿਨਾਰੇ ਛੋਟੀ ਜਿਹੀ ਜਗ੍ਹਾ, ਉੱਥੇ ਕੀ ਹੋ ਸਕਦਾ ਹੈ? ਲੇਕਿਨ ਮੈਨੂੰ ਇੱਥੇ ਦੇ ਲੋਕ, ਇੱਥੇ ਦੇ ਲੋਕਾਂ ਦੀ ਸਮਰੱਥਾ ‘ਤੇ ਭਰੋਸਾ ਸੀ, ਤੁਹਾਡੇ ‘ਤੇ ਭਰੋਸਾ ਸੀ। 2014 ਵਿੱਚ ਕੇਂਦਰ ਵਿੱਚ ਸਰਕਾਰ ਬਣਨ ਤੋਂ ਬਾਅਦ ਸਾਡੀ ਸਰਕਾਰ ਨੇ ਇਸ ਭਰੋਸੇ ਨੂੰ ਸ਼ਕਤੀ ਵਿੱਚ ਪਰਿਵਰਤਿਤ ਕਰ ਦਿੱਤਾ, ਉਸ ਨੂੰ ਅੱਗੇ ਵਧਾਇਆ ਅਤੇ ਅੱਜ ਸਾਡਾ ਸਿਲਵਾਸਾ, ਇਹ ਪ੍ਰਦੇਸ਼ ਇੱਕ ਆਧੁਨਿਕ ਪਹਿਚਾਣ ਦੇ ਨਾਲ ਉੱਭਰ ਰਿਹਾ ਹੈ। ਸਿਲਵਾਸਾ ਇੱਕ ਅਜਿਹਾ ਸ਼ਹਿਰ ਬਣ ਚੁੱਕਿਆ ਹੈ, ਜਿੱਥੇ ਹਰ ਜਗ੍ਹਾ ਦੇ ਲੋਕ ਰਹਿ ਰਹੇ ਹਨ। ਇੱਥੇ ਦਾ ਇਹ cosmopolitan ਮਿਜਾਜ ਇਹ ਦੱਸਦਾ ਹੈ ਕਿ ਦਾਦਰਾ ਨਗਰ ਹਵੇਲੀ ਵਿੱਚ ਕਿੰਨੀ ਤੇਜ਼ੀ ਨਾਲ ਨਵੇਂ ਮੌਕਿਆਂ ਦਾ ਵਿਕਾਸ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਵਿੱਚ 2580 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਵਿਕਾਸ ਕਾਰਜਾਂ ਨੂੰ ਲਾਂਚ ਅਤੇ ਉਦਘਾਟਨ ਕੀਤਾ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਾਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਵਿੱਚ 2580 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਕਾਰਜਾਂ ਨੂੰ ਲਾਂਚ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਤੋਂ ਪਹਿਲਾਂ ਸਿਲਵਾਸਾ ਵਿੱਚ ਨਮੋ ਹਸਪਤਾਲ ਦਾ ਵੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਦੇ ਸਮਰਪਿਤ ਵਰਕਰਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਖੇਤਰ ਨਾਲ ਮਿਲਣ ਅਤੇ ਜੁੜਨ ਦਾ ਅਵਸਰ ਦਿੱਤਾ। ਉਨ੍ਹਾਂ ਨੇ ਲੋਕਾਂ ਦੇ ਨਾਲ ਆਪਣੀ ਗਰਮਜੋਸ਼ੀ ਅਤੇ ਲੰਬੇ ਸਮੇਂ ਤੋਂ ਚਲੇ ਆ ਰਹੇ ਜੁੜਾਅ ਨੂੰ ਸਵੀਕਾਰ ਕੀਤਾ ਅਤੇ ਦੱਸਿਆ ਕਿ ਇਸ ਖੇਤਰ ਦੇ ਨਾਲ ਉਨ੍ਹਾਂ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ। ਉਨ੍ਹਾਂ ਨੇ ਵਰ੍ਹੇ 2014 ਵਿੱਚ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਦੇ ਬਾਅਦ ਤੋਂ ਇਸ ਖੇਤਰ ਵਿੱਚ ਹੋਈ ਪ੍ਰਗਤੀ ‘ਤੇ ਚਾਨਣਾ ਪਾਇਆ, ਜਿਸ ਨੇ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਦੀ ਸਮਰੱਥਾ ਨੂੰ ਇੱਕ ਆਧੁਨਿਕ ਅਤੇ ਪ੍ਰਗਤੀਸ਼ੀਲ ਪਹਿਚਾਣ ਵਿੱਚ ਬਦਲ ਦਿੱਤਾ ਹੈ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਵੱਖ-ਵੱਖ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 06th, 01:00 pm
ਤੇਲੰਗਾਨਾ ਦੇ ਗਵਰਨਰ ਸ਼੍ਰੀਮਾਨ ਜਿਸ਼ਣੂ ਦੇਵ ਵਰਮਾ ਜੀ, ਓਡੀਸ਼ਾ ਦੇ ਗਵਰਨਰ ਸ਼੍ਰੀ ਹਰੀ ਬਾਬੂ ਜੀ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀਮਾਨ ਉਮਰ ਅਬਦੁੱਲਾ ਜੀ, ਤੇਲੰਗਾਨਾ ਦੇ ਸੀਐੱਮ ਸ਼੍ਰੀਮਾਨ ਰੇਵੰਤ ਰੈੱਡੀ ਜੀ, ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਚਰਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜੀ ਕਿਸ਼ਨ ਰੈੱਡੀ ਜੀ, ਡਾ. ਜਿਤੇਂਦਰ ਸਿੰਘ ਜੀ, ਵੀ ਸੋਮੈਯਾ ਜੀ, ਰਵਨੀਤ ਸਿੰਘ ਬਿੱਟੂ ਜੀ, ਬੰਡੀ ਸੰਜੈ ਕੁਮਾਰ ਜੀ, ਹੋਰ ਮੰਤਰੀਗਣ, ਸਾਂਸਦ ਵਿਧਾਇਕਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਰੇਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 06th, 12:30 pm
ਅਸੀਂ ਭਾਰਤ ਵਿੱਚ ਰੇਲਵੇ ਦੇ ਵਿਕਾਸ ਨੂੰ ਚਾਰ ਮਾਪਦੰਡਾਂ ‘ਤੇ ਅੱਗੇ ਵਧਾ ਰਹੇ ਹਾਂ। ਪਹਿਲਾ-ਰੇਲਵੇ ਇਨਫ੍ਰਾਸਟ੍ਰਕਚਰ ਦਾ ਆਧੁਨਿਕੀਕਰਣ, ਦੂਸਰਾ-ਰੇਲਵੇ ਦੇ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ, ਤੀਸਰਾ-ਰੇਲਵੇ ਦੀ ਦੇਸ਼ ਦੇ ਕੋਨੇ-ਕੋਨੇ ਵਿੱਚ ਕਨੈਕਟੀਵਿਟੀ ਅਤੇ ਚੌਥਾ-ਰੇਲਵੇ ਨਾਲ ਰੋਜ਼ਗਾਰ ਸਿਰਜਣ ਅਤੇ ਉਦਯੋਗਾਂ ਨੂੰ ਮਦਦ : ਪ੍ਰਧਾਨ ਮੰਤਰੀਮੈਂ ਤੁਹਾਨੂੰ ਵਿਕਸਿਤ ਭਾਰਤ ਦੇ ਕੇ ਜਾਣ ਵਾਲਾ ਹਾਂ: ਮੁੰਬਈ ਵਿੱਚ ਪ੍ਰਧਾਨ ਮੰਤਰੀ ਮੋਦੀ
May 17th, 07:30 pm
ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ ਵਿੱਚ ਆਯੋਜਿਤ ਇੱਕ ਵਿਸ਼ਾਲ ਚੋਣ ਰੈਲੀ ਵਿੱਚ ਕਿਹਾ ਕਿ ਮੈਂ ਇਸ ਡ੍ਰੀਮ ਸਿਟੀ ਵਿੱਚ, 2047 ਦਾ ਸੁਪਨਾ ਲੈ ਕੇ ਆਇਆ ਹਾਂ। ਸਾਨੂੰ ਸਾਰਿਆਂ ਨੂੰ ਮਿਲ ਕੇ ਵਿਕਸਿਤ ਭਾਰਤ ਬਣਾਉਣਾ ਹੈ ਅਤੇ ਇਸ ਵਿੱਚ ਮੁੰਬਈ ਦੀ ਬਹੁਤ ਬੜੀ ਭੂਮਿਕਾ ਹੈ। ਉਨ੍ਹਾਂ ਨੇ ਕਾਂਗਰਸ 'ਤੇ ਤੰਜ ਕੀਤਾ ਅਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਗਾਂਧੀ ਜੀ ਦੀ ਸਲਾਹ 'ਤੇ ਅਗਰ ਕਾਂਗਰਸ ਨੂੰ ਭੰਗ ਕਰ ਦਿੱਤਾ ਗਿਆ ਹੁੰਦਾ, ਤਾਂ ਅੱਜ ਭਾਰਤ ਘੱਟੋ-ਘੱਟ ਪੰਜ ਦਹਾਕੇ ਅੱਗੇ ਹੁੰਦਾ।