ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿੱਚ ਪਾਵਰ ਪਲਾਂਟ ਵਿੱਚ ਹੋਏ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ
April 14th, 10:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿੱਚ ਪਾਵਰ ਪਲਾਂਟ ਵਿੱਚ ਹੋਏ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 07th, 02:07 pm
ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਨੂੰ ਦੇਵ ਸਾਈ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਪ੍ਰੀਕਸ਼ਾ ਪੇ ਚਰਚਾ’ 2026 ਦੇ ਦੂਜੇ ਐਪੀਸੋਡ ਵਿੱਚ ਕੋਇੰਬਟੂਰ, ਛੱਤੀਸਗੜ੍ਹ, ਗੁਜਰਾਤ ਅਤੇ ਅਸਾਮ ਦੇ ਵਿਦਿਆਰਥੀਆਂ ਨਾਲ ਆਪਣੀ ਗੱਲਬਾਤ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
February 10th, 05:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਪ੍ਰੀਕਸ਼ਾ ਪੇ ਚਰਚਾ’ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਵਿੱਚ ਵਿਦਿਆਰਥੀਆਂ ਨਾਲ ਆਪਣੀ ਗੱਲਬਾਤ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਪੀਪੀਸੀ 2026 ਦੇ ਦੂਜੇ ਐਪੀਸੋਡ ਦੌਰਾਨ ਪ੍ਰਧਾਨ ਮੰਤਰੀ ਨੇ ਕੋਇੰਬਟੂਰ, ਛੱਤੀਸਗੜ੍ਹ, ਗੁਜਰਾਤ ਅਤੇ ਅਸਾਮ ਦੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ' ਪ੍ਰੀਕਸ਼ਾ ਪੇ ਚਰਚਾ' ਦੇ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ 'ਬਸਤਰ ਪਾਂਡੁਮ' ਤਿਉਹਾਰ ਦੇ ਵਿਸ਼ੇਸ਼ ਆਯੋਜਨ 'ਤੇ ਵਧਾਈ ਦਿੱਤੀ
February 10th, 10:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਵਿੱਚ 7 ਤੋਂ 9 ਫਰਵਰੀ ਤੱਕ ਮਨਾਏ ਗਏ ਬਸਤਰ ਪਾਂਡੁਮ ਤਿਉਹਾਰ ਲਈ ਛੱਤੀਸਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ । ਇਸ ਤਿਉਹਾਰ ਦੌਰਾਨ ਬਸਤਰ ਦੇ ਅਮੀਰ ਸਭਿਆਚਾਰ, ਪਰੰਪਰਾਵਾਂ ਅਤੇ ਕਬਾਇਲੀ ਵਿਰਾਸਤ ਨੂੰ ਸ਼ਾਨਦਾਰ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅਜਿਹੇ ਸਮਾਗਮ ਸਾਡੀ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਸਥਾਨਕ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।ਪ੍ਰਧਾਨ ਮੰਤਰੀ ਨੇ ਰਾਏਪੁਰ ਵਿੱਚ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਦੀ ਪ੍ਰਧਾਨਗੀ ਕੀਤੀ
November 30th, 05:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਏਪੁਰ ਦੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਵਿੱਚ ਸ਼ਿਰਕਤ ਕੀਤੀ। ਤਿੰਨ ਦਿਨਾਂ ਕਾਨਫ਼ਰੰਸ ਦਾ ਵਿਸ਼ਾ 'ਵਿਕਸਿਤ ਭਾਰਤ: ਸੁਰੱਖਿਆ ਮਾਪ ਹੈ।ਪ੍ਰਧਾਨ ਮੰਤਰੀ 29-30 ਨਵੰਬਰ ਨੂੰ ਰਾਏਪੁਰ ਵਿੱਚ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਵਿੱਚ ਸ਼ਾਮਲ ਹੋਣਗੇ
November 27th, 12:45 pm
ਪ੍ਰਧਾਨ ਮੰਤਰੀ 29-30 ਨਵੰਬਰ, 2025 ਨੂੰ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਦੇ 60ਵੇਂ ਐਡੀਸ਼ਨ ਵਿੱਚ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੇ ਨਵੇਂ ਭਵਨ ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 01:30 pm
ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਜੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ, ਮੇਰੇ ਦੋਸਤ ਰਮਨ ਸਿੰਘ ਜੀ, ਰਾਜ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ ਤੋਖਨ ਸਾਹੂ ਜੀ, ਉਪ ਮੁੱਖ ਮੰਤਰੀ ਵਿਜੇ ਸ਼ਰਮਾ ਜੀ, ਅਰੁਣ ਸਾਵ ਜੀ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚਰਨ ਦਾਸ ਮਹੰਤ ਜੀ, ਮੌਜੂਦ ਹੋਰ ਮੰਤਰੀ, ਜਨ ਪ੍ਰਤੀਨਿਧੀ ਅਤੇ ਮੌਜੂਦ ਭੈਣੋਂ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ
November 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਮੌਜੂਦ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਛੱਤੀਸਗੜ੍ਹ ਦੀ ਵਿਕਾਸ ਯਾਤਰਾ ਦੀ ਸੁਨਹਿਰੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਤੌਰ 'ਤੇ ਬਹੁਤ ਖ਼ੁਸ਼ੀ ਦਾ ਅਤੇ ਮਹੱਤਵਪੂਰਨ ਦਿਨ ਹੈ। ਉਨ੍ਹਾਂ ਨੇ ਇਸ ਧਰਤੀ ਨਾਲ ਆਪਣੇ ਡੂੰਘੇ ਭਾਵਨਾਤਮਕ ਸਬੰਧ ਦਾ ਜ਼ਿਕਰ ਕੀਤਾ ਜੋ ਕਈ ਦਹਾਕਿਆਂ ਦਾ ਸਬੰਧ ਹੈ। ਇੱਕ ਪਾਰਟੀ ਵਰਕਰ ਵਜੋਂ ਇੱਥੇ ਬਿਤਾਏ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਛੱਤੀਸਗੜ੍ਹ ਵਿੱਚ ਬਹੁਤ ਸਮਾਂ ਬਿਤਾਇਆ ਅਤੇ ਬਹੁਤ ਕੁਝ ਸਿੱਖਿਆ। ਉਨ੍ਹਾਂ ਨੇ ਛੱਤੀਸਗੜ੍ਹ ਦੇ ਦ੍ਰਿਸ਼ਟੀਕੋਣ, ਇਸ ਨੂੰ ਬਣਾਉਣ ਦੇ ਸੰਕਲਪ ਅਤੇ ਉਸ ਸੰਕਲਪ ਦੀ ਪੂਰਤੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਛੱਤੀਸਗੜ੍ਹ ਦੇ ਪਰਿਵਰਤਨ ਦੇ ਹਰ ਪਲ ਦੇ ਗਵਾਹ ਰਹੇ ਹੈ। ਛੱਤੀਸਗੜ੍ਹ ਦੇ ਗਠਨ ਦੀ 25 ਸਾਲਾਂ ਦੀ ਯਾਤਰਾ ਦੇ ਇੱਕ ਮਹੱਤਵਪੂਰਨ ਪੜਾਅ ਅਤੇ ਇਸ ਪਲ ਦਾ ਹਿੱਸਾ ਬਣਨ ਦੇ ਮੌਕੇ ਲਈ ਉਨ੍ਹਾਂ ਨੇ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸਿਲਵਰ ਜੁਬਲੀ ਸਮਾਗਮ ਦੇ ਮੌਕੇ 'ਤੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਨਵੀਂ ਵਿਧਾਨ ਸਭਾ ਇਮਾਰਤ ਦਾ ਉਦਘਾਟਨ ਕਰਨਾ ਉਨ੍ਹਾਂ ਲਈ ਇੱਕ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਛੱਤੀਸਗੜ੍ਹ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਨਵਾ ਰਾਏਪੁਰ ਵਿੱਚ ਸ਼ਾਂਤੀ ਸਿਖਰ- ਬ੍ਰਹਮ ਕੁਮਾਰੀਜ਼ ਮੈਡੀਟੇਸ਼ਨ ਸੈਂਟਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 11:15 am
ਵਿਕਸਿਤ ਭਾਰਤ ਦੀ ਇਸ ਮਹੱਤਵਪੂਰਨ ਯਾਤਰਾ ਵਿੱਚ ਬ੍ਰਹਮ-ਕੁਮਾਰੀਜ਼ ਵਰਗੀ ਸੰਸਥਾ ਦੀ ਬਹੁਤ ਵੱਡੀ ਭੂਮਿਕਾ ਹੈ। ਮੇਰੀ ਤਾਂ ਖ਼ੁਸ਼ਕਿਸਮਤੀ ਰਹੀ ਹੈ ਕਿ, ਮੈਂ ਦਹਾਕਿਆਂ ਤੋਂ ਤੁਹਾਡੇ ਸਾਰਿਆਂ ਨਾਲ ਜੁੜਿਆ ਹੋਇਆ ਹਾਂ। ਮੈਂ ਇੱਥੇ ਮਹਿਮਾਨ ਨਹੀਂ ਹਾਂ; ਮੈਂ ਤੁਹਾਡਾ ਹੀ ਹਾਂ। ਮੈਂ ਇਸ ਅਧਿਆਤਮਿਕ ਅੰਦੋਲਨ ਨੂੰ ਬੋਹੜ ਦੇ ਰੁੱਖ ਵਾਂਗ ਫੈਲਦੇ ਦੇਖਿਆ ਹੈ। 2011 ਵਿੱਚ ਅਹਿਮਦਾਬਾਦ ਵਿੱਚ ਫਿਊਚਰ ਆਫ਼ ਪਾਵਰ, ਉਹ ਪ੍ਰੋਗਰਾਮ, 2012 ਵਿੱਚ ਸੰਸਥਾ ਦੀ ਸਥਾਪਨਾ ਦੇ 75ਵੀਂ ਵਰ੍ਹੇਗੰਢ, 2013 ਵਿੱਚ ਪ੍ਰਯਾਗਰਾਜ ਦਾ ਪ੍ਰੋਗਰਾਮ, ਆਬੂ ਜਾਣਾ ਹੋਵੇ ਜਾਂ ਗੁਜਰਾਤ ਵਿੱਚ ਪ੍ਰੋਗਰਾਮ ਵਿੱਚ ਜਾਣਾ ਹੋਵੇ, ਇਹ ਤਾਂ ਮੇਰੇ ਲਈ ਬਹੁਤ ਰੁਟੀਨ ਜਿਹਾ ਬਣ ਗਿਆ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਸ਼ਾਂਤੀ ਸ਼ਿਖਰ–ਮੈਡੀਟੇਸ਼ਨ ਸੈਂਟਰ ਦੇ ਉਦਘਾਟਨ ਮੌਕੇ ਬ੍ਰਹਮ-ਕੁਮਾਰੀਆਂ ਨੂੰ ਸੰਬੋਧਨ ਕੀਤਾ
November 01st, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਅਧਿਆਤਮਿਕ ਸਿੱਖਿਆ, ਸ਼ਾਂਤੀ ਅਤੇ ਧਿਆਨ ਦੇ ਆਧੁਨਿਕ ਕੇਂਦਰ ਸ਼ਾਂਤੀ ਸ਼ਿਖਰ ਦੇ ਉਦਘਾਟਨ ਮੌਕੇ ਬ੍ਰਹਮ-ਕੁਮਾਰੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਕਿਉਂਕਿ ਛੱਤੀਸਗੜ੍ਹ ਆਪਣੇ ਗਠਨ ਦੇ 25 ਸਾਲ ਪੂਰੇ ਕਰ ਰਿਹਾ ਹੈ। ਉਨ੍ਹਾਂ ਇਸ ਗੱਲ ਦਾ ਜ਼ਿਕਰ ਕੀਤਾ ਕਿ ਛੱਤੀਸਗੜ੍ਹ ਦੇ ਨਾਲ-ਨਾਲ, ਝਾਰਖੰਡ ਅਤੇ ਉੱਤਰਾਖੰਡ ਨੇ ਵੀ ਆਪਣੇ ਸਥਾਪਨਾ ਦੇ 25 ਸਾਲ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਈ ਹੋਰ ਸੂਬਿਆਂ ਅੱਜ ਆਪਣਾ ਸਥਾਪਨਾ ਦਿਵਸ ਮਨਾ ਰਹੇ ਹਨ। ਸ਼੍ਰੀ ਮੋਦੀ ਨੇ ਇਨ੍ਹਾਂ ਸਾਰੇ ਸੂਬਿਆਂ ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਸੂਬਿਆਂ ਦੇ ਵਿਕਾਸ ਨਾਲ ਰਾਸ਼ਟਰ ਦੀ ਤਰੱਕੀ ਨੂੰ ਹੁਲਾਰਾ ਮਿਲਣ ਵਾਲੇ ਮਾਰਗ-ਦਰਸ਼ਕ ਸਿਧਾਂਤ ਤੋਂ ਪ੍ਰੇਰਿਤ ਹੋ ਕੇ ਅਸੀਂ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਾਂ।