ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਦੋਵਾਂ ਦੇਸ਼ਾਂ ਦਰਮਿਆਨ ਸੱਚਮੁੱਚ ਨਵੀਂ ਸਾਂਝੇਦਾਰੀ ਲਈ ਇੱਕ ਮਜ਼ਬੂਤ ਨੀਂਹ ਬਣਾਉਣ 'ਤੇ ਜ਼ੋਰ ਦਿੱਤਾ
March 03rd, 10:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਨੇ ਦੋਵਾਂ ਦੇਸ਼ਾਂ ਦਰਮਿਆਨ ਸੱਚਮੁੱਚ ਨਵੀਂ ਭਾਈਵਾਲੀ ਦੀ ਮਜ਼ਬੂਤ ਨੀਂਹ ਤਿਆਰ ਕੀਤੀ ਹੈ।ਭਾਰਤ-ਕੈਨੇਡਾ ਦੇ ਆਗੂਆਂ ਦਾ ਸਾਂਝਾ ਬਿਆਨ
March 02nd, 05:05 pm
ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਮਾਰਕ ਕਾਰਨੀ ਨੇ 27 ਫਰਵਰੀ ਤੋਂ 2 ਮਾਰਚ, 2026 ਤੱਕ ਭਾਰਤ ਦਾ ਸਰਕਾਰੀ ਦੌਰਾ ਕੀਤਾ। ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਕਾਰਨੀ ਦਾ ਇਹ ਭਾਰਤ ਦਾ ਪਹਿਲਾ ਦੌਰਾ ਸੀ। ਇਸੇ ਤਰ੍ਹਾਂ 2018 ਤੋਂ ਬਾਅਦ ਕਿਸੇ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੁਵੱਲਾ ਦੌਰਾ ਸੀ। ਪ੍ਰਧਾਨ ਮੰਤਰੀ ਕਾਰਨੀ ਨਾਲ ਕੈਨੇਡਾ ਦਾ ਉੱਚ-ਪੱਧਰੀ ਵਫ਼ਦ ਵੀ ਆਇਆ ਸੀ, ਜਿਸ ਵਿੱਚ ਸੀਨੀਅਰ ਮੰਤਰੀ, ਸੂਬਾਈ ਆਗੂ ਅਤੇ ਪ੍ਰਮੁੱਖ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼ਾਮਲ ਸਨ।ਸਿੱਟਿਆਂ ਦੀ ਸੂਚੀ: ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
March 02nd, 05:04 pm
ਸਿੱਟਿਆਂ ਦੀ ਸੂਚੀ: ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾਭਾਰਤ-ਕੈਨੇਡਾ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 02nd, 02:30 pm
ਮਾਣਯੋਗ ਪ੍ਰਧਾਨ ਮੰਤਰੀ ਮਾਰਕ ਕਾਰਨੀ, ਦੋਵਾਂ ਦੇਸ਼ਾਂ ਦੇ ਕਾਰੋਬਾਰੀ ਆਗੂ, ਭੈਣੋ ਅਤੇ ਭਰਾਵੋ, ਨਮਸਕਾਰ!ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 02nd, 11:40 am
ਸਾਡੀ ਪਹਿਲੀ ਬੈਠਕ ਤੋਂ ਹੀ ਸਾਡੇ ਸਬੰਧਾਂ ਵਿੱਚ ਇੱਕ ਨਵੀਂ ਊਰਜਾ, ਆਪਸੀ ਵਿਸ਼ਵਾਸ ਅਤੇ ਸਕਾਰਾਤਮਿਕ ਆਈ ਹੈ। ਸਹਿਯੋਗ ਦੇ ਹਰ ਖੇਤਰ ਵਿੱਚ ਵਧ ਰਹੀ ਗਤੀ ਦਾ ਸਿਹਰਾ ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ ਕਾਰਨੀ ਨੂੰ ਦਿੰਦਾ ਹਾਂ।ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
February 26th, 10:40 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 27 ਫਰਵਰੀ ਤੋਂ 2 ਮਾਰਚ, 2026 ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਰਹਿਣਗੇ । ਇਹ ਪ੍ਰਧਾਨ ਮੰਤਰੀ ਕਾਰਨੀ ਦੀ ਭਾਰਤ ਦੀ ਪਹਿਲੀ ਅਧਿਕਾਰਤ ਫੇਰੀ ਹੋਵੇਗੀ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਕੈਨੇਡਾ ਵਿੱਚ ਗੋਲ਼ੀਬਾਰੀ ਦੀ ਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਸੋਗ ਪ੍ਰਗਟ ਕੀਤਾ
February 11th, 03:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਵਿੱਚ ਗੋਲ਼ੀਬਾਰੀ ਦੀ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਦੁੱਖ ਦੀ ਇਸ ਘੜੀ ਵਿੱਚ ਭਾਰਤ ਕੈਨੇਡਾ ਦੇ ਲੋਕਾਂ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 23rd, 09:41 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੋਹੈੱਨਸਬਰਗ ਵਿੱਚ ਜੀ20 ਲੀਡਰਜ਼ ਦੇ ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਮਾਰਕ ਕਾਰਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ-ਕੈਨੇਡਾ ਭਾਈਵਾਲੀ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਵੀ ਲਿਆ।Joint statement by the Government of India, the Government of Australia and the Government of Canada
November 22nd, 09:21 pm
India, Australia, and Canada have agreed to enter into a new trilateral partnership: the Australia-Canada-India Technology and Innovation (ACITI) Partnership. The three sides agreed to strengthen their ambition in cooperation on critical and emerging technologies. The Partnership will also examine the development and mass adoption of artificial intelligence to improve citizens' lives.ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
October 13th, 02:42 pm
ਕੈਨੇਡਾ ਦੇ ਵਿਦੇਸ਼ ਮੰਤਰੀ ਮਿਸ ਅਨੀਤਾ ਆਨੰਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ 8 ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ
October 07th, 10:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਅਕਤੂਬਰ, 2025 ਨੂੰ ਸਵੇਰੇ 9:45 ਵਜੇ ਯਸ਼ੋਭੂਮੀ, ਨਵੀਂ ਦਿੱਲੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ।‘ਵੋਕਲ ਫੌਰ ਲੋਕਲ’ - ‘ਮਨ ਕੀ ਬਾਤ’ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸਵਦੇਸ਼ੀ ਮਾਣ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ
August 31st, 11:30 am
ਇਸ ਮਹੀਨੇ ਦੇ ‘ਮਨ ਕੀ ਬਾਤ’ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਖੇਡ ਸਮਾਗਮਾਂ, ਸੌਰ ਊਰਜਾ, ‘ਅਪ੍ਰੇਸ਼ਨ ਪੋਲੋ’ ਅਤੇ ਭਾਰਤੀ ਸੱਭਿਆਚਾਰ ਦੇ ਆਲਮੀ ਪ੍ਰਸਾਰ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਵੀ ਛੂਹਿਆ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਮੇਡ-ਇਨ-ਇੰਡੀਆ ਉਤਪਾਦਾਂ ਨੂੰ ਖਰੀਦਣ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਬਾਰੇ ਯਾਦ ਦਿਵਾਇਆ।ਬਿਹਾਰ ਦੇ ਸਿਵਾਨ ਵਿੱਚ ਵੱਖ –ਵੱਖ ਵਿਕਾਸ ਪ੍ਰੋਜੈਕਟਾਂ ਦੇ ਸੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 01:00 pm
ਮੈਂ ਸਾਰਿਆਂ ਨੂੰ ਪ੍ਰਣਾਮ ਕਰਦਾ ਹਾਂ। ਬਾਬਾ ਮਹਿੰਦਰ ਨਾਥ, ਬਾਬਾ ਹੰਸਨਾਥ, ਸੋਹਾਗਰਾ ਧਾਮ, ਮਾਂ ਥਾਵੇ ਭਵਾਨੀ, ਮਾਂ ਅੰਬਿਕਾ ਭਵਾਨੀ, ਪਹਿਲੇ ਰਾਸ਼ਟਰਪਤੀ, ਦੇਸ਼ ਰਤਨ ਡਾ: ਰਾਜੇਂਦਰ ਪ੍ਰਸਾਦ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਦੀ ਪਵਿੱਤਰ ਧਰਤੀ 'ਤੇ ਮੈਂ ਸਾਰਿਆਂ ਨੂੰ ਨਮਸਕਾਰ ਕਰਦਾ ਹਾਂ! (रऊआ सब लोगन के प्रणाम कर तानी। बाबा महेंद्र नाथ, बाबा हंसनाथ, सोहगरा धाम, मां थावे भवानी, मां अंबिका भवानी, प्रथम राष्ट्रपति देशरत्न डॉ राजेंद्र प्रसाद अऊरी लोकनायक जयप्रकाश नारायण के पावन भूमि पर रऊआ सब के अभिनंदन कर तानी!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਸੀਵਾਨ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
June 20th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਸੀਵਾਨ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਉਨ੍ਹਾਂ ਨੇ ਮੌਜੂਦ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਬਾਬਾ ਮਹੇਂਦਰ ਨਾਥ ਅਤੇ ਬਾਬਾ ਹੰਸਨਾਥ ਨੂੰ ਨਮਨ ਕੀਤਾ ਅਤੇ ਸੋਹਗਰਾ ਧਾਮ ਦੀ ਪਵਿੱਤਰ ਮੌਜੂਦਗੀ ਨੂੰ ਯਾਦ ਕੀਤਾ। ਉਨ੍ਹਾਂ ਨੇ ਮਾਂ ਥਾਵੇ ਭਵਾਨੀ ਅਤੇ ਮਾਂ ਅੰਬਿਕਾ ਭਵਾਨੀ ਨੂੰ ਵੀ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਦੇਸ਼ ਰਤਨ ਡਾ. ਰਾਜੇਂਦਰ ਪ੍ਰਸਾਦ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਨਮਨ ਕੀਤਾ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੌਰਾਨ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ ਨਾਲ ਗੱਲਬਾਤ ਕੀਤੀ
June 18th, 05:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੌਰਾਨ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ, ਸ਼੍ਰੀ ਐਂਟੋਨਿਓ ਕੋਸਟਾ (Mr. António Costa) ਨਾਲ ਸਾਰਥਕ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਕੋਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 18th, 03:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਦੌਰਾਨ ਕੋਰੀਆ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੀ ਜੇ-ਮਯੁੰਗ (H.E Mr. Lee Jae-myung) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਕੋਰੀਆ ਵਣਜ, ਨਿਵੇਸ਼, ਟੈਕਨੋਲੋਜੀ, ਗ੍ਰੀਨ ਹਾਈਡ੍ਰੋਜਨ, ਸ਼ਿਪਬਿਲਡਿੰਗ ਆਦਿ ਖੇਤਰਾਂ ਵਿੱਚ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀਆਂ ਨਾਲ ਮੁਲਾਕਾਤ ਕੀਤੀ
June 18th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਿਰਿਲ ਰਾਮਫੋਸਾ (Mr. Cyril Ramaphosa) ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਜ਼ ਇਨਾਸਿਓ ਲੂਲਾ ਦਾ ਸਿਲਵਾ (Mr. Luiz Inácio Lula da Silva) ਨਾਲ ਸਾਰਥਕ ਗਰਮਜੋਸ਼ੀ ਭਰੀ ਗੱਲਬਾਤ ਕੀਤੀ। ਉਨ੍ਹਾਂ ਨੇ ਗਲੋਬਲ ਸਾਊਥ ਲਈ ਭਾਰਤ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ ਨਾਲ ਗੱਲਬਾਤ ਕੀਤੀ
June 18th, 03:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ, ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੈਨ (Ms. Ursula von der Leyen) ਨਾਲ ਉਪਯੋਗੀ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
June 18th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ਿਗੇਰੂ ਈਸ਼ਿਬਾ (Mr. Shigeru Ishiba) ਨਾਲ ਗਹਿਨ ਵਿਚਾਰ-ਵਟਾਂਦਰਾ ਕੀਤਾ। ਦੋਨੋਂ ਨੇਤਾਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਜਾਪਾਨ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਗਹਿਰਾ ਕਰਨ ਲਈ ਪ੍ਰਤੀਬੱਧ ਹਨ।