ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

July 08th, 08:30 pm

“ਰੀਓ” ਅਤੇ “ਬ੍ਰਾਸੀਲੀਆ” ਵਿੱਚ ਸਾਡੇ ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ, ਮੇਰੇ ਮਿੱਤਰ ਦਾ, ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਐਮਾਜ਼ਨ ਦੀ ਕੁਦਰਤੀ ਸੁੰਦਰਤਾ, ਅਤੇ ਤੁਹਾਡੀ ਆਤਮੀਅਤਾ, ਦੋਹਾਂ ਨੇ ਸਾਨੂੰ ਮੰਤਰ-ਮੁੰਗਧ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ ‘ਤੇ 17ਵੇਂ ਬ੍ਰਿਕਸ ਸਮਿਟ ਸੈਸ਼ਨ ਨੂੰ ਸੰਬੋਧਨ ਕੀਤਾ

July 07th, 11:38 pm

ਪ੍ਰਧਾਨ ਮੰਤਰੀ ਨੇ ਅੱਜ ‘ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਸੈਸ਼ਨ ਵਿੱਚ ਬ੍ਰਿਕਸ ਦੇ ਮੈਂਬਰਾਂ, ਭਾਗੀਦਾਰ ਦੇਸ਼ਾਂ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਦੁਨੀਆ ਦੇ ਭਵਿੱਖ ਦੇ ਲਈ ਇਸ ਤਰ੍ਹਾਂ ਦੇ ਉੱਚ ਮਹੱਤਵ ਦੇ ਮੁੱਦਿਆਂ ‘ਤੇ ਸੈਸ਼ਨ ਦੇ ਆਯੋਜਨ ਦੇ ਲਈ ਬ੍ਰਾਜ਼ੀਲ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲਈ ਜਲਵਾਯੂ ਪਰਿਵਰਤਨ ਕੇਵਲ ਊਰਜਾ ਸਬੰਧੀ ਮੁੱਦਿਆਂ ਨੂੰ ਸੁਲਝਾਉਣ ਬਾਰੇ ਨਹੀਂ ਹੈ, ਬਲਕਿ ਇਹ ਪਰਿਵਰਤਨ ਜੀਵਨ ਅਤੇ ਕੁਦਰਤ ਦੇ ਦਰਮਿਆਨ ਸੰਤੁਲਨ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਭਾਰਤ ਕਲਾਇਮੇਟ ਜਸਟਿਸ ਨੂੰ ਇੱਕ ਨੈਤਿਕ ਜ਼ਿੰਮੇਦਾਰੀ ਦੇ ਰੂਪ ਵਿੱਚ ਦੇਖਦਾ ਹੈ ਜਿਸ ਨੂੰ ਉਸ ਨੂੰ ਪੂਰਾ ਕਰਨਾ ਚਾਹੀਦਾ ਹੈ। ਵਾਤਾਵਰਣ ਸਬੰਧੀ ਕਾਰਵਾਈ ਦੇ ਪ੍ਰਤੀ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਨੇ ਲੋਕਾਂ ਦੇ ਹਿਤ ਅਤੇ ਗ੍ਰਹਿ ਦੇ ਅਨੁਕੂਲ ਵਿਕਾਸ ਨੂੰ ਹੁਲਾਰਾ ਦੇਣ ਦੇ ਲਈ ਭਾਰਤ ਦੁਆਰਾ ਉਠਾਏ ਗਏ ਕਦਮਾਂ ਬਾਰੇ ਵਿਸਤਾਰ ਨਾਲ ਦੱਸਿਆ, ਜਿਵੇਂ ਕਿ ਅੰਤਰਰਾਸ਼ਟਰੀ ਸੌਰ ਗਠਬੰਧਨ, ਆਪਦਾ ਰੋਧੀ ਬੁਨਿਆਦਾ ਢਾਂਚਾ ਗਠਬੰਧਨ (ਸੀਡੀਆਰਆਈ), ਆਲਮੀ ਜੈਵ ਈਂਧਣ ਗਠਬੰਧਨ, ਇੰਟਰਨੈਸ਼ਨਲ ਬਿਗ ਕੈਟ ਅਲਾਇੰਸ, ਮਿਸ਼ਨ ਲਾਇਫ (Mission Life), ਏਕ ਪੇੜ ਮਾਂ ਕੇ ਨਾਮ ਆਦਿ।

ਵਾਤਾਵਰਣ, COP-30 ਅਤੇ ਆਲਮੀ ਸਿਹਤ ‘ਤੇ ਬ੍ਰਿਕਸ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ

July 07th, 11:13 pm

ਮੈਨੂੰ ਖੁਸ਼ੀ ਹੈ ਕਿ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਨੇ ਵਾਤਾਵਰਣ ਅਤੇ ਸਿਹਤ ਸੁਰੱਖਿਆ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਉੱਚ ਪ੍ਰਾਥਮਿਕਤਾ ਦਿੱਤੀ ਹੈ। ਇਹ ਵਿਸ਼ੇ ਨਾ ਕੇਵਲ ਆਪਸ ਵਿੱਚ ਜੁੜੇ ਹੋਏ ਹਨ, ਬਲਕਿ ਮਨੁੱਖਤਾ ਦੇ ਉੱਜਵਲ ਭਵਿੱਖ ਦੇ ਲਈ ਭੀ ਅਤਿਅੰਤ ਮਹੱਤਵਪੂਰਨ ਹਨ।

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 20th, 08:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਨਵੰਬਰ ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਲੂਲਾ ਦਾ ਉਨ੍ਹਾਂ ਦੀ ਪ੍ਰਾਹੁਣਾਚਾਰੀ ਦੇ ਲਈ ਧੰਨਵਾਦ ਕੀਤਾ ਅਤੇ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਜੀ-20 ਅਤੇ ਆਈਬੀਐੱਸਏ (Brazil’s G20 and IBSA presidencies) ਦੇ ਸਫ਼ਲ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬੀ ਅਤੇ ਭੁੱਖਮਰੀ ਦੇ ਖ਼ਿਲਾਫ਼ ਆਲਮੀ ਗਠਬੰਧਨ (Global Alliance Against Poverty and Hunger) ਸ਼ੁਰੂ ਕਰਨ ਵਿੱਚ ਬ੍ਰਾਜ਼ੀਲ ਦੁਆਰਾ ਸਮਰਥਿਤ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਲਈ ਭਾਰਤ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜੀ-20 ਟ੍ਰੌਇਕਾ ਮੈਂਬਰ (G 20 Troika member) ਦੇ ਰੂਪ ਵਿੱਚ ਟਿਕਾਊ ਵਿਕਾਸ ਅਤੇ ਆਲਮੀ ਸ਼ਾਸਨ ਸੁਧਾਰ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ-20 ਏਜੰਡਾ (Brazilian G 20 agenda) ਦੇ ਪ੍ਰਤੀ ਭਾਰਤ ਦੇ ਸਮਰਥਨ ਦਾ ਭੀ ਉਲੇਖ ਕੀਤਾ, ਜਿਸ ਵਿੱਚ ਗਲੋਬਲ ਸਾਊਥ (Global South) ਦੀਆਂ ਚਿੰਤਾਵਾਂ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਅਗਲੇ ਵਰ੍ਹੇ ਹੋਣ ਵਾਲੇ ਬ੍ਰਿਕਸ ਅਤੇ ਸੀਓਪੀ 30 (BRICS and COP 30) ਵਿੱਚ ਬ੍ਰਾਜ਼ੀਲ ਦੀ ਲੀਡਰਸ਼ਿਪ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।