ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਦਲ ਫਟਣ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੇ ਪ੍ਰਤੀ ਇਕਜੁੱਟਤਾ ਜਤਾਈ; ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ
August 14th, 04:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੱਦਲ ਫਟਣ ਅਤੇ ਹੜ੍ਹ ਦੇ ਚਲਦੇ ਹੋਏ ਨੁਕਸਾਨ 'ਤੇ ਗਹਿਰੀ ਚਿੰਤਾ ਵਿਅਕਤ ਕੀਤੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਸ ਆਪਦਾ ਦੇ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਜਲਦੀ ਤੋਂ ਜਲਦੀ ਮਦਦ ਦੇ ਲਈ ਹਰ ਮੁਮਕਿਨ ਕਦਮ ਉਠਾਇਆ ਜਾ ਰਿਹਾ ਹੈ।