ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ
December 31st, 09:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੋਹਾ ਵਿੱਚ ਹੋਏ ਫਿਡੇ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਭਾਰਤੀ ਸ਼ਤਰੰਜ ਗ੍ਰੈਂਡਮਾਸਟਰ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ। ਇਹ ਪ੍ਰਾਪਤੀ ਫਿਡੇ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ਦੇ ਕੁਝ ਹੀ ਸਮੇਂ ਬਾਅਦ ਮਿਲੀ ਹੈ, ਜੋ ਕਿ ਵਿਸ਼ਵ ਪੱਧਰੀ ਸ਼ਤਰੰਜ ਦੇ ਖੇਤਰ ਵਿੱਚ ਭਾਰਤ ਲਈ ਇੱਕ ਹੋਰ ਮਾਣ ਵਾਲਾ ਪਲ ਹੈ।ਪ੍ਰਧਾਨ ਮੰਤਰੀ ਨੇ 2025 ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ
December 29th, 03:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਜੁਨ ਏਰੀਗੈਸੀ ਨੂੰ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਦੇ ਓਪਨ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਸ਼ਲਾਘਾਯੋਗ ਹੈ। ਮੈਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਵਧਾਈ ਦਿੱਤੀ
December 29th, 03:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਮਹਿਲਾ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕੋਨੇਰੂ ਹੰਪੀ ਦੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਐੱਫਆਈਡੀਈ (FIDE) ਵਿਸ਼ਵ ਕੱਪ ਦੀ ਭਾਰਤ ਵਿੱਚ ਵਾਪਸੀ ਦਾ ਸਵਾਗਤ ਕੀਤਾ
August 26th, 11:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਵੱਲੋਂ ਵੱਕਾਰੀ ਐੱਫਆਈਡੀਈ ਵਿਸ਼ਵ ਕੱਪ 2025 ਦੀ ਮੇਜ਼ਬਾਨੀ ਦੀਆਂ ਤਿਆਰੀਆਂ ਲਈ ਬੇਹੱਦ ਮਾਣ ਅਤੇ ਉਤਸ਼ਾਹ ਪ੍ਰਗਟ ਕੀਤਾ, ਜੋ ਟੂਰਨਾਮੈਂਟ ਲਗਭਗ ਦੋ ਦਹਾਕਿਆਂ ਬਾਅਦ ਮੁੜ ਭਾਰਤ ਦੀ ਧਰਤੀ 'ਤੇ ਹੋਣ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਦਿਵਯਾ ਦੇਸ਼ਮੁਖ ਨੂੰ ਗ੍ਰੈਂਡਮਾਸਟਰ ਬਣਨ ‘ਤੇ ਵਧਾਈ ਦਿੱਤੀ
July 29th, 06:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿਵਯਾ ਦੇਸ਼ਮੁਖ ਨੂੰ 2025 ਫਿਡੇ ਮਹਿਲਾ ਵਿਸ਼ਵ ਕੱਪ ਜਿੱਤਣ ਦੇ ਨਾਲ-ਨਾਲ ਗ੍ਰੈਂਡਮਾਸਟਰ ਬਣਨ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਉਪਲਭਧੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਸ਼ਤਰੰਜ ਨੂੰ ਨੌਜਵਾਨਾਂ ਦਰਮਿਆਨ ਹੋਰ ਜ਼ਿਆਦਾ ਲੋਕਪ੍ਰਿਯ ਬਣਾਉਣ ਵਿੱਚ ਯੋਗਦਾਨ ਦੇਵੇਗੀ।”ਪ੍ਰਧਾਨ ਮੰਤਰੀ ਨੇ ਦਿਵਯਾ ਦੇਸ਼ਮੁਖ ਨੂੰ ਫਿਡੇ ਮਹਿਲਾ ਸ਼ਤਰੰਜ ਚੈਂਪੀਅਨ 2025 ਬਣਨ ‘ਤੇ ਵਧਾਈ ਦਿੱਤੀ
July 28th, 06:29 pm
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਦਿਵਯਾ ਦੇਸ਼ਮੁਖ ਨੂੰ ਫਿਡੇ ਮਹਿਲਾ ਵਿਸ਼ਵ ਸ਼ਤਰੰਜ ਚੈਂਪੀਅਨ 2025 ਬਣਨ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮਦੀ ਨੇ ਕਿਹਾ, ‘ਕੋਨੇਰੂ ਹੰਪੀ ਨੇ ਵੀ ਚੈਂਪੀਅਨਸ਼ਿਪ ਦੇ ਦੌਰਾਨ ਜ਼ਬਰਦਸਤ ਕੌਸ਼ਲ ਦਾ ਪ੍ਰਦਰਸ਼ਨ ਕੀਤਾ ਹੈ। ਦੋਵੇਂ ਖਿਡਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਦੇ ਲਈ ਸ਼ੁਭਕਾਮਨਾਵਾਂ।”ਪ੍ਰਧਾਨ ਮੰਤਰੀ ਨੇ ਲੰਦਨ ਵਿੱਚ ਵਰਲਡ ਟੀਮ ਬਲਿਜ਼ ਚੈਂਪੀਅਨਸ਼ਿਪ ਦੇ ਬਲਿਜ਼ ਸੈਮੀਫਾਈਨਲ ਵਿੱਚ ਸ਼ਾਨਦਾਰ ਜਿੱਤ ਲਈ ਦਿਵਯਾ ਦੇਸ਼ਮੁਖ ਨੂੰ ਵਧਾਈ ਦਿੱਤੀ
June 19th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਸ਼ਤਰੰਜ ਖਿਡਾਰਣ ਦਿਵਯਾ ਦੇਸ਼ਮੁਖ ਨੂੰ ਲੰਦਨ ਵਿੱਚ ਵਰਲਡ ਟੀਮ ਬਲਿਜ਼ ਚੈਂਪੀਅਨਸ਼ਿਪ ਦੇ ਬਲਿਜ਼ ਸੈਮੀਫਾਈਨਲ ਦੇ ਦੂਸਰੇ ਪੜਾਅ ਵਿੱਚ ਵਿਸ਼ਵ ਦੀ ਨੰਬਰ 1 ਖਿਡਾਰਣ ਹੌਉ ਯਿਫਾਨ (Hou Yifan) ‘ਤੇ ਉਸ ਦੀ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਨਾਰਵੇ ਸ਼ਤਰੰਜ ਟੂਰਨਾਮੈਂਟ 2025 ਵਿੱਚ ਮੈਗਨਸ ਕਾਰਲਸਨ 'ਤੇ ਪਹਿਲੀ ਜਿੱਤ ਦੇ ਲਈ ਗੁਕੇਸ਼ ਨੂੰ ਵਧਾਈਆਂ ਦਿੱਤੀਆਂ
June 02nd, 08:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਰਵੇ ਸ਼ਤਰੰਜ 2025 ਦੇ 6ਵੇਂ ਦੌਰ ਵਿੱਚ ਮੈਗਨਸ ਕਾਰਲਸਨ 'ਤੇ ਪਹਿਲੀ ਜਿੱਤ ਦੇ ਲਈ ਗੁਕੇਸ਼ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਵਰਲਡ ਨੰਬਰ-1 ਖ਼ਿਲਾਫ਼ ਜਿੱਤ ਪ੍ਰਾਪਤ ਕਰਨ ਦੇ ਲਈ ਉਨ੍ਹਾਂ ਨੂੰ ਵਧਾਈਆਂ। ਨਾਰਵੇ ਸ਼ਤਰੰਜ 2025 ਦੇ 6ਵੇਂ ਦੌਰ ਵਿੱਚ ਮੈਗਨਸ ਕਾਰਲਸਨ ਦੇ ਖ਼ਿਲਾਫ਼ ਉਨ੍ਹਾਂ ਦੀ ਇਹ ਪਹਿਲੀ ਜਿੱਤ ਉਨ੍ਹਾਂ ਦੀ ਪ੍ਰਤਿਭਾ ਅਤੇ ਸਮਰਪਣ ਨੂੰ ਦਰਸਾਉਂਦੀ ਹੈ।ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 09:36 pm
ਦੇਵਭੂਮੀ ਅੱਜ ਯੁਵਾ ਊਰਜਾ ਨਾਲ ਹੋਰ ਦਿੱਬ ਹੋ ਉੱਠੀ ਹੈ। ਬਾਬਾ ਕੇਦਾਰ, ਬਦ੍ਰੀਨਾਥ ਜੀ, ਮਾਂ ਗੰਗਾ ਦੇ ਸ਼ੁਭਅਸੀਸ ਦੇ ਨਾਲ, ਅੱਜ ਨੈਸ਼ਨਲ ਗੇਮਸ ਸ਼ੁਰੂ ਹੋ ਰਹੀਆਂ ਹਨ। ਇਹ ਵਰ੍ਹਾ ਉੱਤਰਾਖੰਡ ਦੇ ਨਿਰਮਾਣ ਦਾ 25ਵਾਂ ਵਰ੍ਹਾ ਹੈ। ਇਸ ਯੁਵਾ ਰਾਜ ਵਿੱਚ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਹਜ਼ਾਰਾਂ ਯੁਵਾ ਆਪਣੀ ਸਮਰੱਥਾ ਦਿਖਾਉਣ ਵਾਲੇ ਹਨ। ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਬਹੁਤ ਸੁੰਦਰ ਤਸਵੀਰ ਇੱਥੇ ਦਿਖ ਰਹੀ ਹੈ। ਨੈਸ਼ਨਲ ਗੇਮਸ ਵਿੱਚ ਇਸ ਵਾਰ ਭੀ ਕਈ ਦੇਸੀ ਪਰੰਪਰਾਗਤ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦੀਆਂ ਨੈਸ਼ਨਲ ਗੇਮਸ, ਇੱਕ ਪ੍ਰਕਾਰ ਨਾਲ ਗ੍ਰੀਨ ਗੇਮਸ ਭੀ ਹਨ। ਇਸ ਵਿੱਚ environment friendly ਚੀਜ਼ਾਂ ਦਾ ਕਾਫੀ ਇਸਤੇਮਾਲ ਹੋ ਰਿਹਾ ਹੈ। ਨੈਸ਼ਨਲ ਗੇਮਸ ਵਿੱਚ ਮਿਲਣ ਵਾਲੇ ਸਾਰੇ ਮੈਡਲ ਅਤੇ ਟ੍ਰਾਫੀਆਂ ਭੀ ਈ-ਵੇਸਟ ਦੀਆਂ ਬਣੀਆਂ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਇੱਥੇ ਇੱਕ ਪੌਦਾ ਭੀ ਲਗਾਇਆ ਜਾਵੇਗਾ। ਇਹ ਬਹੁਤ ਹੀ ਅੱਛੀ ਪਹਿਲ ਹੈ। ਮੈਂ ਸਾਰੇ ਖਿਡਾਰੀਆਂ ਨੂੰ, ਬਿਹਤਰੀਨ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧਾਮੀ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ, ਉੱਤਰਾਖੰਡ ਦੇ ਹਰ ਨਾਗਰਿਕ ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ
January 28th, 09:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉੱਤਰਾਖੰਡ ਅੱਜ ਨੌਜਵਾਨਾਂ ਦੀ ਊਰਜਾ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਕੇਦਾਰਨਾਥ, ਬਦਰੀਨਾਥ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਅੱਜ 38ਵੀਆਂ ਰਾਸ਼ਟਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਉੱਤਰਾਖੰਡ ਦੇ ਗਠਨ ਦਾ 25ਵਾਂ ਵਰ੍ਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਯੁਵਾ ਇਸ ਯੁਵਾ ਰਾਜ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (‘Ek Bharat, Shrestha Bharat’) ਦੀ ਸੁੰਦਰ ਤਸਵੀਰ ਪ੍ਰਦਰਸ਼ਿਤ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਸ਼ਟਰੀ ਖੇਡਾਂ ਵਿੱਚ ਕਈ ਸਥਾਨਕ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਥੀਮ ‘ਗ੍ਰੀਨ ਗੇਮਸ’(‘Green Games’) ਹੈ, ਕਿਉਂਕਿ ਇਸ ਵਿੱਚ ਵਾਤਾਵਰਣ ਦੇ ਅਨੁਕੂਲ ਵਸਤਾਂ ਦਾ ਉਪਯੋਗ ਕੀਤਾ ਗਿਆ ਹੈ। ਵਿਸ਼ੇ ਨੂੰ ਹੋਰ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਟਰਾਫੀਆਂ ਅਤੇ ਮੈਡਲ ਭੀ ਈ-ਕਚਰੇ (e-Waste) ਤੋਂ ਬਣੇ ਹਨ ਅਤੇ ਹਰੇਕ ਮੈਡਲ ਜੇਤੂ ਦੇ ਨਾਮ ‘ਤੇ ਇੱਕ ਪੌਦਾ ਲਗਾਇਆ ਜਾਵੇਗਾ ਜੋ ਬੜੀ ਪਹਿਲ ਹੋਵੇਗੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਤਨੇ ਸ਼ਾਨਦਾਰ ਆਯੋਜਨ ਦੇ ਲਈ ਉੱਤਰਾਖੰਡ ਸਰਕਾਰ ਅਤੇ ਜਨਤਾ ਨੂੰ ਵਧਾਈਆਂ ਭੀ ਦਿੱਤੀਆਂ।ਸ਼ਤਰੰਜ ਚੈਂਪੀਅਨ ਕੋਨੇਰੂ ਹੰਪੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 03rd, 08:42 pm
ਸ਼ਤਰੰਜ ਚੈਂਪੀਅਨ ਕੋਨੇਰੂ ਹੰਪੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਭਾਰਤ ਨੂੰ ਅਪਾਰ ਗੌਰਵ ਦਿਵਾਉਣ ਦੇ ਲਈ ਕੋਨੇਰੂ ਹੰਪੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਤੇਜ਼ ਬੁੱਧੀ ਅਤੇ ਦ੍ਰਿੜ੍ਹਤਾ ਸਪਸ਼ਟ ਤੌਰ ‘ਤੇ ਦਿਖਾਈ ਦਿੰਦੀ ਹੈ।ਪ੍ਰਧਾਨ ਮੰਤਰੀ ਨੇ ਹੰਪੀ ਕੋਨੇਰੂ ਨੂੰ 2024 ਫਿਡੇ ਮਹਿਲਾ ਵਰਲਡ ਰੈਪਿਡ ਚੈਂਪੀਅਨਸ਼ਿਪ ਜਿੱਤਣ ‘ਤੇ ਵਧਾਈਆਂ ਦਿੱਤੀਆਂ
December 29th, 03:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੰਪੀ ਕੋਨੇਰੂ ਨੂੰ 2024 ਫਿਡੇ ਮਹਿਲਾ ਵਰਲਡ ਰੈਪਿਡ ਚੈਂਪੀਅਨਸ਼ਿਪ ਜਿੱਤਣ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਸ ਦੀ ਦ੍ਰਿੜ੍ਹਤਾ ਅਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ ਜੋ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ।ਪ੍ਰਧਾਨ ਮੰਤਰੀ ਨਾਲ ਸ਼ਤਰੰਜ ਚੈਂਪੀਅਨ ਗੁਕੇਸ਼ ਡੀ ਨੇ ਮੁਲਾਕਾਤ ਕੀਤੀ
December 28th, 06:34 pm
ਸ਼ਤਰੰਜ ਚੈਂਪੀਅਨ ਗੁਕੇਸ਼ ਡੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਉਸ ਦੇ ਦ੍ਰਿੜ੍ਹ ਸੰਕਲਪ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਸ ਦਾ ਆਤਮਵਿਸ਼ਵਾਸ ਸੱਚਮੁੱਚ ਪ੍ਰੇਰਣਾਦਾਇਕ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਗੱਲਬਾਤ ਯੋਗ ਅਤੇ ਧਿਆਨ ਦੀ ਪਰਿਵਰਤਨਕਾਰੀ ਸਮਰੱਥਾ ‘ਤੇ ਕੇਂਦ੍ਰਿਤ ਰਹੀ।ਪ੍ਰਧਾਨ ਮੰਤਰੀ ਨੇ ਗੁਕੇਸ਼ ਡੀ ਨੂੰ ਸਭ ਤੋਂ ਘੱਟ ਉਮਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ
December 12th, 07:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਕੇਸ਼ ਡੀ ਨੂੰ ਸਭ ਤੋਂ ਘੱਟ ਉਮਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਗੁਕੇਸ਼ ਦੀ ਇਸ ਉਪਲਬਧੀ ਨੂੰ ਇਤਿਹਾਸਿਕ ਅਤੇ ਮਿਸਾਲੀ ਦੱਸਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਾਇਵ ਸ਼ਤਰੰਜ ਰੇਟਿੰਗਸ ਵਿੱਚ 2800 ਦਾ ਅੰਕੜਾ ਪਾਰ ਕਰਨ ‘ਤੇ ਅਰਜੁਨ ਐਰਿਗੈਸੀ (Arjun Erigaisi) ਨੂੰ ਵਧਾਈਆਂ ਦਿੱਤੀਆਂ
October 27th, 11:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਸ਼ਤਰੰਜ ਗ੍ਰੈਂਡਮਾਸਟਰ ਅਰਜੁਨ ਐਰਿਗੈਸੀ (Arjun Erigaisi) ਨੂੰ ਲਾਇਵ ਸ਼ਤਰੰਜ ਰੇਟਿੰਗਸ ਵਿੱਚ 2800 ਦਾ ਅੰਕੜਾ ਪਾਰ ਕਰਨ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 45ਵੇਂ ਸ਼ਤਰੰਜ ਓਲੰਪਿਆਡ (ਚੈੱਸ) ਵਿੱਚ ਓਪਨ ਅਤੇ ਮਹਿਲਾ ਦੋਵੇਂ ਵਰਗਾਂ ਵਿੱਚ ਗੋਲਡ ਜਿੱਤਣ ‘ਤੇ ਭਾਰਤੀ ਟੀਮ ਦੀ ਸ਼ਲਾਘਾ ਕੀਤੀ
September 23rd, 01:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 45ਵੇਂ ਸ਼ਤਰੰਜ (ਚੈੱਸ) ਓਲੰਪਿਆਡ ਵਿੱਚ ਓਪਨ ਅਤੇ ਮਹਿਲਾ ਦੋਵੇਂ ਵਰਗਾਂ ਵਿੱਚ ਗੋਲਡ ਜਿੱਤਣ ‘ਤੇ ਭਾਰਤੀ ਟੀਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਪੁਰਸ਼ ਅਤੇ ਮਹਿਲਾ ਸ਼ਤਰੰਜ ਦੀਆਂ ਟੀਮਾਂ ਨੂੰ ਉਨ੍ਹਾਂ ਦੀ ਜ਼ਿਕਰਯੋਗ ਉਪਲਬਧੀ ਦੇ ਲਈ ਵਧਾਈ ਦਿੱਤੀ ਹੈ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ
January 23rd, 06:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਆਪਣੇ ਆਵਾਸ, 7 ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਜੇਤੂਆਂ (Pradhan Mantri Rashtriya Bal Puraskar (PMRBP) awardees) ਦੇ ਨਾਲ ਗੱਲਬਾਤ ਕੀਤੀ।ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 06:33 pm
ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ
January 19th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।