ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।ਪ੍ਰਧਾਨ ਮੰਤਰੀ ਨੇ ਭਾਰਤ ਦੇ ਸਭ ਤੋਂ ਭਾਰੀ ਸੰਚਾਰ ਉਪਗ੍ਰਹਿ ਸੀਐੱਮਐੱਸ-03 ਦੇ ਸਫਲ ਲਾਂਚ 'ਤੇ ਇਸਰੋ ਨੂੰ ਵਧਾਈ ਦਿੱਤੀ
November 02nd, 07:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਭ ਤੋਂ ਭਾਰੀ ਸੰਚਾਰ ਉਪਗ੍ਰਹਿ ਸੀਐੱਮਐੱਸ-03 ਦੇ ਸਫਲ ਲਾਂਚ ’ਤੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੂੰ ਵਧਾਈ ਦਿੱਤੀ ਹੈ।