ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਸੈਮੀਕੰਡਕਟਰ ਨਿਰਮਾਣ ਲਈ ਏਐੱਸਐੱਮਐੱਲ ਅਤੇ ਟਾਟਾ ਇਲੈਕਟ੍ਰੌਨਿਕਸ ਦਰਮਿਆਨ ਸਮਝੌਤੇ ’ਤੇ ਹਸਤਾਖ਼ਰ

May 16th, 10:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬ ਜੇਟਨ ਦੀ ਮੌਜੂਦਗੀ ਵਿੱਚ ਅੱਜ ਗੁਜਰਾਤ ਦੇ ਧੋਲੇਰਾ ਵਿੱਚ ਸੈਮੀਕੰਡਕਟਰ ਫੈਬ ਨੂੰ ਸਹਿਯੋਗ ਪ੍ਰਦਾਨ ਕਰਨ ਲਈ ਟਾਟਾ ਇਲੈਕਟ੍ਰੌਨਿਕਸ ਅਤੇ ਏਐੱਸਐੱਮਐੱਲ ਦਰਮਿਆਨ ਇੱਕ ਸਮਝੌਤੇ ’ਤੇ ਹਸਤਾਖ਼ਰ ਕੀਤੇ ਗਏ।

ਪ੍ਰਧਾਨ ਮੰਤਰੀ ਨੇ ਡੱਚ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਮੀਟਿੰਗ ਕੀਤੀ

May 16th, 10:15 pm

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਰੌਬ ਜੇਟਨ ਨਾਲ ਅੱਜ ਊਰਜਾ, ਬੰਦਰਗਾਹਾਂ, ਸਿਹਤ, ਖੇਤੀਬਾੜੀ, ਵਪਾਰ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਦੀਆਂ ਮੋਹਰੀ ਡੱਚ ਕੰਪਨੀਆਂ ਦੇ ਪ੍ਰਮੁੱਖ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਚਰਚਾ ਕੀਤੀ। ਵਪਾਰਕ ਆਗੂਆਂ ਨੇ ਤਿੰਨ ਸਮੂਹਾਂ — ਸੈਮੀਕੰਡਕਟਰ, ਤਕਨਾਲੋਜੀ ਅਤੇ ਨਵੀਨਤਾ; ਬੁਨਿਆਦੀ ਢਾਂਚਾ, ਲੌਜਿਸਟਿਕਸ ਅਤੇ ਸਮੁੰਦਰੀ ਖੇਤਰ; ਅਤੇ ਸਥਿਰਤਾ, ਊਰਜਾ ਅਤੇ ਖੇਤੀਬਾੜੀ — 'ਤੇ ਪੇਸ਼ਕਾਰੀਆਂ ਦਿੱਤੀਆਂ ਅਤੇ ਭਾਰਤ ਲਈ ਆਪਣੀਆਂ ਰਣਨੀਤੀਆਂ ਦੀ ਰੂਪ-ਰੇਖਾ ਸਾਂਝੀ ਕੀਤੀ।

ਕੇਂਦਰੀ ਕੈਬਨਿਟ ਨੇ ਗੁਜਰਾਤ ਦੇ ਅਹਿਮਦਾਬਾਦ ਜ਼ਿਲ੍ਹੇ ਨੂੰ ਸ਼ਾਮਲ ਕਰਨ ਵਾਲੇ ਇੱਕ ਨਵੇਂ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਭਾਰਤ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 134 ਕਿਲੋਮੀਟਰ ਦਾ ਵਾਧਾ ਹੋਵੇਗਾ

May 13th, 03:34 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੀ ਲਗਭਗ 20,667 ਕਰੋੜ ਰੁਪਏ ਦੀ ਲਾਗਤ ਵਾਲੀ ਅਹਿਮਦਾਬਾਦ (ਸਰਖੇਜ-Sarkhej) –ਧੋਲੇਰਾ ਸੈਮੀ ਹਾਈ-ਸਪੀਡ ਡਬਲ ਲਾਈਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਸਵਦੇਸ਼ੀ ਤੌਰ ‘ਤੇ ਵਿਕਸਿਤ ਤਕਨੀਕ ਨਾਲ ਤਿਆਰ ਭਾਰਤੀ ਰੇਲਵੇ ਦਾ ਇਹ ਪਹਿਲਾ ਸੈਮੀ ਹਾਈ-ਸਪੀਡ ਪ੍ਰੋਜੈਕਟ ਹੋਵੇਗਾ।

ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

May 11th, 06:15 pm

ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਕੇਂਦਰੀ ਮੰਤਰੀ ਅਤੇ ਸੰਸਥਾਪਕ ਟਰਸਟੀ ਮਨਸੁਖ ਭਾਈ ਮਾਂਡਵੀਆ, ਸਰਦਾਰ ਧਾਮ ਦੇ ਪ੍ਰਧਾਨ ਗਾਗਜੀ ਭਾਈ ਸੁਤਾਰੀਆ ਜੀ, ਦੁਸ਼ਯੰਤ ਭਾਈ ਪਟੇਲ, ਪੰਕਜ ਭਾਈ ਪਟੇਲ, ਰਾਜ ਭਾਜਪਾ ਪ੍ਰਧਾਨ ਭਾਈ ਜਗਦੀਸ਼ ਵਿਸ਼ਵਕਰਮਾ, ਮੰਚ ‘ਤੇ ਮੌਜੂਦ ਗੁਜਰਾਤ ਸਰਕਾਰ ਦੇ ਸਾਰੇ ਮੰਤਰੀ, ਸਾਰੇ ਦਾਤਾ ਸ਼੍ਰੀ, ਟਰਸਟੀ ਸ਼੍ਰੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ

May 11th, 06:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।

ਗੁਜਰਾਤ ਦੇ ਵਾਵ-ਥਰਾਦ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 31st, 05:00 pm

ਅਜੇ ਕੁਝ ਹੀ ਦਿਨ ਪਹਿਲਾਂ ਪਵਿੱਤਰ ਨਰਾਤਿਆਂ ਦਾ ਤਿਉਹਾਰ ਸੰਪੰਨ ਹੋਇਆ ਹੈ। ਇਹ ਮਾਂ ਅੰਬਾ ਜੀ ਦੀ ਕਿਰਪਾ ਹੀ ਹੈ ਕਿ ਮੈਨੂੰ ਅੱਜ ਉਨ੍ਹਾਂ ਦੇ ਚਰਨਾਂ ਵਿੱਚ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਕਿਰਪਾ ਨਾਲ ਅੱਜ ਮੈਨੂੰ ਤੁਹਾਡੇ ਸਾਰਿਆਂ ਦੇ, ਮੇਰੇ ਆਪਣੇ ਪਰਿਵਾਰਕ ਮੈਂਬਰਾਂ ਦੇ, ਦਰਸ਼ਨ ਕਰਨ ਦਾ ਲਾਭ ਮਿਲਿਆ ਹੈ। ਮੈਂ ਮਾਂ ਅੰਬਾ ਜੀ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ। ਵਰਾਹ ਸਰੂਪ ਭਗਵਾਨ ਸ਼੍ਰੀ ਧਰਣੀਧਰ ਜੀ, “ਮੁਛਾੜਾ ਕ੍ਰਿਸ਼ਨ”, ਮੈਂ ਉਨ੍ਹਾਂ ਨੂੰ ਵੀ ਅੱਜ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਇਹ ਵੀ ਇੱਕ ਸੁਖਦ ਸਬੱਬ ਹੈ ਕਿ ਅੱਜ ਅਸੀਂ ਭਗਵਾਨ ਮਹਾਵੀਰ ਜਯੰਤੀ ਵੀ ਮਨਾ ਰਹੇ ਹਾਂ। ਸਾਡਾ ਇਹ ਖੇਤਰ ਅਨੇਕਾਂ ਜੈਨ ਤੀਰਥਾਂ ਦੀ ਧਰਤੀ ਹੈ। ਮੈਂ ਭਗਵਾਨ ਮਹਾਵੀਰ ਨੂੰ ਪ੍ਰਣਾਮ ਕਰਦਾ ਹਾਂ, ਅਤੇ ਤੁਹਾਨੂੰ ਸਾਰਿਆਂ ਨੂੰ ਪਵਿੱਤਰ ਮਹਾਵੀਰ ਜਨਕਲਿਆਣਕ ਦਿਹਾੜੇ ਦੀ, ਮਹਾਵੀਰ ਜਯੰਤੀ ਦੀ ਵਧਾਈ ਵੀ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਾਵ-ਥਰਾਦ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

March 31st, 04:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਨਾਸਕਾਂਠਾ ਜ਼ਿਲ੍ਹੇ ਦੇ ਵਾਵ-ਥਰਾਦ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਉੱਤਰੀ ਗੁਜਰਾਤ ਲਈ ਲਗਭਗ ₹20,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਧਿਆਨ ਵਿੱਚ ਰੱਖਦਿਆਂ ਕਿ ਪਵਿੱਤਰ ਤਿਉਹਾਰ ਨਰਾਤਿਆਂ ਹਾਲ ਹੀ ਵਿੱਚ ਸਮਾਪਤ ਹੋਇਆ ਸੀ ਅਤੇ ਇਹ ਦਿਨ ਭਗਵਾਨ ਮਹਾਵੀਰ ਜਯੰਤੀ ਦੇ ਤੌਰ ’ਤੇ ਵੀ ਮਨਾਇਆ ਜਾ ਰਿਹਾ ਸੀ, ਪ੍ਰਧਾਨ ਮੰਤਰੀ ਨੇ ਮਾਂ ਅੰਬਾਜੀ ਅਤੇ ਭਗਵਾਨ ਸ਼੍ਰੀ ਧਰਨੀਧਰ ਜੀ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।

ਗੁਜਰਾਤ ਵਿੱਚ ਮਾਈਕ੍ਰੋਨ ਸੈਮੀਕੰਡਕਟਰ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਫੈਸਿਲਿਟੀ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

February 28th, 02:45 pm

ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਮਾਈਕ੍ਰੋਨ ਟੈਕਨਾਲੋਜੀ ਦੇ ਸੀਈਓ ਸੰਜੇ ਮੇਹਰੋਤਰਾ ਜੀ, ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਹੋਰ ਮਾਣਯੋਗ ਦੇਵੀਓ ਅਤੇ ਸੱਜਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਟੈਕਨਾਲੋਜੀ ਦੀ ਸੈਮੀਕੰਡਕਟਰ ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ (ਏਟੀਐੱਮਪੀ) ਕੇਂਦਰ ਦਾ ਉਦਘਾਟਨ ਕੀਤਾ

February 28th, 02:37 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਏਟੀਐੱਮਪੀ (ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ) ਕੇਂਦਰ ਦਾ ਉਦਘਾਟਨ ਕੀਤਾ। ਵਣਜ ਉਤਪਾਦਨ ਦੀ ਸ਼ੁਰੂਆਤ ਦਾ ਪ੍ਰਤੀਕ ਇਹ ਇਤਿਹਾਸਕ ਆਯੋਜਨ, ਵਿਸ਼ਵ ਟੈਕਨਾਲੋਜੀ ਅਗਵਾਈ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਅਹਿਮ ਉਪਲਬਧੀ ਹੈ।

ਸਾਂਝਾ ਬਿਆਨ: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਫੇਰੀ

January 19th, 08:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ 19 ਜਨਵਰੀ, 2026 ਨੂੰ ਭਾਰਤ ਦੀ ਅਧਿਕਾਰਤ ਫੇਰੀ ਕੀਤੀ। ਪਿਛਲੇ ਦਸ ਸਾਲਾਂ ਵਿੱਚ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਇਹ ਪੰਜਵੀਂ ਭਾਰਤ ਫੇਰੀ ਸੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਤੀਜੀ ਅਧਿਕਾਰਤ ਭਾਰਤ ਫੇਰੀ ਸੀ।

ਕੱਛ ਅਤੇ ਸੌਰਾਸ਼ਟਰ ਖੇਤਰ ਲਈ ਆਯੋਜਿਤ ਵਾਈਬ੍ਰੈਂਟ ਗੁਜਰਾਤ ਰੀਜਨਲ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 11th, 02:45 pm

ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ ਅਤੇ ਵਿਧਾਇਕ, ਮਹਾਮਹਿਮ, ਉਦਯੋਗ ਜਗਤ ਦੇ ਨੁਮਾਇੰਦੇ, ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ

January 11th, 02:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 2026 ਦੀ ਸ਼ੁਰੂਆਤ ਤੋਂ ਬਾਅਦ ਗੁਜਰਾਤ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਵੇਰੇ ਉਨ੍ਹਾਂ ਨੇ ਭਗਵਾਨ ਸੋਮਨਾਥ ਦੇ ਬ੍ਰਹਮ ਦਰਸ਼ਨ ਕੀਤੇ ਅਤੇ ਹੁਣ ਉਹ ਰਾਜਕੋਟ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵਿਕਾਸ ਭੀ, ਵਿਰਾਸਤ ਭੀ ਦਾ ਮੰਤਰ ਜਗ੍ਹਾ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਦੁਨੀਆ ਭਰ ਤੋਂ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਏ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਥੋਪੀਆ ਦੀ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ

December 17th, 12:25 pm

ਮੈਂ ਦੋਸਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਇਆ ਹਾਂ।

ਪ੍ਰਧਾਨ ਮੰਤਰੀ ਨੇ ਇਥੋਪੀਆ ਵਿੱਚ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ

December 17th, 12:12 pm

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਦੇ ਲੋਕਾਂ ਵੱਲੋਂ ਇਥੋਪੀਆ ਦੇ ਸੰਸਦ ਮੈਂਬਰਾਂ ਨੂੰ ਦੋਸਤੀ ਅਤੇ ਸਦਭਾਵਨਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਸਦ ਨੂੰ ਸੰਬੋਧਨ ਕਰਨਾ ਅਤੇ ਲੋਕਤੰਤਰ ਦੇ ਇਸ ਮੰਦਰ ਜ਼ਰੀਏ ਇਥੋਪੀਆ ਦੇ ਆਮ ਲੋਕਾਂ, ਕਿਸਾਨਾਂ, ਉੱਦਮੀਆਂ, ਮਾਣਮੱਤੀਆਂ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਗੱਲ ਕਰਨਾ ਉਨ੍ਹਾਂ ਦੇ ਲਈ ਇੱਕ ਖ਼ੁਸ਼ਕਿਸਮਤੀ ਦੀ ਗੱਲ ਹੈ, ਜੋ ਦੇਸ਼ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ। ਉਨ੍ਹਾਂ ਨੇ ਇਥੋਪੀਆ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਨੂੰ ਸਰਬ-ਉੱਚ ਸਨਮਾਨ ਯਾਨੀ ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ ਦੇਣ ਲਈ ਧੰਨਵਾਦ ਕੀਤਾ। ਸਬੰਧਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਡੂੰਘੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ਪੁਰਾਣੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਿਆ ਗਿਆ ਹੈ।

'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

October 26th, 11:30 am

ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।

ਕੈਬਨਿਟ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈਐੱਸਐੱਮ-ISM) ਦੇ ਤਹਿਤ ਇੱਕ ਹੋਰ ਸੈਮੀਕੰਡਕਟਰ ਯੂਨਿਟ ਨੂੰ ਸਵੀਕ੍ਰਿਤੀ ਦਿੱਤੀ

September 02nd, 03:32 pm

ਇੱਕ ਜੀਵੰਤ ਸੈਮੀਕੰਡਕਟਰ ਈਕੋਸਿਸਟਮ ਵਿਕਸਿਤ ਕਰਨ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਗੁਜਰਾਤ ਦੇ ਸਾਣੰਦ (Sanand) ਵਿੱਚ ਇੱਕ ਸੈਮੀਕੰਡਕਟਰ ਯੂਨਿਟ ਸਥਾਪਿਤ ਕਰਨ ਦੇ ਲਈ ਕਾਯਨਸ ਸੈਮੀਕੌਨ ਪ੍ਰਾਈਵੇਟ ਲਿਮਿਟਿਡ (Kaynes Semicon Pvt Ltd) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ।

Strong intent leads to good ideas, good ideas power innovation & innovation builds New India: PM Modi

January 17th, 03:15 pm

PM Narendra Modi and Israeli PM Benjamin Netanyahu today inaugurated iCreate - International Centre for Entrepreneurship and Technology at Ahmedabad, Gujarat. Encouraging the youngsters to innovate, the PM said that the Government was working to make the country’s system innovation-friendly. He said, “Intent leads to ideas, ideas have the power to drive innovation and innovation ultimately will lead to the creation of a New India.”

PM Modi, Israeli PM Netanyahu inaugurate iCreate

January 17th, 03:14 pm

PM Narendra Modi and Israeli PM Benjamin Netanyahu today inaugurated iCreate - International Centre for Entrepreneurship and Technology at Ahmedabad, Gujarat. Encouraging the youngsters to innovate, the PM said that the Government was working to make the country’s system innovation-friendly. He said, “Intent leads to ideas, ideas have the power to drive innovation and innovation ultimately will lead to the creation of a New India.”

Creating dynamic, people oriented cities of the future: The Gujarat Experience

August 21st, 12:05 pm

Creating dynamic, people oriented cities of the future: The Gujarat Experience

CM chairs meeting of Gujarat Infrastructure Development Board

July 23rd, 06:50 pm

CM chairs meeting of Gujarat Infrastructure Development Board