ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨਾਲ ਵਫ਼ਦ ਪੱਧਰੀ ਗੱਲਬਾਤ ਦੌਰਾਨ ਪੀਐੱਮ ਦੀਆਂ ਟਿੱਪਣੀਆਂ ਦਾ ਮੂਲ-ਪਾਠ

December 17th, 09:12 am

ਇਥੋਪੀਆ ਦੀ ਯਾਤਰਾ ਕਰਕੇ ਸੱਚ ਵਿੱਚ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਇਹ ਇਥੋਪੀਆ ਦਾ ਮੇਰਾ ਪਹਿਲਾ ਦੌਰਾ ਹੈ। ਪਰ ਇੱਥੇ ਕਦਮ ਰੱਖਦੇ ਹੀ ਮੈਨੂੰ ਅਪਣੱਤ ਅਤੇ ਡੂੰਘੀ ਨੇੜਤਾ ਦਾ, ਉਸ ਦਾ ਬਹੁਤ ਡੂੰਘਾ ਅਨੁਭਵ ਹੋਇਆ ਹੈ। ਭਾਰਤ ਅਤੇ ਇਥੋਪੀਆ ਵਿਚਾਲੇ ਹਜ਼ਾਰਾਂ ਵਰ੍ਹਿਆਂ ਤੋਂ ਨਿਰੰਤਰ ਸੰਪਰਕ, ਗੱਲਬਾਤ ਅਤੇ ਆਦਾਨ-ਪ੍ਰਦਾਨ ਹੁੰਦਾ ਰਿਹਾ ਹੈ। ਕਈ ਭਾਸ਼ਾਵਾਂ ਅਤੇ ਅਮੀਰ ਪਰੰਪਰਾਵਾਂ ਨਾਲ ਭਰਪੂਰ ਸਾਡੇ ਦੋਵੇਂ ਦੇਸ਼ ਵਿਭਿੰਨਤਾ ਵਿੱਚ ਏਕਤਾ ਦੇ ਪ੍ਰਤੀਕ ਹਨ। ਦੋਵੇਂ ਦੇਸ਼ ਸ਼ਾਂਤੀ ਅਤੇ ਮਨੁੱਖੀ ਭਲਾਈ ਪ੍ਰਤੀ ਵਚਨਬੱਧ ਲੋਕਤੰਤਰੀ ਸ਼ਕਤੀਆਂ ਹਨ। ਅਸੀਂ ਗਲੋਬਲ ਸਾਊਥ ਦੇ ਸਹਿ-ਯਾਤਰੀ ਵੀ ਹਾਂ ਅਤੇ ਭਾਈਵਾਲ ਵੀ ਹਾਂ। ਅੰਤਰਰਾਸ਼ਟਰੀ ਮੰਚਾਂ 'ਤੇ ਵੀ ਅਸੀਂ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਰਹੇ ਹਾਂ।

List of Outcomes Visit of Prime Minister to Jordan

December 15th, 11:52 pm

During the meeting between PM Modi and HM King Abdullah II of Jordan, several MoUs were signed. These include agreements on New and Renewable Energy, Water Resources Management & Development, Cultural Exchange and Digital Technology.

ਜੌਰਡਨ ਦੇ ਮਹਾਮਹਿਮ ਰਾਜਾ ਅਬਦੁੱਲਾ II ਦੇ ਨਾਲ ਬੈਠਕ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

December 15th, 11:00 pm

ਮੇਰੇ ਅਤੇ ਮੇਰੇ ਵਫ਼ਦ ਦੇ ਨਿੱਘੇ ਸਵਾਗਤ ਲਈ ਮੈਂ 140 ਕਰੋੜ ਭਾਰਤੀਆਂ ਵੱਲੋਂ ਤੁਹਾਡਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ। ਤੁਸੀਂ ਭਾਰਤ ਅਤੇ ਜੌਰਡਨ ਦੇ ਸਬੰਧਾਂ ਨੂੰ ਨਵੇਂ ਪੱਧਰ 'ਤੇ ਲਿਜਾਣ ਲਈ ਬਹੁਤ ਹੀ ਸਕਾਰਾਤਮਕ ਵਿਚਾਰ ਰੱਖੇ। ਮੈਂ ਤੁਹਾਡੀ ਦੋਸਤੀ ਅਤੇ ਭਾਰਤ ਪ੍ਰਤੀ ਤੁਹਾਡੀ ਡੂੰਘੀ ਵਚਨਬੱਧਤਾ ਲਈ ਦਿਲੋਂ ਤੁਹਾਡਾ ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਮੁਲਾਕਾਤ ਕੀਤੀ।

November 17th, 08:11 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਮੁਲਾਕਾਤ ਕੀਤੀ।

ਭਾਰਤ ਗਣਰਾਜ ਸਰਕਾਰ ਅਤੇ ਫਿਲੀਪੀਨਸ ਗਣਰਾਜ ਸਰਕਾਰ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ‘ਤੇ ਐਲਾਨ

August 05th, 05:23 pm

ਭਾਰਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਫਿਲੀਪੀਨਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਫਰਡੀਨੈਂਡ ਆਰ. ਮਾਰਕੋਸ ਜੂਨੀਅਰ 4-8 ਅਗਸਤ 2025 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ। ਰਾਸ਼ਟਰਪਤੀ ਮਾਰਕੋਸ ਦੇ ਨਾਲ ਉਨ੍ਹਾਂ ਦੀ ਪਤਨੀ, ਮੈਡਮ ਲੁਈਸ ਅਰਨੇਟਾ ਮਾਰਕੋਸ ਅਤੇ ਫਿਲੀਪੀਨਸ ਦੇ ਕਈ ਕੈਬਨਿਟ ਮੰਤਰੀਆਂ ਅਤੇ ਇੱਕ ਉੱਚ ਪੱਧਰੀ ਵਪਾਰਕ ਵਫ਼ਦ ਸਹਿਤ ਇੱਕ ਉੱਚ-ਪੱਧਰੀ ਅਧਿਕਾਰਿਕ (ਸਰਕਾਰੀ) ਵਫ਼ਦ ਵੀ ਆਇਆ।

ਫਿਲੀਪੀਨਸ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਪਰਿਣਾਮ

August 05th, 04:31 pm

ਭਾਰਤ ਅਤੇ ਫਿਲੀਪੀਨਸ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਸਥਾਪਿਤ ਕੀਤੇ ਜਾਣ ਦਾ ਐਲਾਨ

ਫਿਲੀਪੀਨਸ ਦੇ ਰਾਸ਼ਟਰਪਤੀ ਫਰਡੀਨੈਂਡ ਆਰ. ਮਾਰਕੋਸ ਜੂਨੀਅਰ ਦੇ ਨਾਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 05th, 03:45 pm

ਤੁਹਾਡਾ ਅਤੇ ਤੁਹਾਡੇ ਵਫ਼ਦ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਹੈ। ਅੱਜ ਦਾ ਦਿਨ ਸਾਡੇ ਦੁਵੱਲੇ ਸਬੰਧਾਂ ਦੇ ਲਈ ਇੱਕ ਇਤਿਹਾਸਿਕ ਦਿਨ ਹੈ। ਅਸੀਂ ਭਾਰਤ-ਫਿਲੀਪੀਨਸ ਸਬੰਧਾਂ ਨੂੰ strategic partnership ਪੱਧਰ ‘ਤੇ ਲੈ ਜਾ ਰਹੇ ਹਾਂ। ਇਸ ਨਾਲ ਸਾਡੇ ਸਬੰਧਾਂ ਨੂੰ ਇੱਕ ਨਵੀਂ ਗਤੀ ਅਤੇ ਗਹਿਰਾਈ ਮਿਲੇਗੀ। ਰੱਖਿਆ ਅਤੇ ਸੁਰੱਖਿਆ ਖੇਤਰ ਵਿੱਚ ਸਾਡੇ ਸਬੰਧਾਂ ਨੂੰ ਬਲ ਮਿਲੇਗਾ। ਪਿਛਲੇ ਕੁਝ ਵਰ੍ਹਿਆਂ ਵਿੱਚ, ਸਾਡੇ ਸਬੰਧਾਂ ਵਿੱਚ, ਸਾਰੇ ਖੇਤਰਾਂ ਵਿੱਚ ਪ੍ਰਗਤੀ ਹੋਈ ਹੈ। ਇਸ ਵਿੱਚ ਵਪਾਰ, ਡਿਫੈਂਸ, ਮੈਰੀਟਾਇਮ, ਸਿਹਤ, ਸੁਰੱਖਿਆ, ਖੁਰਾਕ ਸੁਰੱਖਿਆ, ਡਿਵੈਲਪਮੈਂਟ ਪਾਰਟਨਰਸ਼ਿਪ ਅਤੇ ਪੀਪਲ ਟੂ ਪੀਪਲ ਟਾਇਜ਼ ਵੀ ਸ਼ਾਮਲ ਹਨ। ਬਹੁਤ ਖੁਸ਼ੀ ਦੀ ਬਾਤ ਹੈ ਕਿ ਅੱਜ ਅਸੀਂ ਅਗਲੇ ਪੰਜ ਸਾਲ ਦੇ ਲਈ ਇੱਕ plan of action ਬਣਾ ਰਹੇ ਹਾਂ।

ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤਾਂ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ

July 17th, 06:40 pm

ਕੋਰੀਆ ਦੇ ਰਾਸ਼ਟਰਪਤੀ ਸ਼੍ਰੀ ਲੀ ਜੇ ਮਯੁੰਗ (Lee Jae Myung) ਦੇ ਵਿਸ਼ੇਸ਼ ਦੂਤ ਸ਼੍ਰੀ ਕਿਮ ਬੂ ਕਿਊਮ (Mr. Kim Boo Kyum) ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

July 09th, 06:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਬ੍ਰਾਸੀਲੀਆ ਦੀ ਸਰਕਾਰੀ ਯਾਤਰਾ ‘ਤੇ ਹਨ। ਸ਼੍ਰੀ ਮੋਦੀ ਨੇ ਅੱਜ ਬ੍ਰਾਸੀਲੀਆ ਦੇ ਅਲਵੋਰਾਡਾ ਪੈਲੇਸ ਵਿੱਚ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਲੂਲਾ ਨੇ ਸ਼੍ਰੀ ਮੋਦੀ ਦੀ ਉਨ੍ਹਾਂ ਦੇ ਆਗਮਨ ‘ਤੇ ਗਰਮਜੋਸ਼ੀ ਨਾਲ ਮੇਜ਼ਬਾਨੀ ਕੀਤੀ ਅਤੇ ਉਨ੍ਹਾਂ ਦਾ ਸ਼ਾਨਦਾਰ ਅਤੇ ਰੰਗਾਰੰਗ ਰਸਮੀ ਸੁਆਗਤ ਕੀਤਾ ਗਿਆ।

ਪੈਰਾਗਵੇ ਦੇ ਰਾਸ਼ਟਰਪਤੀ ਨਾਲ ਵਫ਼ਦ ਪੱਧਰ ਦੀ ਵਾਰਤਾ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਉਦਘਾਟਨੀ ਬਿਆਨ

June 02nd, 03:00 pm

ਤੁਹਾਡਾ ਅਤੇ ਤੁਹਾਡੇ ਵਫ਼ਦ (delegation) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਹੈ। ਪੈਰਾਗਵੇ ਦੱਖਣ ਅਮਰੀਕਾ ਵਿੱਚ ਇੱਕ ਮਹੱਤਵਪੂਰਨ ਪਾਰਟਨਰ ਹੈ। ਸਾਡੇ ਭੂਗੋਲ ਭਲੇ ਹੀ ਅਲੱਗ ਹੋਣ, ਲੇਕਿਨ ਸਾਡੀਆਂ ਲੋਕਤੰਤਰੀ ਕਦਰਾਂ-ਕੀਮਤਾਂ (democratic values) ਅਤੇ ਜਨ-ਕਲਿਆਣ ਦੀ ਪਰਵਾਹ ਕਰਨ ਦੀ ਇੱਕ ਹੀ ਸੋਚ ਹੈ। (Our geographies may be different, but we share the same democratic values, and care for the well-being of people.)

ਕੈਬਨਿਟ ਨੇ ਬਿਜਲੀ ਖੇਤਰ ਨੂੰ ਕੋਲਾ ਐਲੋਕੇਸ਼ਨ ਲਈ ਸੰਸ਼ੋਧਿਤ ਸ਼ਕਤੀ (ਭਾਰਤ ਵਿੱਚ ਪਾਰਦਰਸ਼ੀ ਤਰੀਕੇ ਨਾਲ ਕੋਲਾ ਉਪਯੋਗ ਵਿੱਚ ਲਿਆਉਣ ਅਤੇ ਐਲੋਕੇਸ਼ਨ ਯੋਜਨਾ) ਨੀਤੀ ਨੂੰ ਮਨਜ਼ੂਰੀ ਦਿੱਤੀ

May 07th, 12:07 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲੇ ਦੀ ਕੈਬਨਿਟ ਕਮੇਟੀ ਨੇ ਕੇਂਦਰੀ ਖੇਤਰ/ਰਾਜ ਖੇਤਰ/ਸੁਤੰਤਰ ਬਿਜਲੀ ਉਤਪਾਦਕਾਂ (ਆਈਪੀਪੀ) ਦੇ ਥਰਮਲ ਪਾਵਰ ਪਲਾਂਟਾਂ ਨੂੰ ਨਵੇਂ ਕੋਲਾ ਲਿੰਕੇਜ ਪ੍ਰਦਾਨ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਸ਼ੋਧਿਤ ਸ਼ਕਤੀ ਨੀਤੀ ਦੇ ਤਹਿਤ ਨਿਮਨਲਿਖਿਤ ਦੋ ਵਿਕਲਪ ਪ੍ਰਸਤਾਵਿਤ ਕੀਤੇ ਗਏ ਹਨ:

ਅੰਗੋਲਾ ਦੇ ਰਾਸ਼ਟਰਪਤੀ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਦਿੱਤੀ ਗਈ ਪ੍ਰੈੱਸ ਸਟੇਟਮੈਂਟ

May 03rd, 01:00 pm

ਮੈਂ ਰਾਸ਼ਟਰਪਤੀ ਲੋਰੇਂਸੂ ਅਤੇ ਉਨ੍ਹਾਂ ਦੇ delegation ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਹ ਇੱਕ ਇਤਿਹਾਸਕ ਪਲ ਹੈ। 38 ਵਰ੍ਹਿਆਂ ਦੇ ਬਾਅਦ, ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਹੋ ਰਹੀ ਹੈ। ਉਨ੍ਹਾਂ ਦੀ ਇਸ ਯਾਤਰਾ ਨਾਲ, ਨਾ ਸਿਰਫ਼ ਭਾਰਤ-ਅੰਗੋਲਾ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਰਹੀ ਹੈ, ਸਗੋਂ ਭਾਰਤ ਅਤੇ ਅਫਰੀਕਾ ਸਾਂਝੇਦਾਰੀ ਨੂੰ ਵੀ ਬਲ ਮਿਲ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਾਊਦੀ ਬੋਹਰਾ ਭਾਈਚਾਰੇ ਦੇ ਵਫ਼ਦ ਨਾਲ ਗੱਲਬਾਤ ਕੀਤੀ

April 17th, 08:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਲੋਕ ਕਲਿਆਣ ਮਾਰਗ ਵਿਖੇ ਆਪਣੇ ਨਿਵਾਸ ਸਥਾਨ 'ਤੇ ਦਾਊਦੀ ਬੋਹਰਾ ਭਾਈਚਾਰੇ ਦੇ ਮੈਂਬਰਾਂ ਦੇ ਇੱਕ ਵਫ਼ਦ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਜਪਾਨ ਦੇ ਦਰਮਿਆਨ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕਰਨ ਦੇ ਲਈ ਕੇਇਜ਼ਾਈ ਦੋਯੁਕਾਈ (Keizai Doyukai) ਦੇ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ

March 27th, 08:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ, 7 ਲੋਕ ਕਲਿਆਣ ਮਾਰਗ ‘ਤੇ ਕੇਇਜ਼ਾਈ ਦੋਯੁਕਾਈ (Keizai Doyukai) (ਜਪਾਨ ਐਸੋਸੀਏਸ਼ਨ ਆਵ੍ ਕਾਰਪੋਰੇਟ ਐਗਜ਼ੀਕਿਊਟਿਵਜ਼-Japan Association of Corporate Executives) ਦੇ ਚੇਅਰਪਰਸਨ, ਸ਼੍ਰੀ ਤਾਕੇਸ਼ੀ ਨਿਨਾਮੀ (Mr. Takeshi Niinami) ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਅਤੇ 20 ਹੋਰ ਕਾਰੋਬਾਰੀ ਪ੍ਰਤੀਨਿਧੀਆਂ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਭਾਰਤ ਅਤੇ ਜਪਾਨ ਦੇ ਦਰਮਿਆਨ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਜਾਣਨਾ ਚਾਹੁੰਦੇ ਸਨ।

ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)

October 28th, 06:32 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।

ਪ੍ਰਧਾਨ ਮੰਤਰੀ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਾਂਸਦਾਂ (SC/ST MPs) ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ

August 09th, 01:58 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਾਂਸਦਾਂ (SC/ST MPs) ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਭਾਈਚਾਰਿਆਂ (SC/ST communities) ਦੇ ਕਲਿਆਣ ਅਤੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧਤਾ ਅਤੇ ਸੰਕਲਪ ਦੁਹਰਾਇਆ।

ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 08th, 01:00 pm

ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,

ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ

February 08th, 12:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨ

August 02nd, 10:18 pm

ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨ

ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

August 02nd, 12:30 pm

ਸਭ ਤੋਂ ਪਹਿਲਾਂ ਮੈਂ ਆਪਣੇ ਮਿੱਤਰ ਰਾਸ਼ਟਰਪਤੀ ਸੋਲਿਹ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦਾ ਹਾਂ। ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਅਤੇ ਮਾਲਦੀਵ ਦੇ ਮਿੱਤਰਾਪੂਰਨ ਸਬੰਧਾਂ ਵਿੱਚ ਨਵਾਂ ਜੋਸ਼ ਆਇਆ ਹੈ, ਸਾਡੀਆਂ ਨਜ਼ਦੀਕੀਆਂ ਵਧੀਆਂ ਹਨ। ਮਹਾਮਾਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਸਾਡਾ ਸਹਿਯੋਗ ਇੱਕ ਵਿਆਪਕ ਭਾਗੀਦਾਰੀ ਦਾ ਰੂਪ ਲੈਂਦਾ ਜਾ ਰਿਹਾ ਹੈ।