ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 13th, 03:00 pm
ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 13th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।ਪ੍ਰਧਾਨ ਮੰਤਰੀ 23 ਜਨਵਰੀ ਨੂੰ ਕੇਰਲ ਦਾ ਦੌਰਾ ਕਰਨਗੇ
January 22nd, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2026 ਨੂੰ ਕੇਰਲ ਦਾ ਦੌਰਾ ਕਰਨਗੇ। ਸਵੇਰੇ ਲਗਭਗ 10:45 ਵਜੇ ਪ੍ਰਧਾਨ ਮੰਤਰੀ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਹਰੀ ਝੰਡੀ ਦਿਖਾਉਣਗੇ। ਉਹ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 6 ਜਨਵਰੀ ਨੂੰ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
January 05th, 06:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜਨਵਰੀ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿਗ ਰਾਹੀਂ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।