ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ‘ਤੇ ਦੇਵਮੋਗਰਾ ਮਾਤਾ ਮੰਦਿਰ ਵਿੱਚ ਪੂਜਾ ਕੀਤੀ; ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ‘ਤੇ ਦੇਸ਼ ਦੀ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ
November 15th, 02:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਜਾਤੀਯ ਗੌਰਵ ਦਿਵਸ ਦੇ ਮੌਕੇ ਦੇਵਮੋਗਰਾ ਮਾਤਾ ਮੰਦਿਰ ਦਾ ਦੌਰਾ ਕੀਤਾ। ਇਹ ਦਿਵਸ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਮੌਕੇ ‘ਤੇ ਮਨਾਇਆ ਜਾਂਦਾ ਹੈ।15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦਾ ਦੌਰਾ ਕਰਨਗੇ
November 14th, 11:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਦੁਪਹਿਰ ਲਗਭਗ 12:45 ਵਜੇ ਉਹ ਨਰਮਦਾ ਜ਼ਿਲ੍ਹੇ ਦੇ ਦੇਵਮੋਗਰਾ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 2:45 ਵਜੇ ਪ੍ਰਧਾਨ ਮੰਤਰੀ ਨਰਮਦਾ ਜ਼ਿਲ੍ਹੇ ਦੇ ਡੇਡਿਆਪਾੜਾ ਜਾਣਗੇ ਅਤੇ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ 'ਤੇ ਉਹ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਮੌਜੂਦ ਇਕੱਠ ਨੂੰ ਸੰਬੋਧਨ ਵੀ ਕਰਨਗੇ।