
We are fully committed to establishing peace in the Naxal-affected areas: PM
May 14th, 10:09 pm
The Prime Minister, Shri Narendra Modi has stated that the success of the security forces shows that our campaign towards rooting out Naxalism is moving in the right direction. We are fully committed to establishing peace in the Naxal-affected areas and connecting them with the mainstream of development, Shri Modi added.
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਸਰਕਾਰ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
May 08th, 02:17 pm
ਪ੍ਰਧਾਨ ਮੰਤਰੀ ਨੇ ਅੱਜ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਰਾਸ਼ਟਰੀ ਤਿਆਰੀ ਅਤੇ ਅੰਤਰ-ਮੰਤਰਾਲਾ ਤਾਲਮੇਲ ਦੀ ਸਮੀਖਿਆ ਦੇ ਲਈ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
Cabinet approves National Scheme for ITI Upgradation and Setting up of 5 National COE for Skilling
May 07th, 02:07 pm
In a major step towards transforming vocational education in India, the Union Cabinet chaired by PM Modi has approved the National Scheme for Industrial Training Institute (ITI) Upgradation and the Setting up of five National Centres of Excellence for Skilling. It will be implemented as a Centrally Sponsored Scheme made under Budget 2024-25 and Budget 2025-26 with outlay of Rs.60,000 crore.ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 08:04 pm
ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ
May 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।ਅੰਗੋਲਾ ਦੇ ਰਾਸ਼ਟਰਪਤੀ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਦਿੱਤੀ ਗਈ ਪ੍ਰੈੱਸ ਸਟੇਟਮੈਂਟ
May 03rd, 01:00 pm
ਮੈਂ ਰਾਸ਼ਟਰਪਤੀ ਲੋਰੇਂਸੂ ਅਤੇ ਉਨ੍ਹਾਂ ਦੇ delegation ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਹ ਇੱਕ ਇਤਿਹਾਸਕ ਪਲ ਹੈ। 38 ਵਰ੍ਹਿਆਂ ਦੇ ਬਾਅਦ, ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਹੋ ਰਹੀ ਹੈ। ਉਨ੍ਹਾਂ ਦੀ ਇਸ ਯਾਤਰਾ ਨਾਲ, ਨਾ ਸਿਰਫ਼ ਭਾਰਤ-ਅੰਗੋਲਾ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਰਹੀ ਹੈ, ਸਗੋਂ ਭਾਰਤ ਅਤੇ ਅਫਰੀਕਾ ਸਾਂਝੇਦਾਰੀ ਨੂੰ ਵੀ ਬਲ ਮਿਲ ਰਿਹਾ ਹੈ।ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 02nd, 03:45 pm
ਆਂਧਰ ਪ੍ਰਦੇਸ਼ ਦੇ ਰਾਜਪਾਲ ਸਈਦ ਅਬਦੁੱਲ ਨਜ਼ੀਰ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀ ਚੰਦ੍ਰਬਾਬੂ ਨਾਇਡੂ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮੰਤਰੀਗਣ, ਡਿਪਟੀ ਸੀਐੱਮ ਊਰਜਾਵਾਨ ਪਵਨ ਕਲਿਆਣ ਜੀ, ਰਾਜ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ ਅਤੇ ਵਿਧਾਇਕ ਗਣ, ਅਤੇ ਆਂਧਰ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ-ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰਾਵਤੀ ਦੀ ਪਵਿੱਤਰ ਧਰਤੀ 'ਤੇ ਖੜ੍ਹੇ ਹੋ ਕੇ, ਉਹ ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ ਇੱਕ ਸੁਪਨਾ ਸਾਕਾਰ ਹੁੰਦਾ ਦੇਖ ਰਹੇ ਹਨ - ਇੱਕ ਨਵੀਂ ਅਮਰਾਵਤੀ, ਇੱਕ ਨਵਾਂ ਆਂਧਰ। ਅਮਰਾਵਤੀ ਇੱਕ ਅਜਿਹੀ ਧਰਤੀ ਹੈ ਜਿੱਥੇ ਪਰੰਪਰਾ ਅਤੇ ਪ੍ਰਗਤੀ ਨਾਲ-ਨਾਲ ਚਲਦੇ ਹਨ, ਆਪਣੀ ਬੌਧਿਕ ਵਿਰਾਸਤ ਦੀ ਸ਼ਾਂਤੀ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਊਰਜਾ ਦੋਵਾਂ ਨੂੰ ਅਪਣਾਉਂਦੇ ਹਨ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ ਹਨ, ਅਤੇ ਇਹ ਪ੍ਰੋਜੈਕਟ ਸਿਰਫ਼ ਠੋਸ ਢਾਂਚੇ ਬਾਰੇ ਨਹੀਂ ਹਨ, ਸਗੋਂ ਆਂਧਰ ਪ੍ਰਦੇਸ਼ ਦੀਆਂ ਇੱਛਾਵਾਂ ਅਤੇ ਵਿਕਾਸ ਲਈ ਭਾਰਤ ਦੇ ਦ੍ਰਿਸ਼ਟੀਕੋਣ ਦੀ ਮਜ਼ਬੂਤ ਨੀਂਹ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਭਗਵਾਨ ਵੀਰਭੱਦਰ, ਭਗਵਾਨ ਅਮਰਲਿੰਗੇਸ਼ਵਰ ਅਤੇ ਤਿਰੂਪਤੀ ਬਾਲਾਜੀ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਯੁਗਮ ਕਨਕਲੇਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 29th, 11:01 am
ਅੱਜ ਇਥੇ ਸਰਕਾਰ, ਅਕੇਡਮੀਆ, ਸਾਇੰਸ ਅਤੇ ਰਿਸਰਚ ਨਾਲ ਜੁੜੇ ਭਿੰਨ-ਭਿੰਨ ਖੇਤਰ ਦੇ ਲੋਕ, ਇੰਨੀ ਵੱਡੀ ਸੰਖਿਆ ਵਿੱਚ ਮੌਜੂਦ ਹਨ। ਇਹ ਇਕਜੁੱਟਤਾ, ਇਹ confluence, ਇਸੇ ਨੂੰ ਯੁਗਮ ਕਹਿੰਦੇ ਹਨ। ਇੱਕ ਅਜਿਹਾ ਯੁਗਮ, ਜਿਸ ਵਿੱਚ ਵਿਕਸਿਤ ਭਾਰਤ ਦੇ, future tech ਨਾਲ ਜੁੜੇ stakeholders ਇੱਕਠੇ ਜੁੜੇ ਹਨ, ਇੱਕ ਸਾਥ ਜੁੜੇ ਹਨ। ਮੈਨੂੰ ਵਿਸ਼ਵਾਸ਼ ਹੈ, ਭਾਰਤ ਦੀ ਇਨੋਵੇਸ਼ਨ ਕਪੈਸਿਟੀ ਅਤੇ Deep-tech ਵਿੱਚ ਭਾਰਤ ਦੀ ਭੂਮਿਕਾ ਨੂੰ ਵਧਾਉਣ ਦੇ ਲਈ ਅਸੀਂ ਜੋ ਯਤਨ ਕਰ ਰਹੇ ਹਾਂ, ਉਸ ਨੂੰ ਇਸ ਆਯੋਜਨ ਨਾਲ ਹੋਰ ਬਲ ਮਿਲੇਗਾ। ਅੱਜ IIT ਕਾਨਪੁਰ ਅਤੇ IIT ਬੰਬੇ ਵਿੱਚ AI, ਇੰਟੈਲੀਜੈਂਸ ਸਿਸਟਮ, ਅਤੇ ਬਾਇਓ ਸਾਇੰਸ ਬਾਇਓਟੈਕਨੋਲੋਜੀ ਹੈਲਥ ਐਂਡ ਮੈਡੀਸਨ ਦੇ ਸੁਪਰ ਹੱਬਸ ਦੀ ਸ਼ੁਰੂਆਤ ਹੋ ਰਹੀ ਹੈ। ਅੱਜ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਵੀ ਸ਼ੁਰੂਆਤ ਹੋਈ ਹੈ। ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਨਾਲ ਮਿਲ ਕੇ ਰਿਸਰਚ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਕੀਤਾ ਗਿਆ ਹੈ। ਮੈਂ ਇਸ ਯਤਨ ਲਈ ਵਾਧਵਾਨੀ ਫਾਊਂਡੇਸ਼ਨ ਨੂੰ, ਸਾਡੀਆਂ IITs ਨੂੰ, ਅਤੇ ਦੂਸਰੇ ਸਾਰੇ ਸਟੇਕਹੋਲਡਰਸ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਵਿਸ਼ੇਸ਼ ਤੌਰ 'ਤੇ, ਮੈਂ ਮੇਰੇ ਮਿੱਤਰ ਰੋਮੇਸ਼ ਵਾਧਵਾਨੀ ਜੀ ਦੀ ਸਰਾਹਨਾ ਕਰਦਾ ਹਾਂ। ਤੁਹਾਡੀ dedication ਅਤੇ ਸਰਗਰਮੀ ਨਾਲ ਪ੍ਰਾਈਵੇਟ ਅਤੇ ਪਬਲਿਕ ਸੈਕਟਰ ਨੇ ਮਿਲ ਕੇ ਦੇਸ਼ ਦੀ ਸਿੱਖਿਆ ਵਿਵਸਥਾ ਵਿੱਚ ਕਈ ਸਕਰਾਤਮਕ ਬਦਲਾਅ ਕੀਤੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੁਗਮ (YUGM -ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ
April 29th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਯੁਗਮ (ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ, ਵਿਗਿਆਨ ਅਤੇ ਖੋਜ ਪੇਸ਼ੇਵਰਾਂ ਦੇ ਮਹੱਤਵਪੂਰਨ ਇਕੱਠ ਨੂੰ ਉਜਾਗਰ ਕੀਤਾ, ਅਤੇ ਇੱਕ ਯੁਗਮ ਦੇ ਰੂਪ ਵਿੱਚ ਹਿਤਧਾਰਕਾਂ ਦੇ ਸੰਗਮ 'ਤੇ ਜ਼ੋਰ ਦਿੱਤਾ - ਜੋ ਇੱਕ ਸਹਿਯੋਗ ਹੈ ਜਿਸ ਦਾ ਮਕਸਦ ਵਿਕਸਿਤ ਭਾਰਤ ਲਈ ਭਵਿੱਖ ਦੀਆਂ ਤਕਨੀਕਾਂ ਨੂੰ ਅੱਗੇ ਵਧਾਉਣਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਸਮਾਗਮ ਰਾਹੀਂ ਭਾਰਤ ਦੀ ਨਵੀਨਤਾ ਸਮਰੱਥਾ ਅਤੇ ਡੂੰਘੀ-ਤਕਨੀਕ ਵਿੱਚ ਇਸ ਦੀ ਭੂਮਿਕਾ ਨੂੰ ਵਧਾਉਣ ਦੇ ਯਤਨਾਂ ਨੂੰ ਗਤੀ ਮਿਲੇਗੀ। ਉਨ੍ਹਾਂ ਨੇ ਆਈਆਈਟੀ ਕਾਨਪੁਰ ਅਤੇ ਆਈਆਈਟੀ ਬੌਂਬੇ ਵਿਖੇ ਸੁਪਰ ਹੱਬਸ ਦੇ ਉਦਘਾਟਨ 'ਤੇ ਟਿੱਪਣੀ ਕੀਤੀ, ਜੋ ਏਆਈ, ਬੁੱਧੀਮਾਨ ਪ੍ਰਣਾਲੀਆਂ ਅਤੇ ਬਾਇਓਸਾਇੰਸ, ਬਾਇਓਟੈਕਨੋਲੋਜੀ, ਸਿਹਤ ਅਤੇ ਦਵਾਈਆਂ 'ਤੇ ਕੇਂਦ੍ਰਿਤ ਹਨ। ਉਨ੍ਹਾਂ ਨੇ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ, ਜੋ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੋਜ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਪ੍ਰਧਾਨ ਮੰਤਰੀ ਨੇ ਵਾਧਵਾਨੀ ਫਾਊਂਡੇਸ਼ਨ, ਆਈਆਈਟੀਜ਼ ਅਤੇ ਇਨ੍ਹਾਂ ਪਹਿਲਕਦਮੀਆਂ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਨਿਜੀ ਅਤੇ ਜਨਤਕ ਖੇਤਰਾਂ ਦਰਮਿਆਨ ਸਹਿਯੋਗ ਰਾਹੀਂ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਰਗਰਮ ਭੂਮਿਕਾ ਲਈ ਸ਼੍ਰੀ ਰੋਮੇਸ਼ ਵਾਧਵਾਨੀ ਦੀ ਖ਼ਾਸ ਤੌਰ 'ਤੇ ਪ੍ਰਸ਼ੰਸਾ ਵੀ ਕੀਤੀ।ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 02:00 pm
ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 24th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 12:00 pm
ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਮੈਂ ਆਪ ਸਭ ਨੂੰ ਇੱਕ ਤਾਕੀਦ ਕਰਨਾ ਚਾਹੁੰਦਾ ਹਾਂ, ਤੁਸੀ ਜਿੱਥੇ ਹੋ ਉੱਥੇ, ਆਪਣੇ ਸਥਾਨ ‘ਤੇ ਬੈਠੇ ਰਹਿ ਕਰਕੇ ਹੀ, ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ, ਬੈਠ ਕੇ ਹੀ 22 ਤਾਰੀਖ ਨੂੰ ਜਿਨ੍ਹਾਂ ਪਰਿਵਾਰਜਨਾਂ ਨੂੰ ਅਸੀਂ ਗੁਆਇਆ ਹੈ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਪਲ ਅਸੀਂ ਆਪਣੇ ਸਥਾਨ ‘ਤੇ ਬੈਠ ਕਰਕੇ ਹੀ, ਮੌਨ ਵਰਤ ਕਰਕੇ ਆਪਣੇ-ਆਪਣੇ ਈਸ਼ਟ ਦੇਵ ਨੂੰ ਯਾਦ ਕਰਦੇ ਹੋਏ, ਉਨ੍ਹਾਂ ਸਾਰੀਆਂ ਨੂੰ ਸ਼ਰਧਾਂਜਲੀ ਦੇਵਾਂਗੇ, ਉਸ ਤੋਂ ਬਾਅਦ ਮੈਂ ਅੱਜ ਆਪਣੀ ਗੱਲ ਸ਼ੁਰੂ ਕਰਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
April 24th, 11:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ 22 ਅਪ੍ਰੈਲ, 2025 ਨੂੰ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਮੌਨ ਰੱਖਣ ਅਤੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਪੂਰਾ ਦੇਸ਼ ਮਿਥਿਲਾ ਅਤੇ ਬਿਹਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਵਿਕਾਸ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਜਲੀ, ਰੇਲਵੇ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਇਹ ਪਹਿਲਾਂ ਬਿਹਾਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੀਆਂ । ਉਨ੍ਹਾਂ ਨੇ ਮਹਾਨ ਕਵੀ ਅਤੇ ਰਾਸ਼ਟਰੀ ਪ੍ਰਤੀਕ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ
April 23rd, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਮਧੂਬਨੀ ਜਾਣਗੇ ਅਤੇ ਸਵੇਰੇ ਕਰੀਬ 11:45 ਵਜੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਣਗੇ। ਉਹ 13,480 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਸ ਮੌਕੇ ‘ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਵੀ ਕਰਨਗੇ।ਸਾਊਦੀ ਅਰਬ ਦੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
April 22nd, 08:30 am
ਅੱਜ, ਮੈਂ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੋਹੰਮਦ ਬਿਨ ਸਲਮਾਨ ਦੇ ਸੱਦੇ 'ਤੇ ਸਾਊਦੀ ਅਰਬ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਜਾ ਰਿਹਾ ਹਾਂ।17ਵੇਂ ਸਿਵਲ ਸੇਵਾਵਾਂ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 11:30 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਸ਼ਕਤੀਕਾਂਤ ਦਾਸ ਜੀ, ਡਾ. ਸੋਮਨਾਥਨ ਜੀ, ਹੋਰ ਸੀਨੀਅਰ ਅਧਿਕਾਰੀਗਣ, ਦੇਸ਼ ਭਰ ਤੋਂ ਜੁੜੇ ਸਿਵਿਲ ਸਰਵਿਸਿਜ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17ਵੇਂ ਸਿਵਿਲ ਸਰਵਿਸਿਜ਼ ਡੇਅ ਨੂੰ ਸੰਬੋਧਨ ਕੀਤਾ
April 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 17ਵੇਂ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਿਵਿਲ ਸਰਵੈਂਟਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਭੇਂਟ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਾਲ ਦੇ ਜਸ਼ਨ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਸਾਲ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਨਮ ਵਰ੍ਹੇਗੰਢ ਹੈ। 21 ਅਪ੍ਰੈਲ, 1947 ਨੂੰ ਸਰਦਾਰ ਪਟੇਲ ਦੇ ਇਤਿਹਾਸਕ ਬਿਆਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਿਲ ਸਰਵੈਂਟਸ ਨੂੰ 'ਭਾਰਤ ਦਾ ਸਟੀਲ ਫਰੇਮ' ਕਿਹਾ ਸੀ, ਸ਼੍ਰੀ ਮੋਦੀ ਨੇ ਨੌਕਰਸ਼ਾਹੀ ਪ੍ਰਤੀ ਪਟੇਲ ਦੇ ਨਜ਼ਰੀਏ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੋ ਅਨੁਸ਼ਾਸਨ, ਇਮਾਨਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਅਤੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਭਾਰਤ ਦੇ ਵਿਕਸਿਤ ਭਾਰਤ ਬਣਨ ਦੇ ਸੰਕਲਪ ਦੇ ਸੰਦਰਭ ਵਿੱਚ ਸਰਦਾਰ ਪਟੇਲ ਦੇ ਆਦਰਸ਼ਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਅਤੇ ਸਰਦਾਰ ਪਟੇਲ ਦੇ ਦ੍ਰਿਸ਼ਟੀਕੋਣ ਅਤੇ ਵਿਰਾਸਤ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ।