ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੈ-ਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਆਪਣੇ ਪਰਿਵਾਰਕ ਵੇਰਵੇ ਖ਼ੁਦ ਭਰਨ ਅਤੇ ਜਨਗਣਨਾ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ

April 01st, 08:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੈ-ਗਣਨਾ ਪੂਰੀ ਕਰ ਲਈ ਹੈ, ਜੋ ਸਾਲ 2027 ਦੀ ਜਨਗਣਨਾ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਦੀ ਪ੍ਰਤੀਕ ਹੈ । ਇਸ ਪੜਾਅ ਵਿੱਚ ਘਰ-ਘਰ ਸੂਚੀਕਰਨ ਅਤੇ ਰਿਹਾਇਸ਼ ਸਬੰਧੀ ਕਾਰਜ ਸ਼ਾਮਲ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਜਨਗਣਨਾ ਪਹਿਲੀ ਵਾਰ ਡਿਜੀਟਲ ਤੌਰ 'ਤੇ ਡੇਟਾ ਇਕੱਠਾ ਕਰਨ ਲਈ ਕੀਤੀ ਜਾ ਰਹੀ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਆਪਣੇ ਪਰਿਵਾਰਕ ਵੇਰਵੇ ਖ਼ੁਦ ਭਰਨ ਦੀ ਸ਼ਕਤੀ ਮਿਲਦੀ ਹੈ ।

ਕੈਬਨਿਟ ਨੇ ਭਾਰਤ ਦੀ ਜਨਗਣਨਾ 2027 ਕਰਾਉਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ

December 12th, 04:13 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ, 11,718.24 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੀ ਜਨਗਣਨਾ 2027 ਕਰਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ