ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੌਰਾਨ ਮੈਕਸਿਕੋ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 17th, 11:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਨੇਡਾ ਦੇ ਕਨਾਨਸਕਿਸ (Kananaskis) ਵਿੱਚ ਜੀ7 ਸਮਿਟ ਦੌਰਾਨ ਮੈਕਸਿਕੋ ਦੇ ਰਾਸ਼ਟਰਪਤੀ ਮਹਾਮਹਿਮ ਡਾ. ਕਲਾਉਡੀਆ ਸ਼ੀਨਬੌਮ ਪਾਰਡੋ (Dr. Claudia Sheinbaum Pardo) ਨਾਲ ਮੁਲਾਕਾਤ ਕੀਤੀ। ਇਹ ਦੋਵੇਂ ਨੇਤਾਵਾਂ ਦਰਮਿਆਨ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮਤਰੀ ਨੇ ਮੈਕਸਿਕੋ ਦੀ ਰਾਸ਼ਟਰਪਤੀ ਨੂੰ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ।