ਚੰਡੀਗੜ੍ਹ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 17th, 02:08 pm

ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਲਈ ਵਿਕਾਸ ਦਾ ਇੱਕ ਮਾਡਲ ਰਿਹਾ ਹੈ। ਚੰਡੀਗੜ੍ਹ ਜਾਣਿਆ ਜਾਂਦਾ ਹੈ, ਯੋਜਨਾਬੱਧ ਵਿਕਾਸ ਦੇ ਲਈ; ਚੰਡੀਗੜ੍ਹ ਦੀ ਪਛਾਣ ਹੈ, ਬਿਹਤਰ ਜੀਵਨ-ਸ਼ੈਲੀ ਦੇ ਲਈ, ਈਜ਼ ਆਫ ਲਿਵਿੰਗ ਦੇ ਲਈ। ਚੰਡੀਗੜ੍ਹ ਦੀ ਪਛਾਣ ਹੈ, ਇਲਾਜ ਦੀਆਂ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਅਤੇ ਇਸ ਸਭ ਦੇ ਨਾਲ-ਨਾਲ ਚੰਡੀਗੜ੍ਹ ਦੀ ਪਛਾਣ ਹੈ, ਮਾਂ ਚੰਡੀ ਦਾ ਅਸ਼ੀਰਵਾਦ। ਅਤੇ ਇਸ ਲਈ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਤੋਂ ਐੱਨਡੀਏ ਸਰਕਾਰ ਦੀ ਤਰਜੀਹ ਰਹੀ ਹੈ। ਤੁਹਾਨੂੰ ਯਾਦ ਹੋਵੇਗਾ, ਡੇਢ ਸਾਲ ਪਹਿਲਾਂ ਦੇਸ਼ ਨੇ ਨਿਆਂ ਪ੍ਰਣਾਲੀ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਹੈ। ਅਸੀਂ ਦੰਡ ਸੰਹਿਤਾ ਦੀ ਜਗ੍ਹਾ ਭਾਰਤੀ ਨਿਆਇ ਸੰਹਿਤਾ ਲੈ ਕੇ ਆਏ ਹਾਂ। ਭਾਰਤੀ ਨਿਆਇ ਸੰਹਿਤਾ ਮਤਲਬ, ਦੰਡ ਅਧਾਰਿਤ ਕਾਨੂੰਨਾਂ ਦੀ ਜਗ੍ਹਾ ਨਿਆਂ ਆਧਾਰਿਤ ਕਾਨੂੰਨੀ ਪ੍ਰਣਾਲੀ। ਅਤੇ ਉਦੋਂ ਭਾਰਤੀ ਨਿਆਇ ਸੰਹਿਤਾ ਲਾਗੂ ਕਰਨ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਹੋਈ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ

July 17th, 01:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਢਾਂਚੇ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਯੋਜਨਾਬੱਧ ਰਾਸ਼ਟਰੀ ਤਰੱਕੀ ਲਈ ਇੱਕ ਮਿਸਾਲੀ ਮਾਡਲ ਵਜੋਂ ਸ਼ਹਿਰ ਦੀ ਵਿਲੱਖਣ ਸਥਿਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਇੱਕ ਬਿਹਤਰ ਜੀਵਨ ਸ਼ੈਲੀ ਅਤੇ ਰਹਿਣ-ਸਹਿਣ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਇਸਦੀ ਸਾਖ 'ਤੇ ਜ਼ੋਰ ਦਿੱਤਾ। ਇਸ ਖੇਤਰ 'ਤੇ ਮਾਂ ਚੰਡੀ ਦੀ ਦੈਵੀ ਕਿਰਪਾ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਨੇ ਸੱਤਾਧਾਰੀ ਪ੍ਰਸ਼ਾਸਨ ਦੀ ਇਸਦੇ ਨਿਰੰਤਰ, ਢਾਂਚਾਗਤ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਮੌਜੂਦਾ ਸਰਕਾਰ ਦੀ ਸੰਪੂਰਨ ਤਰਜੀਹ ਰਿਹਾ ਹੈ।

ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ

June 18th, 11:41 pm

ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।

ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

June 18th, 09:30 pm

ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।

ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਯੁਗਮ ਕਨਕਲੇਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

April 29th, 11:01 am

ਅੱਜ ਇਥੇ ਸਰਕਾਰ, ਅਕੇਡਮੀਆ, ਸਾਇੰਸ ਅਤੇ ਰਿਸਰਚ ਨਾਲ ਜੁੜੇ ਭਿੰਨ-ਭਿੰਨ ਖੇਤਰ ਦੇ ਲੋਕ, ਇੰਨੀ ਵੱਡੀ ਸੰਖਿਆ ਵਿੱਚ ਮੌਜੂਦ ਹਨ। ਇਹ ਇਕਜੁੱਟਤਾ, ਇਹ confluence, ਇਸੇ ਨੂੰ ਯੁਗਮ ਕਹਿੰਦੇ ਹਨ। ਇੱਕ ਅਜਿਹਾ ਯੁਗਮ, ਜਿਸ ਵਿੱਚ ਵਿਕਸਿਤ ਭਾਰਤ ਦੇ, future tech ਨਾਲ ਜੁੜੇ stakeholders ਇੱਕਠੇ ਜੁੜੇ ਹਨ, ਇੱਕ ਸਾਥ ਜੁੜੇ ਹਨ। ਮੈਨੂੰ ਵਿਸ਼ਵਾਸ਼ ਹੈ, ਭਾਰਤ ਦੀ ਇਨੋਵੇਸ਼ਨ ਕਪੈਸਿਟੀ ਅਤੇ Deep-tech ਵਿੱਚ ਭਾਰਤ ਦੀ ਭੂਮਿਕਾ ਨੂੰ ਵਧਾਉਣ ਦੇ ਲਈ ਅਸੀਂ ਜੋ ਯਤਨ ਕਰ ਰਹੇ ਹਾਂ, ਉਸ ਨੂੰ ਇਸ ਆਯੋਜਨ ਨਾਲ ਹੋਰ ਬਲ ਮਿਲੇਗਾ। ਅੱਜ IIT ਕਾਨਪੁਰ ਅਤੇ IIT ਬੰਬੇ ਵਿੱਚ AI, ਇੰਟੈਲੀਜੈਂਸ ਸਿਸਟਮ, ਅਤੇ ਬਾਇਓ ਸਾਇੰਸ ਬਾਇਓਟੈਕਨੋਲੋਜੀ ਹੈਲਥ ਐਂਡ ਮੈਡੀਸਨ ਦੇ ਸੁਪਰ ਹੱਬਸ ਦੀ ਸ਼ੁਰੂਆਤ ਹੋ ਰਹੀ ਹੈ। ਅੱਜ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਵੀ ਸ਼ੁਰੂਆਤ ਹੋਈ ਹੈ। ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਨਾਲ ਮਿਲ ਕੇ ਰਿਸਰਚ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਕੀਤਾ ਗਿਆ ਹੈ। ਮੈਂ ਇਸ ਯਤਨ ਲਈ ਵਾਧਵਾਨੀ ਫਾਊਂਡੇਸ਼ਨ ਨੂੰ, ਸਾਡੀਆਂ IITs ਨੂੰ, ਅਤੇ ਦੂਸਰੇ ਸਾਰੇ ਸਟੇਕਹੋਲਡਰਸ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਵਿਸ਼ੇਸ਼ ਤੌਰ 'ਤੇ, ਮੈਂ ਮੇਰੇ ਮਿੱਤਰ ਰੋਮੇਸ਼ ਵਾਧਵਾਨੀ ਜੀ ਦੀ ਸਰਾਹਨਾ ਕਰਦਾ ਹਾਂ। ਤੁਹਾਡੀ dedication ਅਤੇ ਸਰਗਰਮੀ ਨਾਲ ਪ੍ਰਾਈਵੇਟ ਅਤੇ ਪਬਲਿਕ ਸੈਕਟਰ ਨੇ ਮਿਲ ਕੇ ਦੇਸ਼ ਦੀ ਸਿੱਖਿਆ ਵਿਵਸਥਾ ਵਿੱਚ ਕਈ ਸਕਰਾਤਮਕ ਬਦਲਾਅ ਕੀਤੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੁਗਮ (YUGM -ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ

April 29th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਯੁਗਮ (ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ, ਵਿਗਿਆਨ ਅਤੇ ਖੋਜ ਪੇਸ਼ੇਵਰਾਂ ਦੇ ਮਹੱਤਵਪੂਰਨ ਇਕੱਠ ਨੂੰ ਉਜਾਗਰ ਕੀਤਾ, ਅਤੇ ਇੱਕ ਯੁਗਮ ਦੇ ਰੂਪ ਵਿੱਚ ਹਿਤਧਾਰਕਾਂ ਦੇ ਸੰਗਮ 'ਤੇ ਜ਼ੋਰ ਦਿੱਤਾ - ਜੋ ਇੱਕ ਸਹਿਯੋਗ ਹੈ ਜਿਸ ਦਾ ਮਕਸਦ ਵਿਕਸਿਤ ਭਾਰਤ ਲਈ ਭਵਿੱਖ ਦੀਆਂ ਤਕਨੀਕਾਂ ਨੂੰ ਅੱਗੇ ਵਧਾਉਣਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਸਮਾਗਮ ਰਾਹੀਂ ਭਾਰਤ ਦੀ ਨਵੀਨਤਾ ਸਮਰੱਥਾ ਅਤੇ ਡੂੰਘੀ-ਤਕਨੀਕ ਵਿੱਚ ਇਸ ਦੀ ਭੂਮਿਕਾ ਨੂੰ ਵਧਾਉਣ ਦੇ ਯਤਨਾਂ ਨੂੰ ਗਤੀ ਮਿਲੇਗੀ। ਉਨ੍ਹਾਂ ਨੇ ਆਈਆਈਟੀ ਕਾਨਪੁਰ ਅਤੇ ਆਈਆਈਟੀ ਬੌਂਬੇ ਵਿਖੇ ਸੁਪਰ ਹੱਬਸ ਦੇ ਉਦਘਾਟਨ 'ਤੇ ਟਿੱਪਣੀ ਕੀਤੀ, ਜੋ ਏਆਈ, ਬੁੱਧੀਮਾਨ ਪ੍ਰਣਾਲੀਆਂ ਅਤੇ ਬਾਇਓਸਾਇੰਸ, ਬਾਇਓਟੈਕਨੋਲੋਜੀ, ਸਿਹਤ ਅਤੇ ਦਵਾਈਆਂ 'ਤੇ ਕੇਂਦ੍ਰਿਤ ਹਨ। ਉਨ੍ਹਾਂ ਨੇ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ, ਜੋ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੋਜ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਪ੍ਰਧਾਨ ਮੰਤਰੀ ਨੇ ਵਾਧਵਾਨੀ ਫਾਊਂਡੇਸ਼ਨ, ਆਈਆਈਟੀਜ਼ ਅਤੇ ਇਨ੍ਹਾਂ ਪਹਿਲਕਦਮੀਆਂ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਨਿਜੀ ਅਤੇ ਜਨਤਕ ਖੇਤਰਾਂ ਦਰਮਿਆਨ ਸਹਿਯੋਗ ਰਾਹੀਂ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਰਗਰਮ ਭੂਮਿਕਾ ਲਈ ਸ਼੍ਰੀ ਰੋਮੇਸ਼ ਵਾਧਵਾਨੀ ਦੀ ਖ਼ਾਸ ਤੌਰ 'ਤੇ ਪ੍ਰਸ਼ੰਸਾ ਵੀ ਕੀਤੀ।

ਪ੍ਰਧਾਨ ਮੰਤਰੀ 29 ਅਪ੍ਰੈਲ ਨੂੰ ਯੁਗਮ ਕਨਕਲੇਵ (YUGM Conclave ) ਵਿੱਚ ਹਿੱਸਾ ਲੈਣਗੇ

April 28th, 07:07 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਪ੍ਰੈਲ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਯੁਗਮ ਕਨਕਲੇਵ ਵਿੱਚ ਹਿੱਸਾ ਲੈਣਗੇ ਅਤੇ ਇਸ ਨੂੰ ਸੰਬੋਧਨ ਕਰਨਗੇ।