ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ

February 25th, 08:20 pm

ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ

February 25th, 08:00 pm

ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ​​ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।

ਭਾਰਤ-ਅਮਰੀਕਾ ਸੰਯੁਕਤ ਪ੍ਰੈੱਸ ਕਾਨਫਰੰਸ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

February 14th, 04:57 am

ਸਭ ਤੋਂ ਪਹਿਲੇ ਮੈਂ, ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਟ੍ਰੰਪ ਦਾ ਮੇਰੇ ਸ਼ਾਨਦਾਰ ਸੁਆਗਤ ਅਤੇ ਪਰਾਹੁਣਚਾਰੀ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਰਾਸ਼ਟਰਪਤੀ ਟ੍ਰੰਪ ਨੇ ਭਾਰਤ ਅਤੇ ਅਮਰੀਕਾ ਸਬੰਧਾਂ (India-US relationship) ਨੂੰ ਆਪਣੀ ਲੀਡਰਸ਼ਿਪ ਦੇ ਜ਼ਰੀਏ ਸੰਜੋਇਆ ਹੈ, ਜੀਵੰਤ ਬਣਾਇਆ ਹੈ।

ਤਨਜ਼ਾਨੀਆ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਅਤੇ ਭਾਰਤ ਅਤੇ ਤਨਜ਼ਾਨੀਆ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਦੇ ਲਾਂਚ ਦੇ ਦੌਰਾਨ ਜਾਰੀ ਸੰਯੁਕਤ ਬਿਆਨ (8-10 ਅਕਤੂਬਰ 2023)

October 09th, 06:57 pm

1. ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਸੱਦੇ ‘ਤੇ ਤਨਜ਼ਾਨੀਆ ਦੇ ਰਾਸ਼ਟਰਪਤੀ ਮਹਾਮਹਿਮ ਸਾਮੀਆ ਸੁਲੁਹੁ ਹਸਨ 8 ਤੋਂ 10 ਅਕਤੂਬਰ 2023 ਤੱਕ ਭਾਰਤ ਦੀ ਸਰਕਾਰੀ ਯਾਤਰਾ 'ਤੇ ਆਏ। ਮਹਾਮਹਿਮ ਰਾਸ਼ਟਰਪਤੀ ਸਾਮੀਆ ਸੁਲੁਹੁ ਹਸਨ (H.E. President Samia Suluhu Hassan) ਦੇ ਨਾਲ ਵਿਦੇਸ਼ ਮਾਮਲੇ ਅਤੇ ਪੂਰਬ ਅਫਰੀਕੀ ਸਹਿਯੋਗ ਮੰਤਰੀ ਮਾਣਯੋਗ ਜਨਵਰੀ ਮਕਾਂਬਾ (ਐੱਮਪੀ) (Hon. January Makamba) (MP) ਸਮੇਤ ਇੱਕ ਉੱਚ ਪੱਧਰੀ ਵਫ਼ਦ ਭਾਰਤ ਆਇਆ। ਇਸ ਵਿੱਚ ਵਿਭਿੰਨ ਖੇਤਰਾਂ ਦੇ ਮੈਂਬਰ, ਸੀਨੀਅਰ ਸਰਕਾਰੀ ਅਧਿਕਾਰੀਆਂ ਦੇ ਨਾਲ-ਨਾਲ ਤਨਜ਼ਾਨੀਆ ਕਾਰੋਬਾਰੀ ਸਮੁਦਾਇ (Tanzania Business Community) ਦੇ ਮੈਂਬਰ ਭੀ ਸ਼ਾਮਲ ਸਨ।