ਡੀਓ ਕਾਨਫਰੰਸਿੰਗ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 07th, 03:15 pm

ਪਿਛਲੇ ਹਫ਼ਤੇ ਹੀ ਮੈਨੂੰ ਰਾਜਸਥਾਨ ਦਾ ਦੌਰਾ ਕਰਨ ਦਾ ਮੌਕਾ ਮਿਲਿਆ। ਅਜਮੇਰ ਦੀ ਪਵਿੱਤਰ ਧਰਤੀ ਤੋਂ ਅਸੀਂ ਰਾਜਸਥਾਨ ਦੇ ਵਿਕਾਸ ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਸੀ। ਉਸੇ ਸਮਾਗਮ ਵਿੱਚ ਰਾਜਸਥਾਨ ਦੇ 21,000 ਤੋਂ ਵੱਧ ਨੌਜਵਾਨ ਸਾਥੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸੀ। ਹੁਣ ਅਜਮੇਰ ਦੌਰੇ ਤੋਂ ਕੁਝ ਹੀ ਦਿਨਾਂ ਬਾਅਦ ਅੱਜ ਮੈਨੂੰ ਕੋਟਾ ਨਾਲ ਜੁੜੇ ਹੋਏ ਇਸ ਅਹਿਮ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਮੌਕਾ ਮਿਲ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਰਾਜਸਥਾਨ ਵਿੱਚ ਵਿਕਾਸ ਦੇ ਇਨ੍ਹਾਂ ਦੋ ਵੱਡੇ ਸਮਾਗਮਾਂ ਦਾ ਬਹੁਤ ਵੱਡਾ ਸੁਨੇਹਾ ਹੈ। ਇਹ ਦੱਸਦੇ ਹਨ ਕਿ ਅੱਜ ਰਾਜਸਥਾਨ ਕਿਸ ਗਤੀ ਨਾਲ ਅੱਗੇ ਵਧ ਰਿਹਾ ਹੈ। ਭਾਵੇਂ ਬੁਨਿਆਦੀ ਢਾਂਚਾ ਹੋਵੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੋਣ, ਕਿਸਾਨਾਂ ਅਤੇ ਮਾਵਾਂ-ਭੈਣਾਂ ਲਈ ਯੋਜਨਾਵਾਂ ਹੋਣ, ਰਾਜਸਥਾਨ ਦੇ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਟਾ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ; ਜੋ ਹਡੌਤੀ ਖੇਤਰ ਦੀ ਤਬਦੀਲੀ ਨੂੰ ਦਿਖਾਉਂਦਾ ਹੈ

March 07th, 02:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਹਡੌਤੀ ਖੇਤਰ ਲਈ ਇੱਕ ਅਹਿਮ ਉਪਲਬਧੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਰਾਜਸਥਾਨ ਬੇਮਿਸਾਲ ਗਤੀ ਨਾਲ ਤਰੱਕੀ ਕਰ ਰਿਹਾ ਹੈ। ਅਤੇ ਇਹ ਨਵਾਂ ਹਵਾਈ ਅੱਡਾ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਸਹਾਇਕ ਹੋਵੇਗਾ।

ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 06th, 08:04 pm

ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ

May 06th, 08:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।

ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 17th, 12:05 pm

ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)

PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan

December 17th, 12:00 pm

PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.