ਸਕਾਈਰੂਟ ਦੇ ਇਨਫਿਨਿਟੀ ਕੈਂਪਸ ਦੇ ਉਦਘਾਟਨ ਦੇ ਮੌਕੇ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 27th, 11:01 am
ਕੈਬਨਿਟ ਵਿੱਚ ਮੇਰੇ ਸਾਥੀ ਮਿਸ਼ਰਾ ਜੀ, ਕਿਸ਼ਨ ਰੈੱਡੀ ਜੀ, ਆਂਧਰਾ ਪ੍ਰਦੇਸ਼ ਦੇ ਉਦਯੋਗ ਮੰਤਰੀ ਸ਼੍ਰੀ ਟੀ. ਜੀ. ਭਰਤ ਜੀ, ਇਨ-ਸਪੇਸ ਦੇ ਚੇਅਰਮੈਨ ਸ਼੍ਰੀ ਪਵਨ ਗੋਇਨਕਾ ਜੀ, ਟੀਮ ਸਕਾਈਰੂਟ, ਹੋਰ ਮਹਾਮਹਿਮ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੈਦਰਾਬਾਦ ਵਿੱਚ ਸਕਾਈਰੂਟ ਇਨਫਿਨਿਟੀ ਕੈਂਪਸ ਦਾ ਉਦਘਾਟਨ ਕੀਤਾ
November 27th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸਕਾਈਰੂਟ ਇਨਫਿਨਿਟੀ ਕੈਂਪਸ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਪੁਲਾੜ ਖੇਤਰ ਵਿੱਚ ਇੱਕ ਬੇਮਿਸਾਲ ਮੌਕੇ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਨਿੱਜੀ ਖੇਤਰ ਦੀ ਵਧਦੀ ਪ੍ਰਸਿੱਧੀ ਦੇ ਨਾਲ ਭਾਰਤ ਦਾ ਪੁਲਾੜ ਈਕੋਸਿਸਟਮ ਇੱਕ ਵੱਡੀ ਛਲਾਂਗ ਮਾਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕਾਈਰੂਟ ਇਨਫਿਨਿਟੀ ਕੈਂਪਸ ਭਾਰਤ ਦੀ ਨਵੀਂ ਸੋਚ, ਨਵੀਨਤਾ ਅਤੇ ਯੁਵਾ ਸ਼ਕਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਨਵੀਨਤਾ, ਜੋਖ਼ਮ ਲੈਣ ਅਤੇ ਉੱਦਮਤਾ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਇਸ ਗੱਲ ਦਾ ਪ੍ਰਤੀਬਿੰਬ ਹੈ ਕਿ ਭਾਰਤ ਭਵਿੱਖ ਵਿੱਚ ਗਲੋਬਲ ਸੈਟੇਲਾਈਟ ਲਾਂਚ ਵਾਤਾਵਰਣ ਪ੍ਰਣਾਲੀ ਵਿੱਚ ਕਿਵੇਂ ਇੱਕ ਮੋਹਰੀ ਵਜੋਂ ਉਭਰੇਗਾ। ਉਨ੍ਹਾਂ ਨੇ ਸ਼੍ਰੀ ਪਵਨ ਕੁਮਾਰ ਚੰਦਨਾ ਅਤੇ ਸ਼੍ਰੀ ਨਾਗਾ ਭਰਤ ਡਾਕਾ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਦੋਵੇਂ ਨੌਜਵਾਨ ਉੱਦਮੀ ਦੇਸ਼ ਭਰ ਦੇ ਅਣਗਿਣਤ ਨੌਜਵਾਨ ਪੁਲਾੜ ਉੱਦਮੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੋਵਾਂ ਨੂੰ ਖ਼ੁਦ ‘ਤੇ ਭਰੋਸਾ ਸੀ, ਜੋਖ਼ਮ ਲੈਣ ਤੋਂ ਨਹੀਂ ਝਿਜਕਦੇ ਨਹੀਂ ਸਨ ਅਤੇ ਨਤੀਜੇ ਵਜੋਂ ਅੱਜ ਪੂਰਾ ਦੇਸ਼ ਉਨ੍ਹਾਂ ਦੀ ਸਫਲਤਾ ਦੇਖ ਰਿਹਾ ਹੈ ਅਤੇ ਦੇਸ਼ ਉਨ੍ਹਾਂ 'ਤੇ ਮਾਣ ਮਹਿਸੂਸ ਕਰ ਰਿਹਾ ਹੈ।ਜੀ20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 2
November 22nd, 09:57 pm
ਕੁਦਰਤੀ ਆਫ਼ਤਾਂ ਮਨੁੱਖਤਾ ਲਈ ਲਗਾਤਾਰ ਇੱਕ ਵੱਡੀ ਚੁਨੌਤੀ ਬਣੀਆਂ ਹੋਈਆਂ ਹਨ। ਇਸ ਸਾਲ ਵੀ, ਇਨ੍ਹਾਂ ਨੇ ਵਿਸ਼ਵ ਦੀ ਇੱਕ ਵੱਡੀ ਅਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਇਹ ਘਟਨਾਵਾਂ ਸਪਸ਼ਟ ਤੌਰ ’ਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ਨੂੰ ਦਰਸਾਉਂਦੀਆਂ ਹਨ ਤਾਂ ਕਿ ਆਫ਼ਤਾਂ ਨਾਲ ਨਜਿੱਠਣ ਅਤੇ ਉਨ੍ਹਾਂ ਲਈ ਤਿਆਰੀ ਅਸਰਦਾਰ ਬਣ ਸਕੇ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਜੀ20 ਲੀਡਰਸ ਸਮਿਟ ਵਿੱਚ ਹਿੱਸਾ ਲੈਣਗੇ
November 19th, 10:42 pm
ਪ੍ਰਧਾਨ ਮੰਤਰੀ ਮੋਦੀ 20ਵੇਂ ਜੀ20 ਲੀਡਰਸ ਸਮਿਟ ਵਿੱਚ ਸ਼ਾਮਲ ਹੋਣ ਲਈ 21-23 ਨਵੰਬਰ 2025 ਤੱਕ ਜੋਹਾਨਸਬਰਗ, ਦੱਖਣੀ ਅਫਰੀਕਾ ਦਾ ਦੌਰਾ ਕਰਨਗੇ। ਸੰਮੇਲਨ ਸੈਸ਼ਨਾਂ ਦੌਰਾਨ, ਪ੍ਰਧਾਨ ਮੰਤਰੀ ਜੀ20 ਏਜੰਡਾ ਦੇ ਮੁੱਖ ਮੁੱਦਿਆਂ 'ਤੇ ਭਾਰਤ ਦੇ ਦ੍ਰਿਸ਼ਟੀਕੋਣ ਪੇਸ਼ ਕਰਨਗੇ। ਸਮਿਟ ਦੇ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਨਗੇ ਅਤੇ ਦੱਖਣੀ ਅਫਰੀਕਾ ਦੁਆਰਾ ਆਯੋਜਿਤ ਭਾਰਤ-ਬ੍ਰਾਜ਼ੀਲ-ਦੱਖਣੀ ਅਫਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 3 ਨਵੰਬਰ ਨੂੰ ਉੱਭਰਦੇ ਵਿਗਿਆਨ ਅਤੇ ਤਕਨਾਲੋਜੀ ਨਵੀਨਤਾ ਸੰਮੇਲਨ 2025 ਦਾ ਉਦਘਾਟਨ ਕਰਨਗੇ
November 02nd, 09:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਨਵੰਬਰ ਨੂੰ ਸਵੇਰੇ 9:30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਉੱਭਰਦੇ ਵਿਗਿਆਨ ਅਤੇ ਤਕਨਾਲੋਜੀ ਨਵੀਨਤਾ ਸੰਮੇਲਨ (ਈਐੱਸਟੀਆਈਸੀ) 2025 ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 09th, 11:25 am
ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਨਵੀਂ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 01st, 10:45 am
ਮੰਚ 'ਤੇ ਬਿਰਾਜਮਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਮਾਣਯੋਗ ਦੱਤਾਤ੍ਰੇਯ ਹੋਸਬੋਲੇ ਜੀ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਜੀ, ਦਿੱਲੀ ਦੀ ਪ੍ਰਸਿੱਧ ਮੁੱਖ ਮੰਤਰੀ ਰੇਖਾ ਗੁਪਤਾ ਜੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਸਵੈਮ ਸੇਵਕ, ਹੋਰ ਸਾਰੇ ਸੀਨੀਅਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
October 01st, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਮਹਾਨੌਮੀ ਅਤੇ ਦੇਵੀ ਸਿੱਧਿਦਾਤਰੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਲਕੇ ਵਿਜੈ ਦਸ਼ਮੀ ਦਾ ਮਹਾਨ ਤਿਉਹਾਰ ਹੈ, ਜੋ ਭਾਰਤੀ ਸੱਭਿਆਚਾਰ ਦੇ ਸਦੀਵੀ ਐਲਾਨ - ਅਨਿਆਂ 'ਤੇ ਨਿਆਂ, ਝੂਠ 'ਤੇ ਸੱਚ ਅਤੇ ਹਨੇਰੇ 'ਤੇ ਚਾਨਣ ਦੀ ਜਿੱਤ - ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪਵਿੱਤਰ ਮੌਕੇ 'ਤੇ, ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ ਸੌ ਵਰ੍ਹੇ ਪਹਿਲਾਂ ਕੀਤੀ ਗਈ ਸੀ ਅਤੇ ਇਹ ਕੋਈ ਸੰਜੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਸਾਲਾਂ ਦੀ ਇੱਕ ਪੁਰਾਤਨ ਪ੍ਰੰਪਰਾ ਦੀ ਬਹਾਲੀ ਸੀ, ਜਿੱਥੇ ਰਾਸ਼ਟਰੀ ਚੇਤਨਾ ਹਰ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੇਂ ਰੂਪਾਂ ਵਿੱਚ ਪ੍ਰਗਟ ਹੁੰਦੀ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਯੁੱਗ ਵਿੱਚ, ਸੰਘ ਉਸ ਸਦੀਵੀ ਰਾਸ਼ਟਰੀ ਚੇਤਨਾ ਦਾ ਇੱਕ ਨੇਕ ਅਵਤਾਰ ਹੈ।ਅਗਲੇ ਦਹਾਕੇ ਲਈ ਭਾਰਤ-ਜਾਪਾਨ ਸੰਯੁਕਤ ਦ੍ਰਿਸ਼ਟੀਕੋਣ : ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਅੱਠ ਸੂਤਰੀ ਦਿਸ਼ਾਵਾਂ
August 29th, 07:11 pm
ਭਾਰਤ ਅਤੇ ਜਾਪਾਨ, ਦੋ ਦੇਸ਼ ਜੋ ਵਿਧੀ ਦੇ ਸ਼ਾਸਨ ‘ਤੇ ਅਧਾਰਿਤ ਇੱਕ ਸੁਤੰਤਰ, ਖੁੱਲ੍ਹੇ, ਸ਼ਾਂਤੀਪੂਰਨ, ਸਮ੍ਰਿੱਧ ਅਤੇ ਦਬਾਅ-ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੰਯੁਕਤ ਦ੍ਰਿਸ਼ਟੀਕੋਣ ਰੱਖਦੇ ਹਨ, ਦੋ ਅਰਥਵਿਵਸਥਾਵਾਂ ਜਿਨ੍ਹਾਂ ਦੇ ਕੋਲ ਪੂਰਕ ਸੰਸਾਧਨ ਸੰਪੰਨਤਾ, ਤਕਨੀਕੀ ਸਮਰੱਥਾਵਾਂ ਅਤੇ ਲਾਗਤ ਮੁਕਾਬਲੇਬਾਜ਼ੀ ਹੈ ਅਤੇ ਦੋ ਦੇਸ਼ ਜਿਨ੍ਹਾਂ ਦੇ ਕੋਲ ਮੈਤਰੀ ਅਤੇ ਆਪਸੀ ਸਦਭਾਵਨਾ ਦੀ ਲੰਬੀ ਪਰੰਪਰਾ ਹੈ, ਅਗਲੇ ਦਹਾਕੇ ਵਿੱਚ ਆਪਣੇ ਦੇਸ਼ਾਂ ਅਤੇ ਵਿਸ਼ਵ ਵਿੱਚ ਹੋਣ ਵਾਲੇ ਪਰਿਵਰਤਨਾਂ ਅਤੇ ਮੌਕਿਆਂ ਦਾ ਸੰਯੁਕਤ ਤੌਰ ‘ਤੇ ਲਾਭ ਉਠਾਉਣ, ਸਾਡੇ ਸਬੰਧਿਤ ਘਰੇਲੂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨ ਅਤੇ ਸਾਡੇ ਦੇਸ਼ਾਂ ਅਤੇ ਅਗਲੀ ਪੀੜ੍ਹੀ ਦੇ ਲੋਕਾਂ ਨੂੰ ਪਹਿਲਾਂ ਤੋਂ ਕਿਤੇ ਵੱਧ ਕਰੀਬ ਲਿਆਉਣ ਦੀ ਆਪਣੀ ਅਭਿਲਾਸ਼ਾ ਵਿਅਕਤ ਕਰਦੇ ਹਨ।ਭਾਰਤ-ਫਿਜੀ ਸਾਂਝਾ ਬਿਆਨ: ਵੇਅਲੋਮਨੀ ਦੋਸਤੀ ਦੀ ਭਾਵਨਾ ਵਿੱਚ ਭਾਈਵਾਲੀ
August 25th, 01:52 pm
ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫਿਜੀ ਗਣਰਾਜ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਸਿਤਿਵੇਨੀ ਰਾਬੁਕਾ ਨੇ 24 ਤੋਂ 26 ਅਗਸਤ 2025 ਤੱਕ ਭਾਰਤ ਗਣਰਾਜ ਦਾ ਅਧਿਕਾਰਤ ਦੌਰਾ ਕੀਤਾ। ਸ਼੍ਰੀ ਰਾਬੁਕਾ ਦਾ ਪ੍ਰਧਾਨ ਮੰਤਰੀ ਵਜੋਂ ਭਾਰਤ ਦਾ ਇਹ ਪਹਿਲਾ ਦੌਰਾ ਹੈ। ਸ਼੍ਰੀ ਰਾਬੁਕਾ ਦੇ ਨਾਲ ਉਨ੍ਹਾਂ ਦੀ ਪਤਨੀ; ਸਿਹਤ ਅਤੇ ਮੈਡੀਕਲ ਸੇਵਾਵਾਂ ਮੰਤਰੀ ਸ਼੍ਰੀ ਐਂਟੋਨੀਓ ਲਾਲਾਬਾਲਾਵੁ ਅਤੇ ਫਿਜੀ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਆਇਆ ਹੈ।ਫਿਜ਼ੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਮੂਲ-ਪਾਠ
August 25th, 12:30 pm
ਭਾਰਤ ਅਤੇ ਫਿਜ਼ੀ ਦਰਮਿਆਨ ਆਤਮੀਯਤਾ ਦਾ ਗਹਿਰਾ ਨਾਤਾ ਹੈ। ਉਨਸਵੀਂ ਸਦੀ ਵਿੱਚ, ਭਾਰਤ ਤੋਂ ਗਏ ਸੱਠ ਹਜ਼ਾਰ ਤੋਂ ਵੱਧ ਗਿਰਮਿਟਿਆ ਭਾਈ-ਭੈਣਾਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਫਿਜ਼ੀ ਦੀ ਸਮ੍ਰਿੱਧੀ ਵਿੱਚ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਫਿਜ਼ੀ ਦੀ ਸਮਾਜਿਕ ਅਤੇ ਸੱਭਿਆਚਾਰਕ ਵਿਭਿੰਨਤਾ ਵਿੱਚ ਨਵੇਂ ਰੰਗ ਭਰੇ ਹਨ। ਫਿਜ਼ੀ ਦੀ ਏਕਤਾ ਅਤੇ ਅਖੰਡਤਾ ਨੂੰ ਨਿਰਤੰਰ ਮਜ਼ਬੂਤੀ ਪ੍ਰਦਾਨ ਕੀਤੀ ਹੈ।ਨਵੀਂ ਦਿੱਲੀ ਵਿੱਚ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 09:20 am
ਮੰਤਰੀ ਮੰਡਲ(ਕੈਬਨਿਟ) ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ ਜੀ, ਐੱਮ.ਐੱਸ. ਸਵਾਮੀਨਾਥਨ ਰਿਸਰਚ ਫਾਊਂਡੇਸ਼ਨ ਦੀ ਚੇਅਰਪਰਸਨ ਡਾ. ਸੌਮਯਾ ਸਵਾਮੀਨਾਥਨ ਜੀ, ਨੀਤੀ ਆਯੋਗ ਦੇ ਮੈਂਬਰ ਡਾ. ਰਮੇਸ਼ ਚੰਦ ਜੀ, ਮੈਂ ਦੇਖ ਰਿਹਾ ਹਾਂ ਸਵਾਮੀਨਾਥਨ ਜੀ ਦੇ ਪਰਿਵਾਰ ਨੂੰ ਵੀ ਸਾਰੇ ਜਨ ਇੱਥੇ ਮੌਜੂਦ ਹਨ, ਮੈਂ ਉਨ੍ਹਾਂ ਨੂੰ ਵੀ ਪ੍ਰਣਾਮ ਕਰਦਾ ਹਾਂ। ਸਾਰੇ ਸਾਇੰਸਟਿਸਟਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਮਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ (M.S. Swaminathan Centenary International Conference) ਨੂੰ ਸੰਬੋਧਨ ਕੀਤਾ
August 07th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਆਈਸੀਏਆਰ ਪੂਸਾ(ICAR PUSA) ਵਿੱਚ ਐੱਮਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ (M.S. Swaminathan Centenary International Conference) ਦਾ ਉਦਘਾਟਨ ਕੀਤਾ ਆਤੇ ਸੰਮੇਲਨ ਕੀਤਾ। ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਵਿਅਕਤਿਤਵ ਵਰਣਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਕਿਸੇ ਵੀ ਯੁਗ ਤੋਂ ਪਰੇ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਇੱਕ ਮਹਾਨ ਵਿਗਿਆਨੀ ਸਨ, ਜਿਨ੍ਹਾਂ ਨੇ ਵਿਗਿਆਨ ਨੂੰ ਜਨਸੇਵਾ ਦੇ ਮਾਧਿਅਮ ਵਿੱਚ ਬਦਲ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਨੇ ਰਾਸ਼ਟਰ ਦੀ ਖੁਰਾਕ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਨੇ ਇੱਕ ਐਸੀ ਚੇਤਨਾ ਜਾਗਰਿਤ ਕੀਤੀ ਜੋ ਆਉਣ ਵਾਲੀਆਂ ਸਦੀਆਂ ਤੱਕ ਭਾਰਤ ਦੀਆਂ ਨੀਤੀਆਂ ਅਤੇ ਪ੍ਰਾਥਮਿਕਤਾਵਾਂ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਨੇ ਸਵਾਮੀਨਾਥਨ ਜਨਮ ਸ਼ਤਾਬਦੀ ਸਮਾਰੋਹ ਦੇ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 7 ਅਗਸਤ ਨੂੰ ਨਵੀਂ ਦਿੱਲੀ ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ
August 06th, 12:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7 ਅਗਸਤ ਨੂੰ ਸਵੇਰੇ ਲਗਭਗ 9 ਵਜੇ, ਨਵੀਂ ਦਿੱਲੀ ਦੀ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਪੂਸਾ (ICAR PUSA) ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ। ਉਹ ਇਸ ਅਵਸਰ ‘ਤੇ ਇਕੱਠ ਨੂੰ ਵੀ ਸੰਬੇਧਨ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮਾਲਦੀਵ ਦੀ ਸਰਕਾਰੀ ਯਾਤਰਾ ਦੌਰਾਨ ਕੀਤੇ ਗਏ ਸਮਝੌਤਿਆਂ ਦੇ ਪਰਿਣਾਮਾਂ ਦੀ ਸੂਚੀ
July 26th, 07:19 am
ਮਾਲਦੀਵ ਨੂੰ 4,850 ਕਰੋੜ ਰੁਪਏ ਦੀ ਲੋਨ ਸਹਾਇਤਾ (ਐੱਲਓਸੀ) ਦਾ ਵਿਸਤਾਰ ਕੀਤਾ ਗਿਆ