ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 08:16 pm
ਵਣਕੱਮ! ਤਮਿਲ ਨਾਡੂ ਦੇ ਗਵਰਨਰ R. N. Ravi ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਕਿੰਜਰਾਪੂ ਰਾਮਮੋਹਨ ਨਾਇਡੂ ਜੀ, ਡਾ. ਐੱਲ. ਮੁਰੂਗਨ ਜੀ, ਤਮਿਲ ਨਾਡੂ ਦੇ ਮੰਤਰੀ ਤੰਗਮ ਤੇਨੱਰਸੁ ਜੀ, ਡਾ.T.R.B. ਰਾਜਾ ਜੀ, ਪੀ. ਗੀਤਾ ਜੀਵਨ ਜੀ, ਅਨੀਤਾ ਆਰ ਰਾਧਾਕ੍ਰਿਸ਼ਣਨ ਜੀ, ਸਾਂਸਦ ਕਨਿਮੋੱਲੀ ਜੀ, ਤਮਿਲ ਨਾਡੂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸਾਡੇ MLA ਨਯਨਾਰ ਨਾਗੇਂਦ੍ਰਨ ਜੀ, ਅਤੇ ਤਮਿਲ ਨਾਡੂ ਦੇ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 4800 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
July 26th, 07:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਥੂਥੁਕੁਡੀ ਵਿੱਚ 4800 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਵਿਭਿੰਨ ਖੇਤਰਾਂ ਵਿੱਚ ਅਨੇਕ ਇਤਿਹਾਸਕ ਪ੍ਰੋਜੈਕਟ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਰੂਪ ਨਾਲ ਵਧਾਉਣਗੇ, ਲੌਜਿਸਟਿਕਸ ਕੁਸ਼ਲਤਾ ਨੂੰ ਹੁਲਾਰਾ ਦੇਣਗੇ, ਸਵੱਛ ਊਰਜਾ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਅਤੇ ਪੂਰੇ ਤਮਿਲ ਨਾਡੂ ਵਿੱਚ ਨਾਗਰਿਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ। ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਸ਼੍ਰੀ ਮੋਦੀ ਨੇ ਕਾਰਗਿਲ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਹਾਦਰ ਯੋਧਿਆਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਪ੍ਰਧਾਨ ਮੰਤਰੀ ਨੇ ਚਨਾਬ ਰੇਲ ਪੁਲ਼ ਦੇ ਨਿਰਮਾਣ ਨਾਲ ਜੁੜੇ ਲੋਕਾਂ ਦੇ ਨਾਲ ਪਰਸਪਰ ਬਾਤਚੀਤ ਕੀਤੀ
June 06th, 03:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਨਾਬ ਰੇਲ ਪੁਲ਼ ਦੇ ਨਿਰਮਾਣ ਨਾਲ ਜੁੜੇ ਕੁਝ ਲੋਕਾਂ ਦੇ ਨਾਲ ਪਰਸਪਰ ਬਾਤਚੀਤ ਕੀਤੀ। ਸ਼੍ਰੀ ਮੋਦੀ ਨੇ ਰਾਸ਼ਟਰ ਦੇ ਲਈ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ।ਚਨਾਬ ਰੇਲ ਪੁਲ਼ ‘ਤੇ ਗਰਵ (ਮਾਣ) ਨਾਲ ਲਹਿਰਾ ਰਿਹਾ ਹੈ ਤਿਰੰਗਾ : ਪ੍ਰਧਾਨ ਮੰਤਰੀ
June 06th, 02:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਤਿਸ਼ਠਿਤ ਚਨਾਬ ਰੇਲ ਪੁਲ ‘ਤੇ ਤਿਰੰਗਾ ਝੰਡਾ ਲਹਿਰਾਉਣ ਦਾ ਉਤਸਵ ਮਨਾਉਂਦੇ ਹੋਏ ਇਸ ਨੂੰ ਅਪਾਰ ਰਾਸ਼ਟਰੀ ਗਰਵ (ਮਾਣ) ਦਾ ਪਲ ਦੱਸਦੇ ਹੋਏ ਇਸ ਨੂੰ ਸਭ ਤੋਂ ਚੁਣੌਤੀ ਭਰਪੂਰਨ ਸਥਾਨਾਂ ‘ਤੇ ਅਤਿਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਭਾਰਤ ਦੀ ਵਧਦੀ ਸਮਰੱਥਾ ਦਾ ਸਾਖੀ ਕਰਾਰ ਦਿੱਤਾ।ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 06th, 12:50 pm
ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਮੁੱਖ ਮੰਤਰੀ ਉਮਰ ਅਬਦੁੱਲਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜਿਤੇਂਦਰ ਸਿੰਘ, ਵੀ ਸੋਮੰਨਾ ਜੀ, ਡਿਪਟੀ ਸੀਐੱਮ ਸੁਰੇਂਦਰ ਕੁਮਾਰ ਜੀ, ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਦੇ ਨੇਤਾ ਸੁਨੀਲ ਜੀ, ਸੰਸਦ ਵਿੱਚ ਮੇਰੇ ਸਾਥੀ ਜੁਗਲ ਕਿਸ਼ੋਰ ਜੀ, ਹੋਰ ਜਨਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਵੀਰ ਜੋਰਾਵਰ ਸਿੰਘ ਜੀ ਦੀ ਇਹ ਭੂਮੀ ਹੈ, ਮੈਂ ਇਸ ਧਰਤੀ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕਅਰਪਣ ਕੀਤਾ
June 06th, 12:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਖਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਵੀਰ ਜ਼ੋਰਾਵਰ ਸਿੰਘ ਦੀ ਭੂਮੀ ਨੂੰ ਨਮਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਸਮਾਗਮ ਭਾਰਤ ਦੀ ਏਕਤਾ ਅਤੇ ਦ੍ਰਿੜ੍ਹ ਸੰਕਲਪ ਦਾ ਸ਼ਾਨਦਾਰ ਉਤਸਵ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮਾਤਾ ਵੈਸ਼ਣੋ ਦੇਵੀ ਦੇ ਅਸ਼ੀਰਵਾਦ ਨਾਲ ਕਸ਼ਮੀਰ ਘਾਟੀ ਹੁਣ ਭਾਰਤ ਦੇ ਵਿਸ਼ਾਲ ਰੇਲ ਨੈੱਟਵਰਕ ਨਾਲ ਜੁੜ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਹਮੇਸ਼ਾ ਗਹਿਰੀ ਸ਼ਰਧਾ ਦੇ ਨਾਲ ‘ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ’ ਕਹਿੰਦੇ ਹੋਏ ਮਾਂ ਭਾਰਤੀ ਨੂੰ ਬੁਲਾਇਆ ਹੈ, ਅੱਜ ਇਹ ਸਾਡੇ ਰੇਲ ਨੈੱਟਵਰਕ ਵਿੱਚ ਵੀ ਇੱਕ ਅਸਲੀਅਤ ਬਣ ਗਈ ਹੈ।” ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਊਧਮਪੁਰ-ਸ੍ਰੀਨਗਰ-ਬਾਰਾਮੁੱਲਾ ਰੇਲ ਲਾਇਨ ਪ੍ਰੋਜੈਕਟ ਕੇਵਲ ਇੱਕ ਨਾਮ ਨਹੀਂ ਹੈ, ਬਲਕਿ ਇਹ ਜੰਮੂ ਅਤੇ ਕਸ਼ਮੀਰ ਦੀ ਨਵੀਂ ਤਾਕਤ ਅਤੇ ਭਾਰਤ ਦੀਆਂ ਵਧਦੀਆਂ ਸਮਰੱਥਾਵਾਂ ਦਾ ਪ੍ਰਤੀਕ ਹੈ। ਖੇਤਰ ਵਿੱਚ ਰੇਲ ਬੁਨਿਆਦੀ ਢਾਂਚੇ ਅਤੇ ਕਨੈਕਟਿਵਿਟੀ ਨੂੰ ਹੁਲਾਰਾ ਦੇਣ ਦੀ ਪ੍ਰਤੀਬੱਧਤਾ ਦੇ ਅਨੁਰੂਪ, ਉਨ੍ਹਾਂ ਨੇ ਚਨਾਬ ਅਤੇ ਅੰਜੀ ਪੁਲ਼ਾਂ ਦਾ ਉਦਘਾਟਨ ਕੀਤਾ ਅਤੇ ਜੰਮੂ ਅਤੇ ਕਸ਼ਮੀਰ ਦੇ ਅੰਦਰ ਕਨੈਕਟਿਵਿਟੀ ਨੂੰ ਵਧਾਉਂਦੇ ਹੋਏ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੇ ਅਤਿਰਿਕਤ, ਸ਼੍ਰੀ ਮੋਦੀ ਨੇ ਜੰਮੂ ਵਿੱਚ ਇੱਕ ਨਵੇਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਭੀ ਰੱਖਿਆ, ਜਿਸ ਨਾਲ ਖੇਤਰ ਵਿੱਚ ਸਿਹਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਬਲ ਮਿਲਿਆ। ਉਨ੍ਹਾਂ ਨੇ ਕਿਹਾ ਕਿ 46,000 ਕਰੋੜ ਰੁਪਏ ਦੇ ਪ੍ਰੋਜੈਕਟ ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਨੂੰ ਗਤੀ ਦੇਣਗੇ, ਜਿਸ ਨਾਲ ਪ੍ਰਗਤੀ ਅਤੇ ਸਮ੍ਰਿੱਧੀ ਆਵੇਗੀ। ਪ੍ਰਧਾਨ ਮੰਤਰੀ ਨੇ ਵਿਕਾਸ ਅਤੇ ਪਰਿਵਰਤਨ ਦੇ ਇਸ ਨਵੇਂ ਯੁਗ ਦੇ ਲਈ ਲੋਕਾਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 6 ਜੂਨ ਨੂੰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ
June 04th, 12:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜੂਨ ਨੂੰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ। ਜੰਮੂ ਅਤੇ ਕਸ਼ਮੀਰ ਵਿੱਚ ਰੇਲ ਇਨਫ੍ਰਾਸਟ੍ਰਕਚਰ ਅਤੇ ਸੰਪਰਕ ਨੂੰ ਹੁਲਾਰਾ ਦੇਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ 6 ਜੂਨ ਨੂੰ ਸਵੇਰੇ ਲਗਭਗ 11 ਵਜੇ ਚਨਾਬ ਬ੍ਰਿਜ ਦਾ ਉਦਘਾਟਨ ਕਰਨਗੇ ਅਤੇ ਬ੍ਰਿਜ ਡੈੱਕ (bridge deck) ਦਾ ਦੌਰਾ ਕਰਨਗੇ। ਇਸ ਦੇ ਬਾਅਦ, ਉਹ ਅੰਜੀ ਬ੍ਰਿਜ ਦਾ ਦੌਰਾ ਕਰਨਗੇ ਅਤੇ ਉਸ ਦਾ ਉਦਘਾਟਨ ਕਰਨਗੇ। ਉਹ ਦੁਪਹਿਰ ਲਗਭਗ 12 ਵਜੇ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੇ ਬਾਅਦ, ਉਹ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।ਰਾਜਸਥਾਨ ਦੇ ਬੀਕਾਨੇਰ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 22nd, 12:00 pm
ਰਾਜਸਥਾਨ ਦੇ ਰਾਜਪਾਲ ਹਰਿਭਾਊ ਬਾਗੜੇ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਜੀ, ਸਾਬਕਾ ਮੁੱਖ ਮੰਤਰੀ ਭੈਣ ਵਸੁੰਧਰਾ ਰਾਜੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਅਰਜੁਨ ਰਾਮ ਮੇਘਵਾਲ ਜੀ, ਰਾਜਸਥਾਨ ਦੀ ਉਪ-ਮੁੱਖ ਮੰਤਰੀ ਦੀਯਾ ਕੁਮਾਰੀ ਜੀ, ਪ੍ਰੇਮ ਚੰਦ ਜੀ, ਰਾਜਸਥਾਨ ਸਰਕਾਰ ਦੇ ਹੋਰ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਮਦਨ ਰਾਠੌਰ ਜੀ, ਹੋਰ ਸਾਂਸਦ ਅਤੇ ਵਿਧਾਇਕਗਣ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬੀਕਾਨੇਰ ਵਿੱਚ 26,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
May 22nd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬੀਕਾਨੇਰ ਵਿੱਚ 26,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਇਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਅਵਸਰ ‘ਤੇ ਕਾਰਜਕ੍ਰਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਉਪਸਥਿਤ ਜਨਸਮੂਹ ਦਾ ਸੁਆਗਤ ਕੀਤਾ ਅਤੇ ਔਨਲਾਇਨ ਸ਼ਾਮਲ ਹੋਏ 18 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕਾਂ ਦੀ ਮਹੱਤਵਪੂਰਨ ਭਾਗੀਦਾਰੀ ਦੇ ਪ੍ਰਤੀ ਭੀ ਆਭਾਰ ਪ੍ਰਗਟ ਕੀਤਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਰਾਜਪਾਲਾਂ, ਮੁੱਖ ਮੰਤਰੀਆਂ, ਉਪ ਰਾਜਪਾਲਾਂ ਅਤੇ ਹੋਰ ਜਨ ਪ੍ਰਤੀਨਿਧੀਆਂ ਦੀ ਉਪਸਥਿਤੀ ਦਾ ਉਲੇਖ ਕਰਦੇ ਹੋਏ ਦੇਸ਼ ਭਰ ਤੋਂ ਜੁੜੇ ਸਾਰੇ ਸਨਮਾਨਿਤ ਪਤਵੰਤਿਆਂ ਅਤੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 07:00 pm
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
June 20th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।ਪ੍ਰਧਾਨ ਮੰਤਰੀ ਨੇ ਹਰ ਘਰ ਤਿਰੰਗਾ ਅੰਦੋਲਨ ਦੇ ਪ੍ਰਤੀ ਲੋਕਾਂ ਦੇ ਉਤਸ਼ਾਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
August 14th, 02:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਤੋਂ ਹਰ ਘਰ ਤਿਰੰਗਾ ਅੰਦੋਲਨ ਨਾਲ ਜੁੜੇ ਜਸ਼ਨ ਦੀਆਂ ਵਿਭਿੰਨ ਝਲਕੀਆਂ ਸਾਂਝੀਆਂ ਕੀਤੀਆਂ ਹਨ।PM lauds the completion of Arch closure of the Chenab Bridge, World's highest Railway Bridge
April 05th, 08:51 pm
The Prime Minister has lauded the completion of Arch closure of the Chenab Bridge, World's highest Railway Bridge in Jammu & Kashmir by Indian Railways.PM reviews performance of key infrastructure sectors
April 26th, 12:25 pm
PM Narendra Modi reviewed progress of key infrastructure sectors including roads, railways, airports, ports, digital, and coal. Significant improvement has been made in host of projects. The Prime Minister directed efficient and stringent monitoring of rural roads construction and their quality. PM Modi directed the use of new technologies in road construction.