Towards 2030: A Joint India-European Union Comprehensive Strategic Agenda
January 27th, 06:48 pm
The Joint India-EU Comprehensive Strategic Agenda, endorsed at the 16th India-EU Summit held on 27 January 2026 in New Delhi, aims to further reinforce the strategic partnership by broadening, deepening and better coordinating EU-India cooperation to deliver mutually beneficial, concrete and transformative outcomes for both partners and for the wider world.India - EU Joint Statement on the State Visit of European Council President and European Commission President to India and the 16th India-EU Summit
January 27th, 06:15 pm
At the invitation of PM Modi, European Council President António Costa and European Commission President Ursula von der Leyen paid a State Visit to India as Chief Guests for the 77th Republic Day of India. During the visit, the leaders hailed the successful conclusion of negotiations on the landmark India–EU FTA and adopted the “Towards 2030: India–EU Joint Comprehensive Strategic Agenda.”List of Outcomes: Visit of President of the European Council and President of the European Commission to India
January 27th, 02:53 pm
The visit of the President of the European Council and the President of the European Commission to India led to a joint announcement on the conclusion of negotiations for the India–EU Free Trade Agreement. Several agreements and MoUs were signed in key areas, including Defence & Security, Skilling and Mobility, Disaster Management, Clean Energy, Science & Technology, Research & Innovation and connectivity.India–European Union cooperation is a partnership for the global good: PM Modi
January 27th, 01:30 pm
At the joint press meet with European Commission President & European Council President, PM Modi remarked that India-EU partnership is reaching new heights based on shared democratic values, economic synergy and strong people-to-people ties. He noted that the India-EU FTA will help farmers and small industries access European markets, create new opportunities in manufacturing and further strengthen cooperation between our services sectors.ਪ੍ਰਧਾਨ ਮੰਤਰੀ ਨੇ ਸੰਸਦ ਵੱਲੋਂ ਸ਼ਾਂਤੀ ਬਿਲ ਪਾਸ ਹੋਣ ਦਾ ਸਵਾਗਤ ਕੀਤਾ
December 18th, 09:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਸ਼ਾਂਤੀ ਬਿਲ ਦੇ ਪਾਸ ਕੀਤੇ ਜਾਣ ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤ ਦੇ ਟੈਕਨਾਲੋਜੀ ਲੈਂਡਸਕੇਪ ਲਈ ਇੱਕ ਪਰਿਵਰਤਨਸ਼ੀਲ ਪਲ ਦੱਸਿਆ ਹੈ।ਇਥੋਪੀਆ ਦੀ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
December 17th, 12:25 pm
ਮੈਂ ਦੋਸਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਇਥੋਪੀਆ ਵਿੱਚ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ
December 17th, 12:12 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਦੇ ਲੋਕਾਂ ਵੱਲੋਂ ਇਥੋਪੀਆ ਦੇ ਸੰਸਦ ਮੈਂਬਰਾਂ ਨੂੰ ਦੋਸਤੀ ਅਤੇ ਸਦਭਾਵਨਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਸਦ ਨੂੰ ਸੰਬੋਧਨ ਕਰਨਾ ਅਤੇ ਲੋਕਤੰਤਰ ਦੇ ਇਸ ਮੰਦਰ ਜ਼ਰੀਏ ਇਥੋਪੀਆ ਦੇ ਆਮ ਲੋਕਾਂ, ਕਿਸਾਨਾਂ, ਉੱਦਮੀਆਂ, ਮਾਣਮੱਤੀਆਂ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਗੱਲ ਕਰਨਾ ਉਨ੍ਹਾਂ ਦੇ ਲਈ ਇੱਕ ਖ਼ੁਸ਼ਕਿਸਮਤੀ ਦੀ ਗੱਲ ਹੈ, ਜੋ ਦੇਸ਼ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ। ਉਨ੍ਹਾਂ ਨੇ ਇਥੋਪੀਆ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਨੂੰ ਸਰਬ-ਉੱਚ ਸਨਮਾਨ ਯਾਨੀ ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ ਦੇਣ ਲਈ ਧੰਨਵਾਦ ਕੀਤਾ। ਸਬੰਧਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਡੂੰਘੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ਪੁਰਾਣੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਿਆ ਗਿਆ ਹੈ।ਭਾਰਤ-ਜੌਰਡਨ ਵਪਾਰ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 16th, 12:24 pm
ਦੁਨੀਆਂ ਵਿੱਚ ਕਈ ਦੇਸ਼ਾਂ ਦੀਆਂ ਸਰਹੱਦਾਂ ਮਿਲਦੀਆਂ ਹੀ ਹਨ, ਕਈ ਦੇਸ਼ਾਂ ਦੀਆਂ ਮੰਡੀਆਂ ਵੀ ਮਿਲਦੀਆਂ ਹਨ। ਪਰ ਭਾਰਤ ਅਤੇ ਜੌਰਡਨ ਦੇ ਸਬੰਧ ਅਜਿਹੇ ਹਨ, ਜਿੱਥੇ ਇਤਿਹਾਸਿਕ ਭਰੋਸੇ ਅਤੇ ਭਵਿੱਖ ਦੇ ਆਰਥਿਕ ਮੌਕੇ ਇਕੱਠੇ ਮਿਲਦੇ ਹਨ।ਪ੍ਰਧਾਨ ਮੰਤਰੀ ਅਤੇ ਸ਼ਾਹ ਅਬਦੁੱਲਾ ਦੂਜੇ ਨੇ ਭਾਰਤ-ਜੌਰਡਨ ਵਪਾਰਕ ਮੰਚ ਨੂੰ ਸੰਬੋਧਨ ਕੀਤਾ
December 16th, 12:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸ਼ਾਹ ਅਬਦੁੱਲਾ ਦੂਜੇ ਨੇ ਅੱਜ ਅਮਾਨ ਵਿੱਚ ਭਾਰਤ-ਜੌਰਡਨ ਵਪਾਰਕ ਮੰਚ ਨੂੰ ਸੰਬੋਧਨ ਕੀਤਾ। ਇਸ ਮੀਟਿੰਗ ਵਿੱਚ ਕਰਾਊਨ ਪ੍ਰਿੰਸ ਹੁਸੈਨ ਅਤੇ ਜੌਰਡਨ ਦੇ ਵਪਾਰ ਤੇ ਉਦਯੋਗ ਮੰਤਰੀ ਅਤੇ ਨਿਵੇਸ਼ ਮੰਤਰੀ ਵੀ ਮੌਜੂਦ ਸਨ। ਸ਼ਾਹ ਅਬਦੁੱਲਾ ਦੂਜੇ ਅਤੇ ਪ੍ਰਧਾਨ ਮੰਤਰੀ ਨੇ ਮੰਨਿਆ ਕਿ ਦੋਹਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧ ਮਜ਼ਬੂਤ ਕਰਨੇ ਬਹੁਤ ਅਹਿਮ ਹਨ। ਉਨ੍ਹਾਂ ਨੇ ਦੋਹਾਂ ਪਾਸਿਆਂ ਦੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਖੇਤਰ ਵਿੱਚ ਮੌਜੂਦ ਸੰਭਾਵਨਾਵਾਂ ਅਤੇ ਮੌਕਿਆਂ ਰਾਹੀਂ ਤਰੱਕੀ ਅਤੇ ਖ਼ੁਸ਼ਹਾਲੀ ਹਾਸਲ ਕਰਨ। ਸ਼ਾਹ ਅਬਦੁੱਲਾ ਦੂਜੇ ਨੇ ਕਿਹਾ ਕਿ ਜੌਰਡਨ ਦੇ ਮੁਕਤ ਵਪਾਰ ਸਮਝੌਤਿਆਂ ਅਤੇ ਭਾਰਤ ਦੀ ਆਰਥਿਕ ਤਾਕਤ ਨੂੰ ਜੋੜ ਕੇ ਦੱਖਣੀ ਏਸ਼ੀਆ ਅਤੇ ਪੱਛਮੀ ਏਸ਼ੀਆ ਤੇ ਉਸ ਤੋਂ ਅੱਗੇ ਦੇ ਖੇਤਰਾਂ ਵਿਚਾਲੇ ਆਰਥਿਕ ਗਲਿਆਰੇ ਦਾ ਨਿਰਮਾਣ ਕੀਤਾ ਜਾ ਸਕਦਾ ਹੈ।ਰੂਸ ਦੇ ਰਾਸ਼ਟਰਪਤੀ ਦੀ ਭਾਰਤ ਦੀ ਰਾਜਕੀ ਯਾਤਰਾ ਦੇ ਨਤੀਜਿਆਂ ਦੀ ਸੂਚੀ
December 05th, 05:53 pm
ਇੱਕ ਦੇਸ਼ ਦੇ ਨਾਗਰਿਕਾਂ ਦੀ ਦੂਜੇ ਦੇਸ਼ ਦੇ ਖੇਤਰ ਵਿੱਚ ਅਸਥਾਈ ਕਿਰਤ ਗਤੀਵਿਧੀ 'ਤੇ ਭਾਰਤ ਸਰਕਾਰ ਅਤੇ ਰੂਸ ਦੀ ਸਰਕਾਰ ਵਿਚਾਲੇ ਸਮਝੌਤਾ।23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ
December 05th, 05:43 pm
ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਰੂਸੀ ਸੰਘ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ 23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ 04-05 ਦਸੰਬਰ, 2025 ਨੂੰ ਭਾਰਤ ਦੀ ਸਰਕਾਰੀ ਫੇਰੀ 'ਤੇ ਆਏ।ਰੂਸ ਦੇ ਰਾਸ਼ਟਰਪਤੀ ਨਾਲ ਸਾਂਝੀ ਪ੍ਰੈੱਸ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈਸ ਬਿਆਨ ਦਾ ਪੰਜਾਬੀ ਅਨੁਵਾਦ
December 05th, 02:00 pm
ਅੱਜ ਭਾਰਤ ਅਤੇ ਰੂਸ ਦੇ 23ਵੇਂ ਸਿਖ਼ਰ ਸੰਮੇਲਨ ਵਿੱਚ ਰਾਸ਼ਟਰਪਤੀ ਪੁਤਿਨ ਦਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਦੀ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਸਾਡੇ ਦੁਵੱਲੇ ਸਬੰਧ ਕਈ ਇਤਿਹਾਸਕ milestones ਦੇ ਦੌਰ 'ਚੋਂ ਗੁਜ਼ਰ ਰਹੇ ਹਨ। ਠੀਕ 25 ਸਾਲ ਪਹਿਲਾਂ ਰਾਸ਼ਟਰਪਤੀ ਪੁਤਿਨ ਨੇ ਸਾਡੀ Strategic Partnership ਦੀ ਨੀਂਹ ਰੱਖੀ ਸੀ। 15 ਸਾਲ ਪਹਿਲਾਂ 2010 ਵਿੱਚ ਸਾਡੀ ਭਾਈਵਾਲੀ ਨੂੰ “Special and Privileged Strategic Partnership” ਦਾ ਦਰਜਾ ਮਿਲਿਆ।PM Modi’s remarks during the joint press meet with Russian President Vladimir Putin
December 05th, 01:50 pm
PM Modi addressed the joint press meet with President Putin, highlighting the strong and time-tested India-Russia partnership. He said the relationship has remained steady like the Pole Star through global challenges. PM Modi announced new steps to boost economic cooperation, connectivity, energy security, cultural ties and people-to-people linkages. He reaffirmed India’s commitment to peace in Ukraine and emphasised the need for global unity in the fight against terrorism.ਜੀ20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 2
November 22nd, 09:57 pm
ਕੁਦਰਤੀ ਆਫ਼ਤਾਂ ਮਨੁੱਖਤਾ ਲਈ ਲਗਾਤਾਰ ਇੱਕ ਵੱਡੀ ਚੁਨੌਤੀ ਬਣੀਆਂ ਹੋਈਆਂ ਹਨ। ਇਸ ਸਾਲ ਵੀ, ਇਨ੍ਹਾਂ ਨੇ ਵਿਸ਼ਵ ਦੀ ਇੱਕ ਵੱਡੀ ਅਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਇਹ ਘਟਨਾਵਾਂ ਸਪਸ਼ਟ ਤੌਰ ’ਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ਨੂੰ ਦਰਸਾਉਂਦੀਆਂ ਹਨ ਤਾਂ ਕਿ ਆਫ਼ਤਾਂ ਨਾਲ ਨਜਿੱਠਣ ਅਤੇ ਉਨ੍ਹਾਂ ਲਈ ਤਿਆਰੀ ਅਸਰਦਾਰ ਬਣ ਸਕੇ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।Joint statement by the Government of India, the Government of Australia and the Government of Canada
November 22nd, 09:21 pm
India, Australia, and Canada have agreed to enter into a new trilateral partnership: the Australia-Canada-India Technology and Innovation (ACITI) Partnership. The three sides agreed to strengthen their ambition in cooperation on critical and emerging technologies. The Partnership will also examine the development and mass adoption of artificial intelligence to improve citizens' lives.ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।