ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਗਾਲਾ ਲੰਚ (Gala Lunch) ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 12:32 pm
ਪਿਛਲੇ ਸਾਲ ਪ੍ਰਧਾਨ ਮੰਤਰੀ ਲਕਸਨ ਦੀ ਭਾਰਤ ਯਾਤਰਾ ਨਾਲ ਸਾਡੇ ਸਬੰਧਾਂ ਦੇ ਹਰ ਖੇਤਰ ਵਿੱਚ ਨਵੀਂ ਊਰਜਾ ਆਈ ਹੈ। ਉਨ੍ਹਾਂ ਦੀ ਅਗਵਾਈ, ਸਪੱਸ਼ਟ ਵਿਜ਼ਨ ਅਤੇ ਮਜ਼ਬੂਤ ਵਚਨਬੱਧਤਾ ਨਾਲ, ਭਾਰਤ ਅਤੇ ਨਿਊਜ਼ੀਲੈਂਡ ਦੀ ਦੋਸਤੀ ਨੂੰ ਨਵੀਂ ਗਤੀ ਅਤੇ ਨਵੀਂ ਦਿਸ਼ਾ ਮਿਲੀ ਹੈ। ਅੱਜ 40 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਯਾਤਰਾ ਹੋ ਰਹੀ ਹੈ। ਅਤੇ ਮੈਂ ਹਮੇਸ਼ਾ ਕਹਿੰਦਾ ਹਾਂ ਕਿ ਬਹੁਤ ਸਾਰੇ ਚੰਗੇ ਕੰਮ ਹਨ, ਜੋ ਮੇਰੇ ਤੋਂ ਪਹਿਲਾਂ ਵਾਲੇ ਲੋਕ ਮੇਰੇ ਲਈ ਛੱਡ ਕੇ ਗਏ ਹਨ, ਜਿਨ੍ਹਾਂ ਨੂੰ ਮੈਂ ਪੂਰਾ ਕਰ ਰਿਹਾ ਹਾਂ। ਸਾਥੀਓ, ਇਹ ਸਾਡੇ ਸਬੰਧਾਂ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ''ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ'' ਵਿੱਚ ਹਿੱਸਾ ਲਿਆ
July 11th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਵੱਲੋਂ ਆਯੋਜਿਤ ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ ਵਿਸ਼ੇ ’ਤੇ ਅਧਾਰਿਤ ਇੱਕ ਵਿਸ਼ੇਸ਼ ਭੋਜਨ ਸਮਾਰੋਹ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਰਾਜਨੀਤੀ, ਵਪਾਰ, ਉਦਯੋਗ, ਸਿੱਖਿਆ, ਤਕਨਾਲੋਜੀ, ਖੇਡਾਂ ਅਤੇ ਕਲਾ ਜਗਤ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ।ਭਾਰਤ–ਨਿਊਜ਼ੀਲੈਂਡ ਕਾਰੋਬਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 08:20 am
ਆਕਲੈਂਡ ਵਿੱਚ ਤੁਹਾਡੇ ਸਾਰਿਆਂ ਦਰਮਿਆਨ ਆ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਮੈਂ ਪ੍ਰਧਾਨ ਮੰਤਰੀ ਲਕਸਨ ਦਾ, ਉਨ੍ਹਾਂ ਦੇ ਸਕਾਰਾਤਮਕ ਵਿਚਾਰਾਂ ਅਤੇ ਭਾਰਤ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਲਈ ਵਿਸ਼ੇਸ਼ ਧੰਨਵਾਦ ਪ੍ਰਗਟ ਕਰਦਾ ਹਾਂ।Prime Minister addresses business leaders in New Zealand
July 11th, 08:16 am
PM Modi interacted with leading CEOs and business leaders from India and New Zealand, highlighting the vast opportunities for trade, investment and innovation. He invited New Zealand businesses to partner India's growth story and help achieve the shared goal of doubling bilateral trade to NZD 7 billion by 2030.ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ
July 11th, 08:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਕਲੈਂਡ ਸਥਿਤ ਗੌਰਮਿੰਟ ਹਾਊਸ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਗੌਰਮਿੰਟ ਹਾਊਸ ਪਹੁੰਚਣ 'ਤੇ ਉਨ੍ਹਾਂ ਦਾ ਰਵਾਇਤੀ ਮਾਓਰੀ ਰੀਤੀ-ਰਿਵਾਜਾਂ ਨਾਲ ਸਵਾਗਤ ਕੀਤਾ ਗਿਆ। ਸਵਾਗਤ ਸਮਾਗਮ ਵਿੱਚ ਸ਼ਾਂਤੀ, ਸਨਮਾਨ ਅਤੇ ਪ੍ਰਾਹੁਣਚਾਰੀ ਦਾ ਪ੍ਰਤੀਕ ਮੰਨੀਆਂ ਜਾਣ ਵਾਲੀਆਂ ਰਵਾਇਤੀ ਮਾਓਰੀ ਰਸਮਾਂ ਸ਼ਾਮਲ ਸਨ। ਰਵਾਇਤੀ ਸਵਾਗਤ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਨੇ 'ਗਾਰਡ ਆਫ਼ ਆਨਰ' ਦਾ ਨਿਰੀਖਣ ਕੀਤਾ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਸਰਕਾਰੀ ਯਾਤਰਾ
July 11th, 08:03 am
ਗੱਲਬਾਤ, ਤਾਲਮੇਲ, ਜਾਣਕਾਰੀ ਦੇ ਵਟਾਂਦਰੇ ਅਤੇ ਸਾਂਝੀਆਂ ਗਤੀਵਿਧੀਆਂ ਰਾਹੀਂ ਇੰਡੋ-ਪੈਸੀਫਿਕ ਵਿੱਚ ਸਮੁੰਦਰੀ ਸਹਿਯੋਗ ਵਧਾਉਣ ਲਈ ਢਾਂਚਾ ਸਥਾਪਤ ਕਰਦਾ ਹੈ।ਭਾਰਤ-ਨਿਊਜ਼ੀਲੈਂਡ ਸੰਯੁਕਤ ਬਿਆਨ
July 11th, 07:59 am
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਦੇ ਸੱਦੇ ’ਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਅਤੇ 11 ਜੁਲਾਈ, 2026 ਨੂੰ ਔਕਲੈਂਡ, ਨਿਊਜ਼ੀਲੈਂਡ ਦੀ ਅਧਿਕਾਰਤ ਯਾਤਰਾ ’ਤੇ ਹਨ। ਇਹ 40 ਸਾਲਾਂ ਵਿੱਚ ਭਾਰਤੀ ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਪਹਿਲੀ ਯਾਤਰਾ ਹੈ, ਜੋ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਦੋਵਾਂ ਦੇਸ਼ਾਂ ਦੀ ਸਥਾਈ ਮਿੱਤਰਤਾ ਅਤੇ ਭਾਈਵਾਲੀ ਵਿੱਚ ਨਵੇਂ ਰਾਹ ਪੱਧਰੇ ਕਰਦੀ ਹੈ।ਭਾਰਤ-ਨਿਊਜ਼ੀਲੈਂਡ ਵਫ਼ਦ-ਪੱਧਰੀ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ ਦਾ ਪੰਜਾਬੀ ਅਨੁਵਾਦ
July 11th, 07:00 am
ਕੱਲ੍ਹ ਰਾਤ ਨੂੰ ਤੁਹਾਡਾ ਏਅਰਪੋਰਟ 'ਤੇ ਆਉਣਾ, ਇਹ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ ਸੰਕੇਤ ਹੈ ਅਤੇ ਮੇਰੇ ਵੱਲੋਂ ਮੈਂ ਵਿਸ਼ੇਸ਼ ਤੌਰ 'ਤੇ ਤੁਹਾਡਾ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਮੋਦੀ ਆਕਲੈਂਡ ਪਹੁੰਚੇ
July 10th, 02:56 pm
ਪ੍ਰਧਾਨ ਮੰਤਰੀ ਮੋਦੀ ਨਿਊਜ਼ੀਲੈਂਡ ਦੇ ਆਕਲੈਂਡ ਪਹੁੰਚੇ, ਜਿੱਥੇ ਉਨ੍ਹਾਂ ਦਾ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਨਿੱਘਾ ਸਵਾਗਤ ਕੀਤਾ।ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ 'ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
July 06th, 09:00 am
ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬੀਆਨਤੋ ਦੇ ਸੱਦੇ 'ਤੇ ਮੈਂ 6 ਤੋਂ 8 ਜੁਲਾਈ ਤੱਕ ਇੰਡੋਨੇਸ਼ੀਆ ਦੀ ਯਾਤਰਾ 'ਤੇ ਰਹਾਂਗਾ। ਸਾਲ 2018 ਵਿੱਚ ਮੇਰੀ ਪਹਿਲੀ ਇੰਡੋਨੇਸ਼ੀਆ ਯਾਤਰਾ ਦੌਰਾਨ ਭਾਰਤ ਅਤੇ ਇੰਡੋਨੇਸ਼ੀਆ ਨੇ ਦੁਵੱਲੇ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਸੀ। ਉਸ ਤੋਂ ਬਾਅਦ ਇਹ ਮੇਰੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਹ ਯਾਤਰਾ ਰਾਸ਼ਟਰਪਤੀ ਪ੍ਰਬੋਵੋ ਦੀ ਭਾਰਤ ਦੀ ਸਰਕਾਰੀ ਯਾਤਰਾ ਤੋਂ ਬਾਅਦ ਹੋ ਰਹੀ ਹੈ, ਜੋ 26 ਜਨਵਰੀ, 2025 ਨੂੰ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਮਜ਼ਬੂਤ ਸੱਭਿਆਚਾਰਕ ਅਤੇ ਲੋਕ-ਸੰਬੰਧ ਹਨ ਅਤੇ ਮੇਰੀ ਇਹ ਯਾਤਰਾ ਸਾਡੀ ਬਹੁ-ਪੱਖੀ ਭਾਈਵਾਲੀ ਦੇ ਸਾਰੇ ਪਹਿਲੂਆਂ ਨੂੰ ਹੋਰ ਮਜ਼ਬੂਤ ਕਰੇਗੀ। ਇਸ ਯਾਤਰਾ ਦੌਰਾਨ, ਮੈਂ ਇੰਡੋਨੇਸ਼ੀਆ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨਾਲ ਵੀ ਗੱਲਬਾਤ ਕਰਾਂਗਾ ਅਤੇ ਰਾਸ਼ਟਰਪਤੀ ਪ੍ਰਬੋਵੋ ਨਾਲ ਯੋਗਿਆਕਾਰਤਾ ਸਥਿਤ ਪ੍ਰੰਬਨਨ ਮੰਦਰ ਕੰਪਲੈਕਸ ਦਾ ਦੌਰਾ ਕਰਾਂਗਾ, ਜੋ ਸਾਡੇ ਗੂੜ੍ਹੇ ਸੱਭਿਆਚਾਰਕ ਸਬੰਧਾਂ ਦਾ ਇੱਕ ਹੋਰ ਸ਼ਾਨਦਾਰ ਪ੍ਰਮਾਣ ਹੈ।ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ
July 03rd, 08:42 pm
ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਤੋਂ 8 ਜੁਲਾਈ, 2026 ਤੱਕ ਇੰਡੋਨੇਸ਼ੀਆ ਦੀ ਯਾਤਰਾ ਕਰਨਗੇ। ਇਹ ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਦੀ ਚੌਥੀ ਯਾਤਰਾ ਹੋਵੇਗੀ ਅਤੇ ਮਈ, 2018 ਵਿੱਚ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰਪਤੀ ਪ੍ਰਬੋਵੋ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਜਕਾਰਤਾ ਵਿੱਚ ਪ੍ਰਧਾਨ ਮੰਤਰੀ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਭਾਰਤ ਅਤੇ ਇੰਡੋਨੇਸ਼ੀਆ ਦੇ ਵਿਚਕਾਰ ਇਤਿਹਾਸਕ ਅਤੇ ਸੁਖਾਵੇਂ ਸਬੰਧ ਹਨ। ਇਨ੍ਹਾਂ ਖ਼ਾਸ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਇੰਡੋਨੇਸ਼ੀਆ ਦੇ ਇੱਕ ਪ੍ਰਮੁੱਖ ਯੂਨੇਸਕੋ ਵਿਸ਼ਵ ਵਿਰਾਸਤ ਸਥਾਨ, ਯੋਗਿਆਕਾਰਤਾ ਸਥਿਤ ਪ੍ਰੰਬਾਨਨ ਮੰਦਰ ਕੰਪਲੈਕਸ ਦਾ ਵੀ ਦੌਰਾ ਕਰਨਗੇ।Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.ਪ੍ਰਧਾਨ ਮੰਤਰੀ ਨੇ ਭਾਰਤ-ਨਿਊਜ਼ੀਲੈਂਡ ਐੱਫਟੀਏ ਦੀ ਇੱਕ ਇਤਿਹਾਸਕ ਪਲ ਵਜੋਂ ਸ਼ਲਾਘਾ ਕੀਤੀ
April 27th, 05:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ (ਐੱਫਟੀਏ) ਦੀ ਦੋਵਾਂ ਦੇਸ਼ਾਂ ਦਰਮਿਆਨ ਭਾਈਵਾਲੀ 'ਚ ਇੱਕ ਇਤਿਹਾਸਕ ਪਲ ਵਜੋਂ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ
December 22nd, 11:26 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਕ੍ਰਿਸਟੋਫਰ ਲਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਸਾਂਝੇ ਤੌਰ 'ਤੇ ਇਤਿਹਾਸਕ, ਅਭਿਲਾਸ਼ੀ ਅਤੇ ਆਪਸੀ ਤੌਰ 'ਤੇ ਫਾਇਦੇਮੰਦ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ (ਐੱਫਟੀਏ) ਦੀ ਸਫਲ ਸਮਾਪਤੀ ਦਾ ਐਲਾਨ ਕੀਤਾ।PM Modi expresses gratitude to world leaders for birthday wishes
September 17th, 03:03 pm
The Prime Minister Shri Narendra Modi expressed his gratitude to the world leaders for greetings on his 75th birthday, today.ਦ ਵਰਲਡ ਦਿਸ ਵੀਕ ਔਨ ਇੰਡੀਆ
March 26th, 12:06 pm
ਭਾਰਤ ਰੱਖਿਆ ਅਤੇ ਟੈਕਨੋਲੋਜੀ ਤੋਂ ਲੈ ਕੇ ਆਲਮੀ ਵਪਾਰ ਅਤੇ ਕੂਟਨੀਤੀ ਤੱਕ, ਵੱਖ-ਵੱਖ ਖੇਤਰਾਂ ਵਿੱਚ ਆਪਣੀ ਧਾਕ ਜਮਾ ਰਿਹਾ ਹੈ। ਇਸ ਹਫ਼ਤੇ, ਦੇਸ਼ ਆਪਣੀ ਜਲ ਸੈਨਾ ਸ਼ਕਤੀ ਨੂੰ ਮਜ਼ਬੂਤ ਕਰ ਰਿਹਾ ਹੈ, ਭਵਿੱਖਮੁਖੀ ਟ੍ਰਾਂਸਪੋਰਟ ਨੂੰ ਅਪਣਾ ਰਿਹਾ ਹੈ, ਅਤੇ ਆਲਮੀ ਭਾਗੀਦਾਰਾਂ ਦੇ ਨਾਲ ਆਰਥਿਕ ਸਬੰਧ ਬਣਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਰਾਇਸੀਨਾ ਡਾਇਲੌਗ 2025 ਵਿੱਚ ਹਿੱਸਾ ਲਿਆ
March 17th, 10:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਇਸੀਨਾ ਡਾਇਲੌਗ 2025 ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗਏ
March 17th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਵੀਂ ਦਿੱਲੀ ਵਿਖੇ ਗੁਰਦੁਆਰਾ ਰਕਾਬ ਗੰਜ ਸਾਹਿਬ ਗਏ। ਇਸ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਸੇਵਾ ਅਤੇ ਮਨੁੱਖਤਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੁਨੀਆ ਭਰ ਵਿੱਚ ਸੱਚਮੁੱਚ ਸ਼ਲਾਘਾਯੋਗ ਹੈ।