ਇਥੋਪੀਆ ਦੀ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
December 17th, 12:25 pm
ਮੈਂ ਦੋਸਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਇਥੋਪੀਆ ਵਿੱਚ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ
December 17th, 12:12 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਦੇ ਲੋਕਾਂ ਵੱਲੋਂ ਇਥੋਪੀਆ ਦੇ ਸੰਸਦ ਮੈਂਬਰਾਂ ਨੂੰ ਦੋਸਤੀ ਅਤੇ ਸਦਭਾਵਨਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਸਦ ਨੂੰ ਸੰਬੋਧਨ ਕਰਨਾ ਅਤੇ ਲੋਕਤੰਤਰ ਦੇ ਇਸ ਮੰਦਰ ਜ਼ਰੀਏ ਇਥੋਪੀਆ ਦੇ ਆਮ ਲੋਕਾਂ, ਕਿਸਾਨਾਂ, ਉੱਦਮੀਆਂ, ਮਾਣਮੱਤੀਆਂ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਗੱਲ ਕਰਨਾ ਉਨ੍ਹਾਂ ਦੇ ਲਈ ਇੱਕ ਖ਼ੁਸ਼ਕਿਸਮਤੀ ਦੀ ਗੱਲ ਹੈ, ਜੋ ਦੇਸ਼ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ। ਉਨ੍ਹਾਂ ਨੇ ਇਥੋਪੀਆ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਨੂੰ ਸਰਬ-ਉੱਚ ਸਨਮਾਨ ਯਾਨੀ ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ ਦੇਣ ਲਈ ਧੰਨਵਾਦ ਕੀਤਾ। ਸਬੰਧਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਡੂੰਘੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ਪੁਰਾਣੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਿਆ ਗਿਆ ਹੈ।'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
April 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ ਜਦੋਂ ਮੈਂ ਤੁਹਾਡੇ ਨਾਲ ‘ਮਨ ਕੀ ਬਾਤ’ ਕਰ ਰਿਹਾ ਹਾਂ ਤਾਂ ਮਨ ਵਿੱਚ ਡੂੰਘੀ ਪੀੜ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਹਮਲੇ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਡੂੰਘੀ ਸੰਵੇਦਨਾ ਹੈ। ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕੋਈ ਵੀ ਭਾਸ਼ਾ ਬੋਲਦਾ ਹੋਵੇ, ਲੇਕਿਨ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਨੂੰ ਅਹਿਸਾਸ ਹੈ ਕਿ ਹਰ ਭਾਰਤੀ ਦਾ ਖੂਨ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਨੂੰ ਵੇਖ ਕੇ ਖੌਲ ਰਿਹਾ ਹੈ। ਪਹਿਲਗਾਮ ਵਿੱਚ ਹੋਇਆ ਇਹ ਹਮਲਾ ਅੱਤਵਾਦ ਨੂੰ ਸ਼ੈਅ ਦੇਣ ਵਾਲਿਆਂ ਦੀ ਨਿਰਾਸ਼ਾ ਨੂੰ ਦਿਖਾਉਂਦਾ ਹੈ, ਉਨ੍ਹਾਂ ਦੀ ਬੁਜ਼ਦਿਲੀ ਨੂੰ ਦਰਸਾਉਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਹੋ ਰਹੀ ਸੀ, ਸਕੂਲਾਂ-ਕਾਲਜਾਂ ਵਿੱਚ ਇੱਕ vibrancy ਸੀ, ਨਿਰਮਾਣ ਕਾਰਜਾਂ ਵਿੱਚ ਅਨੋਖੀ ਗਤੀ ਆਈ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ, ਸੈਲਾਨੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵਧ ਰਹੀ ਸੀ, ਨੌਜਵਾਨਾਂ ਦੇ ਲਈ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਰਾਸ ਨਹੀਂ ਆਇਆ। ਅੱਤਵਾਦੀ ਅਤੇ ਅੱਤਵਾਦ ਦੇ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਵੇ, ਇਸ ਲਈ ਇੰਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਅੱਤਵਾਦ ਦੇ ਖਿਲਾਫ ਇਸ ਯੁੱਧ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਇੱਕਜੁੱਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਏਕਤਾ ਅੱਤਵਾਦ ਦੇ ਖਿਲਾਫ ਸਾਡੀ ਫੈਸਲਾਕੁੰਨ ਲੜਾਈ ਦਾ ਅਧਾਰ ਹੈ। ਅਸੀਂ ਦੇਸ਼ ਦੇ ਸਾਹਮਣੇ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਆਪਣੇ ਸੰਕਲਪਾਂ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨਾ ਹੈ। ਅੱਜ ਦੁਨੀਆ ਵੇਖ ਰਹੀ ਹੈ, ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਸੁਰ ਵਿੱਚ ਬੋਲ ਰਿਹਾ ਹੈ।NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।