ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।ਅਗਲੇ ਦਹਾਕੇ ਲਈ ਭਾਰਤ-ਜਾਪਾਨ ਸੰਯੁਕਤ ਦ੍ਰਿਸ਼ਟੀਕੋਣ : ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਅੱਠ ਸੂਤਰੀ ਦਿਸ਼ਾਵਾਂ
August 29th, 07:11 pm
ਭਾਰਤ ਅਤੇ ਜਾਪਾਨ, ਦੋ ਦੇਸ਼ ਜੋ ਵਿਧੀ ਦੇ ਸ਼ਾਸਨ ‘ਤੇ ਅਧਾਰਿਤ ਇੱਕ ਸੁਤੰਤਰ, ਖੁੱਲ੍ਹੇ, ਸ਼ਾਂਤੀਪੂਰਨ, ਸਮ੍ਰਿੱਧ ਅਤੇ ਦਬਾਅ-ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੰਯੁਕਤ ਦ੍ਰਿਸ਼ਟੀਕੋਣ ਰੱਖਦੇ ਹਨ, ਦੋ ਅਰਥਵਿਵਸਥਾਵਾਂ ਜਿਨ੍ਹਾਂ ਦੇ ਕੋਲ ਪੂਰਕ ਸੰਸਾਧਨ ਸੰਪੰਨਤਾ, ਤਕਨੀਕੀ ਸਮਰੱਥਾਵਾਂ ਅਤੇ ਲਾਗਤ ਮੁਕਾਬਲੇਬਾਜ਼ੀ ਹੈ ਅਤੇ ਦੋ ਦੇਸ਼ ਜਿਨ੍ਹਾਂ ਦੇ ਕੋਲ ਮੈਤਰੀ ਅਤੇ ਆਪਸੀ ਸਦਭਾਵਨਾ ਦੀ ਲੰਬੀ ਪਰੰਪਰਾ ਹੈ, ਅਗਲੇ ਦਹਾਕੇ ਵਿੱਚ ਆਪਣੇ ਦੇਸ਼ਾਂ ਅਤੇ ਵਿਸ਼ਵ ਵਿੱਚ ਹੋਣ ਵਾਲੇ ਪਰਿਵਰਤਨਾਂ ਅਤੇ ਮੌਕਿਆਂ ਦਾ ਸੰਯੁਕਤ ਤੌਰ ‘ਤੇ ਲਾਭ ਉਠਾਉਣ, ਸਾਡੇ ਸਬੰਧਿਤ ਘਰੇਲੂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨ ਅਤੇ ਸਾਡੇ ਦੇਸ਼ਾਂ ਅਤੇ ਅਗਲੀ ਪੀੜ੍ਹੀ ਦੇ ਲੋਕਾਂ ਨੂੰ ਪਹਿਲਾਂ ਤੋਂ ਕਿਤੇ ਵੱਧ ਕਰੀਬ ਲਿਆਉਣ ਦੀ ਆਪਣੀ ਅਭਿਲਾਸ਼ਾ ਵਿਅਕਤ ਕਰਦੇ ਹਨ।ਕੈਬਨਿਟ ਨੇ ਆਂਧਰ ਪ੍ਰਦੇਸ਼ (ਤਿਰੂਪਤੀ), ਛੱਤੀਸਗੜ੍ਹ (ਭਿਲਾਈ), ਜੰਮੂ-ਕਸ਼ਮੀਰ (ਜੰਮੂ), ਕਰਨਾਟਕ (ਧਾਰਵਾੜ) ਅਤੇ ਕੇਰਲ (ਪਲੱਕੜ) ਵਿੱਚ ਸਥਾਪਿਤ ਪੰਜ ਭਾਰਤੀ ਟੈਕਨੋਲੋਜੀ ਸੰਸਥਾਨਾਂ (ਆਈਆਈਟੀ) ਦੀ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ ਦੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ
May 07th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਆਂਧਰ ਪ੍ਰਦੇਸ਼ (ਆਈਆਈਟੀ ਤਿਰੂਪਤੀ), ਕੇਰਲ (ਆਈਆਈਟੀ ਪਲੱਕੜ), ਛੱਤੀਸਗੜ੍ਹ (ਆਈਆਈਟੀ ਭਿਲਾਈ), ਜੰਮੂ-ਕਸ਼ਮੀਰ (ਆਈਆਈਟੀ ਜੰਮੂ) ਅਤੇ ਕਰਨਾਟਕ (ਆਈਆਈਟੀ ਧਾਰਵਾੜ) ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਥਾਪਿਤ ਪੰਜ ਨਵੇਂ ਆਈਆਈਟੀਜ਼ (IITs) ਦੀ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ (ਪੜਾਅ-ਬੀ ਨਿਰਮਾਣ) ਦੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ ਹੈ।ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
April 26th, 11:23 am
ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।INS ਸੂਰਤ, INS ਨੀਲਗਿਰੀ ਅਤੇ INS ਵਾਘਸ਼ੀਰ ਦੇ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 15th, 11:08 am
15 ਜਨਵਰੀ ਦੇ ਦਿਨ ਨੂੰ ਆਰਮੀ ਡੇਅ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਹਰੇਕ ਜਾਂਬਾਜ਼ ਨੂੰ ਮੈਂ ਨਮਨ ਕਰਦਾ ਹਾਂ, ਮਾਂ ਭਾਰਤੀ ਦੀ ਰੱਖਿਆ ਵਿੱਚ ਜੁਟੇ ਹਰ ਵੀਰ-ਵੀਰਾਂਗਨਾ ਨੂੰ ਮੈਂ ਅੱਜ ਦੇ ਦਿਨ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰੰਟਲਾਈਨ ਨੌਸੈਨਿਕ ਜਹਾਜਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
January 15th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਦੇ ਨੌਸੈਨਾ ਡੌਕਯਾਰਡ ਵਿੱਚ ਨੌਸੈਨਾ ਦੇ ਤਿੰਨ ਮੋਹਰੀ ਲੜਾਕੂ ਜਹਾਜ਼ਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜਨਵਰੀ ਦਾ ਦਿਨ ਸੈਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਬਹਾਦਰ ਯੋਧੇ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਸਾਰੇ ਬਹਾਦਰ ਯੋਧਿਆਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੇ ਅਵਸਰ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਕੀਥ ਰੋਲੇ ਨਾਲ ਮੁਲਾਕਾਤ ਕੀਤੀ।ਕੈਬਨਿਟ ਨੇ ਗੰਗਾ ਨਦੀ 'ਤੇ ਕਨੈਕਟਿਵਿਟੀ ਪ੍ਰਦਾਨ ਕਰਨ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤਾਂ ਨੂੰ ਘਟਾਉਣ, ਤੇਲ ਦਾ ਆਯਾਤ ਘਟਾਉਣ ਅਤੇ ਕਾਰਬਨ ਡਾਇਆਕਸਾਇਡ ਦੇ ਨਿਕਾਸ ਨੂੰ ਘਟਾਉਣ ਲਈ ਇੱਕ ਨਵੇਂ ਰੇਲ-ਕਮ-ਰੋਡ ਬ੍ਰਿਜ ਸਮੇਤ ਵਾਰਾਣਸੀ-ਪੰਡਿਤ ਦੀਨਦਿਆਲ ਉਪਾਧਿਆਇ ਮਲਟੀਟ੍ਰੈਕਿੰਗ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ
October 16th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ 2,642 ਕਰੋੜ ਰੁਪਏ (ਲਗਭਗ) ਦੀ ਕੁੱਲ ਅਨੁਮਾਨਿਤ ਲਾਗਤ ਵਾਲੇ ਰੇਲ ਮੰਤਰਾਲੇ ਦੇ ਇੱਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵਿਤ ਮਲਟੀ-ਟ੍ਰੈਕਿੰਗ ਪ੍ਰੋਜੈਕਟ ਭਾਰਤੀ ਰੇਲਵੇ ਦੇ ਸਭ ਤੋਂ ਵਿਅਸਤ ਸੈਕਸ਼ਨਾਂ 'ਤੇ ਬਹੁਤ-ਲੋੜੀਂਦਾ ਬੁਨਿਆਦੀ ਢਾਂਚਾ ਵਿਕਾਸ ਪ੍ਰਦਾਨ ਕਰਦੇ ਹੋਏ ਸੰਚਾਲਨ ਨੂੰ ਅਸਾਨ ਬਣਾਵੇਗਾ ਅਤੇ ਭੀੜ-ਭੜੱਕੇ ਨੂੰ ਘਟਾਏਗਾ। ਇਹ ਪ੍ਰੋਜੈਕਟ ਉੱਤਰ ਪ੍ਰਦੇਸ਼ ਦੇ ਵਾਰਾਣਸੀ ਅਤੇ ਚੰਦੌਲੀ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ।ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 22nd, 01:00 pm
ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ। ਵੈਸੇ ਤਾਂ ਪਿਛਲੇ ਲਗਭਗ ਇੱਕ ਵਰ੍ਹੇ ਵਿੱਚ, ਅਸੀਂ ਦਸ ਵਾਰ ਮਿਲੇ ਹਾਂ। ਲੇਕਿਨ ਅੱਜ ਦੀ ਮੁਲਾਕਾਤ ਵਿਸ਼ੇਸ਼ ਹੈ। ਕਿਉਂਕਿ ਸਾਡੀ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਸਾਡੇ ਪਹਿਲੇ ਸਟੇਟ ਗੈਸਟ ਹਨ।ਲਖਨਊ ਵਿੱਚ ਯੂਪੀ ਗਲੋਬਲ ਇਨਵੈਸਟਰਸ ਸਮਿਟ ਦੇ ਚੌਥੇ ਗ੍ਰਾਉਂਡਬ੍ਰੇਕਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 19th, 03:00 pm
ਅੱਜ ਅਸੀਂ ਇੱਥੇ ਵਿਕਸਿਤ ਭਾਰਤ ਦੇ ਲਈ ਵਿਕਸਿਤ ਉੱਤਰ ਪ੍ਰਦੇਸ਼ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਇਕਜੁੱਟ ਹੋਏ ਹਾਂ। ਅਤੇ ਮੈਨੂੰ ਦੱਸਿਆ ਗਿਆ ਕਿ ਇਸ ਸਮੇਂ ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਯੂਪੀ ਦੀ 400 ਤੋਂ ਜ਼ਿਆਦਾ ਵਿਧਾਨ ਸਭਾ ਸੀਟਾਂ ‘ਤੇ ਲੱਖਾਂ ਲੋਕ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਜੋ ਲੋਕ ਟੈਕਨੋਲੋਜੀ ਰਾਹੀਂ ਇਸ ਪ੍ਰੋਗਰਾਮ ਨਾਲ ਜੁੜੇ ਹਨ, ਮੈਂ ਮੇਰੇ ਇਨ੍ਹਾਂ ਸਾਰੇ ਪਰਿਵਾਰਜਨਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। 7-8 ਵਰ੍ਹੇ ਪਹਿਲਾਂ ਅਸੀਂ ਸੋਚ ਵੀ ਨਹੀਂ ਸਕਦੇ ਸੀ ਕਿ ਉੱਤਰ ਪ੍ਰਦੇਸ਼ ਵਿੱਚ ਵੀ ਨਿਵੇਸ਼ ਅਤੇ ਨੌਕਰੀਆਂ ਨੂੰ ਲੈ ਕੇ ਅਜਿਹਾ ਮਾਹੌਲ ਬਣੇਗਾ। ਚਾਰੋਂ ਤਰਫ਼ ਅਪਰਾਧ, ਦੰਗੇ, ਛੀਨਾ-ਛਪਟੀ, ਇਹੀ ਖਬਰਾਂ ਆਉਂਦੀਆਂ ਰਹਿੰਦੀਆਂ ਸਨ। ਉਸ ਦੌਰਾਨ ਅਗਰ ਕੋਈ ਕਹਿੰਦਾ ਕਿ ਯੂਪੀ ਨੂੰ ਵਿਕਸਿਤ ਬਣਾਵਾਂਗੇ, ਤਾਂ ਸ਼ਾਇਦ ਕੋਈ ਸੁਣਨ ਨੂੰ ਵੀ ਤਿਆਰ ਨਹੀਂ ਹੁੰਦਾ, ਵਿਸ਼ਵਾਸ ਕਰਨ ਦਾ ਤਾਂ ਸਵਾਲ ਹੀ ਨਹੀਂ ਸੀ। ਲੇਕਿਨ ਅੱਜ ਦੇਖੋ, ਲੱਖਾਂ ਕਰੋੜ ਰੁਪਏ ਦਾ ਨਿਵੇਸ਼ ਉੱਤਰ ਪ੍ਰਦੇਸ਼ ਦੀ ਧਰਤੀ ‘ਤੇ ਉਤਰ ਰਿਹਾ ਹੈ। ਅਤੇ ਮੈਂ ਉੱਤਰ ਪ੍ਰਦੇਸ਼ ਦਾ ਸਾਂਸਦ ਹਾਂ। ਅਤੇ ਮੇਰੇ ਉੱਤਰ ਪ੍ਰਦੇਸ਼ ਵਿੱਚ ਜਦੋਂ ਕੁਝ ਹੁੰਦਾ ਹੈ ਤਾਂ ਮੈਨੂੰ ਸਭ ਤੋਂ ਜ਼ਿਆਦਾ ਆਨੰਦ ਹੁੰਦਾ ਹੈ। ਅੱਜ ਹਜ਼ਾਰਾਂ ਪ੍ਰੋਜੈਕਟਸ ‘ਤੇ ਕੰਮ ਸ਼ੁਰੂ ਹੋ ਰਿਹਾ ਹੈ। ਇਹ ਜੋ ਫੈਕਟਰੀਆਂ ਲਗ ਰਹੀਆਂ ਹਨ, ਇਹ ਜੋ ਉਦਯੋਗ ਲਗ ਰਹੇ ਹਨ, ਇਹ ਯੂਪੀ ਦੀ ਤਸਵੀਰ ਬਦਲਣ ਵਾਲੇ ਹਨ। ਮੈਂ ਸਾਰੇ ਨਿਵੇਸ਼ਕਾਂ ਨੂੰ, ਅਤੇ ਖਾਸ ਤੌਰ ‘ਤੇ ਯੂਪੀ ਦੇ ਸਾਰੇ ਨੌਜਵਾਨਾਂ ਨੂੰ ਵਿਸ਼ੇਸ਼ ਰੂਪ ਨਾਲ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਲਖਨਊ, ਉੱਤਰ ਪ੍ਰਦੇਸ਼ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 19th, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਫਰਵਰੀ 2023 ਵਿੱਚ ਆਯੋਜਿਤ ਯੂਪੀ ਗਲੋਬਲ ਇਨਵੈਸਟਰਸ ਸਮਿਟ 2023 ਦੇ ਚੌਥੇ ਗਰਾਊਂਡਬ੍ਰੇਕਿੰਗ ਸਮਾਰੋਹ ਵਿੱਚ ਪੂਰੇ ਉੱਤਰ ਪ੍ਰਦੇਸ਼ ਵਿੱਚ 10 ਲੱਖ ਕਰੋੜ ਰੁਪਏ ਤੋਂ ਵੱਧ ਦੇ 14000 ਪ੍ਰੋਜੈਕਟਸ ਸ਼ੁਰੂ ਕੀਤੇ। ਇਹ ਪ੍ਰੋਜੈਕਟਸ ਮੈਨੂਫੈਕਚਰਿੰਗ, ਅਖੁੱਟ ਊਰਜਾ, ਆਈਟੀ ਅਤੇ ਆਈਟੀਈਐੱਸ, ਫੂਡ ਪ੍ਰੋਸੈੱਸਿੰਗ, ਹਾਊਸਿੰਗ ਅਤੇ ਰੀਅਲ ਅਸਟੇਟ, ਹੌਸਪਿਟੈਲਿਟੀ ਤੇ ਐਂਟਰਟੇਨਮੈਂਟ ਅਤੇ ਸਿੱਖਿਆ ਆਦਿ ਜਿਹੇ ਖੇਤਰਾਂ ਨਾਲ ਸਬੰਧਿਤ ਹਨ।ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ ਦੇ 38ਵੇਂ ਕਨਵੋਕੇਸ਼ਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
January 02nd, 11:30 am
ਤਮਿਲ ਨਾਡੂ ਦੇ ਰਾਜਪਾਲ, ਥਿਰੂ ਆਰ.ਐੱਨ ਰਵੀ ਜੀ, ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ ਐੱਮ.ਕੇ ਸਟਾਲਿਨ ਜੀ, ਭਾਰਤੀਦਾਸਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਥਿਰੂ ਐੱਮ.ਸੈਲਵਮ ਜੀ, ਯੂਨੀਵਰਸਿਟੀ ਦੇ ਮੇਰੇ ਯੁਵਾ ਮਿੱਤਰ, ਅਧਿਆਪਕਗਣ ਅਤੇ ਸਹਾਇਕ ਸਟਾਫਗਣ,ਪ੍ਰਧਾਨ ਮੰਤਰੀ ਨੇ ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ,ਤਮਿਲ ਨਾਡੂ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ
January 02nd, 10:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ।ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 11:10 am
Global Maritime India Summit ਦੇ ਤੀਸਰੇ ਸੰਸਕਰਣ ਵਿੱਚ, ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। ਇਸ ਤੋਂ ਪਹਿਲਾਂ ਜਦੋਂ ਅਸੀਂ 2021 ਵਿੱਚ ਮਿਲੇ ਸੀ, ਤਦ ਪੂਰੀ ਦੁਨੀਆ Corona ਦੀ ਅਨਿਸ਼ਚਿਤਤਾ ਨਾਲ ਘਿਰੀ ਹੋਈ ਸੀ। ਕੋਈ ਨਹੀਂ ਜਾਣਦਾ ਸੀ, ਕਿ Corona ਦੇ ਬਾਅਦ ਦਾ ਵਿਸ਼ਵ ਕਿਹੋ ਜਿਹਾ ਹੋਵੇਗਾ। ਲੇਕਿਨ ਅੱਜ ਦੁਨੀਆ ਵਿੱਚ ਇੱਕ ਨਵਾਂ world order ਆਕਾਰ ਲੈ ਰਿਹਾ ਹੈ ਅਤੇ ਇਸ ਬਦਲਦੇ ਹੋਏ world order ਵਿੱਚ ਪੂਰਾ ਵਿਸ਼ਵ ਭਾਰਤ ਦੇ ਵੱਲ ਨਵੀਆਂ ਆਕਾਂਖਿਆਵਾਂ ਨਾਲ ਦੇਖ ਰਿਹਾ ਹੈ। ਆਰਥਿਕ ਸੰਕਟ ਨਾਲ ਘਿਰੀ ਦੁਨੀਆ ਵਿੱਚ ਭਾਰਤ ਦੀ ਅਰਥਵਿਵਸਥਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ top 3 economic powers ਵਿੱਚੋਂ ਇੱਕ ਹੋਵੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਦੁਨੀਆ ਦਾ maximum trade, sea routes ਨਾਲ ਹੀ ਹੁੰਦਾ ਹੈ। Post-Corona world ਵਿੱਚ ਅੱਜ ਦੁਨੀਆ ਨੂੰ ਵੀ reliable ਅਤੇ resilient supply chains ਦੀ ਜ਼ਰੂਰਤ ਹੈ। ਇਸ ਲਈ Global Maritime India Summit ਦਾ ਇਹ edition ਬਹੁਤ ਮਹੱਤਵਪੂਰਨ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023’ ਦਾ ਉਦਘਾਟਨ ਕੀਤਾ
October 17th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਮੁੰਬਈ ਵਿੱਚ ਅੱਜ ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਦੀ ਤੀਸਰੇ ਸੰਸਕਰਣ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਵਿਜ਼ਨ 2047’ ਦਾ ਵੀ ਅਨਾਵਰਣ ਕੀਤਾ ਜੋ ਭਾਰਤੀ ਸਮੁੰਦਰੀ ਖੇਤਰ ਦੇ ਲਈ ਨੀਲੀ ਅਰਥਵਿਵਸਥਾ ਦੀ ਮੂਲ ਯੋਜਨਾ (ਬਲੂਪ੍ਰਿੰਟ) ਹੈ। ਇਸ ਭਵਿੱਖਵਾਦੀ ਯੋਜਨਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਦੇ ਲਈ ‘ਅੰਮ੍ਰਿਤ ਕਾਲ ਵਿਜ਼ਨ 2047’ ਨਾਲ ਜੁੜੇ ਹਨ। ਇਹ ਸਮਿਟ ਦੇਸ਼ ਦੇ ਸਮੁੰਦਰੀ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਮੰਚ ਹੈ।ਪ੍ਰਧਾਨ ਮੰਤਰੀ ਨੇ ਨੁਮਾਲੀਗੜ੍ਹ ਤੇਲ ਸ਼ੋਧਕ ਵਿਸਤਾਰ ਪ੍ਰੋਜੈਕਟ ਦੇ ਤਹਿਤ ਪਹਿਲੇ ਵਿਸ਼ਾਲ ਆਕਾਰ ਵਾਲੇ ਅਤੇ ਅਧਿਕ ਭਾਰ ਵਾਲੇ ਮਾਲ-ਪ੍ਰਬੰਧਨ ‘ਤੇ ਖੁਸ਼ੀ ਵਿਅਕਤ ਕੀਤੀ
April 14th, 08:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੁਮਾਲੀਗੜ੍ਹ ਤੇਲ ਸ਼ੋਧਕ ਵਿਸਤਾਰ ਪ੍ਰੋਜੈਕਟ ਦੇ ਤਹਿਤ ਪਹਿਲੇ ਵਿਸ਼ਾਲ ਆਕਾਰ ਵਾਲੇ ਅਤੇ ਅਧਿਕ ਭਾਰ ਵਾਲੇ ਮਾਲ-ਪ੍ਰਬੰਧਨ ‘ਤੇ ਖੁਸ਼ੀ ਵਿਅਕਤ ਕੀਤੀ। ਜ਼ਿਕਰਯੋਗ ਹੈ ਕਿ ਉਕਤ ਮਾਲ ਭਾਰਤ-ਬੰਗਲਾਦੇਸ਼ ਪ੍ਰੋਟੋਕਾਲ ਮਾਰਗ ਤੋਂ ਹੁੰਦਾ ਹੋਇਆ ਪਾਂਡੁ ਮਲਟੀਮੋਡਲ ਬੰਦਰਗਾਹ ਪਹੁੰਚ ਗਿਆ ਹੈ।ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ‘ਤੇ ਪ੍ਰਧਾਨ ਮੰਤਰੀ ਦਾ ਸੰਬੋਧਨ
April 13th, 10:43 am
ਅੱਜ ਵਿਸਾਖੀ ਦਾ ਪਾਵਨ ਪਰਵ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਖੁਸ਼ੀ ਭਰੇ ਇਸ ਤਿਉਹਾਰ ਵਿੱਚ, ਅੱਜ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਮਿਲੀ ਹੈ। ਤੁਹਾਨੂੰ ਸਾਰੇ ਨੌਜਵਾਨਾਂ ਨੂੰ, ਆਪ ਦੇ ਪਰਿਵਾਰਜਨਾਂ ਨੂੰ ਬਹੁਤ-ਬਹੁਤ ਵਧਾਈਆਂ, ਆਪ ਦੇ ਉੱਜਵਲ ਭਵਿੱਖ ਲਈ ਅਨੇਕ-ਅਨੇਕ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 13th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਹੋਏ ਕਰੀਬ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰਾਂ ਵੰਡੇ। ਦੇਸ਼ ਭਰ ਵਿੱਚੋਂ ਚੁਣੇ ਗਏ ਨਵੇਂ ਭਰਤੀ ਕਰਮਚਾਰੀ ਭਾਰਤ ਸਰਕਾਰ ਦੇ ਅਧੀਨ ਵੱਖ-ਵੱਖ ਅਸਾਮੀਆਂ/ਅਹੁਦਿਆਂ ਜਿਵੇਂ ਕਿ ਟ੍ਰੇਨ ਮੈਨੇਜਰ, ਸਟੇਸ਼ਨ ਮਾਸਟਰ, ਸੀਨੀਅਰ ਕਮਰਸ਼ੀਅਲ ਕਮ ਟਿਕਟ ਕਲਰਕ, ਇੰਸਪੈਕਟਰ, ਸਬ-ਇੰਸਪੈਕਟਰ, ਕਾਂਸਟੇਬਲ, ਸਟੈਨੋਗ੍ਰਾਫਰ, ਜੂਨੀਅਰ ਲੇਖਾਕਾਰ, ਡਾਕ ਸਹਾਇਕ, ਇਨਕਮ ਟੈਕਸ ਇੰਸਪੈਕਟਰ, ਟੈਕਸ ਸਹਾਇਕ, ਸੀਨੀਅਰ ਡਰਾਫਟਸਮੈਨ, ਜੇਈ/ਸੁਪਰਵਾਈਜ਼ਰ, ਸਹਾਇਕ ਪ੍ਰੋਫੈਸਰ, ਅਧਿਆਪਕ, ਲਾਇਬ੍ਰੇਰੀਅਨ, ਨਰਸ, ਪ੍ਰੋਬੇਸ਼ਨਰੀ ਅਫਸਰ, ਪੀਏ, ਐੱਮਟੀਐੱਸ ਅਤੇ ਹੋਰ 'ਤੇ ਤੈਨਾਤ ਹੋਣਗੇ। ਨਵੇਂ ਭਰਤੀ ਕੀਤੇ ਗਏ ਕਰਮਚਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵੀਆਂ ਨਿਯੁਕਤੀਆਂ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ, ਕਰਮਯੋਗੀ ਪ੍ਰਰੰਭ ਰਾਹੀਂ ਖ਼ੁਦ ਨੂੰ ਸਿਖਲਾਈ ਲੈਣ ਦੇ ਯੋਗ ਹੋਣਗੇ। ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ 45 ਸਥਾਨਾਂ ਨੂੰ ਵਰਚੁਅਲ ਮਾਧਿਅਮ ਰਾਹੀਂ ਮੇਲੇ ਨਾਲ ਜੋੜਿਆ ਗਿਆ।