ਪ੍ਰਧਾਨ ਮੰਤਰੀ ਨੇ ਸਮਰਾਟ ਪੇਰੂਮਬਿਡੁਗੁ ਮੁਥਰੈਅਰ II ਦੇ ਸਨਮਾਨ ਵਿੱਚ ਯਾਦਗਾਰੀ ਡਾਕ ਟਿਕਟ ਜਾਰੀ ਹੋਣ ਦਾ ਸਵਾਗਤ ਕੀਤਾ

December 14th, 10:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਵੱਲੋਂ ਅੱਜ ਸਮਰਾਟ ਪੇਰੂਮਬਿਡੁਗੁ ਮੁਥਰੈਅਰ II (ਸੁਵਰਨ ਮਾਰਨ) ਦੇ ਸਨਮਾਨ ਵਿੱਚ ਯਾਦਗਾਰੀ ਡਾਕ ਟਿਕਟ ਜਾਰੀ ਕੀਤੇ ਜਾਣ 'ਤੇ ਖ਼ੁਸ਼ੀ ਪ੍ਰਗਟ ਕੀਤੀ।

ਰਾਜ ਸਭਾ ਦੇ ਸਭਾਪਤੀ ਥਿਰੂ ਸੀ ਪੀ ਰਾਧਾਕ੍ਰਿਸ਼ਨਨ ਦੇ ਸਵਾਗਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

December 01st, 11:15 am

ਸਰਦ ਰੁੱਤ ਦਾ ਇਜਲਾਸ ਸ਼ੁਰੂ ਹੋ ਰਿਹਾ ਹੈ। ਅਤੇ ਅੱਜ ਸਦਨ ਦੇ ਅਸੀਂ ਸਾਰੇ ਮਾਣਯੋਗ ਮੈਂਬਰਾਂ ਲਈ ਇਹ ਮਾਣ ਦਾ ਪਲ ਹੈ। ਤੁਹਾਡਾ ਸਵਾਗਤ ਕਰਨਾ ਅਤੇ ਤੁਹਾਡੀ ਅਗਵਾਈ ਹੇਠ ਸਦਨ ਰਾਹੀਂ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਅਹਿਮ ਵਿਸ਼ਿਆਂ 'ਤੇ ਚਰਚਾ, ਅਹਿਮ ਫੈਸਲੇ ਅਤੇ ਉਸ ਵਿੱਚ ਤੁਹਾਡੀ ਬੇਸ਼ਕੀਮਤੀ ਅਗਵਾਈ ਇੱਕ ਬਹੁਤ ਵੱਡਾ ਮੌਕਾ ਸਾਡੇ ਸਾਰਿਆਂ ਲਈ ਹੈ। ਮੈਂ ਸਦਨ ਵੱਲੋਂ, ਮੇਰੇ ਵੱਲੋਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਤੁਹਾਡਾ ਸਵਾਗਤ ਕਰਦਾ ਹਾਂ ਅਤੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਅਤੇ ਮੈਂ ਭਰੋਸਾ ਵੀ ਦਿੰਦਾ ਹਾਂ ਕਿ ਸਾਰੇ ਇਸ ਸਦਨ ਵਿੱਚ ਬੈਠੇ ਹੋਏ ਮਾਣਯੋਗ ਮੈਂਬਰ, ਇਹ ਉੱਚ ਸਦਨ ਦੀ ਸ਼ਾਨ ਨੂੰ ਸਾਂਭਦੇ ਹੋਏ, ਤੁਹਾਡੀ ਸ਼ਾਨ ਦੀ ਵੀ ਚਿੰਤਾ ਕਰਨਗੇ, ਮਰਿਆਦਾ ਰੱਖਣਗੇ। ਇਹ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ।

ਰਾਜ ਸਭਾ ਦੇ ਚੇਅਰਮੈਨ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਨਮਾਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ

December 01st, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਪਹਿਲੀ ਵਾਰ ਰਾਜ ਸਭਾ ਦੀ ਪ੍ਰਧਾਨਗੀ ਕਰਨ ’ਤੇ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਦਿਨ ਨੂੰ ਰਾਜ ਸਭਾ ਦੇ ਸਾਰੇ ਮਾਣਯੋਗ ਮੈਂਬਰਾਂ ਲਈ ਮਾਣ ਵਾਲਾ ਪਲ ਦੱਸਿਆ। ਚੇਅਰਮੈਨ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ, ਇਸ ਸਦਨ ਅਤੇ ਆਪਣੀ ਤਰਫ਼ੋਂ, ਮੈਂ ਤੁਹਾਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਤੁਹਾਨੂੰ ਇਹ ਵੀ ਭਰੋਸਾ ਦਿਵਾਉਂਦਾ ਹਾਂ ਕਿ ਇਸ ਉੱਚ ਸਦਨ ਦੇ ਸਾਰੇ ਮਾਣਯੋਗ ਮੈਂਬਰ ਹਮੇਸ਼ਾ ਇਸ ਮਹਾਨ ਸੰਸਥਾ ਦੀ ਸ਼ਾਨ ਨੂੰ ਬਰਕਰਾਰ ਰੱਖਣਗੇ ਅਤੇ ਆਪਣੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਚੌਕਸ ਰਹਿਣਗੇ। ਇਹ ਮੇਰਾ ਤੁਹਾਨੂੰ ਪੱਕਾ ਭਰੋਸਾ ਹੈ।

ਸੰਸਦ ਦੇ ਸਰਦ ਰੁੱਤ ਦੇ ਇਜਲਾਸ ਤੋਂ ਪਹਿਲਾਂ ਮੀਡੀਆ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ

December 01st, 10:15 am

ਇਹ ਸਰਦ ਰੁੱਤ ਦਾ ਇਜਲਾਸ, ਇਹ ਸਿਰਫ਼ ਕੋਈ ਰਸਮ ਨਹੀਂ ਹੈ। ਇਹ ਰਾਸ਼ਟਰ ਨੂੰ ਤਰੱਕੀ ਵੱਲ ਤੇਜ਼ ਰਫ਼ਤਾਰ ਨਾਲ ਲਿਜਾਣ ਦੇ ਜੋ ਉਪਰਾਲੇ ਚੱਲ ਰਹੇ ਹਨ, ਉਸ ਵਿੱਚ ਊਰਜਾ ਭਰਨ ਦਾ ਕੰਮ, ਇਹ ਸਰਦ ਰੁੱਤ ਇਜਲਾਸ ਵੀ ਕਰੇਗਾ, ਅਜਿਹਾ ਮੇਰਾ ਪੂਰਾ ਭਰੋਸਾ ਹੈ। ਭਾਰਤ ਨੇ ਲੋਕਤੰਤਰ ਨੂੰ ਹੰਢਾਇਆ ਹੈ, ਲੋਕਤੰਤਰ ਦੀ ਉਮੰਗ ਅਤੇ ਉਤਸ਼ਾਹ ਨੂੰ ਸਮੇਂ-ਸਮੇਂ 'ਤੇ ਅਜਿਹਾ ਜ਼ਾਹਰ ਕੀਤਾ ਹੈ ਕਿ ਲੋਕਤੰਤਰ ਪ੍ਰਤੀ ਭਰੋਸਾ ਹੋਰ ਪੱਕਾ ਹੁੰਦਾ ਰਹਿੰਦਾ ਹੈ। ਪਿਛਲੇ ਦਿਨੀਂ, ਬਿਹਾਰ ਵਿੱਚ ਜੋ ਚੋਣਾਂ ਹੋਈਆਂ, ਉਸ ਵਿੱਚ ਵੀ ਵੋਟਾਂ ਪੈਣ ਦਾ ਜੋ ਰਿਕਾਰਡ ਬਣਿਆ ਹੈ, ਉਹ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਮਾਵਾਂ-ਭੈਣਾਂ ਦੀ ਜੋ ਹਿੱਸੇਦਾਰੀ ਵਧ ਰਹੀ ਹੈ, ਇਹ ਆਪਣੇ ਆਪ ਵਿੱਚ ਇੱਕ ਨਵੀਂ ਆਸ, ਨਵਾਂ ਵਿਸ਼ਵਾਸ ਪੈਦਾ ਕਰਦੀ ਹੈ। ਇੱਕ ਪਾਸੇ ਲੋਕਤੰਤਰ ਦੀ ਮਜ਼ਬੂਤੀ ਅਤੇ ਇਸ ਲੋਕਤੰਤਰੀ ਢਾਂਚੇ ਦੇ ਅੰਦਰ ਅਰਥਚਾਰੇ ਦੀ ਮਜ਼ਬੂਤੀ, ਇਸ ਨੂੰ ਵੀ ਦੁਨੀਆ ਬਹੁਤ ਬਾਰੀਕੀ ਨਾਲ ਦੇਖ ਰਹੀ ਹੈ। ਭਾਰਤ ਨੇ ਸਾਬਤ ਕਰ ਦਿੱਤਾ ਹੈ- ਡੈਮੋਕਰੇਸੀ ਕੈਨ ਡਿਲੀਵਰ। ਜਿਸ ਰਫ਼ਤਾਰ ਨਾਲ ਅੱਜ ਭਾਰਤ ਦੀ ਆਰਥਿਕ ਹਾਲਤ, ਨਵੀਂਆਂ ਉੱਚਾਈਆਂ ਨੂੰ ਹਾਸਲ ਕਰ ਰਹੀ ਹੈ। ਵਿਕਸਿਤ ਭਾਰਤ ਦੇ ਟੀਚੇ ਵੱਲ ਜਾਣ ਵਿੱਚ ਇਹ ਸਾਡੇ ਅੰਦਰ ਨਵਾਂ ਭਰੋਸਾ ਤਾਂ ਜਗਾਉਂਦੀ ਹੈ, ਨਵੀਂ ਤਾਕਤ ਵੀ ਦਿੰਦੀ ਹੈ।

ਸਰਦ ਰੁੱਤ ਸੈਸ਼ਨ 2025 ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ

December 01st, 10:00 am

ਅੱਜ ਸੰਸਦ ਕੰਪਲੈਕਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦ ਰੁੱਤ ਸੈਸ਼ਨ 2025 ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਸੈਸ਼ਨ ਸਿਰਫ਼ ਇੱਕ ਰਸਮੀ ਕਾਰਵਾਈ ਨਹੀਂ ਹੈ, ਸਗੋਂ ਦੇਸ਼ ਦੀ ਤੇਜ਼ ਤਰੱਕੀ ਦੀ ਚੱਲ ਰਹੀ ਯਾਤਰਾ ਲਈ ਨਵੀਂ ਊਰਜਾ ਦਾ ਇੱਕ ਮਹੱਤਵਪੂਰਨ ਸਰੋਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਮੇਰਾ ਪੱਕਾ ਵਿਸ਼ਵਾਸ ਹੈ ਕਿ ਇਹ ਸੈਸ਼ਨ ਦੇਸ਼ ਦੀ ਤਰੱਕੀ ਨੂੰ ਤੇਜ਼ ਕਰਨ ਲਈ ਚੱਲ ਰਹੇ ਯਤਨਾਂ ਵਿੱਚ ਨਵੀਂ ਊਰਜਾ ਭਰੇਗਾ।

ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

November 19th, 07:01 pm

ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ

November 19th, 02:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਦੀਵਾਲੀ ਦੇ ਮੌਕੇ 'ਤੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

October 20th, 07:52 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ-ਰਾਸ਼ਟਰਪਤੀ ਥਿਰੂ ਸੀ.ਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਜਨਤਕ ਸੇਵਾ ਦੇ 24 ਸਾਲ ਪੂਰੇ ਹੋਣ 'ਤੇ ਵਧਾਈਆਂ ਦੇਣ ਲਈ ਉਪ-ਰਾਸ਼ਟਰਪਤੀ ਦਾ ਧੰਨਵਾਦ ਕੀਤਾ

October 09th, 01:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ 24 ਸਾਲ ਦੀ ਨਿਰੰਤਰ ਸੇਵਾ ਪੂਰੀ ਕਰਨ 'ਤੇ ਸ਼ੁਭਕਾਮਨਾਵਾਂ ਦੇ ਲਈ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਧੰਨਵਾਦ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

September 28th, 09:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਵਧਾਈਆਂ ਲਈ ਭਾਰਤ ਦੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ

September 17th, 09:22 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਜਨਮ ਦਿਨ ਦੀਆਂ ਵਧਾਈਆਂ ਲਈ ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਤੁਹਾਡੀਆਂ ਵਧਾਈਆਂ ਰਾਸ਼ਟਰ ਦੀ ਸੇਵਾ ਦੇ ਪ੍ਰਤੀ ਸਮਰਪਣ ਦੇ ਸੰਕਲਪ ਨੂੰ ਹੋਰ ਮਜ਼ਬੂਤ ​​ਬਣਾਉਂਦੀਆਂ ਹਨ।

ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ

September 12th, 12:16 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਧਾਕ੍ਰਿਸ਼ਨਨ ਨੂੰ ਜਨਤਾ ਦੀ ਸੇਵਾ ਦੇ ਲਈ ਸਮਰਪਿਤ ਇੱਕ ਸਫਲ ਉਪਰਾਸ਼ਟਰਪਤੀ ਕਾਰਜਕਾਲ ਲਈ, ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਚੁਣੇ ਉਪ ਰਾਸ਼ਟਰਪਤੀ ਥਿਰੂ ਸੀਪੀ ਰਾਧਾਕ੍ਰਿਸ਼ਣਨ ਨਾਲ ਮੁਲਾਕਾਤ ਕੀਤੀ

September 09th, 11:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਚੁਣੇ ਉਪ ਰਾਸ਼ਟਰਪਤੀ ਥਿਰੂ ਸੀਪੀ ਰਾਧਾਕ੍ਰਿਸ਼ਣਨ ਨਾਲ ਮੁਲਾਕਾਤ ਕਰਕੇ ਉਪ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਥਿਰੂ ਸੀ.ਪੀ ਰਾਧਾਕ੍ਰਿਸ਼ਣਨ ਨੂੰ 2025 ਦੀਆਂ ਉਪ ਰਾਸ਼ਟਰਪਤੀ ਚੋਣਾਂ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 09th, 08:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਸੀ.ਪੀ ਰਾਧਾਕ੍ਰਿਸ਼ਣਨ ਨੂੰ 2025 ਦੀਆਂ ਉਪ ਰਾਸ਼ਟਰਪਤੀ ਚੋਣਾਂ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਉਪ ਰਾਸ਼ਟਰਪਤੀ ਅਹੁਦੇ ਦੇ ਲਈ ਐੱਨਡੀਏ ਦੇ ਉਮੀਦਵਾਰ ਥੀਰੂ ਸੀਪੀ ਰਾਧਾਕ੍ਰਿਸ਼ਨਨ ਜੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 18th, 03:14 pm

ਉਪ ਰਾਸ਼ਟਰਪਤੀ ਅਹੁਦੇ ਦੇ ਲਈ ਐਨਡੀਏ ਉਮੀਦਵਾਰ ਥੀਰੂ ਸੀਪੀ ਰਾਧਾਕ੍ਰਿਸ਼ਨਨ ਜੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਥੀਰੂ ਸੀਪੀ. ਰਾਧਾਕ੍ਰਿਸ਼ਨਨ ਜੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਨਾਮਜ਼ਦ ਕੀਤੇ ਜਾਣ ਦੇ ਐੱਨਡੀਏ ਦੇ ਫੈਸਲੇ ਦਾ ਸੁਆਗਤ ਕੀਤਾ

August 17th, 08:54 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥੀਰੂ ਸੀਪੀ. ਰਾਧਾਕ੍ਰਿਸ਼ਨਨ ਜੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਨਾਮਜ਼ਦ ਕੀਤੇ ਜਾਣ ਦੇ ਰਾਸ਼ਟਰੀ ਲੋਕੰਤਤਰੀ ਗੱਠਜੋੜ (ਐੱਨਡੀਏ) ਫੈਸਲੇ ਦਾ ਸੁਆਗਤ ਕੀਤਾ।

ਮਹਾਰਾਸ਼ਟਰ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

April 15th, 01:55 pm

ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ.ਪੀ. ਰਾਧਾਕ੍ਰਿਸ਼ਣਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

Governor of Maharashtra meets PM Modi

December 27th, 09:31 pm

The Governor of Maharashtra, Shri C. P. Radhakrishnan, met Prime Minister Shri Narendra Modi today.

ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 09th, 01:09 pm

ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

October 09th, 01:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।