ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਦਿੱਲੀ ਦੇ ਦਯਾਲਪੁਰ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

April 19th, 09:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ-ਪੂਰਬ ਦਿੱਲੀ ਦੇ ਦਯਾਲਪੁਰ ਵਿੱਚ ਇੱਕ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਆਪਣੀਆਂ ਸੰਵੇਦਨਾਵਾਂ ਵਿਅਕਤ ਕੀਤੀਆਂ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।