ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।ਓਡੀਸ਼ਾ ਦੇ ਝਾਰਸੁਗੁੜਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 27th, 11:45 am
ਇੱਥੇ ਕੁਝ ਨੌਜਵਾਨ ਸਾਥੀ ਬਹੁਤ ਸਾਰੀਆਂ ਕਲਾਕ੍ਰਿਤੀਆਂ ਬਣਾ ਕੇ ਲਿਆਏ ਹਨ, ਓਡੀਸ਼ਾ ਵਿੱਚ ਕਲਾ ਪ੍ਰਤੀ ਪਿਆਰ ਵਿਸ਼ਵ ਪ੍ਰਸਿੱਧ ਹੈ, ਮੈਂ ਤੁਹਾਡੇ ਸਾਰਿਆਂ ਦੀ ਇਹ ਭੇਟ ਤੋਹਫ਼ੇ ਨੂੰ ਸਵੀਕਾਰ ਕਰਦਾ ਹਾਂ ਅਤੇ ਮੇਰੇ ਐੱਸਪੀਜੀ ਦੇ ਸਾਥੀਆਂ ਨੂੰ ਕਹਿੰਦਾ ਹਾਂ ਕਿ ਉਹ ਸਾਰੀ ਚੀਜ਼ਾਂ ਤੁਹਾਡੇ ਤੋਂ ਕੁਲੈਕਟ ਕਰ ਲੈਣ, ਤੁਸੀਂ ਜੇ ਪਿੱਛੇ ਅਪਣਾ ਨਾਮ ਪਤਾ ਲਿਖਦੇ ਹੋ, ਤਾਂ ਮੇਰੇ ਵੱਲੋਂ ਇੱਕ ਚਿੱਠੀ ਜ਼ਰੂਰ ਮਿਲੇਗੀ ਤੁਹਾਨੂੰ। ਉੱਥੇ ਵੀ ਪਿੱਛੇ ਕੋਈ ਇੱਕ ਬੱਚਾ ਕੁਝ ਲੈ ਕੇ ਖੜ੍ਹਾ ਹੈ; ਉਸ ਦੇ ਹੱਥ ਦੁਖ ਜਾਣਗੇ, ਕਦੋਂ ਤੋਂ ਕਈ ਹੱਥ ਵਿੱਚ ਲੈ ਕੇ ਉਹ ਵੀ ਜ਼ਰਾ ਕੁਲੈਕਟ ਕਰ ਲਓ ਭਾਈ, ਕੋਈ ਮਦਦ ਕਰੋ ਉਨ੍ਹਾਂ ਦੀ। ਜੇ ਕਰ ਤੁਸੀਂ ਪਿੱਛੇ ਆਪਣਾ ਨਾਮ ਲਿਖਿਆ ਹੈ, ਤਾਂ ਮੈਂ ਤੁਹਾਨੂੰ ਜ਼ਰੂਰ ਚਿੱਠੀ ਲਿਖਾਂਗਾ। ਮੈਂ ਤੁਹਾਡੇ ਇਸ ਪਿਆਰ ਲਈ ਇਸ ਕਲਾਕ੍ਰਿਤੀ ਨੂੰ ਤਿਆਰ ਕਰਨ ਲਈ ਤੁਸੀਂ ਸਾਰੇ ਨੌਜਵਾਨਾਂ ਦਾ, ਮਹਿਲਾਵਾਂ ਦਾ ਅਤੇ ਛੋਟੇ-ਛੋਟੇ ਬੱਚਿਆਂ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 27th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਪਤਵੰਤੇ ਸੱਜਣਾਂ ਨੂੰ ਆਪਣੀਆਂ ਸਤਿਕਾਰ ਸਹਿਤ ਸ਼ੁਭਕਾਮਨਾਵਾਂ ਦਿੱਤੀਆਂ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਨਰਾਤਿਆਂ ਦਾ ਉਤਸਵ ਇਸ ਸਮੇਂ ਮਨਾਇਆ ਜਾ ਰਿਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਸ਼ੁਭ ਦਿਨਾਂ ਵਿੱਚ, ਉਨ੍ਹਾਂ ਨੂੰ ਮਾਂ ਸਮਾਲੇਈ ਅਤੇ ਮਾਂ ਰਾਮਚੰਡੀ ਦੀ ਪਵਿੱਤਰ ਧਰਤੀ 'ਤੇ ਜਾਣ ਅਤੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਮਾਵਾਂ ਅਤੇ ਭੈਣਾਂ ਦੀ ਮੌਜੂਦਗੀ ਨੂੰ ਨੋਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਆਸ਼ੀਰਵਾਦ ਹੀ ਤਾਕਤ ਦਾ ਸੱਚਾ ਸਰੋਤ ਹਨ, ਉਨ੍ਹਾਂ ਨੇ ਲੋਕਾਂ ਨੂੰ ਨਮਸਕਾਰ ਕੀਤਾ।ਯਸ਼ੋਭੂਮੀ, ਦਿੱਲੀ ਵਿਖੇ ਸੈਮੀਕੌਨ ਇੰਡੀਆ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 02nd, 10:40 am
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ, ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਜੀ, ਸੈਮੀ ਦੇ ਪ੍ਰੈਜ਼ੀਡੈਂਟ ਅਜਿਤ ਮਨੋਚਾ ਜੀ, ਦੇਸ਼-ਵਿਦੇਸ਼ ਤੋਂ ਆਏ ਸੈਮੀਕੰਡਕਟਰ industry ਦੇ CEOs, ਅਤੇ ਉਨ੍ਹਾਂ ਦੇ ਸਹਿਯੋਗੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਮੌਜੂਦ ਸਾਡੇ ਮਹਿਮਾਨ, ਸਟਾਰਟ-ਅੱਪਸ ਨਾਲ ਜੁੜੇ ਉੱਦਮੀ, ਵੱਖ-ਵੱਖ ਪ੍ਰਦੇਸ਼ਾਂ ਤੋਂ ਆਏ ਮੇਰੇ ਯੁਵਾ ਵਿਦਿਆਰਥੀ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੈਮੀਕੌਨ ਇੰਡੀਆ 2025 ਦਾ ਉਦਘਾਟਨ ਕੀਤਾ
September 02nd, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਯਸ਼ੋਭੂਮੀ ਵਿੱਚ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਗਤੀ ਦੇਣ ਦੇ ਉਦੇਸ਼ ਨਾਲ ਆਯੋਜਿਤ “ਸੈਮੀਕੌਨ ਇੰਡੀਆ 2025” ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਦੇ ਸੈਮੀਕੰਡਕਟਰ ਉਦਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਸ਼ਿਰਕਤ ‘ਤੇ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਸ਼ੇਸ਼ ਮਹਿਮਾਨਾਂ, ਸਟਾਰਟਅੱਪਸ ਨਾਲ ਜੁੜੇ ਉਦਮੀਆਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਆਏ ਨੌਜਵਾਨ ਵਿਦਿਆਰਥੀਆਂ ਦਾ ਸੁਆਗਤ ਕੀਤਾ।