ਪ੍ਰਧਾਨ ਮੰਤਰੀ ਨੇ ਸ਼੍ਰੀ ਕੇਦਾਰਨਾਥ ਧਾਮ ਦੇ ਉਦਘਾਟਨ ਅਤੇ ਚਾਰਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
April 22nd, 11:28 am
ਪ੍ਰਧਾਨ ਮੰਤਰੀ ਨੇ ਅੱਜ ਉੱਤਰਾਖੰਡ ਦੇਵਭੂਮੀ ਵਿੱਚ ਸਥਿਤ ਸ਼੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੁੱਲ੍ਹਣ ਦੇ ਸ਼ੁਭ ਮੌਕੇ ’ਤੇ ਸ਼ਰਧਾ ਪ੍ਰਗਟ ਕਰਦੇ ਹੋਏ ਸ਼ਰਧਾਲੂਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਇਸ ਸਾਲ ਦੀ ਚਾਰਧਾਮ ਯਾਤਰਾ ਵੀ ਸ਼ੁਰੂ ਹੋ ਗਈ ਹੈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਯਾਤਰਾ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਲਿਖੇ ਆਪਣੇ ਪੱਤਰ ਰਾਹੀਂ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦੇ ਨਾਲ ਉਨ੍ਹਾਂ ਦੀ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਾਰਥਨਾ ਕੀਤੀ।ਭਾਰਤ –ਮੌਰੀਸ਼ਸ ਸੰਯੁਕਤ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦੀ ਪ੍ਰੈੱਸ ਸਟੇਟਮੈਂਟ
March 12th, 12:30 pm
140 ਕਰੋੜ ਭਾਰਤੀਆਂ ਦੀ ਤਰਫੋਂ, ਮੈਂ ਮੌਰੀਸ਼ਸ ਦਾ ਸਾਰੇ ਨਾਗਰਿਕਾਂ ਨੂੰ ਰਾਸ਼ਟਰੀ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਮੇਰੇ ਲਈ ਬਹੁਤ ਸੁਭਾਗ ਦੀ ਗੱਲ ਹੈ ਕਿ ਮੈਨੂੰ ਦੁਬਾਰਾ ਮੌਰੀਸ਼ਸ ਦੇ National Day ‘ਤੇ ਆਉਣ ਦਾ ਮੌਕਾ ਮਿਲ ਰਿਹਾ ਹੈ। ਇਸ ਲਈ ਮੈਂ ਪ੍ਰਧਾਨ ਮੰਤਰੀ ਨਵੀਨਚੰਦ੍ਰ ਰਾਮਗੁਲਾਮ ਜੀ ਦਾ ਅਤੇ ਮੌਰੀਸ਼ਸ ਸਰਕਾਰ ਦਾ ਆਭਾਰ ਵਿਅਕਤ ਕਰਦਾ ਹਾਂ।‘ਮਨ ਕੀ ਬਾਤ’ ਦੀ 90ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (26.06.2022)
June 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਹਮੇਸ਼ਾ ਦੇ ਵਾਂਗ ਇਸ ਵਾਰ ਵੀ ‘ਮਨ ਕੀ ਬਾਤ’ ਦੇ ਜ਼ਰੀਏ ਤੁਹਾਡੇ ਸਾਰਿਆਂ ਨਾਲ ਜੁੜਨ ਦਾ ਇਹ ਅਨੁਭਵ ਬਹੁਤ ਸੁਖਦ ਰਿਹਾ। ਅਸੀਂ ਦੇਸਵਾਸੀਆਂ ਦੀਆਂ ਸਫ਼ਲਤਾਵਾਂ ਅਤੇ ਪ੍ਰਾਪਤੀਆਂ ਦੀ ਚਰਚਾ ਕੀਤੀ। ਇਸ ਸਾਰੇ ਵਿਚਕਾਰ ਅਸੀਂ ਕੋਰੋਨਾ ਦੇ ਖ਼ਿਲਾਫ਼ ਸਾਵਧਾਨੀ ਨੂੰ ਵੀ ਧਿਆਨ ਵਿੱਚ ਰੱਖਣਾ ਹੈ। ਹਾਲਾਂਕਿ ਸੰਤੋਸ਼ ਦੀ ਗੱਲ ਹੈ ਕਿ ਅੱਜ ਦੇਸ਼ ਦੇ ਕੋਲ ਵੈਕਸੀਨ ਦਾ ਵਿਆਪਕ ਸੁਰੱਖਿਆ ਕਵਚ ਮੌਜੂਦ ਹੈ। ਅਸੀਂ 200 ਕਰੋੜ ਵੈਕਸੀਨ ਡੋਜ਼ ਦੇ ਨਜ਼ਦੀਕ ਪਹੁੰਚ ਗਏ ਹਾਂ। ਦੇਸ਼ ਵਿੱਚ ਤੇਜ਼ੀ ਨਾਲ ਪ੍ਰੀਕੌਸ਼ਨ ਡੋਜ਼ ਵੀ ਲਗਾਈ ਜਾ ਰਹੀ ਹੈ। ਜੇਕਰ ਤੁਹਾਡੀ ਸੈਕਿੰਡ ਡੋਜ਼ ਤੋਂ ਬਾਅਦ ਪ੍ਰੀਕੌਸ਼ਨ ਡੋਜ਼ ਦਾ ਸਮਾਂ ਹੋ ਗਿਆ ਹੈ ਤਾਂ ਤੁਸੀਂ ਇਹ ਤੀਸਰੀ ਡੋਜ਼ ਜ਼ਰੂਰ ਲਓ। ਆਪਣੇ ਪਰਿਵਾਰ ਦੇ ਲੋਕਾਂ ਨੂੰ, ਖਾਸ ਕਰਕੇ ਬਜ਼ੁਰਗਾਂ ਨੂੰ ਵੀ ਪ੍ਰੀਕੌਸ਼ਨ ਡੋਜ਼ ਲਗਵਾਓ। ਅਸੀਂ ਹੱਥਾਂ ਦੀ ਸਫਾਈ ਅਤੇ ਮਾਸਕ ਵਰਗੀਆਂ ਜ਼ਰੂਰੀ ਸਾਵਧਾਨੀਆਂ ਵੀ ਵਰਤਣੀਆਂ ਹੀ ਹਨ। ਅਸੀਂ ਬਾਰਿਸ਼ ਦੇ ਦੌਰਾਨ ਆਸ-ਪਾਸ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਸੁਚੇਤ ਰਹਿਣਾ ਹੈ। ਤੁਸੀਂ ਸਾਰੇ ਸੁਚੇਤ ਰਹੋ, ਸਵਸਥ ਰਹੋ ਅਤੇ ਅਜਿਹੀ ਹੀ ਊਰਜਾ ਨਾਲ ਅੱਗੇ ਵਧਦੇ ਰਹੋ। ਅਗਲੇ ਮਹੀਨੇ ਅਸੀਂ ਇੱਕ ਵਾਰੀ ਫਿਰ ਮਿਲਾਂਗੇ। ਉਦੋਂ ਤੱਕ ਦੇ ਲਈ ਬਹੁਤ-ਬਹੁਤ ਧੰਨਵਾਦ, ਨਮਸਕਾਰ।