ਨਵੀਂ ਦਿੱਲੀ ਵਿੱਚ ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਦੇ ਉਦਘਾਟਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 21st, 05:00 pm
ਪ੍ਰੋਗਰਾਮ ਵਿੱਚ ਹਾਜਰ ਵੱਡੇ ਨੇਤਾ ਸ਼੍ਰੀਮਾਨ ਸ਼ਰਦ ਪਵਾਰ ਜੀ, ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਦੇ ਪ੍ਰਧਾਨ ਡਾ ਤਾਰਾ ਭਵਾਲਕਰ ਜੀ, ਸਾਬਕਾ ਪ੍ਰਧਾਨ ਡਾ ਰਵਿੰਦਰ ਸ਼ੋਭਨੇ ਜੀ, ਸਾਰੇ ਮੈਂਬਰ ਸਾਹਿਬਾਨ, ਮਰਾਠੀ ਭਾਸ਼ਾ ਦੇ ਸਾਰੇ ਵਿਦਵਾਨਗਣ ਅਤੇ ਹਾਜ਼ਰ ਭਰਾਵੋ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 98ਵੇਂ ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਦਾ ਉਦਘਾਟਨ ਕੀਤਾ
February 21st, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ 98ਵੇਂ ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਕੀਤੇ ਜਾ ਰਹੇ ਮਰਾਠੀ ਭਾਸ਼ਾ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਸਾਰੇ ਮਰਾਠੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਕਿਸੇ ਭਾਸ਼ਾ ਜਾਂ ਖੇਤਰ ਤੱਕ ਸੀਮਤ ਨਹੀਂ ਸੀ ਸਗੋਂ ਇਸ ਸੰਮੇਲਨ ਵਿੱਚ ਆਜ਼ਾਦੀ ਦੀ ਲੜਾਈ ਦੇ ਨਾਲ-ਨਾਲ ਮਹਾਰਾਸ਼ਟਰ ਅਤੇ ਰਾਸ਼ਟਰ ਦੀ ਸੱਭਿਆਚਾਰਕ ਵਿਰਾਸਤ ਵੀ ਸ਼ਾਮਲ ਹੈ।