
ਪ੍ਰਧਾਨ ਮੰਤਰੀ ਨੇ ਨਾਮੀਬੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
July 09th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਮੀਬੀਆ ਦੀ ਆਪਣੀ ਸਰਕਾਰੀ ਯਾਤਰਾ ‘ਤੇ ਅੱਜ ਰਾਜਧਾਨੀ ਵਿੰਡਹੋਕ ਸਥਿਤ ਸਟੇਟ ਹਾਊਸ ਵਿੱਚ ਨਾਮੀਬੀਆ ਦੇ ਰਾਸ਼ਟਰਪਤੀ, ਮਹਾਮਹਿਮ, ਡਾ. ਨੇਟੁੰਬੋ ਨੰਦੀ-ਨਦੈਤਵਾ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੰਦੀ-ਨਦੈਤਵਾ ਨੇ ਸਟੇਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਸ਼੍ਰੀ ਮੋਦੀ ਦਾ ਇੱਕ ਰਸਮੀ ਸੁਆਗਤ ਵੀ ਕੀਤਾ ਗਿਆ। ਪਿਛਲੇ 27 ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਨਾਮੀਬੀਆ ਦੀ ਇਹ ਪਹਿਲੀ ਯਾਤਰਾ ਹੈ। ਇਸ ਵਰ੍ਹੇ ਮਾਰਚ ਵਿੱਚ ਅਹੁਦਾ ਸੰਭਾਲਣ ਦੇ ਬਾਅਦ ਰਾਸ਼ਟਰਪਤੀ ਨੰਦੀ-ਨਦੈਤਵਾ ਦੁਆਰਾ ਕਿਸੇ ਰਾਸ਼ਟਰ ਪ੍ਰਮੁੱਖ ਦੀ ਇਹ ਪਹਿਲੀ ਦੁਵੱਲੀ ਸਰਕਾਰੀ ਯਾਤਰਾ ਵੀ ਹੈ।
ਬ੍ਰਿਕਸ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ : ਗਲੋਬਲ ਗਵਰਨੈਂਸ ਦਾ ਸੁਧਾਰ
July 06th, 09:41 pm
17ਵੇਂ ਬ੍ਰਿਕਸ ਸਮਿਟ (17th BRICS Summit) ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਦੇ ਤਹਿਤ ਸਾਡੇ ਸਹਿਯੋਗ ਨੂੰ ਨਵੀਂ ਗਤੀ ਅਤੇ ਊਰਜਾ ਮਿਲੀ ਹੈ। ਜੋ ਨਵੀਂ ਊਰਜਾ ਮਿਲੀ ਹੈ –ਉਹ espresso ਨਹੀਂ, double espresso shot ਹੈ! ਇਸ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦੀ ਦੂਰਦਰਸ਼ਤਾ ਅਤੇ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦੀ ਸ਼ਲਾਘਾ ਕਰਦਾ ਹਾਂ। ਇੰਡੋਨੇਸ਼ੀਆ ਦੇ ਬ੍ਰਿਕਸ ਪਰਿਵਾਰ (BRICS family) ਨਾਲ ਜੁੜਨ ‘ਤੇ ਮੈਂ ਆਪਣੇ ਮਿੱਤਰ, ਰਾਸ਼ਟਰਪਤੀ ਪ੍ਰਬੋਵੋ (President Prabowo) ਨੂੰ ਭਾਰਤ ਦੀ ਤਰਫ਼ੋਂ ਬਹੁਤ-ਬਹੁਤ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਸਟ੍ਰੈਂਥਨਿੰਗ ਮਲਟੀਲੇਟਰਲਿਜ਼ਮ, ਆਰਥਿਕ-ਵਿੱਤੀ ਮਾਮਲਿਆਂ ਅਤੇ ਆਰਟਿਫਿਸ਼ਲ ਇੰਟੈਲੀਜੈਂਸ ‘ਤੇ ਬ੍ਰਿਕਸ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
July 06th, 09:40 pm
ਬ੍ਰਿਕਸ ਦੇ extended ਪਰਿਵਾਰ ਦੀ ਇਸ ਬੈਠਕ ਵਿੱਚ, ਆਪ ਸਭ ਮਿੱਤਰਾਂ ਦੇ ਨਾਲ ਹਿੱਸਾ ਲੈਂਦੇ ਹੋਏ ਮੈਨੂੰ ਬਹੁਤ ਖੁਸ਼ੀ ਹੈ। BRICS ਆਊਟਰੀਚ ਸਮਿਟ ਵਿੱਚ ਲੈਟਿਨ ਅਮਰੀਕਾ, ਅਫਰੀਕਾ, ਏਸ਼ੀਆ ਦੇ ਮਿੱਤਰ ਦੇਸ਼ਾਂ ਦੇ ਨਾਲ ਵਿਚਾਰ ਸਾਂਝੇ ਕਰਨ ਦਾ ਅਵਸਰ ਦੇਣ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ ਹਾਰਦਿਕ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
July 06th, 09:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅੱਜ 6-7 ਜੁਲਾਈ 2025 ਨੂੰ ਆਯੋਜਿਤ 17ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ। ਨੇਤਾਵਾਂ ਨੇ ਬ੍ਰਿਕਸ ਏਜੰਡਾ ਦੇ ਵਿਭਿੰਨ ਮੁੱਦਿਆਂ ‘ਤੇ ਉਪਯੋਗੀ ਚਰਚਾ ਕੀਤੀ, ਜਿਸ ਵਿੱਚ ਆਲਮੀ ਸ਼ਾਸਨ ਵਿੱਚ ਸੁਧਾਰ, ਗਲੋਬਲ ਸਾਊਥ ਦੀ ਆਵਾਜ਼ ਨੂੰ ਬੁਲੰਦ ਕਰਨਾ, ਸ਼ਾਂਤੀ ਅਤੇ ਸੁਰੱਖਿਆ, ਬਹੁਪੱਖਵਾਦ ਨੂੰ ਮਜ਼ਬੂਤ ਕਰਨਾ, ਵਿਕਾਸ ਦੇ ਮੁੱਦੇ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਗਰਮਜੋਸ਼ੀ ਨਾਲ ਭਰੀ ਮਹਿਮਾਨ ਨਿਵਾਜ਼ੀ ਅਤੇ ਸਮਿਟ ਦੇ ਸਫ਼ਲ ਆਯੋਜਨ ਦੇ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਆਲਮੀ ਸ਼ਾਸਨ ਵਿੱਚ ਸੁਧਾਰ ਅਤੇ ਸ਼ਾਂਤੀ ਅਤੇ ਸੁਰੱਖਿਆ” (Reform of Global Governance and Peace and Security”) ਵਿਸ਼ੇ ‘ਤੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕੀਤਾ। ਬਾਅਦ ਵਿੱਚ, ਪ੍ਰਧਾਨ ਮੰਤਰੀ ਨੇ ਬਹੁਪੱਖੀ, ਆਰਥਿਕ-ਵਿੱਤੀ ਮਾਮਲਿਆਂ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਨੂੰ ਮਜ਼ਬੂਤ ਬਣਾਉਣ(Strengthening Multilateral, Economic-Financial Affairs and Artificial Intelligence) ਸਬੰਧੀ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਭੀ ਸੰਬੋਧਨ ਕੀਤਾ। ਇਸ ਸੈਸ਼ਨ ਵਿੱਚ ਬ੍ਰਿਕਸ ਭਾਗੀਦਾਰ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ।ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ
July 03rd, 03:45 pm
ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ
July 03rd, 03:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।ਘਾਨਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 03rd, 12:32 am
ਤਿੰਨ ਦਹਾਕਿਆਂ ਦੇ ਲੰਬੇ ਅੰਤਰਾਲ ਦੇ ਬਾਅਦ, ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਘਾਨਾ ਯਾਤਰਾ ਹੋ ਰਹੀ ਹੈ।ਭਾਰਤ-ਕ੍ਰੋਏਸ਼ੀਆ ਰਾਜਨੇਤਾਵਾਂ ਦਾ ਬਿਆਨ
June 19th, 06:06 pm
ਕ੍ਰੋਏਸ਼ੀਆ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਆਂਦ੍ਰੇਜ ਪਲੈਂਕੋਵਿਕ ਦੇ ਸੱਦੇ ‘ਤੇ, ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 18 ਜੂਨ 2025 ਨੂੰ ਕ੍ਰੋਏਸ਼ੀਆ ਦੀ ਸਰਕਾਰੀ ਯਾਤਰਾ ਕੀਤੀ। ਇਹ ਦੋਨੋਂ ਦੇਸ਼ਾਂ ਦਰਮਿਆਨ ਉੱਚ ਪੱਧਰੀ ਆਦਾਨ-ਪ੍ਰਦਾਨ ਦੀ ਵਧਦੀ ਗਤੀ ਨੂੰ ਮਜ਼ਬੂਤ ਕਰਨ ਦੇ ਲਈ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਕ੍ਰੋਏਸ਼ੀਆ ਦੀ ਪਹਿਲੀ ਯਾਤਰਾ ਸੀ।ਕ੍ਰੋਏਸ਼ੀਆ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਸੰਬੋਧਨ
June 18th, 09:56 pm
ਜ਼ਾਗ੍ਰੇਬ ਦੀ ਇਸ ਇਤਿਹਾਸਕ ਅਤੇ ਮਨਮੋਹਕ ਧਰਤੀ ‘ਤੇ ਜਿਸ ਉਤਸ਼ਾਹ, ਆਤਮੀਅਤਾ ਅਤੇ ਪਿਆਰ ਨਾਲ ਮੇਰਾ ਸੁਆਗਤ ਹੋਇਆ ਹੈ, ਉਸ ਦੇ ਲਈ ਮੈਂ ਪ੍ਰਧਾਨ ਮੰਤਰੀ ਅਤੇ ਕ੍ਰੋਏਸ਼ੀਆ ਸਰਕਾਰ ਦਾ ਹਾਰਦਿਕ ਆਭਾਰ ਵਿਅਕਤ ਕਰਨਾ ਚਾਹਾਂਗਾ।ਪ੍ਰਧਾਨ ਮੰਤਰੀ ਨੇ ਸਾਇਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 16th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਇਪ੍ਰਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਨਿਕੋਸ ਕ੍ਰਿਸਟੋਡੌਲਿਡੇਸ (H.E. Mr. Nikos Christodoulides) ਦੇ ਨਾਲ ਸਰਕਾਰੀ ਵਾਰਤਾ ਕੀਤੀ। ਰਾਸ਼ਟਰਪਤੀ ਭਵਨ ਪਹੁੰਚਣ ‘ਤੇ ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਦਾ ਰਸਮੀ ਸੁਆਗਤ ਕੀਤਾ। ਕੱਲ੍ਹ ਸਾਇਪ੍ਰਸ ਪਹੁੰਚਣ ‘ਤੇ ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਦਾ ਹਵਾਈ ਅੱਡੇ ‘ਤੇ ਗਰਮਜੋਸ਼ੀ ਨਾਲ ਸੁਆਗਤ ਕੀਤਾ, ਜੋ ਕਿ ਦੋਨੋਂ ਦੇਸ਼ਾਂ ਦਰਮਿਆਨ ਆਪਸੀ ਵਿਸ਼ਵਾਸ ਅਤੇ ਸਥਾਈ ਮਿਤੱਰਤਾ ਨੂੰ ਦਰਸਾਉਂਦਾ ਹੈ।ਸਾਇਪ੍ਰਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 16th, 01:45 pm
ਸਭ ਤੋਂ ਪਹਿਲਾਂ ਮੈਂ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਾਚਾਰੀ-ਸਨਮਾਨ ਦੇ ਲਈ ਰਾਸ਼ਟਰਪਤੀ ਜੀ ਦਾ ਦਿਲ ਤੋਂ ਧੰਨਵਾਦ ਕਰਦਾ ਹਾਂ। ਕੱਲ੍ਹ, ਜਦੋਂ ਤੋਂ ਮੈਂ ਸਾਇਪ੍ਰਸ ਦੀ ਧਰਤੀ ‘ਤੇ ਕਦਮ ਰੱਖਿਆ ਹੈ, ਰਾਸ਼ਟਰਪਤੀ ਜੀ ਅਤੇ ਇੱਥੋਂ ਦੇ ਲੋਕਾਂ ਨੇ ਜੋ ਆਪਣਾਪਨ ਅਤੇ ਪਿਆਰ ਦਿਖਾਇਆ, ਉਹ ਸਿੱਧਾ ਦਿਲ ਨੂੰ ਛੂਹ ਗਿਆ।ਪ੍ਰਧਾਨ ਮੰਤਰੀ ਦੀ ਸਊਦੀ ਅਰਬ ਦੀ ਸਰਕਾਰੀ ਯਾਤਰਾ ਦੀ ਸਮਾਪਤੀ ‘ਤੇ ਜੁਆਇੰਟ ਸਟੇਟਮੈਂਟ
April 23rd, 12:44 pm
ਕ੍ਰਾਊਨ ਪ੍ਰਿੰਸ ਅਤੇ ਸਊਦੀ ਅਰਬ ਸਾਮਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੋਹੰਮਦ ਬਿਨ ਸਲਮਾਨ ਬਿਨ ਅਬਦੁਲਅਜ਼ੀਜ਼ ਅਲ ਸਾਊਦ ਦੇ ਸੱਦੇ ‘ਤੇ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਊਦੀ ਅਰਬ ਸਾਮਰਾਜ ਦਾ ਸਰਕਾਰੀ ਦੌਰਾ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲੈਕਜ਼ੈਂਡਰ ਸਟੱਬ (H.E. Mr. Alexander Stubb) ਨਾਲ ਟੈਲੀਫੋਨ ‘ਤੇ ਗੱਲਾਬਾਤ ਕੀਤੀ
April 16th, 05:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਿਨਲੈਂਡ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲੈਕਜ਼ੈਂਡਰ ਸਟੱਬ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।ਭਾਰਤ-ਥਾਈਲੈਂਡ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ‘ਤੇ ਸੰਯੁਕਤ ਐਲਾਨਨਾਮਾ
April 04th, 07:29 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 03-04- 2005 ਦੇ ਦੌਰਾਨ ਥਾਈਲੈਂਡ ਦੀ ਸਰਕਾਰੀ ਯਾਤਰਾ ਦੀ ਤਰਫ਼ ਥਾਈਲੈਂਡ ਸਾਮਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਪੈਟੋਂਗਤਰਨ ਸ਼ਿਨਾਵਾਤ੍ਰਾ (H.E. Ms. Paetongtarn Shinawatra) ਦੇ ਸੱਦੇ 'ਤੇ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ (BIMSTEC Summit) ਵਿੱਚ ਹਿੱਸਾ ਲਿਆ। ਬੈਂਕਾਕ ਵਿੱਚ ਗਵਰਨਮੈਂਟ ਹਾਊਸ ਵਿੱਚ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਰਸਮੀ ਤੌਰ 'ਤੇ ਸੁਆਗਤ ਕੀਤਾ।ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 03rd, 03:01 pm
ਇਸ ਖੂਬਸੂਰਤ ਸਵਰਣ-ਭੂਮੀ ਵਿੱਚ ਮੇਰੇ ਅਤੇ ਮੇਰੇ ਡੈਲੀਗੇਸ਼ਨ ਦੇ ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ-ਸਤਿਕਾਰ ਦੇ ਲਈ ਮੈਂ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਬਿਹਤਰ ਰਣਨੀਤਕ ਸਾਂਝੇਦਾਰੀ ਦੇ ਲਈ ਭਾਰਤ-ਮੌਰੀਸ਼ਸ ਦਾ ਸੰਯੁਕਤ ਦ੍ਰਿਸ਼ਟੀਕੋਣ
March 12th, 02:13 pm
11 ਤੋਂ 12 ਮਾਰਚ 2025 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੀ ਮੌਰੀਸ਼ਸ ਦੀ ਸਰਕਾਰੀ ਯਾਤਰਾ ਦੌਰਾਨ ਮੌਰੀਸ਼ਸ ਦੇ ਪ੍ਰਧਾਨ ਮੰਤਰੀ, ਮਾਣਯੋਗ ਡਾ. ਨਵੀਨਚੰਦ੍ਰ ਰਾਮਗੁਲਾਮ,ਜੀਸੀਐੱਸਕੇ, ਐੱਫਆਰਸੀਪੀ ਦੇ ਨਾਲ ਮੌਰੀਸ਼ਸ ਅਤੇ ਭਾਰਤ ਦਰਮਿਆਨ ਦੁਵੱਲੇ ਸਬੰਧਾਂ ਦੇ ਪਹਿਲੂਆਂ ‘ਤੇ ਵਿਸਤਾਰ ਨਾਲ ਵਿਆਪਕ ਅਤੇ ਉਪਯੋਗੀ ਚਰਚਾ ਹੋਈ।ਨੇਤਾਵਾਂ ਦਾ ਬਿਆਨ: ਯੂਰੋਪੀਅਨ ਕਮਿਸ਼ਨ ਅਤੇ ਈਯੂ ਕਾਲਜ ਆਫ਼ ਕਮਿਸ਼ਨਰਜ਼ ਟੂ ਇੰਡੀਆ ਦੀ ਪ੍ਰੈਜ਼ੀਡੈਂਟ ਸੁਸ਼੍ਰੀ ਉਰਸੁਲਾ ਵਾਨ ਡੇਰ ਲੇਅਨ, ਦੀ ਭਾਰਤ ਯਾਤਰਾ (27-28 ਫਰਵਰੀ, 2025)
February 28th, 06:05 pm
ਰਾਸ਼ਟਰਪਤੀ ਵਾਨ ਡੇਰ ਲੇਅਨ 27-28 ਫਰਵਰੀ 2025 ਨੂੰ ਯੋਰੂਪੀਅਨ ਸੰਘ ਦੇ ਕਮਿਸ਼ਨਰ ਦੇ ਸਮੂਹ ਦੀ ਅਗਵਾਈ ਕਰਦੇ ਹੋਏ ਆਪਣੀ ਇਤਿਹਾਸਿਕ ਸਰਕਾਰੀ ਯਾਤਰਾ ‘ਤੇ ਸਨ। ਇਹ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਦੇ ਬਾਅਦ ਤੋਂ ਯੂਰੋਪੀਅਨ ਮਹਾਦ੍ਵੀਪ ਦੇ ਬਾਹਰ ਕਮਿਸ਼ਨਰ ਦੇ ਸਮੂਹ ਦੀ ਪਹਿਲੀ ਯਾਤਰਾ ਹੈ ਅਤੇ ਭਾਰਤ-ਯੋਰੂਪੀਅਨ ਸੰਘ ਦੁਵੱਲੇ ਸਬੰਧਾਂ ਦੇ ਇਤਿਹਾਸ ਵਿੱਚ ਵੀ ਇਸ ਤਰ੍ਹਾਂ ਦੀ ਪਹਿਲੀ ਯਾਤਰਾ ਹੈ।ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਪਲੀਨਰੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ (28 ਫਰਵਰੀ, 2025)
February 28th, 01:50 pm
ਮੈਂ ਆਪ ਸਭ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। EU ਕਾਲਜ ਆਫ਼ ਕਮਿਸ਼ਨਰਜ਼ ਦਾ ਕਿਸੇ ਇੱਕ ਦੇਸ਼ ਦੇ ਨਾਲ ਇੰਨੇ ਵਿਆਪਕ ਪੱਧਰ ‘ਤੇ ਅੰਗੇਜਮੈਂਟ ਬੇਮਿਸਾਲ ਹੈ। ਸਾਡੇ ਲਈ ਵੀ ਪਹਿਲੀ ਵਾਰ ਹੈ ਕਿ ਕਿਸੇ ਦੁਵੱਲੀ ਚਰਚਾ ਲਈ ਮੇਰੀ ਕੈਬਨਿਟ ਦੇ ਇੰਨੇ ਸਾਥੀ ਇਕੱਠੇ ਹੋਏ ਹਨ। ਮੈਨੂੰ ਯਾਦ ਹੈ, 2022 ਵਿੱਚ ਰਾਇਸੀਨਾ ਡਾਇਲੌਗ ਵਿੱਚ ਤੁਸੀਂ ਕਿਹਾ ਸੀ ਕਿ ਭਾਰਤ ਅਤੇ EU ਨੈਚੁਰਲ ਪਾਰਟਨਰਸ ਹਨ। ਅਤੇ ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ, ਉਨ੍ਹਾਂ ਨੂੰ ਊਰਜਾਵਾਨ ਬਣਾਉਣਾ, EU ਲਈ ਅਗਲੇ ਦਹਾਕੇ ਦੀ ਇੱਕ ਵੱਡੀ ਪ੍ਰਾਥਮਿਕਤਾ ਹੋਵੇਗੀ। ਅਤੇ ਹੁਣ, ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਤੁਸੀਂ ਭਾਰਤ ਨੂੰ ਡੈਸਟੀਨੇਸ਼ਨ ਬਣਾਇਆ ਹੈ। ਇਹ ਭਾਰਤ ਅਤੇ EU ਸਬੰਧਾਂ ਵਿੱਚ ਇੱਕ milestone moment ਹੈ।