ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 09th, 01:00 pm
ਦੇਵ-ਭੂਮੀ ਉੱਤਰਾਖੰਡ ਦੇ ਮੇਰੇ ਪਿਆਰੇ ਭਰਾਵੋ, ਭੈਣੋ ਅਤੇ ਸਤਿਕਾਰਯੋਗ ਬਜ਼ੁਰਗੋ। ਤੁਹਾਨੂੰ ਸਾਰਿਆਂ ਨੂੰ ਮੇਰਾ ਪ੍ਰਣਾਮ ਅਤੇ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ
November 09th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ 8140 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਦੇਵ-ਭੂਮੀ ਉੱਤਰਾਖੰਡ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦਾ ਸਵਾਗਤ ਕਰਦਿਆਂ ਸਨਮਾਨ ਅਤੇ ਸੇਵਾ ਦਾ ਸੰਦੇਸ਼ ਦਿੱਤਾ।ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 23rd, 10:10 pm
ਮੈਂ World Leaders Forum ਵਿੱਚ ਆਏ ਸਾਰੇ ਮਹਿਮਾਨਾਂ ਦਾ ਅਭਿਨੰਦਨ ਕਰਦਾ ਹਾਂ। ਇਹ ਫੋਰਮ ਦੀ ਟਾਈਮਿੰਗ ਬਹੁਤ perfect ਹੈ, ਅਤੇ ਇਸ ਲਈ ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ। ਅਜੇ ਪਿਛਲੇ ਹਫ਼ਤੇ ਹੀ ਲਾਲ ਕਿਲ੍ਹੇ ਤੋਂ ਮੈਂ ਨੈਕਸਟ ਜੈਨਰੇਸ਼ਨ ਰਿਫੌਰਮਸ ਦੀ ਗੱਲ ਕਹੀ ਹੈ, ਅਤੇ ਹੁਣ ਇਹ ਫੋਰਮ ਇਸ ਸਪਿਰਿਟ ਦੇ ਫੋਰਸ ਮਲਟੀਪਲਾਇਰ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ
August 23rd, 05:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਵਰਲਡ ਲੀਡਰ ਫੋਰਮ ਵਿੱਚ ਮੌਜੂਦ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਫੋਰਮ ਦੇ ਆਯੋਜਨ ਦੇ ਸਮੇਂ ਨੂੰ “ਬੇਹੱਦ ਉਪਯੁਕਤ” ਦੱਸਦੇ ਹੋਏ, ਸ਼੍ਰੀ ਮੋਦੀ ਨੇ ਇਸ ਸਮੇਂ ਸਿਰ ਪਹਿਲਕਦਮੀ ਦੇ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪਿਛਲੇ ਹਫਤੇ ਹੀ ਉਨ੍ਹਾਂ ਨੇ ਲਾਲ ਕਿਲੇ ਤੋਂ ਅਗਲੀ ਪੀੜ੍ਹੀ ਦੇ ਸੁਧਾਰਾਂ ਬਾਰੇ ਗੱਲ ਕੀਤੀ ਸੀ ਅਤੇ ਅੱਗੇ ਕਿਹਾ ਕਿ ਇਹ ਫੋਰਮ ਹੁਣ ਉਸੇ ਭਾਵਨਾ ਨੂੰ ਗੁਣਾਤਮਕ ਬਲ ਪ੍ਰਦਾਨ ਕਰ ਰਿਹਾ ਹੈ।79ਵੇਂ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 03:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲੇ ਦੀ ਫ਼ਸੀਲ ਤੋਂ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ ਲਾਲ ਕਿਲੇ ਤੋਂ ਸਭ ਤੋਂ ਲੰਬਾ ਅਤੇ ਸਭ ਤੋਂ ਨਿਰਣਾਇਕ ਭਾਸ਼ਣ ਸੀ, ਜੋ 103 ਮਿੰਟ ਚਲਿਆ, ਜਿਸ ਵਿੱਚ 2047 ਤੱਕ ਵਿਕਸਿਤ ਭਾਰਤ ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਸੰਬੋਧਨ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ 'ਤੇ ਕੇਂਦ੍ਰਿਤ ਸੀ, ਜਿਸ ਵਿੱਚ ਦੂਸਰਿਆਂ 'ਤੇ ਇੱਕ ਨਿਰਭਰ ਰਾਸ਼ਟਰ ਦੇ ਆਲਮੀ ਰੂਪ ਤੋਂ ਇੱਕ ਆਤਮ-ਵਿਸ਼ਵਾਸੀ, ਤਕਨੀਕੀ ਤੌਰ 'ਤੇ ਉੱਨਤ ਅਤੇ ਆਰਥਿਕ ਤੌਰ 'ਤੇ ਲਚੀਲੇ ਦੇਸ਼ ਬਣਨ ਦੀ ਭਾਰਤ ਦੀ ਯਾਤਰਾ 'ਤੇ ਪ੍ਰਕਾਸ਼ ਪਾਇਆ ਗਿਆ।79ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਆਜ਼ਾਦੀ ਦਾ ਇਹ ਮਹਾਪੁਰਬ 140 ਕਰੋੜ ਸੰਕਲਪਾਂ ਦਾ ਪੁਰਬ ਹੈ। ਆਜ਼ਾਦੀ ਦਾ ਇਹ ਪੁਰਬ ਸਮੂਹਿਕ ਸਿੱਧੀਆਂ ਦਾ, ਗੌਰਵ ਦਾ ਪਲ ਹੈ ਅਤੇ ਹਿਰਦਾ ਉਮੰਗ ਨਾਲ ਭਰਿਆ ਹੋਇਆ ਹੈ। ਦੇਸ਼ ਏਕਤਾ ਦੀ ਭਾਵਨਾ ਨੂੰ ਨਿਰੰਤਰ ਮਜ਼ਬੂਤੀ ਦੇ ਰਿਹਾ ਹੈ। 140 ਕਰੋੜ ਦੇਸ਼ਵਾਸੀ ਅੱਜ ਤਿਰੰਗੇ ਦੇ ਰੰਗ ਵਿੱਚ ਰੰਗੇ ਹੋਏ ਹਨ। ਹਰ ਘਰ ਤਿਰੰਗਾ, ਭਾਰਤ ਦੇ ਹਰ ਕੋਣੇ ਤੋਂ, ਚਾਹੇ ਰੇਗਿਸਤਾਨ ਹੋਵੇ, ਜਾਂ ਹਿਮਾਲਿਆ ਦੀਆਂ ਚੋਟੀਆਂ, ਸਮੁੰਦਰ ਦੇ ਤਟ ਹੋਣ ਜਾਂ ਸੰਘਣੀ ਅਬਾਦੀ ਵਾਲੇ ਖੇਤਰ, ਹਰ ਤਰਫ਼ ਤੋਂ ਇੱਕ ਹੀ ਗੂੰਜ ਹੈ, ਇੱਕ ਹੀ ਜੈਕਾਰਾ ਹੈ, ਸਾਡੇ ਪ੍ਰਾਣ ਤੋਂ ਵੀ ਪਿਆਰੀ ਮਾਤਭੂਮੀ ਦਾ ਜੈਗਾਨ ਹੈ।India celebrates 79th Independence Day
August 15th, 06:45 am
PM Modi, in his address to the nation on the 79th Independence day paid tribute to the Constituent Assembly, freedom fighters, and Constitution makers. He reiterated that India will always protect the interests of its farmers, livestock keepers and fishermen. He highlighted key initiatives—GST reforms, Pradhan Mantri Viksit Bharat Rozgar Yojana, National Sports Policy, and Sudharshan Chakra Mission—aimed at achieving a Viksit Bharat by 2047. Special guests like Panchayat members and “Drone Didis” graced the Red Fort celebrations.ਮਾਲਦ੍ਵੀਪ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 25th, 06:00 pm
ਸਭ ਤੋਂ ਪਹਿਲੇ ਸਾਰੇ ਭਾਰਤਵਾਸੀਆਂ ਵਲੋਂ, ਮੈਂ ਰਾਸ਼ਟਰਪਤੀ ਜੀ ਅਤੇ ਮਾਲਦ੍ਵੀਪ ਦੇ ਲੋਕਾਂ ਨੂੰ ਆਜ਼ਾਦੀ ਦੇ 60 ਸਾਲਾਂ ਦੀ ਇਤਿਹਾਸਿਕ ਵਰ੍ਹੇਗੰਢ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਦਾ ਨਾਮੀਬੀਆ ਦੀ ਨੈਸ਼ਨਲ ਅਸੈਂਬਲੀ ਵਿੱਚ ਸੰਬੋਧਨ
July 09th, 08:14 pm
ਕਿਰਪਾ ਕਰਕੇ ਮੈਨੂੰ ਸਭ ਤੋਂ ਪਹਿਲੇ ਆਪ ਸਭ ਨੂੰ ਵਧਾਈ ਦੇਣ ਦੀ ਆਗਿਆ ਦਿਉ। ਜਨਤਾ ਨੇ ਤੁਹਾਨੂੰ ਇਸ ਮਹਾਨ ਰਾਸ਼ਟਰ ਦੀ ਸੇਵਾ ਕਰਨ ਦਾ ਜਨ ਆਦੇਸ਼ (mandate) ਦਿੱਤਾ ਹੈ। ਆਪ ਸਭ ਜਾਣਦੇ ਹੋ ਕਿ ਰਾਜਨੀਤੀ ਵਿੱਚ ਇਹ ਇੱਕ ਸਨਮਾਨ ਅਤੇ ਇੱਕ ਵੱਡੀ ਜ਼ਿੰਮੇਦਾਰੀ, ਦੋਨੋਂ ਹੈ। ਮੇਰੀ ਕਾਮਨਾ ਹੈ ਕਿ ਤੁਸੀਂ ਆਪਣੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਸਫ਼ਲ ਹੋਵੋਂ।Prime Minister addresses the Namibian Parliament
July 09th, 08:00 pm
PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।