ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

December 08th, 12:30 pm

ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ

December 08th, 12:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।

'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ

November 30th, 11:30 am

ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।

ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਯੂਨੈਸਕੋ ਹੈੱਡਕੁਆਰਟਰ ਵਿਖੇ ਸੰਵਿਧਾਨ ਦਿਵਸ 'ਤੇ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੇ ਉਦਘਾਟਨ 'ਤੇ ਮਾਣ ਪ੍ਰਗਟ ਕੀਤਾ

November 26th, 10:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਸੰਵਿਧਾਨ ਦਿਵਸ 'ਤੇ ਯੂਨੈਸਕੋ ਹੈੱਡਕੁਆਰਟਰ ਵਿਖੇ ਡਾ. ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਦੇ ਉਦਘਾਟਨ 'ਤੇ ਬਹੁਤ ਮਾਣ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲਿਆ

November 26th, 09:28 pm

ਅੱਜ ਸਵੇਰੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਸੰਵਿਧਾਨ ਸਦਨ ਦੇ ਇਤਿਹਾਸਕ ਸੈਂਟਰਲ ਹਾਲ ਵਿੱਚ ਹੋਏ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲਿਆ।

ਸੰਵਿਧਾਨ ਦਿਵਸ ਦੇ ਮੌਕੇ 'ਤੇ ਪੀਐੱਮਓ ਅਧਿਕਾਰੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ

November 26th, 09:25 pm

ਸੰਵਿਧਾਨ ਦਿਵਸ ਦੇ ਮੌਕੇ 'ਤੇ ਅੱਜ ਸਵੇਰੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ।

ਸੰਵਿਧਾਨ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਭਾਰਤ ਦੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕੀਤੀ

November 26th, 10:15 am

ਸੰਵਿਧਾਨ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਵਿਜ਼ਨ ਅਤੇ ਦੂਰ-ਦ੍ਰਿਸ਼ਟੀ ਨੂੰ ਪ੍ਰਮਾਣਿਤ ਕੀਤਾ, ਜੋ ਦੇਸ਼ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ।

ਪ੍ਰਧਾਨ ਮੰਤਰੀ 26 ਨਵੰਬਰ ਨੂੰ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਹੋਣ ਵਾਲੇ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ

November 25th, 04:19 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ ਨੂੰ ਸਵੇਰੇ ਲਗਭਗ 11 ਵਜੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਹੋਣ ਵਾਲੇ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਸਾਲ ਸੰਵਿਧਾਨ ਨੂੰ ਅਪਣਾਏ ਜਾਣ ਦੀ 76ਵੀਂ ਵਰ੍ਹੇਗੰਢ ਹੈ।

AAP-da's sinking ship will drown in Yamuna Ji: PM Modi in Kartar Nagar, Delhi

January 29th, 01:16 pm

PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”

PM Modi’s power-packed rally in Kartar Nagar ignites BJP’s campaign

January 29th, 01:15 pm

PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”

ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

December 29th, 11:30 am

'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।

"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 03rd, 12:15 pm

ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ

December 03rd, 11:47 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।

ਸੰਵਿਧਾਨ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ

November 26th, 08:17 pm

ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਡਾ. ਪੀ ਕੇ ਮਿਸ਼ਰਾ ਨੇ ਹੋਰ ਅਧਿਕਾਰੀਆਂ ਅਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ-PMO) ਦੇ ਕਰਮਚਾਰੀਆਂ ਦੇ ਨਾਲ ਅੱਜ ਸੰਵਿਧਾਨ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ।

ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 26th, 08:15 pm

ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ

November 26th, 08:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।

ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ

November 26th, 02:46 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦੇ ਅਭਿਭਾਸ਼ਣ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਗਿਆਨਵਰਧਕ ਦੱਸਿਆ।

ਪ੍ਰਧਾਨ ਮੰਤਰੀ ਨੇ ਸੰਵਿਧਾਨ ਦਿਵਸ ਅਤੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ

November 26th, 09:01 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਦਿਵਸ ਅਤੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ 26 ਨਵੰਬਰ ਨੂੰ ਸੰਵਿਧਾਨ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ

November 25th, 08:11 pm

ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੇ 75 ਵਰ੍ਹੇ ਪੂਰੇ ਹੋਣ ਦੇ ਮਹੱਤਵਪੂਰਨ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ ਨੂੰ ਸ਼ਾਮ ਲਗਭਗ 5 ਵਜੇ ਸੁਪਰੀਮ ਕੋਰਟ ਦੇ ਪ੍ਰਸ਼ਾਸਨਿਕ ਭਵਨ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਸੰਵਿਧਾਨ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ। ਉਹ ਭਾਰਤੀ ਨਿਆਂਪਾਲਿਕਾ ਦੀ ਵਾਰਸ਼ਿਕ ਰਿਪੋਰਟ (2023-24) ਜਾਰੀ ਕਰਨਗੇ। ਇਸ ਅਵਸਰ ‘ਤੇ ਉਹ ਇਕੱਠ ਨੂੰ ਭੀ ਸੰਬੋਧਨ ਕਰਨਗੇ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲਪਾਠ

July 03rd, 12:45 pm

ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਕਰਨ ਲਈ ਮੈਂ ਵੀ ਇਸ ਚਰਚਾ ਵਿੱਚ ਸ਼ਾਮਲ ਹੋਇਆ ਹਾਂ। ਰਾਸ਼ਟਰਪਤੀ ਮਹੋਦਯਾ ਦੇ ਭਾਸ਼ਣ ਵਿੱਚ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਵੀ ਸੀ, ਪ੍ਰੋਤਸਾਹਨ ਵੀ ਸੀ ਅਤੇ ਇੱਕ ਪ੍ਰਕਾਰ ਨਾਲ ਸੱਚੇ ਮਾਰਗ ਨੂੰ ਪੁਰਸਕ੍ਰਿਤ ਵੀ ਕੀਤਾ ਗਿਆ ਸੀ।