ਪ੍ਰਧਾਨ ਮੰਤਰੀ ਨੇ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਅਤੇ ਸਮਾਜਿਕ ਸੁਰੱਖਿਆ ਸਮਝੌਤੇ ਬਾਰੇ ਇੱਕ ਲੇਖ ਸਾਂਝਾ ਕੀਤਾ
July 15th, 12:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਅਤੇ ਸਮਾਜਿਕ ਸੁਰੱਖਿਆ ਸਮਝੌਤੇ ’ਤੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੇ ਇੱਕ ਲੇਖ ਨੂੰ ਸਾਂਝਾ ਕੀਤਾ ਅਤੇ ਇਸਨੂੰ ਭਾਰਤ-ਬ੍ਰਿਟੇਨ ਭਾਈਵਾਲੀ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਦੋਵੇਂ ਸਮਝੌਤੇ ਭਾਰਤ ਅਤੇ ਯੂਕੇ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਦੋਵਾਂ ਦੇਸ਼ਾਂ ਦੀਆਂ ਸਾਂਝੀਆਂ ਇੱਛਾਵਾਂ ਨੂੰ ਉਨ੍ਹਾਂ ਦੇ ਲੋਕਾਂ ਲਈ ਠੋਸ ਮੌਕਿਆਂ ਵਿੱਚ ਬਦਲਣਗੇ।ਪ੍ਰਧਾਨ ਮੰਤਰੀ ਨੇ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ ਨੂੰ ਦੁਵੱਲੇ ਸਬੰਧਾਂ ਲਈ ਇੱਕ ਇਤਿਹਾਸਕ ਮੀਲ ਪੱਥਰ ਦੱਸਿਆ
June 17th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ’ਤੇ ਖ਼ੁਸ਼ੀ ਜ਼ਾਹਰ ਕੀਤੀ ਹੈ ਕਿ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ 15 ਜੁਲਾਈ, 2026 ਤੋਂ ਲਾਗੂ ਹੋ ਜਾਵੇਗਾ।ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 09th, 11:25 am
ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।