ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

April 27th, 11:30 am

ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ ਜਦੋਂ ਮੈਂ ਤੁਹਾਡੇ ਨਾਲ ‘ਮਨ ਕੀ ਬਾਤ’ ਕਰ ਰਿਹਾ ਹਾਂ ਤਾਂ ਮਨ ਵਿੱਚ ਡੂੰਘੀ ਪੀੜ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਹਮਲੇ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਡੂੰਘੀ ਸੰਵੇਦਨਾ ਹੈ। ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕੋਈ ਵੀ ਭਾਸ਼ਾ ਬੋਲਦਾ ਹੋਵੇ, ਲੇਕਿਨ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਨੂੰ ਅਹਿਸਾਸ ਹੈ ਕਿ ਹਰ ਭਾਰਤੀ ਦਾ ਖੂਨ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਨੂੰ ਵੇਖ ਕੇ ਖੌਲ ਰਿਹਾ ਹੈ। ਪਹਿਲਗਾਮ ਵਿੱਚ ਹੋਇਆ ਇਹ ਹਮਲਾ ਅੱਤਵਾਦ ਨੂੰ ਸ਼ੈਅ ਦੇਣ ਵਾਲਿਆਂ ਦੀ ਨਿਰਾਸ਼ਾ ਨੂੰ ਦਿਖਾਉਂਦਾ ਹੈ, ਉਨ੍ਹਾਂ ਦੀ ਬੁਜ਼ਦਿਲੀ ਨੂੰ ਦਰਸਾਉਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਹੋ ਰਹੀ ਸੀ, ਸਕੂਲਾਂ-ਕਾਲਜਾਂ ਵਿੱਚ ਇੱਕ vibrancy ਸੀ, ਨਿਰਮਾਣ ਕਾਰਜਾਂ ਵਿੱਚ ਅਨੋਖੀ ਗਤੀ ਆਈ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ, ਸੈਲਾਨੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵਧ ਰਹੀ ਸੀ, ਨੌਜਵਾਨਾਂ ਦੇ ਲਈ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਰਾਸ ਨਹੀਂ ਆਇਆ। ਅੱਤਵਾਦੀ ਅਤੇ ਅੱਤਵਾਦ ਦੇ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਵੇ, ਇਸ ਲਈ ਇੰਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਅੱਤਵਾਦ ਦੇ ਖਿਲਾਫ ਇਸ ਯੁੱਧ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਇੱਕਜੁੱਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਏਕਤਾ ਅੱਤਵਾਦ ਦੇ ਖਿਲਾਫ ਸਾਡੀ ਫੈਸਲਾਕੁੰਨ ਲੜਾਈ ਦਾ ਅਧਾਰ ਹੈ। ਅਸੀਂ ਦੇਸ਼ ਦੇ ਸਾਹਮਣੇ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਆਪਣੇ ਸੰਕਲਪਾਂ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨਾ ਹੈ। ਅੱਜ ਦੁਨੀਆ ਵੇਖ ਰਹੀ ਹੈ, ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਸੁਰ ਵਿੱਚ ਬੋਲ ਰਿਹਾ ਹੈ।

ਮਹਾਕੁੰਭ ‘ਤੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਮਹਾਕੁੰਭ ‘ਤੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 18th, 01:05 pm

ਮੈਂ ਪ੍ਰਯਾਗਰਾਜ ਵਿੱਚ ਹੋਏ ਮਹਾਕੁੰਭ ‘ਤੇ ਸੰਬੋਧਨ ਦੇਣ ਦੇ ਲਈ ਉਪਸਥਿਤ ਹੋਇਆ ਹਾਂ। ਅੱਜ ਮੈਂ ਇਸ ਸਦਨ ਦੇ ਜ਼ਰੀਏ ਕੋਟਿ-ਕੋਟਿ ਦੇਸ਼ਵਾਸੀਆਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਦੀ ਵਜ੍ਹਾ ਨਾਲ ਮਹਾਕੁੰਭ ਦਾ ਸਫ਼ਲ ਆਯੋਜਨ ਹੋਇਆ। ਮਹਾਕੁੰਭ ਦੀ ਸਫ਼ਲਤਾ ਵਿੱਚ ਅਨੇਕ ਲੋਕਾਂ ਦਾ ਯੋਗਦਾਨ ਹੈ। ਮੈਂ ਸਰਕਾਰ ਦੇ, ਸਮਾਜ ਦੇ, ਸਾਰੇ ਕਰਮਯੋਗੀਆਂ ਦਾ ਅਭਿਨੰਦਨ ਕਰਦਾ ਹਾਂ। ਮੈਂ ਦੇਸ਼ ਭਰ ਦੇ ਸ਼ਰਧਾਲੂਆਂ ਨੂੰ, ਉੱਤਰ ਪ੍ਰਦੇਸ਼ (ਯੂਪੀ) ਦੀ ਜਨਤਾ ਵਿਸ਼ੇਸ਼ ਤੌਰ ‘ਤੇ ਪ੍ਰਯਾਗਰਾਜ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾ ਕੁੰਭ ਦੇ ਸਫ਼ਲ ਸਮਾਪਨ ‘ਤੇ ਲੋਕ ਸਭਾ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾ ਕੁੰਭ ਦੇ ਸਫ਼ਲ ਸਮਾਪਨ ‘ਤੇ ਲੋਕ ਸਭਾ ਨੂੰ ਸੰਬੋਧਨ ਕੀਤਾ

March 18th, 12:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਹਾ ਕੁੰਭ ਦੇ ਸਫ਼ਲ ਸਮਾਪਨ ‘ਤੇ ਲੋਕ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੇਸ਼ ਦੇ ਉਨ੍ਹਾਂ ਅਣਗਿਣਤ ਨਾਗਰਿਕਾਂ ਨੂੰ ਹਾਰਦਿਕ ਵਧਾਈ ਦਿੱਤੀ ਜਿਨ੍ਹਾਂ ਦੇ ਪ੍ਰਯਾਸਾਂ ਨਾਲ ਮਹਾ ਕੁੰਭ ਦੀ ਭਵਯ (ਸ਼ਾਨਦਾਰ) ਸਫ਼ਲਤਾ ਸੁਨਿਸ਼ਚਿਤ ਹੋਈ। ਮਹਾ ਕੁੰਭ ਨੂੰ ਸਫ਼ਲ ਬਣਾਉਣ ਵਿੱਚ ਵਿਭਿੰਨ ਵਿਅਕਤੀਆਂ ਅਤੇ ਸਮੂਹਾਂ ਦੇ ਸਮੂਹਿਕ ਯੋਗਦਾਨ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਸਰਕਾਰ, ਸਮਾਜ ਅਤੇ ਇਸ ਵਿੱਚ ਸ਼ਾਮਲ ਸਾਰੇ ਸਮਰਪਿਤ ਕਾਰਜਕਰਤਾਵਾਂ ਦੇ ਪ੍ਰਯਾਸਾਂ ਨੂੰ ਸਵੀਕਾਰ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਦੇਸ਼ ਭਰ ਦੇ ਸ਼ਰਧਾਲੂਆਂ, ਵਿਸ਼ੇਸ਼ ਕਰਕੇ ਉੱਤਰ ਪ੍ਰਦੇਸ਼ ਦੇ ਲੋਕਾਂ ਅਤੇ ਪ੍ਰਯਾਗਰਾਜ ਦੇ ਨਾਗਰਿਕਾਂ ਦਾ ਉਨ੍ਹਾਂ ਦੀਆਂ ਅਮੁੱਲ ਸਮਰਥਨ ਅਤੇ ਭਾਗੀਦਾਰੀ ਦੇ ਲਈ ਵਿਸ਼ੇਸ਼ ਉਲੇਖ ਕਰਦੇ ਹੋਏ ਆਭਾਰ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਡਾਂਡੀ ਮਾਰਚ ਦੇ ਪ੍ਰਤੀਭਾਗੀਆਂ ਨੂੰ ਸ਼ਰਧਾਂਜਲੀ ਦਿੱਤੀ

March 12th, 09:01 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਿਕ ਡਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਅੱਜ ਸ਼ਰਧਾਂਜਲੀ ਦਿੱਤੀ, ਜੋ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦਾ ਨਿਰਣਾਇਕ ਅਧਿਆਏ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਡਾਂਡੀ ਮਾਰਚ ਨੇ ਆਤਮਨਿਰਭਰਤਾ ਅਤੇ ਸੁਤੰਤਰਤਾ ਲਈ ਰਾਸ਼ਟਰ ਵਿਆਪੀ ਅੰਦੋਲਨ ਨੂੰ ਪ੍ਰਜਵਲਿਤ ਕੀਤਾ।