ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਭਾਵਨਾਬੇਨ ਪਟੇਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ
June 22nd, 01:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ - ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ ਦੇ ਪ੍ਰਸ਼ਾਸਕ ਸ਼੍ਰੀ ਪ੍ਰਫੁੱਲਭਾਈ ਪਟੇਲ ਦੀ ਪਤਨੀ ਸ਼੍ਰੀਮਤੀ ਭਾਵਨਾਬੇਨ ਪਟੇਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।ਪ੍ਰਧਾਨ ਮੰਤਰੀ 5 ਜੂਨ ਨੂੰ ਸੂਰਤ ਅਤੇ ਦਮਨ ਦਾ ਦੌਰਾ ਕਰਨਗੇ
June 04th, 10:03 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ, 2026 ਨੂੰ ਗੁਜਰਾਤ ਅਤੇ ਦਮਨ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:30 ਵਜੇ ਸੂਰਤ ਜ਼ਿਲ੍ਹੇ ਦੇ ਹਜ਼ੀਰਾ ਵਿੱਚ ਚੱਲ ਰਹੇ ਉਦਯੋਗਿਕ ਕਾਰਜਾਂ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ 4:15 ਵਜੇ ਸੂਰਤ ਵਿੱਚ ਲਗਭਗ 18,800 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਉਹ ਇਸ ਮੌਕੇ 'ਤੇ ਇੱਕਠ ਨੂੰ ਸੰਬੋਧਨ ਵੀ ਕਰਨਗੇ।ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਊ ਦੇ ਪ੍ਰਸ਼ਾਸਕ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
May 24th, 08:47 pm
ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਤੇ ਦੀਊ ਦੇ ਪ੍ਰਸ਼ਾਸਕ, ਸ਼੍ਰੀ ਪ੍ਰਫੁਲ ਕੇ. ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਿਲਵਾਸਾ ਦੇ ਵਿਕਾਸ ਕਾਰਜਾਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 07th, 03:00 pm
ਸਿਲਵਾਸਾ ਦੀ ਇਹ ਕੁਦਰਤੀ ਸੁੰਦਰਤਾ, ਇੱਥੇ ਦੇ ਲੋਕਾਂ ਦਾ ਪਿਆਰ ਅਤੇ ਦਾਦਰਾ ਨਗਰ ਹਵੇਲੀ, ਦਮਨ ਦਿਉ, ਆਪ ਸਭ ਜਾਣਦੇ ਹੋ, ਮੇਰਾ ਕਿੰਨਾ ਪੁਰਾਣਾ ਨਾਤਾ ਹੈ, ਆਪ ਲੋਕਾਂ ਨਾਲ। ਇਹ ਦਹਾਕਿਆਂ ਪੁਰਾਣਾ ਅਪਣਾਪਣ, ਇੱਥੇ ਆ ਕੇ ਮੈਨੂੰ ਕਿੰਨਾ ਆਨੰਦ ਮਿਲਦਾ ਹੈ, ਇਹ ਕੇਵਲ ਮੈਂ ਅਤੇ ਤੁਸੀਂ ਹੀ ਜਾਣਦੇ ਹੋ। ਬਹੁਤ ਪੁਰਾਣੇ ਸਾਥੀਆਂ ਨੂੰ ਅੱਜ ਮੈਂ ਦੇਖ ਰਿਹਾ ਸੀ। ਵਰ੍ਹਿਆਂ ਪਿਹਲੇ ਮੈਨੂੰ ਇੱਥੇ ਬਹੁਤ ਵਾਰ ਆਉਣ ਦਾ ਅਵਸਰ ਮਿਲਿਆ ਸੀ। ਸਿਲਵਾਸਾ ਅਤੇ ਪੂਰਾ ਦਾਦਰਾ ਨਗਰ ਹਵੇਲੀ, ਦਮਨ-ਦਿਉ, ਉਸ ਸਮੇਂ ਕੀ ਹਾਲਾਤ ਸੀ, ਕਿੰਨਾ ਅਲੱਗ ਸੀ ਅਤੇ ਲੋਕਾਂ ਨੂੰ ਵੀ ਲੱਗਦਾ ਸੀ ਕਿ ਸਮੁੰਦਰ ਦੇ ਕਿਨਾਰੇ ਛੋਟੀ ਜਿਹੀ ਜਗ੍ਹਾ, ਉੱਥੇ ਕੀ ਹੋ ਸਕਦਾ ਹੈ? ਲੇਕਿਨ ਮੈਨੂੰ ਇੱਥੇ ਦੇ ਲੋਕ, ਇੱਥੇ ਦੇ ਲੋਕਾਂ ਦੀ ਸਮਰੱਥਾ ‘ਤੇ ਭਰੋਸਾ ਸੀ, ਤੁਹਾਡੇ ‘ਤੇ ਭਰੋਸਾ ਸੀ। 2014 ਵਿੱਚ ਕੇਂਦਰ ਵਿੱਚ ਸਰਕਾਰ ਬਣਨ ਤੋਂ ਬਾਅਦ ਸਾਡੀ ਸਰਕਾਰ ਨੇ ਇਸ ਭਰੋਸੇ ਨੂੰ ਸ਼ਕਤੀ ਵਿੱਚ ਪਰਿਵਰਤਿਤ ਕਰ ਦਿੱਤਾ, ਉਸ ਨੂੰ ਅੱਗੇ ਵਧਾਇਆ ਅਤੇ ਅੱਜ ਸਾਡਾ ਸਿਲਵਾਸਾ, ਇਹ ਪ੍ਰਦੇਸ਼ ਇੱਕ ਆਧੁਨਿਕ ਪਹਿਚਾਣ ਦੇ ਨਾਲ ਉੱਭਰ ਰਿਹਾ ਹੈ। ਸਿਲਵਾਸਾ ਇੱਕ ਅਜਿਹਾ ਸ਼ਹਿਰ ਬਣ ਚੁੱਕਿਆ ਹੈ, ਜਿੱਥੇ ਹਰ ਜਗ੍ਹਾ ਦੇ ਲੋਕ ਰਹਿ ਰਹੇ ਹਨ। ਇੱਥੇ ਦਾ ਇਹ cosmopolitan ਮਿਜਾਜ ਇਹ ਦੱਸਦਾ ਹੈ ਕਿ ਦਾਦਰਾ ਨਗਰ ਹਵੇਲੀ ਵਿੱਚ ਕਿੰਨੀ ਤੇਜ਼ੀ ਨਾਲ ਨਵੇਂ ਮੌਕਿਆਂ ਦਾ ਵਿਕਾਸ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਵਿੱਚ 2580 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਵਿਕਾਸ ਕਾਰਜਾਂ ਨੂੰ ਲਾਂਚ ਅਤੇ ਉਦਘਾਟਨ ਕੀਤਾ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਾਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਵਿੱਚ 2580 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਕਾਰਜਾਂ ਨੂੰ ਲਾਂਚ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਤੋਂ ਪਹਿਲਾਂ ਸਿਲਵਾਸਾ ਵਿੱਚ ਨਮੋ ਹਸਪਤਾਲ ਦਾ ਵੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਦੇ ਸਮਰਪਿਤ ਵਰਕਰਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਖੇਤਰ ਨਾਲ ਮਿਲਣ ਅਤੇ ਜੁੜਨ ਦਾ ਅਵਸਰ ਦਿੱਤਾ। ਉਨ੍ਹਾਂ ਨੇ ਲੋਕਾਂ ਦੇ ਨਾਲ ਆਪਣੀ ਗਰਮਜੋਸ਼ੀ ਅਤੇ ਲੰਬੇ ਸਮੇਂ ਤੋਂ ਚਲੇ ਆ ਰਹੇ ਜੁੜਾਅ ਨੂੰ ਸਵੀਕਾਰ ਕੀਤਾ ਅਤੇ ਦੱਸਿਆ ਕਿ ਇਸ ਖੇਤਰ ਦੇ ਨਾਲ ਉਨ੍ਹਾਂ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ। ਉਨ੍ਹਾਂ ਨੇ ਵਰ੍ਹੇ 2014 ਵਿੱਚ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਦੇ ਬਾਅਦ ਤੋਂ ਇਸ ਖੇਤਰ ਵਿੱਚ ਹੋਈ ਪ੍ਰਗਤੀ ‘ਤੇ ਚਾਨਣਾ ਪਾਇਆ, ਜਿਸ ਨੇ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਦੀ ਸਮਰੱਥਾ ਨੂੰ ਇੱਕ ਆਧੁਨਿਕ ਅਤੇ ਪ੍ਰਗਤੀਸ਼ੀਲ ਪਹਿਚਾਣ ਵਿੱਚ ਬਦਲ ਦਿੱਤਾ ਹੈ।ਪ੍ਰਧਾਨ ਮੰਤਰੀ 7-8 ਮਾਰਚ ਨੂੰ ਕੇਂਦਰ-ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ
March 07th, 07:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7-8 ਮਾਰਚ ਨੂੰ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ। ਉਹ 7 ਮਾਰਚ ਨੂੰ ਸਿਲਵਾਸਾ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 2:45 ਵਜੇ ਉਹ ਸਿਲਵਾਸਾ ਵਿੱਚ ਕੇਂਦਰ–ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਉਹ ਸੂਰਤ ਜਾਣਗੇ ਅਤੇ ਸ਼ਾਮ ਨੂੰ ਕਰੀਬ 5 ਵਜੇ ਫੂਡ ਸਕਿਓਰਿਟੀ ਸੈਚੁਰੇਸ਼ਨ ਕੈਂਪੇਨ ਦੀ ਸ਼ੁਰੂਆਤ ਕਰਨਗੇ। 8 ਮਾਰਚ ਨੂੰ ਪ੍ਰਧਾਨ ਮੰਤਰੀ ਨਵਸਾਰੀ ਜਾਣਗੇ ਅਤੇ ਸਵੇਰੇ ਕਰੀਬ 11:30 ਵਜੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇੱਕ ਜਨਤਕ ਸਮਾਰੋਹ ਹੋਵੇਗਾ, ਜਿਸ ਵਿੱਚ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ।ਪ੍ਰਧਾਨ ਮੰਤਰੀ ਨੇ 42ਵੇਂ ਪ੍ਰਗਤੀ (PRAGATI) ਸੰਵਾਦ ਦੀ ਪ੍ਰਧਾਨਗੀ ਕੀਤੀ
June 28th, 07:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ (PRAGATI)ਦੇ 42ਵੇਂ ਸੰਸਕਰਣ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਪ੍ਰਗਤੀ ਕੇਂਦਰ ਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਪ੍ਰੋ-ਐਕਟਿਵ ਗਵਰਨੈਂਸ ਅਤੇ ਸਮਾਂਬੱਧ ਲਾਗੂਕਰਨ ਨਾਲ ਸਬੰਧਿਤ ਆਈਸੀਟੀ-ਅਧਾਰਿਤ ਮਲਟੀ-ਮਾਡਲ ਪਲੈਟਫਾਰਮ ਹੈ।(PRAGATI, the ICT-based multi-modal platform for Pro-Active Governance and Timely Implementation, involving Centre and State governments.)ਪ੍ਰਧਾਨ ਮੰਤਰੀ ਦੇ ਦਮਨ ਵਿੱਚ ਨਮੋ, ਪਥ, ਦੇਵਕਾ ਸੀਫ੍ਰੰਟ ਰਾਸ਼ਟਰ ਨੂੰ ਸਮਰਪਿਤ ਕੀਤਾ
April 25th, 11:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਨਮੋ, ਪਥ, ਦੇਵਕਾ ਸੀਫ੍ਰੰਟ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਸਥਾਨ ’ਤੇ ਪਹੁੰਚਣ ਦੇ ਬਾਅਦ, ਪ੍ਰਧਾਨ ਮੰਤਰੀ ਦੇ ਨਿਰਮਾਣ ਵਰਕਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਨਾਲ ਇੱਕ ਤਸਵੀਰ ਵੀ ਖਿੱਚਵਾਈ। ਉਹ ‘ਨਵਾਂ ਭਾਰਤ ਸੈਲਫੀ ਪੁਆਇੰਟ’ ਵੀ ਦੇਖਣ ਗਏ।ਸਿਲਵਾਸਾ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਧਰ , ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬਧਨ ਦਾ ਮੂਲ-ਪਾਠ
April 25th, 04:50 pm
ਮੰਚ ‘ਤੇ ਵਿਰਾਜਮਾਨ ਸ਼੍ਰੀਮਾਨ ਪ੍ਰਫੁੱਲ ਪਟੇਲ, ਸਾਂਸਦ ਸ਼੍ਰੀ ਵਿਨੋਦ ਸੋਨਕਰ, ਸਾਂਸਦ ਭੈਣ ਕਲਾਬੇਨ, ਜ਼ਿਲ੍ਹਾ ਪਰਿਸ਼ਦ ਦੀ ਪ੍ਰਧਾਨ ਨਿਸ਼ਾ ਭਵਰ ਜੀ, ਭਾਈ ਰਾਕੇਸ਼ ਸਿੰਘ ਚੌਹਾਨ ਜੀ, ਮੈਡੀਕਲ ਜਗਤ ਦੇ ਸਾਥੀਓ, ਹੋਰ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਪਹੁੰਚੇ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਕੇਸ ਛੋ ਮਜਾ, ਸੁਖ ਮਾ, ਸੰਤੋਸ਼ ਮਾ, ਆਨੰਦ ਮਾ, ਪ੍ਰਗਤੀ ਮਾ, ਵਿਕਾਸ ਮਾ.... ਵਾਹ। (केम छो मजा, सुख मा, संतोष मा, आनंद मा, प्रगति मा, विकास मा...वाह।)ਪ੍ਰਧਾਨ ਮੰਤਰੀ ਨੇ ਸਿਲਵਾਸਾ, ਦਾਦਰ ਅਤੇ ਨਾਗਰ ਹਵੇਲੀ ਵਿੱਚ 4850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
April 25th, 04:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਲਵਾਸਾ, ਦਾਦਰ ਅਤੇ ਨਾਗਰ ਹਵੇਲੀ ਵਿੱਚ 4850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਿਲਵਾਸਾ ਵਿੱਚ ਨਮੋ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਇੰਸਟੀਟਿਊਟ ਨੂੰ ਰਾਸ਼ਟਰ ਨੂੰ ਸਪਰਿਤ ਕਰਨਾ ਅਤੇ ਦਮਨ ਵਿੱਚ ਸਰਕਾਰੀ ਸਕੂਲਾਂ, ਸਰਕਾਰੀ ਇੰਜੀਨੀਅਰਿੰਗ ਕਾਲਜ, ਵੱਖ-ਵੱਖ ਸੜਕਾਂ ਦੇ ਸੁੰਦਰੀਕਰਣ, ਮਜ਼ਬੂਤੀਕਰਣ ਅਤੇ ਚੌੜਾਕਰਣ, ਮੱਛੀ ਬਜ਼ਾਰ ਅਤੇ ਸ਼ੋਪਿੰਗ ਸੈਂਟਰ ਅਤੇ ਜਲ ਸਪਲਾਈ ਯੋਜਨਾ ਆਦਿ ਦਾ ਵਿਸਤਾਰ ਜਿਹੇ 96 ਪ੍ਰੋਜੈਕਟਾਂ ਦਾ ਨਹੀਂ ਪੱਥਰ ਰੱਖਣਾ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਦਿਉ ਅਤੇ ਸਿਲਵਾਸਾ ਤੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਸ਼ਹਿਰੀ ਦੇ ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਵੀ ਸੌਂਪੀਆਂ।ਪ੍ਰਧਾਨ ਮੰਤਰੀ 24 ਅਤੇ 25 ਅਪ੍ਰੈਲ ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ
April 21st, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਤੇ 25 ਅਪ੍ਰੈਲ, 2023 ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ।ਰੋਜ਼ਗਾਰ ਮੇਲੇ ਦੇ ਤਹਿਤ ਲਗਭਗ 71,000 ਨਵਨਿਯੁਕਤ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦੀ ਵੰਡ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 22nd, 10:31 am
ਆਪ ਸਭ ਨੂੰ ਬਹੁਤ-ਬਹੁਤ ਵਧਾਈ। ਅੱਜ ਦੇਸ਼ ਦੇ 45 ਸ਼ਹਿਰਾਂ ਵਿੱਚ 71 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਯਾਨੀ, ਅੱਜ ਇੱਕ ਸਾਥ (ਇਕੱਠਿਆਂ) ਹਜ਼ਾਰਾਂ ਘਰਾਂ ਵਿੱਚ ਖੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਪਿਛਲੇ ਮਹੀਨੇ ਅੱਜ ਦੇ ਹੀ ਦਿਨ ਧਨਤੇਰਸ ’ਤੇ ਕੇਂਦਰ ਸਰਕਾਰ ਦੀ ਤਰਫ਼ ਤੋਂ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ। ਹੁਣ ਅੱਜ ਦਾ ਇਹ ਵਿਸ਼ਾਲ ਰੋਜ਼ਗਾਰ ਮੇਲਾ ਦਿਖਾਉਂਦਾ ਹੈ ਕਿ ਸਰਕਾਰ ਕਿਸ ਤਰ੍ਹਾਂ government job ਦੇਣ ਦੇ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ
November 22nd, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਰੋਜ਼ਗਾਰ ਮੇਲੇ ਦੇ ਰੋਜ਼ਗਾਰ ਸਿਰਜਣਾ ਨੂੰ ਅੱਗੇ ਵਧਾਉਣ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਦੇ ਨਾਲ-ਨਾਲ ਪ੍ਰਤੱਖ ਰੂਪ ਨਾਲ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਨ ਵਿੱਚ ਇੱਕ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਹੈ। ਇਸ ਤੋਂ ਪਹਿਲਾਂ ਰੋਜ਼ਗਾਰ ਮੇਲੇ ਦੇ ਤਹਿਤ ਅਕਤੂਬਰ ਵਿੱਚ 75,000 ਤੋਂ ਅਧਿਕ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ।ਗੋਆ ਦੇ ਪਣਜੀ ਵਿੱਚ ਹਰ ਘਰ ਜਲ ਉਤਸਵ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 19th, 04:51 pm
ਨਮਸਕਾਰ, ਗੋਆ ਦੇ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਗੋਆ ਸਰਕਾਰ ਦੇ ਹੋਰ ਮੰਤਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸਜਣੋਂ, ਅੱਜ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਪਵਿੱਤਰ ਦਿਵਸ ਹੈ। ਦੇਸ਼ ਭਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਧੂਮ ਹੈ। ਸਾਰੇ ਦੇਸ਼ਵਾਸੀਆਂ ਨੂੰ, ਦੁਨੀਆ ਭਰ ਵਿੱਚ ਫੈਲੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਭਗਤਾਂ ਨੂੰ ਬਹੁਤ-ਬਹੁਤ ਵਧਾਈ। ਜੈ ਸ਼੍ਰੀ ਕ੍ਰਿਸ਼ਨ।ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਜਲ ਉਤਸਵ ਨੂੰ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
August 19th, 12:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਜਲ ਉਤਸਵ ਨੂੰ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਇਹ ਸਮਾਗਮ ਗੋਆ ਦੇ ਪਣਜੀ ਵਿਖੇ ਹੋਇਆ। ਇਸ ਮੌਕੇ ਗੋਆ ਦੇ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ, ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਸ਼੍ਰੀ ਕ੍ਰਿਸ਼ਨ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।Himachal has become the first state in India to administer 1st dose of corona vaccine to its entire eligible population: PM
September 06th, 11:01 am
Prime Minister Narendra Modi interacted with healthcare workers and beneficiaries of the COVID vaccination program in Himachal Pradesh. He said Himachal Pradesh has emerged as a champion in the fight against the largest epidemic in 100 years. He added that Himachal has become the first state in India to have administered at least one dose of corona vaccine to its entire eligible population.PM interacts with healthcare workers and beneficiaries of Covid vaccination program in Himachal Pradesh
September 06th, 11:00 am
Prime Minister Narendra Modi interacted with healthcare workers and beneficiaries of the COVID vaccination program in Himachal Pradesh. He said Himachal Pradesh has emerged as a champion in the fight against the largest epidemic in 100 years. He added that Himachal has become the first state in India to have administered at least one dose of corona vaccine to its entire eligible population.PM to visit Dadra and Nagar Haveli tomorrow
January 18th, 06:45 pm
The Prime Minister, Shri Narendra Modi will visit Silvassa the capital of Dadra & Nagar Haveli tomorrow on 19 January 2019. During the visit, he will lay the foundation stone of Medical College in Sayli, Dadra & Nagar Haveli. Prime Minister will also unveil plaque to inaugurate various development projects in Daman & Diu and Dadra & Nagar Haveli.