ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 3
November 23rd, 04:05 pm
ਜਿਵੇਂ-ਜਿਵੇਂ ਟੈਕਨਾਲੋਜੀ ਅੱਗੇ ਵਧ ਰਹੀ ਹੈ, ਮੌਕੇ ਅਤੇ ਸਰੋਤ, ਦੋਵੇਂ ਕੁਝ ਕੁ ਹੀ ਹੱਥਾਂ ਵਿੱਚ ਕੇਂਦ੍ਰਿਤ ਹੋ ਰਹੇ ਹਨ। ਦੁਨੀਆਂ ਵਿੱਚ ਕ੍ਰਿਟਿਕਲ ਟੈਕਨਾਲੋਜੀ ’ਤੇ ਸੰਘਰਸ਼ ਵਧ ਰਿਹਾ ਹੈ। ਇਹ ਮਨੁੱਖਤਾ ਦੇ ਲਈ ਤਾਂ ਚਿੰਤਾ ਦਾ ਵਿਸ਼ਾ ਹੈ, ਨਾਲ ਹੀ ਇਹ ਇਨੋਵੇਸ਼ਨ ਦੇ ਰਾਹ ਵਿੱਚ ਵੀ ਰੁਕਾਵਟ ਹੈ। ਇਸ ਦੇ ਹੱਲ ਲਈ ਸਾਨੂੰ ਆਪਣੀ ਸੋਚ ਵਿੱਚ ਬੁਨਿਆਦੀ ਬਦਲਾਅ ਲਿਆਉਣਾ ਹੋਵੇਗਾ।ਪ੍ਰਧਾਨ ਮੰਤਰੀ ਨੇ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ” ਵਿਸ਼ੇ ’ਤੇ ਜੀ-20 ਦੇ ਸੈਸ਼ਨ ਨੂੰ ਸੰਬੋਧਨ ਕੀਤਾ
November 23rd, 04:02 pm
ਪ੍ਰਧਾਨ ਮੰਤਰੀ ਨੇ ਅੱਜ ਜੀ-20 ਸਿਖਰ ਸੰਮੇਲਨ ਦੇ ਤੀਜੇ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੈਸ਼ਨ ਦਾ ਵਿਸ਼ਾ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ - ਮਹੱਤਵਪੂਰਨ ਖਣਿਜ; ਉੱਤਮ ਕਾਰਜ; ਆਰਟੀਫਿਸ਼ਲ ਇੰਟੈਲੀਜੈਂਸ” ਸੀ। ਪ੍ਰਧਾਨ ਮੰਤਰੀ ਨੇ ਮਹੱਤਵਪੂਰਨ ਟੈਕਨਾਲੋਜੀ ਨੂੰ ਹੁਲਾਰਾ ਦੇਣ ਦੇ ਤਰੀਕੇ ਵਿੱਚ ਮੌਲਿਕ ਬਦਲਾਅ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਨਾਲੋਜੀ ਦੀ ਅਜਿਹੀ ਵਰਤੋਂ ‘ਵਿੱਤ-ਕੇਂਦਰਿਤ’ ਹੋਣ ਦੀ ਬਜਾਏ ‘ਮਨੁੱਖ-ਕੇਂਦਰਿਤ’, ‘ਰਾਸ਼ਟਰੀ’ ਦੀ ਬਜਾਏ ‘ਵਿਸ਼ਵ-ਵਿਆਪੀ’ ਅਤੇ ‘ਖ਼ਾਸ ਮਾਡਲ’ ਦੀ ਬਜਾਏ ‘ਓਪਨ ਸੋਰਸ’ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਇਸ ਦ੍ਰਿਸ਼ਟੀਕੋਣ ਨੂੰ ਭਾਰਤ ਦੇ ਤਕਨੀਕੀ ਈਕੋਸਿਸਟਮ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਜ਼ਿਕਰਯੋਗ ਲਾਭ ਹੋਏ ਹਨ, ਭਾਵੇਂ ਉਹ ਪੁਲਾੜ ਨਾਲ ਜੁੜੇ ਕੰਮ ਹੋਣ, ਏਆਈ ਜਾਂ ਡਿਜੀਟਲ ਭੁਗਤਾਨ ਹੋਣ, ਜਿੱਥੇ ਭਾਰਤ ਦੁਨੀਆ ਵਿੱਚ ਮੋਹਰੀ ਹੈ।ਮੰਗੋਲੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
October 14th, 01:15 pm
ਛੇ ਵਰ੍ਹਿਆਂ ਬਾਅਦ ਮੰਗੋਲੀਆ ਦੇ ਰਾਸ਼ਟਰਪਤੀ ਦਾ ਭਾਰਤ ਆਉਣਾ ਆਪਣੇ ਆਪ ਵਿੱਚ ਇੱਕ ਬਹੁਤ ਖ਼ਾਸ ਮੌਕਾ ਹੈ। ਅਤੇ ਇਹ ਦੌਰਾ ਓਦੋਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਮੰਗੋਲੀਆ ਆਪਣੇ ਕੂਟਨੀਤਕ ਸਬੰਧਾਂ ਦੇ 70 ਸਾਲ ਅਤੇ ਰਣਨੀਤਕ ਸਾਂਝੇਦਾਰੀ ਦੇ 10 ਸਾਲ ਮਨਾ ਰਹੇ ਹਨ। ਇਸ ਮੌਕੇ ’ਤੇ ਅੱਜ ਅਸੀਂ ਸਾਂਝੀ ਡਾਕ ਟਿਕਟ ਜਾਰੀ ਕੀਤੀ ਹੈ, ਜੋ ਸਾਡੀ ਸਾਂਝੀ ਵਿਰਾਸਤ, ਵਿਭਿੰਨਤਾ ਅਤੇ ਡੂੰਘੇ ਸੱਭਿਅਤਾ ਸਬੰਧਾਂ ਦਾ ਪ੍ਰਤੀਕ ਹੈ।ਕੇਂਦਰੀ ਕੈਬਨਿਟ ਨੇ 2025-26 ਤੋਂ 2030-31 ਤੱਕ ਦੀ ਮਿਆਦ ਲਈ ਦਾਲਾਂ ਦੇ ਆਤਮ-ਨਿਰਭਰਤਾ ਮਿਸ਼ਨ ਨੂੰ ਮਨਜ਼ੂਰੀ ਦਿੱਤੀ
October 01st, 03:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਦਾਲਾਂ ਦੇ ਆਤਮ-ਨਿਰਭਰਤਾ ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ - ਇਹ ਇੱਕ ਇਤਿਹਾਸਕ ਪਹਿਲ ਹੈ, ਜਿਸ ਦਾ ਉਦੇਸ਼ ਘਰੇਲੂ ਉਤਪਾਦਨ ਨੂੰ ਵਧਾਉਣਾ ਅਤੇ ਦਾਲਾਂ ਵਿੱਚ ਆਤਮ-ਨਿਰਭਰਤਾ ਪ੍ਰਾਪਤ ਕਰਨਾ ਹੈ। ਇਹ ਮਿਸ਼ਨ 2025-26 ਤੋਂ 2030-31 ਤੱਕ ਛੇ ਵਰ੍ਹਿਆਂ ਦੀ ਮਿਆਦ ਵਿੱਚ ₹11,440 ਕਰੋੜ ਦੇ ਵਿੱਤੀ ਖਰਚ ਨਾਲ ਲਾਗੂ ਕੀਤਾ ਜਾਵੇਗਾ।ਨਤੀਜਿਆਂ ਦੀ ਸੂਚੀ: ਫਿਜੀ ਦੇ ਪ੍ਰਧਾਨ ਮੰਤਰੀ ਸਿਟਿਵੇਨੀ ਰਾਬੂਕਾ ਦੀ ਭਾਰਤ ਯਾਤਰਾ
August 25th, 01:58 pm
ਭਾਰਤ ਅਤੇ ਫਿਜੀ ਦੇ ਵਿੱਚ ਫਿਜੀ ਵਿੱਚ ਇੱਕ ਸੁਪਰ-ਸਪੈਸ਼ਲਿਟੀ ਹਸਪਤਾਲ ਦੇ ਡਿਜ਼ਾਈਨ, ਨਿਰਮਾਣ, ਕਮਿਸ਼ਨਿੰਗ, ਸੰਚਾਲਨ ਅਤੇ ਰੱਖ-ਰਖਾਅ ਲਈ ਸਹਿਮਤੀ ਪੱਤਰਭਾਰਤ-ਫਿਜੀ ਸਾਂਝਾ ਬਿਆਨ: ਵੇਅਲੋਮਨੀ ਦੋਸਤੀ ਦੀ ਭਾਵਨਾ ਵਿੱਚ ਭਾਈਵਾਲੀ
August 25th, 01:52 pm
ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫਿਜੀ ਗਣਰਾਜ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਸਿਤਿਵੇਨੀ ਰਾਬੁਕਾ ਨੇ 24 ਤੋਂ 26 ਅਗਸਤ 2025 ਤੱਕ ਭਾਰਤ ਗਣਰਾਜ ਦਾ ਅਧਿਕਾਰਤ ਦੌਰਾ ਕੀਤਾ। ਸ਼੍ਰੀ ਰਾਬੁਕਾ ਦਾ ਪ੍ਰਧਾਨ ਮੰਤਰੀ ਵਜੋਂ ਭਾਰਤ ਦਾ ਇਹ ਪਹਿਲਾ ਦੌਰਾ ਹੈ। ਸ਼੍ਰੀ ਰਾਬੁਕਾ ਦੇ ਨਾਲ ਉਨ੍ਹਾਂ ਦੀ ਪਤਨੀ; ਸਿਹਤ ਅਤੇ ਮੈਡੀਕਲ ਸੇਵਾਵਾਂ ਮੰਤਰੀ ਸ਼੍ਰੀ ਐਂਟੋਨੀਓ ਲਾਲਾਬਾਲਾਵੁ ਅਤੇ ਫਿਜੀ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਆਇਆ ਹੈ।ਪ੍ਰਧਾਨ ਮੰਤਰੀ ਦਾ ਨਾਮੀਬੀਆ ਦੀ ਨੈਸ਼ਨਲ ਅਸੈਂਬਲੀ ਵਿੱਚ ਸੰਬੋਧਨ
July 09th, 08:14 pm
ਕਿਰਪਾ ਕਰਕੇ ਮੈਨੂੰ ਸਭ ਤੋਂ ਪਹਿਲੇ ਆਪ ਸਭ ਨੂੰ ਵਧਾਈ ਦੇਣ ਦੀ ਆਗਿਆ ਦਿਉ। ਜਨਤਾ ਨੇ ਤੁਹਾਨੂੰ ਇਸ ਮਹਾਨ ਰਾਸ਼ਟਰ ਦੀ ਸੇਵਾ ਕਰਨ ਦਾ ਜਨ ਆਦੇਸ਼ (mandate) ਦਿੱਤਾ ਹੈ। ਆਪ ਸਭ ਜਾਣਦੇ ਹੋ ਕਿ ਰਾਜਨੀਤੀ ਵਿੱਚ ਇਹ ਇੱਕ ਸਨਮਾਨ ਅਤੇ ਇੱਕ ਵੱਡੀ ਜ਼ਿੰਮੇਦਾਰੀ, ਦੋਨੋਂ ਹੈ। ਮੇਰੀ ਕਾਮਨਾ ਹੈ ਕਿ ਤੁਸੀਂ ਆਪਣੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਸਫ਼ਲ ਹੋਵੋਂ।Prime Minister addresses the Namibian Parliament
July 09th, 08:00 pm
PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.ਪ੍ਰਧਾਨ ਮੰਤਰੀ ਨੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ ਸਮਿਟ ਦੇ ਦੌਰਾਨ ਬੋਲੀਵੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
July 07th, 09:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ ਸਮਿਟ ਦੇ ਅਵਸਰ ‘ਤੇ ਬੋਲੀਵੀਆ ਦੇ ਰਾਸ਼ਟਰਪਤੀ ਮਹਾਮਹਿਮ ਲੁਈਜ਼ ਐਰਸੇ ਕੈਟਾਕੋਰਾ (H.E. Luis Arce Catacora) ਨਾਲ ਮੁਲਾਕਾਤ ਕੀਤੀ।ਰੀਓ ਡੀ ਜਨੇਰੀਓ ਐਲਾਨਨਾਮਾ –ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਤਹਿਤ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ
July 07th, 06:00 am
ਅਸੀਂ, ਬ੍ਰਿਕਸ ਦੇਸ਼ਾਂ ਦੇ ਲੀਡਰਾਂ ਨੇ, 6 ਤੋਂ 7 ਜੁਲਾਈ 2025 ਤੱਕ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ (XVII BRICS Summit) ਵਿੱਚ ਬੈਠਕ ਕੀਤੀ, ਜਿਸ ਦਾ ਵਿਸ਼ਾ ਸੀ: “ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਲਈ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ।” (Strengthening Global South Cooperation for a More Inclusive and Sustainable Governance”)ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ (BRICS) ਸਮਿਟ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਕਿਊਬਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
July 07th, 05:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ (BRICS) ਸਮਿਟ ਦੇ ਦੌਰਾਨ ਕਿਊਬਾ ਦੇ, ਰਾਸ਼ਟਰਪਤੀ ਮਹਾਮਹਿਮ ਮਿਗੁਏਲ ਡਿਆਜ਼- ਕੈਨੇਲ ਬਰਮੂਡੇਜ਼ (H.E. Miguel Diaz-Canel Bermudez) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲs 2023 ਵਿੱਚ ਜੋਹਾਨਸਬਰਗ ਵਿੱਚ ਬ੍ਰਿਕਸ ਸਮਿਟ ਵਿੱਚ ਰਾਸ਼ਟਰਪਤੀ ਡਿਯਾਜ਼ –ਕੈਨੇਲ ਨਾਲ ਮੁਲਾਕਾਤ ਕੀਤੀ ਸੀ, ਜਿੱਥੇ ਕਿਊਬਾ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ ਮੈਂਬਰ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਵਾਰਤਾ ਕੀਤੀ
July 04th, 11:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਰਟ ਆਵ੍ ਸਪੇਨ ਦੇ ਰੈੱਡ ਹਾਊਸ ਵਿੱਚ ਤ੍ਰਿਨੀਦਾਦ ਅਤੇ ਟੋਬੈਗੋ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹਾਲ ਦੀਆਂ ਚੋਣਾਂ ਵਿੱਚ ਜਿੱਤ ਦੇ ਬਾਅਦ ਦੂਸਰੀ ਵਾਰ ਅਹੁਦਾ ਸੰਭਾਲਣ ‘ਤੇ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ (Kamla Persad-Bissessar) ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ ਦਾ ਅਸਾਧਾਰਣ ਸੁਆਗਤ ਦੇ ਲਈ ਧੰਨਵਾਦ ਕੀਤਾ।ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।PM Modi conferred with highest national award, the ‘Order of the Republic of Trinidad & Tobago
July 04th, 08:20 pm
PM Modi was conferred Trinidad & Tobago’s highest national honour — The Order of the Republic of Trinidad & Tobago — at a special ceremony in Port of Spain. He dedicated the award to the 1.4 billion Indians and the historic bonds of friendship between the two nations, rooted in shared heritage. PM Modi also reaffirmed his commitment to strengthening bilateral ties.ਪ੍ਰਧਾਨ ਮੰਤਰੀ ਨੇ ਘਾਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
July 03rd, 01:15 am
ਦੋਹਾਂ ਨੇਤਾਵਾਂ ਨੇ ਪ੍ਰਤੀਬੰਧਿਤ ਅਤੇ ਵਫ਼ਦ ਪੱਧਰ ਦੇ ਪ੍ਰਾਰੂਪਾਂ ਵਿੱਚ ਮੁਲਾਕਾਤ ਕੀਤੀ ਅਤੇ ਵਿਆਪਕ ਬਾਤਚੀਤ ਕੀਤੀ। ਉਹ ਸਬੰਧਾਂ ਨੂੰ ਵਿਆਪਕ ਸਾਂਝੇਦਾਰੀ (Comprehensive Partnership) ਦੇ ਪੱਧਰ ਤੱਕ ਵਧਾਉਣ ‘ਤੇ ਸਹਿਮਤ ਹੋਏ। ਦੋਹਾਂ ਨੇਤਾਵਾਂ ਨੇ ਭਾਰਤ ਅਤੇ ਘਾਨਾ ਦੇ ਦਰਮਿਆਨ ਮਧੁਰ ਅਤੇ ਸਮੇਂ ਦੇ ਅਨੁਰੂਪ ਸਬੰਧਾਂ ਦੀ ਪੁਸ਼ਟੀ ਕੀਤੀ ਅਤੇ ਵਪਾਰ ਅਤੇ ਨਿਵੇਸ਼, ਖੇਤੀਬਾੜੀ, ਸਮਰੱਥਾ ਨਿਰਮਾਣ, ਡਿਜੀਟਲ ਟੈਕਨੋਲੋਜੀ, ਬੁਨਿਆਦੀ ਢਾਂਚੇ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਆਪਸੀ ਸਬੰਧਾਂ ਸਹਿਤ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਦਾ ਵਿਸਤਾਰ ਕਰਨ ਦੇ ਸਰੂਪਾਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਘਾਨਾ ਵਿੱਚ ਵਧਦੇ ਦੁਵੱਲੇ ਵਪਾਰ ਅਤੇ ਭਾਰਤੀ ਨਿਵੇਸ਼ ਦਾ ਸੁਆਗਤ ਕੀਤਾ। ਦੋਹਾਂ ਨੇਤਾਵਾਂ ਨੇ ਰੱਖਿਆ ਅਤੇ ਸੁਰੱਖਿਆ ਸਾਂਝਾਦੇਰੀ ਨੂੰ ਮਜ਼ਬੂਤ ਕਰਨ ‘ਤੇ ਭੀ ਚਰਚਾ ਕੀਤੀ। ਉਨ੍ਹਾਂ ਨੇ ਵਿਕਾਸ ਸਹਿਯੋਗ ਸਾਂਝੇਦਾਰੀ, ਵਿਸ਼ੇਸ਼ ਤੌਰ ‘ਤੇ ਭਾਰਤ ਸਮਰਥਿਤ ਬੁਨਿਆਦੀ ਢਾਂਚੇ ਅਤੇ ਸਮਰੱਥਾ ਨਿਰਮਾਣ ਪ੍ਰੋਜੈਕਟਾਂ ਦੇ ਜ਼ਰੀਏ ਹੋਰ ਮਜ਼ਬੂਤ ਕਰਨ ਦੇ ਲਈ ਪ੍ਰਤੀਬੱਧਤਾ ਵਿਅਕਤ ਕੀਤੀ। ਭਾਰਤ ਨੇ ਸਿਹਤ, ਔਸ਼ਧੀ, ਡਿਜੀਟਲ ਪਬਲਿਕ ਬੁਨਿਆਦੀ ਢਾਂਚੇ, ਯੂਪੀਆਈ ਅਤੇ ਕੌਸ਼ਲ ਵਿਕਾਸ ਦੇ ਖੇਤਰਾਂ (fields of health, pharma, digital public infrastructure, UPI and skill development) ਵਿੱਚ ਆਪਣੇ ਅਨੁਭਵ ਸਾਂਝੇ ਕਰਨ ਦੀ ਪੇਸ਼ਕਸ਼ ਕੀਤੀ। ਪ੍ਰਧਾਨ ਮੰਤਰੀ ਨੇ ਗਲੋਬਲ ਸਾਊਥ ਦੀਆਂ ਚਿੰਤਾਵਾਂ ‘ਤੇ ਬਾਤਚੀਤ ਕਰਨ ਦੇ ਲਈ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਵਿਅਕਤ ਕੀਤੀ ਅਤੇ ਇਸ ਮਾਮਲੇ ਵਿੱਚ ਘਾਨਾ ਦੀ ਇਕਜੁੱਟਤਾ ਦੇ ਲਈ ਉਸ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਘਾਨਾ ਵਿੱਚ 15,000 ਭਾਰਤੀਆਂ ਦੀ ਦੇਖਭਾਲ਼ ਕਰਨ ਦੇ ਲਈ ਰਾਸ਼ਟਰਪਤੀ ਮਹਾਮਾ ਦਾ ਧੰਨਵਾਦ ਭੀ ਕੀਤਾ।ਚਨਾਬ ਰੇਲ ਪੁਲ਼ ‘ਤੇ ਗਰਵ (ਮਾਣ) ਨਾਲ ਲਹਿਰਾ ਰਿਹਾ ਹੈ ਤਿਰੰਗਾ : ਪ੍ਰਧਾਨ ਮੰਤਰੀ
June 06th, 02:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਤਿਸ਼ਠਿਤ ਚਨਾਬ ਰੇਲ ਪੁਲ ‘ਤੇ ਤਿਰੰਗਾ ਝੰਡਾ ਲਹਿਰਾਉਣ ਦਾ ਉਤਸਵ ਮਨਾਉਂਦੇ ਹੋਏ ਇਸ ਨੂੰ ਅਪਾਰ ਰਾਸ਼ਟਰੀ ਗਰਵ (ਮਾਣ) ਦਾ ਪਲ ਦੱਸਦੇ ਹੋਏ ਇਸ ਨੂੰ ਸਭ ਤੋਂ ਚੁਣੌਤੀ ਭਰਪੂਰਨ ਸਥਾਨਾਂ ‘ਤੇ ਅਤਿਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਭਾਰਤ ਦੀ ਵਧਦੀ ਸਮਰੱਥਾ ਦਾ ਸਾਖੀ ਕਰਾਰ ਦਿੱਤਾ।ਅੰਗੋਲਾ ਦੇ ਰਾਸ਼ਟਰਪਤੀ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਦਿੱਤੀ ਗਈ ਪ੍ਰੈੱਸ ਸਟੇਟਮੈਂਟ
May 03rd, 01:00 pm
ਮੈਂ ਰਾਸ਼ਟਰਪਤੀ ਲੋਰੇਂਸੂ ਅਤੇ ਉਨ੍ਹਾਂ ਦੇ delegation ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਹ ਇੱਕ ਇਤਿਹਾਸਕ ਪਲ ਹੈ। 38 ਵਰ੍ਹਿਆਂ ਦੇ ਬਾਅਦ, ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਹੋ ਰਹੀ ਹੈ। ਉਨ੍ਹਾਂ ਦੀ ਇਸ ਯਾਤਰਾ ਨਾਲ, ਨਾ ਸਿਰਫ਼ ਭਾਰਤ-ਅੰਗੋਲਾ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਰਹੀ ਹੈ, ਸਗੋਂ ਭਾਰਤ ਅਤੇ ਅਫਰੀਕਾ ਸਾਂਝੇਦਾਰੀ ਨੂੰ ਵੀ ਬਲ ਮਿਲ ਰਿਹਾ ਹੈ।ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 02:00 pm
ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 24th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।