ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 28th, 05:30 pm
ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ, ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਅਤੇ ਯੂਪੀ ਭਾਜਪਾ ਪ੍ਰਧਾਨ ਸ਼੍ਰੀ ਪੰਕਜ ਚੌਧਰੀ ਜੀ, ਜ਼ਿਲ੍ਹਾ ਪੰਚਾਇਤ ਪ੍ਰਮੁੱਖ ਭੈਣ ਪੂਨਮ ਮੌਰਿਆ ਜੀ, ਮੰਚ ‘ਤੇ ਮੌਜੂਦ ਕਾਸ਼ੀ ਦੀਆਂ ਮਹਿਲਾ ਕੌਂਸਲਰ ਅਤੇ ਪਿੰਡ ਮੁਖੀ, ਹੋਰ ਲੋਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਮੇਰੀਆਂ ਮਾਵਾਂ, ਭੈਣਾਂ ਅਤੇ ਧੀਆਂ—ਤੁਹਾਨੂੰ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿਖੇ ਮਹਿਲਾ ਸੰਮੇਲਨ 'ਚ ਹਿੱਸਾ ਲਿਆ, ਲਗਭਗ 6,350 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 28th, 05:00 pm
ਇਸ ਮੌਕੇ ਦੀ ਮਹੱਤਤਾ ਦਾ ਵਰਣਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਾਸ਼ੀ ਮਾਂ ਸ਼ਿੰਗਾਰ ਗੌਰੀ, ਮਾਂ ਅੰਨਪੂਰਣਾ, ਮਾਂ ਵਿਸ਼ਾਲਾਕਸ਼ਮੀ, ਮਾਂ ਸੰਕਥਾ ਅਤੇ ਮਾਂ ਗੰਗਾ ਸਮੇਤ ਦੈਵੀ ਸ਼ਕਤੀਆਂ ਦੀ ਧਰਤੀ ਹੈ। ਭੈਣਾਂ ਅਤੇ ਧੀਆਂ ਦੇ ਵਿਸ਼ਾਲ ਇਕੱਠ ਨੇ ਇਸ ਸਮਾਗਮ ਨੂੰ ਸੱਚਮੁੱਚ ਪਵਿੱਤਰ ਬਣਾ ਦਿੱਤਾ ਸੀ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, ਕਾਸ਼ੀ ਦੀ ਇਸ ਧਰਤੀ 'ਤੇ, ਮੈਂ ਕਾਸ਼ੀ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਸਿਜਦਾ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਵਿੱਚ ਆਯੋਜਿਤ ਵੱਕਾਰੀ ਅੰਤਰਰਾਸ਼ਟਰੀ ਪਨੀਰ ਅਤੇ ਡੇਅਰੀ ਉਤਪਾਦ ਮੁਕਾਬਲੇ Mundial do Queijo do Brasil 2026 ਵਿੱਚ ਭਾਰਤੀ ਪਨੀਰ ਬਣਾਉਣ ਵਾਲਿਆਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ।
April 22nd, 09:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਵਿੱਚ ਆਯੋਜਿਤ ਵੱਕਾਰੀ ਅੰਤਰਰਾਸ਼ਟਰੀ ਪਨੀਰ ਅਤੇ ਡੇਅਰੀ ਉਤਪਾਦ ਮੁਕਾਬਲੇ Mundial do Queijo do Brasil 2026 ਵਿੱਚ ਭਾਰਤੀ ਪਨੀਰ ਬਣਾਉਣ ਵਾਲਿਆਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਹ ਪਨੀਰ ਅਤੇ ਡੇਅਰੀ ਉਤਪਾਦਾਂ ਲਈ ਇੱਕ ਜੀਵਿਤ ਅੰਤਰਰਾਸ਼ਟਰੀ ਮੁਕਾਬਲਾ ਹੈ। ਚਾਰ ਭਾਰਤੀ ਉਤਪਾਦਾਂ ਨੇ ਤਗਮੇ ਜਿੱਤੇ , ਜਿਨ੍ਹਾਂ ਵਿੱਚ 1 ਸੁਪਰ ਗੋਲਡ, 2 ਗੋਲਡ ਅਤੇ 1 ਚਾਂਦੀ ਤਗਮਾ ਸ਼ਾਮਲ ਹੈ।ਪ੍ਰਧਾਨ ਮੰਤਰੀ 6 ਮਾਰਚ ਨੂੰ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕਰਨਗੇ
March 05th, 06:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਮਾਰਚ, 2026 ਨੂੰ ਸਵੇਰੇ 11:15 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਹੋਣ ਵਾਲੇ ਬਜਟ ਤੋਂ ਬਾਅਦ ਵਾਲੇ ਵੈਬੀਨਾਰ ਨੂੰ ਸੰਬੋਧਨ ਕਰਨਗੇ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਕੱਛ ਅਤੇ ਸੌਰਾਸ਼ਟਰ ਖੇਤਰ ਲਈ ਆਯੋਜਿਤ ਵਾਈਬ੍ਰੈਂਟ ਗੁਜਰਾਤ ਰੀਜਨਲ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 02:45 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ ਅਤੇ ਵਿਧਾਇਕ, ਮਹਾਮਹਿਮ, ਉਦਯੋਗ ਜਗਤ ਦੇ ਨੁਮਾਇੰਦੇ, ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ
January 11th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 2026 ਦੀ ਸ਼ੁਰੂਆਤ ਤੋਂ ਬਾਅਦ ਗੁਜਰਾਤ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਵੇਰੇ ਉਨ੍ਹਾਂ ਨੇ ਭਗਵਾਨ ਸੋਮਨਾਥ ਦੇ ਬ੍ਰਹਮ ਦਰਸ਼ਨ ਕੀਤੇ ਅਤੇ ਹੁਣ ਉਹ ਰਾਜਕੋਟ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵਿਕਾਸ ਭੀ, ਵਿਰਾਸਤ ਭੀ ਦਾ ਮੰਤਰ ਜਗ੍ਹਾ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਦੁਨੀਆ ਭਰ ਤੋਂ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਏ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਮੰਗੋਲੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
October 14th, 01:15 pm
ਛੇ ਵਰ੍ਹਿਆਂ ਬਾਅਦ ਮੰਗੋਲੀਆ ਦੇ ਰਾਸ਼ਟਰਪਤੀ ਦਾ ਭਾਰਤ ਆਉਣਾ ਆਪਣੇ ਆਪ ਵਿੱਚ ਇੱਕ ਬਹੁਤ ਖ਼ਾਸ ਮੌਕਾ ਹੈ। ਅਤੇ ਇਹ ਦੌਰਾ ਓਦੋਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਮੰਗੋਲੀਆ ਆਪਣੇ ਕੂਟਨੀਤਕ ਸਬੰਧਾਂ ਦੇ 70 ਸਾਲ ਅਤੇ ਰਣਨੀਤਕ ਸਾਂਝੇਦਾਰੀ ਦੇ 10 ਸਾਲ ਮਨਾ ਰਹੇ ਹਨ। ਇਸ ਮੌਕੇ ’ਤੇ ਅੱਜ ਅਸੀਂ ਸਾਂਝੀ ਡਾਕ ਟਿਕਟ ਜਾਰੀ ਕੀਤੀ ਹੈ, ਜੋ ਸਾਡੀ ਸਾਂਝੀ ਵਿਰਾਸਤ, ਵਿਭਿੰਨਤਾ ਅਤੇ ਡੂੰਘੇ ਸੱਭਿਅਤਾ ਸਬੰਧਾਂ ਦਾ ਪ੍ਰਤੀਕ ਹੈ।ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਕੇਂਦਰੀ ਕੈਬਨਿਟ ਨੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਨੂੰ 2000 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ-ਇਨ-ਏਡ ਯੋਜਨਾ ਨੂੰ ਪ੍ਰਵਾਨਗੀ ਦਿੱਤੀ
July 31st, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਨੂੰ 2025-26 ਤੋਂ 2028-29 ਤੱਕ ਚਾਰ ਵਰ੍ਹਿਆਂ ਦੀ ਮਿਆਦ ਲਈ 2,000 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ-ਇਨ-ਏਡ ਯੋਜਨਾ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ। ਇਸ ਵਿੱਚ ਵਿੱਤ ਵਰ੍ਹੇ 2025-26 ਤੋਂ ਹਰੇਕ ਸਾਲ 500 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।ਕੈਬਨਿਟ ਨੇ ਸੰਸ਼ੋਧਿਤ ਰਾਸ਼ਟਰੀ ਡੇਅਰੀ ਵਿਕਾਸ ਪ੍ਰੋਗਰਾਮ (ਐੱਨਪੀਡੀਡੀ) ਨੂੰ ਮਨਜ਼ੂਰੀ ਦਿੱਤੀ
March 19th, 04:23 pm
ਸੰਸ਼ੋਧਿਤ ਐੱਨਪੀਡੀਡੀ ਕੇਂਦਰੀ ਯੋਜਨਾ ਹੈ ਜਿਸ ਵਿੱਚ 1000 ਕਰੋੜ ਰੁਪਏ ਦੇ ਵਾਧੂ ਖਰਚੇ ਨਾਲ 15ਵੇਂ ਵਿੱਤ ਕਮਿਸ਼ਨ ਸਾਈਕਲ (2021-22 ਤੋਂ 2025-26) ਦੀ ਮਿਆਦ ਦੇ ਲਈ ਕੁੱਲ 2790 ਕਰੋੜ ਰੁਪਏ ਦਾ ਬਜਟ ਹੋ ਗਿਆ ਹੈ। ਇਹ ਯੋਜਨਾ ਡੇਅਰੀ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਣ ਅਤੇ ਇਸ ਦੇ ਵਿਸਤਾਰ ‘ਤੇ ਕੇਂਦ੍ਰਿਤ ਹੈ ਜੋ ਇਸ ਖੇਤਰ ਦਾ ਨਿਰੰਤਰ ਵਾਧਾ ਅਤੇ ਉਤਪਾਦਕਤਾ ਸੁਨਿਸ਼ਚਿਤ ਕਰੇਗਾ।ਬਿਹਾਰ ਦੇ ਭਾਗਲਪੁਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 02:35 pm
ਅੰਗਰਾਜ ਦਾਨਵੀਰ ਕਰਣ ਦੇ ਧਰਤੀ ਮਹਾਰਿਸ਼ੀ ਮੇਂਹੀਂ ਕੇ ਤਪਸਥਲੀ, ਭਗਵਾਨ ਵਾਸੁਪੂਜਯ ਕੇ ਪੰਚ ਕਲਿਆਣਕ ਭੂਮੀ, ਵਿਸ਼ਵ ਪ੍ਰਸਿੱਧ ਵਿਕ੍ਰਮਸ਼ਿਲਾ ਮਹਾਵਿਹਾਰ ਬਾਬਾ ਬੂੜ੍ਹਾਨਾਥ ਕੇ ਪਵਿੱਤਰ ਭੂਮੀ ਪੇ ਸਬ ਭਾਯ ਬਹਿਨ ਸਿਨੀ ਕੇ ਪ੍ਰਣਾਮ ਕਰੈ ਛਿਯੈ।।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਜਾਰੀ ਕੀਤੀ, ਬਿਹਾਰ ਦੇ ਭਾਗਲਪੁਰ ਤੋਂ ਵਿਕਾਸ ਪ੍ਰੋਜੈਕਟ ਲਾਂਚ ਕੀਤੇ
February 24th, 02:30 pm
ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਕਈ ਵਿਕਾਸ ਪ੍ਰੋਜੈਕਟਸ ਵੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਅਤੇ ਪ੍ਰੋਗਰਾਮ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਲੋਕਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮਹਾਕੁੰਭ ਦੇ ਪਵਿੱਤਰ ਕਾਲ ਵਿੱਚ ਮੰਦਰਾਚਲ ਦੀ ਧਰਤੀ ‘ਤੇ ਪੈਰ ਰੱਖਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਵਿੱਚ ਅਧਿਆਤਮਿਕਤਾ, ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀ ਸਮਰੱਥਾ ਵੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਹੀਦ ਤਿਲਕਾ ਮਾਂਝੀ ਦੀ ਭੂਮੀ ਹੋਣ ਦੇ ਨਾਲ-ਨਾਲ ਸਿਲਕ ਸਿਟੀ ਵਜੋਂ ਵੀ ਪ੍ਰਸਿੱਧ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਪਵਿੱਤਰ ਧਰਤੀ ‘ਤੇ ਆਗਾਮੀ ਮਹਾਸ਼ਿਵਰਾਤ੍ਰੀ ਦੀਆਂ ਵੀ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ‘ਤੇ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਗਭਗ 22,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ।ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਨੀਂਹ ਪੱਥਰ ਰੱਖਣ, ਉਦਘਾਟਨ, ਰਾਸ਼ਟਰ ਨੂੰ ਵੱਖ-ਵੱਖ ਪ੍ਰੋਜੈਕਟਾਂ ਦੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 23rd, 02:45 pm
ਮੰਚ ‘ਤੇ ਵਿਰਾਜਮਾਨ ਉੱਤਰ ਪ੍ਰਦੇਸ਼ ਸਰਕਾਰ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹੇਂਦਰ ਨਾਥ ਪਾਂਡੇਯ ਜੀ, ਉੱਪ ਮੁੱਖ ਮੰਤਰੀ ਸ਼੍ਰੀਮਾਨ ਬ੍ਰਜੇਸ਼ ਪਾਠਕ ਜੀ, ਬਨਾਸ ਡੇਅਰੀ ਦੇ ਚੇਅਰਮੈਨ ਸ਼ੰਕਰਭਾਈ ਚੌਧਰੀ, ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀਮਾਨ ਭੂਪੇਂਦਰ ਚੌਧਰੀ ਜੀ, ਰਾਜ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਕਾਸ਼ੀ ਦੇ ਮੇਰੇ ਪਰਿਵਾਰ ਤੋਂ ਆਏ ਭਾਈਓ ਅਤੇ ਭੈਣੋਂ।