ਪ੍ਰਧਾਨ ਮੰਤਰੀ ਨੇ ਸੂਰੀਨਾਮ ਦੇ ਸਾਬਕਾ ਰਾਸ਼ਟਰਪਤੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ

March 31st, 11:01 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੂਰੀਨਾਮ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਜੀ ਦੇ ਅਚਾਨਕ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ । ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਨਾ ਸਿਰਫ਼ ਸੂਰੀਨਾਮ ਲਈ ਸਗੋਂ ਵਿਸ਼ਵ ਭਰ ਦੇ ਭਾਰਤੀ ਭਾਈਚਾਰੇ ਲਈ ਵੀ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਰਹੂਮ ਆਗੂ ਨਾਲ ਆਪਣੀਆਂ ਕਈ ਮੁਲਾਕਾਤਾਂ ਨੂੰ ਯਾਦ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਸੂਰੀਨਾਮ ਲਈ ਸੰਤੋਖੀ ਜੀ ਦੀ ਅਣਥੱਕ ਸੇਵਾ ਅਤੇ ਭਾਰਤ-ਸੂਰੀਨਾਮ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਉਨ੍ਹਾਂ ਦੇ ਯਤਨ ਉਨ੍ਹਾਂ ਦੀਆਂ ਗੱਲਬਾਤਾਂ ਵਿੱਚ ਸਪੱਸ਼ਟ ਰੂਪ ਵਿੱਚ ਝਲਕਦੇ ਸਨ। ਉਨ੍ਹਾਂ ਨੇ ਭਾਰਤੀ ਸੰਸਕ੍ਰਿਤੀ ਪ੍ਰਤੀ ਸੰਤੋਖੀ ਜੀ ਦੇ ਵਿਸ਼ੇਸ਼ ਰੁਚੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਕ੍ਰਿਤ ਵਿੱਚ ਸਹੁੰ ਚੁੱਕਣ ਅਤੇ ਉਨ੍ਹਾਂ ਨੇ ਕਈਆਂ ਦੇ ਦਿਲ ਜਿੱਤ ਲਏ ਸਨ।

ਪ੍ਰਧਾਨ ਮੰਤਰੀ ਨੇ ਸੂਰੀਨਾਮ (Suriname) ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 21st, 10:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸੰਮੇਲਨ ਦੇ ਮੌਕੇ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ।

ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)

November 21st, 02:15 am

ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।

ਦੂਜਾ ਭਾਰਤ-ਕੈਰੀਕੌਮ ਸਮਿਟ

November 21st, 02:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::