ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੇ ਸਕੱਤਰਾਂ ਨਾਲ ਦੂਸਰੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
July 28th, 08:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ 7, ਲੋਕ ਕਲਿਆਣ ਮਾਰਗ ’ਤੇ ਕੇਂਦਰ ਸਰਕਾਰ ਦੇ ਸਕੱਤਰਾਂ ਨਾਲ ਦੂਜੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਵਿੱਤ ਅਤੇ ਅਰਥ-ਵਿਵਸਥਾ, ਵਣਜ ਅਤੇ ਉਦਯੋਗ ਅਤੇ ਤਕਨਾਲੋਜੀ ਖੇਤਰਾਂ ਨਾਲ ਜੁੜੇ ਮੰਤਰਾਲਿਆਂ ਅਤੇ ਵਿਭਾਗਾਂ ਦੀ ਭਵਿੱਖੀ ਕਾਰਜ ਯੋਜਨਾ ਦੀ ਸਮੀਖਿਆ ਕੀਤੀ। ਇਹ ਮੀਟਿੰਗ ਵਿਕਸਤ ਭਾਰਤ ਦੇ ਟੀਚਿਆਂ ਦੀ ਪ੍ਰਾਪਤੀ ਦੀ ਦਿਸ਼ਾ ਵਿੱਚ ਤਰੱਕੀ ਨੂੰ ਹੋਰ ਤੇਜ਼ ਕਰਨ ’ਤੇ ਕੇਂਦ੍ਰਿਤ ਰਹੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜਨਵਰੀ ਨੂੰ ਰੁਜ਼ਗਾਰ ਮੇਲੇ ਤਹਿਤ ਸਰਕਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ 61,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ
January 23rd, 05:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜਨਵਰੀ, 2026 ਨੂੰ ਸਵੇਰੇ 11 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ 61,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਸ਼੍ਰੀ ਮੋਦੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।