ਰਾਜਸਥਾਨ ਦੇ ਬਾਂਸਵਾੜਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

September 25th, 02:32 pm

ਮਾਂ ਤ੍ਰਿਪੁਰ ਸੁੰਦਰੀ ਦੀ ਜੈ, ਬੇਣੇਸ਼ਵਰ ਧਾਮ ਦੀ ਜੈ, ਮਾਨਗੜ੍ਹ ਧਾਮ ਦੀ ਜੈ, ਆਪ ਸਭ ਨੂੰ ਜੈ ਗੁਰੂ! ਰਾਮ-ਰਾਮ! ਰਾਜਪਾਲ ਸ਼੍ਰੀਮਾਨ ਹਰੀਭਾਊ ਬਾਗੜੇ ਜੀ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਜੀ, ਸਾਬਕਾ ਮੁੱਖ ਮੰਤਰੀ ਭੈਣ ਵਸੁੰਧਰਾ ਰਾਜੇ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਪ੍ਰਹਿਲਾਦ ਜੋਸ਼ੀ ਜੀ, ਜੋਧਪੁਰ ਤੋਂ ਸਾਡੇ ਨਾਲ ਜੁੜ ਰਹੇ ਭਾਈ ਗਜੇਂਦਰ ਸਿੰਘ ਸ਼ੇਖਾਵਤ ਜੀ, ਅਸ਼ਵਿਨੀ ਵੈਸ਼ਨਵ ਜੀ, ਬੀਕਾਨੇਰ ਤੋਂ ਸਾਡੇ ਨਾਲ ਜੁੜ ਰਹੇ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਇੱਥੇ ਮੌਜੂਦ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ ਜੀ, ਦੀਆ ਕੁਮਾਰੀ ਜੀ, ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀਮਾਨ ਮਦਨ ਰਾਠੌੜ ਜੀ, ਰਾਜਸਥਾਨ ਸਰਕਾਰ ਦੇ ਮੰਤਰੀ ਸਾਹਿਬਾਨ, ਹੋਰ ਸਾਰੇ ਪਤਵੰਤੇ ਸੱਜਣੋ, ਭਰਾਵੋ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਵਿੱਚ 1,22,100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

September 25th, 02:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਵਿੱਚ 1,22,100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਨਰਾਤਿਆਂ ਦੇ ਚੌਥੇ ਦਿਨ ਪ੍ਰਧਾਨ ਮੰਤਰੀ ਨੇ ਬਾਂਸਵਾੜਾ ਵਿੱਚ ਮਾਂ ਤ੍ਰਿਪੁਰਾ ਸੁੰਦਰੀ ਦੀ ਪਵਿੱਤਰ ਧਰਤੀ 'ਤੇ ਆਉਣ ਨੂੰ ਆਪਣਾ ਸੁਭਾਗ ਦੱਸਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕਾਂਠਲ ਅਤੇ ਵਾਗੜ ਦੀ ਗੰਗਾ ਕਹੀ ਜਾਣ ਵਾਲੀ ਮਾਂ ਮਾਹੀ ਦੇ ਦਰਸ਼ਨ ਕਰਨ ਦਾ ਵੀ ਮੌਕਾ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਹੀ ਦਾ ਜਲ ਭਾਰਤ ਦੇ ਜਨਜਾਤੀ ਭਾਈਚਾਰਿਆਂ ਦੀ ਜੂਝਣ ਦੀ ਸਮਰੱਥਾ ਅਤੇ ਸੰਘਰਸ਼ ਦਾ ਪ੍ਰਤੀਕ ਹੈ। ਉਨ੍ਹਾਂ ਨੇ ਮਹਾਂਯੋਗੀ ਗੋਵਿੰਦ ਗੁਰੂ ਜੀ ਦੀ ਪ੍ਰੇਰਨਾਦਾਇਕ ਅਗਵਾਈ 'ਤੇ ਚਾਨਣਾ ਪਾਇਆ, ਜਿਨ੍ਹਾਂ ਦੀ ਵਿਰਾਸਤ ਅੱਜ ਵੀ ਗੂੰਜਦੀ ਹੈ ਅਤੇ ਮਾਹੀ ਦਾ ਪਵਿੱਤਰ ਜਲ ਉਸ ਮਹਾਨ ਗਾਥਾ ਦਾ ਗਵਾਹ ਹੈ। ਸ਼੍ਰੀ ਮੋਦੀ ਨੇ ਮਾਂ ਤ੍ਰਿਪੁਰਾ ਸੁੰਦਰੀ ਅਤੇ ਮਾਂ ਮਾਹੀ ਨੂੰ ਨਮਨ ਕੀਤਾ ਅਤੇ ਭਗਤੀ ਤੇ ਵੀਰਤਾ ਦੀ ਇਸ ਧਰਤੀ ਤੋਂ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਅਤੇ ਰਾਜਾ ਬਾਂਸੀਆ ਭੀਲ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।

ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

February 11th, 01:45 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਪੰਡਿਤ ਦੀਨਦਿਆਲ ਉਪਾਧਿਆਇ ਜੀ ਇੱਕ ਦੂਰਦਰਸ਼ੀ ਵਿਚਾਰਕ ਸਨ, ਜਿਨ੍ਹਾਂ ਨੇ ਖ਼ੁਦ ਨੂੰ ਦੇਸ਼ ਦੀ ਸੇਵਾ ਦੇ ਲਈ ਸਮਰਪਿਤ ਕਰ ਦਿੱਤਾ। ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਦਾ ਉਨ੍ਹਾਂ ਦਾ ਦਰਸ਼ਨ ਇੱਕ ਮਜ਼ਬੂਤ ਰਾਸ਼ਟਰ ਦੀ ਤਰਫ਼ ਸਾਡੀ ਯਾਤਰਾ ਨੂੰ ਪ੍ਰੇਰਿਤ ਕਰਦਾ ਹੈ।

ਕੈਬਨਿਟ ਨੇ ਗੰਗਾ ਨਦੀ 'ਤੇ ਕਨੈਕਟਿਵਿਟੀ ਪ੍ਰਦਾਨ ਕਰਨ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤਾਂ ਨੂੰ ਘਟਾਉਣ, ਤੇਲ ਦਾ ਆਯਾਤ ਘਟਾਉਣ ਅਤੇ ਕਾਰਬਨ ਡਾਇਆਕਸਾਇਡ ਦੇ ਨਿਕਾਸ ਨੂੰ ਘਟਾਉਣ ਲਈ ਇੱਕ ਨਵੇਂ ਰੇਲ-ਕਮ-ਰੋਡ ਬ੍ਰਿਜ ਸਮੇਤ ਵਾਰਾਣਸੀ-ਪੰਡਿਤ ਦੀਨਦਿਆਲ ਉਪਾਧਿਆਇ ਮਲਟੀਟ੍ਰੈਕਿੰਗ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ

October 16th, 03:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ 2,642 ਕਰੋੜ ਰੁਪਏ (ਲਗਭਗ) ਦੀ ਕੁੱਲ ਅਨੁਮਾਨਿਤ ਲਾਗਤ ਵਾਲੇ ਰੇਲ ਮੰਤਰਾਲੇ ਦੇ ਇੱਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵਿਤ ਮਲਟੀ-ਟ੍ਰੈਕਿੰਗ ਪ੍ਰੋਜੈਕਟ ਭਾਰਤੀ ਰੇਲਵੇ ਦੇ ਸਭ ਤੋਂ ਵਿਅਸਤ ਸੈਕਸ਼ਨਾਂ 'ਤੇ ਬਹੁਤ-ਲੋੜੀਂਦਾ ਬੁਨਿਆਦੀ ਢਾਂਚਾ ਵਿਕਾਸ ਪ੍ਰਦਾਨ ਕਰਦੇ ਹੋਏ ਸੰਚਾਲਨ ਨੂੰ ਅਸਾਨ ਬਣਾਵੇਗਾ ਅਤੇ ਭੀੜ-ਭੜੱਕੇ ਨੂੰ ਘਟਾਏਗਾ। ਇਹ ਪ੍ਰੋਜੈਕਟ ਉੱਤਰ ਪ੍ਰਦੇਸ਼ ਦੇ ਵਾਰਾਣਸੀ ਅਤੇ ਚੰਦੌਲੀ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ।