ਓਮਾਨ ਵਿੱਚ ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 18th, 12:32 pm
ਇਹ ਨੌਜਵਾਨ ਜੋਸ਼, ਤੁਹਾਡੀ ਊਰਜਾ ਨਾਲ ਇੱਥੋਂ ਦਾ ਪੂਰਾ ਮਾਹੌਲ ਚਾਰਜ ਹੋ ਗਿਆ ਹੈ। ਮੈਂ ਉਨ੍ਹਾਂ ਸਾਰੇ ਭੈਣਾਂ-ਭਰਾਵਾਂ ਨੂੰ ਵੀ ਨਮਸਕਾਰ ਕਰਦਾ ਹਾਂ, ਜੋ ਜਗ੍ਹਾ ਦੀ ਕਮੀ ਕਾਰਨ, ਇਸ ਹਾਲ ਵਿੱਚ ਨਹੀਂ ਹਨ ਅਤੇ ਨੇੜੇ ਦੇ ਹਾਲ ਵਿੱਚ ਸਕਰੀਨ 'ਤੇ ਇਹ ਪ੍ਰੋਗਰਾਮ ਲਾਈਵ ਦੇਖ ਰਹੇ ਹਨ। ਹੁਣ ਤੁਸੀਂ ਕਲਪਨਾ ਕਰ ਸਕਦੇ ਹੋ, ਕਿ ਇੱਥੇ ਤੱਕ ਆਏ ਅਤੇ ਅੰਦਰ ਤੱਕ ਨਹੀਂ ਆ ਪਾਏ ਤਾਂ ਉਨ੍ਹਾਂ ਦੇ ਦਿਲ ਵਿੱਚ ਕੀ ਹੁੰਦਾ ਹੋਵੇਗਾ।ਪ੍ਰਧਾਨ ਮੰਤਰੀ ਨੇ ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
December 18th, 12:31 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵੱਲੋਂ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਬਹੁਤ ਹੀ ਨਿੱਘੇ ਅਤੇ ਸ਼ਾਨਦਾਰ ਸਵਾਗਤ ਲਈ ਉਨ੍ਹਾਂ ਨੂੰ ਧੰਨਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉਹ ਓਮਾਨ ਵਿੱਚ ਵਸੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਮਿਲ ਕੇ ਬਹੁਤ ਖ਼ੁਸ਼ ਹਨ ਅਤੇ ਕਿਹਾ ਕਿ ਵਿਭਿੰਨਤਾ ਭਾਰਤੀ ਸਭਿਆਚਾਰ ਦੀ ਨੀਂਹ ਹੈ - ਇੱਕ ਅਜਿਹਾ ਮੁੱਲ ਜੋ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿੱਚ, ਜਿਸ ਦਾ ਉਹ ਹਿੱਸਾ ਬਣਦੇ ਹਨ, ਆਸਾਨੀ ਨਾਲ ਘੁਲਣ-ਮਿਲਣ ਵਿੱਚ ਮਦਦ ਕਰਦਾ ਹੈ। ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣ ਵਾਲੇ ਸਨਮਾਨ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਸਹਿ-ਹੋਂਦ ਸਹਿਯੋਗ ਭਾਰਤੀ ਪ੍ਰਵਾਸੀਆਂ ਦੀ ਪਛਾਣ ਰਹੇ ਹਨ।ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਦੇ ਛੇਵੇਂ ਐਡੀਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 09th, 02:51 pm
ਮਾਣਯੋਗ ਪ੍ਰਧਾਨ ਮੰਤਰੀ ਕੀਰ ਸਟਾਰਮਰ ਜੀ, ਆਰਬੀਆਈ ਗਵਰਨਰ, ਫਿਨਟੈੱਕ ਦੁਨੀਆ ਦੇ ਇਨੋਵੇਟਰਜ਼, ਆਗੂ ਅਤੇ ਨਿਵੇਸ਼ਕ, ਦੇਵੀਓ ਤੇ ਸੱਜਣੋ! ਮੁੰਬਈ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ
October 09th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ, ਮਹਾਰਾਸ਼ਟਰ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ। ਸਾਰਿਆਂ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਮੁੰਬਈ ਨੂੰ ਊਰਜਾ ਦਾ ਸ਼ਹਿਰ, ਉੱਦਮ ਦਾ ਸ਼ਹਿਰ ਅਤੇ ਬੇਅੰਤ ਸੰਭਾਵਨਾਵਾਂ ਦਾ ਸ਼ਹਿਰ ਦੱਸਿਆ। ਉਨ੍ਹਾਂ ਨੇ ਆਪਣੇ ਦੋਸਤ, ਬਰਤਾਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਕੀਰ ਸਟਾਰਮਰ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਗਲੋਬਲ ਫਿਨਟੈਕ ਫ਼ੈਸਟੀਵਲ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ, ਅਤੇ ਨਾਲ ਹੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਵੱਲੋਂ ਦਿੱਤੇ ਗਏ ਸਮੇਂ ਲਈ ਧੰਨਵਾਦ ਪ੍ਰਗਟ ਕੀਤਾ।ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਸ਼ੋਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 10:22 am
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਯੂਪੀ ਸਰਕਾਰ ਦੇ ਮੰਤਰੀ, ਯੂਪੀ ਭਾਜਪਾ ਦੇ ਪ੍ਰਧਾਨ ਭੁਪੇਂਦਰ ਚੌਧਰੀ ਜੀ, ਉਦਯੋਗ ਜਗਤ ਦੇ ਸਾਰੇ ਸਾਥੀਓ, ਹੋਰ ਪਤਵੰਤੇ ਸੱਜਣੋ, ਭੈਣੋਂ ਤੇ ਭਰਾਵੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ ਨੂੰ ਸੰਬੋਧਨ ਕੀਤਾ
September 25th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ 2025 ਦਾ ਉਦਘਾਟਨ ਕਰਦੇ ਹੋਏ ਇਸ ਮੇਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਪਾਰੀਆਂ, ਨਿਵੇਸ਼ਕਾਂ, ਉੱਦਮੀਆਂ ਅਤੇ ਨੌਜਵਾਨ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਸ ਆਯੋਜਨ ਵਿੱਚ 2,200 ਤੋਂ ਵੱਧ ਪ੍ਰਦਰਸ਼ਕ ਆਪਣੇ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਸ਼ੋਅ ਵਿੱਚ ਰੂਸ ਭਾਈਵਾਲ ਦੇਸ਼ ਹੈ ਅਤੇ ਇਹ ਸਮੇਂ ਦੀ ਕਸੌਟੀ ’ਤੇ ਖਰੀ ਉੱਤਰੀ ਸਾਂਝੀਦਾਰੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਨੇ ਇਸ ਆਯੋਜਨ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸਰਕਾਰ ਦੇ ਸਹਿਯੋਗੀਆਂ ਅਤੇ ਹੋਰ ਹਿੱਤਧਾਰਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੋਅ ਦਾ ਆਯੋਜਨ ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਦੇ ਨਾਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਖ਼ੀਰ ’ਤੇ ਖੜ੍ਹੇ ਵਿਅਕਤੀ ਨੂੰ ਉੱਚਾ ਚੁੱਕਣ ਲਈ ਅੰਤਯੋਦਯ ਦੇ ਰਾਹ 'ਤੇ ਅਗਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਅੰਤਯੋਦਯ ਦਾ ਮਤਲਬ ਹੈ ਇਹ ਯਕੀਨੀ ਬਣਾਉਣਾ ਕਿ ਵਿਕਾਸ ਸਭ ਤੋਂ ਗ਼ਰੀਬ ਵਿਅਕਤੀ ਤੱਕ ਪਹੁੰਚੇ ਅਤੇ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰੇ। ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਸਮਾਵੇਸ਼ੀ ਵਿਕਾਸ ਦਾ ਇਹੀ ਮਾਡਲ ਦੁਨੀਆ ਵਿੱਚ ਪੇਸ਼ ਕਰ ਰਿਹਾ ਹੈ।ਕਰਨਾਟਕ ਦੇ ਬੰਗਲੁਰੂ ਵਿੱਚ ਵਿਭਿੰਨ ਮੈਟਰੋ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 10th, 01:30 pm
ਕਰਨਾਟਕ ਦੇ ਗਵਰਨਰਰ ਸ਼੍ਰੀ ਥਾਵਰ ਚੰਦ ਗਹਿਲੋਤ ਜੀ, ਮੁੱਖ ਮੰਤਰੀ ਸਿੱਧਾਰਮਈਆ ਜੀ, ਕੇਂਦਰ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਖੱਟਰ ਜੀ, ਐੱਚ.ਡੀ. ਕੁਮਾਰਸਵਾਮੀ ਜੀ, ਅਸ਼ਵਿਨੀ ਵੈਸ਼ਣਵ ਜੀ, ਵੀ. ਸੋਮੰਨਾ ਜੀ, ਸੁਸ਼੍ਰੀ ਸ਼ੋਭਾ ਜੀ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਜੀ, ਕਰਨਾਟਕ ਸਰਕਾਰ ਦੇ ਮੰਤਰੀ ਬੀ. ਸੁਰੇਸ਼ ਜੀ, ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ ਜੀ, ਸਾਂਸਦ ਤੇਜਸਵੀ ਸੂਰਯਾ ਜੀ, ਡਾਕਟਰ ਮੰਜੂਨਾਥ ਜੀ, MLA ਵਿਜੈਂਦਰ ਯੇਡਿਯੁਰੱਪਾ ਜੀ, ਅਤੇ ਕਰਨਾਟਕ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 22,800 ਕਰੋੜ ਰੁਪਏ ਦੇ ਮੈਟਰੋ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
August 10th, 01:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 7,160 ਕਰੋੜ ਰੁਪਏ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਦੀ ਯੈਲੋ ਲਾਇਨ (Yellow Line of Bangalore Metro) ਦਾ ਉਦਘਾਟਨ ਅਤੇ 15,160 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ (KSR Railway Station) ‘ਤੇ ਤਿੰਨ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਰਨਾਟਕ ਦੀ ਧਰਤੀ ‘ਤੇ ਕਦਮ ਰੱਖਦੇ ਹੀ ਉਨ੍ਹਾਂ ਨੂੰ ਇੱਕ ਅਲੱਗ ਆਤਮੀਅਤਾ ਦਾ ਅਹਿਸਾਸ ਹੋਇਆ। ਕਰਨਾਟਕ ਦਾ ਸਮ੍ਰਿੱਧ ਸੱਭਿਆਚਾਰ, ਇੱਥੋਂ ਦੇ ਲੋਕਾਂ ਦੇ ਸਨੇਹ ਅਤੇ ਹਿਰਦੇ ਨੂੰ ਗਹਿਰਾਈ ਨਾਲ ਛੂਹ ਲੈਣ ਵਾਲੀ ਕੰਨੜ ਭਾਸ਼ਾ ਦੀ ਮਧੁਰਤਾ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਬੰਗਲੁਰੂ ਦੀ ਅਧਿਸ਼ਠਾਤਰੀ ਦੇਵੀ ਅੰਨੰਮਾ ਥਾਯੀ (Bengaluru’s presiding deity, Annamma Thayi) ਦੇ ਚਰਨਾਂ ਵਿੱਚ ਸ਼ਰਧਾ ਸੁਮਨ ਅਰਪਿਤ ਕੀਤੇ। ਇਹ ਯਾਦ ਕਰਦੇ ਹੋਏ ਕਿ ਸਦੀਆਂ ਪਹਿਲੇ, ਨਾਦਪ੍ਰਭੁ ਕੇਂਪੇਗੌੜਾ (Nadaprabhu Kempegowda) ਨੇ ਬੰਗਲੁਰੂ ਸ਼ਹਿਰ ਦੀ ਨੀਂਹ ਰੱਖੀ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਪੇਗੌੜਾ (Kempegowda) ਨੇ ਇੱਕ ਐਸੇ ਸ਼ਹਿਰ ਦੀ ਕਲਪਨਾ ਕੀਤੀ ਸੀ ਜੋ ਪਰੰਪਰਾਵਾਂ ਨਾਲ ਓਤਪ੍ਰੋਤ ਹੋਵੇ ਅਤੇ ਉੱਨਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ। ਪ੍ਰਧਾਨ ਮੰਤਰੀ ਨੇ ਕਿਹਾ, “ਬੰਗਲੁਰੂ ਨੇ ਹਮੇਸ਼ਾ ਉਸ ਭਾਵਨਾ ਨੂੰ ਜੀਵਿਆ ਹੈ ਅਤੇ ਉਸ ਨੂੰ ਸੰਜੋਇਆ ਹੈ ਅਤੇ ਅੱਜ, ਬੰਗਲੁਰੂ ਉਸੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ।”ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 11:04 am
ਅੱਜ ਦੇ ਇਸ ਰੋਜ਼ਗਾਰ ਮੇਲੇ ਵਿੱਚ ਜਿਨ੍ਹਾਂ ਅਭਿਆਰਥੀਆਂ ਨੂੰ ਸਰਕਾਰੀ ਸੇਵਾ ਦੇ ਨਿਯੁਕਤੀ ਪੱਤਰ ਮਿਲੇ ਹਨ, ਉਨ੍ਹਾਂ ਸਭ ਨੂੰ ਬਹੁਤ-ਬਹੁਤ ਵਧਾਈ। ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਦੇ ਬਾਅਦ ਇਹ ਸਫਲਤਾ ਹਾਸਲ ਕੀਤੀ ਹੈ। ਤੁਹਾਡੀ ਸਿਲੈਕਸ਼ਨ ਲੱਖਾਂ ਅਭਿਆਰਥੀਆਂ ਦੇ ਵਿੱਚੋਂ ਕੀਤੀ ਗਈ ਹੈ, ਇਸ ਲਈ ਇਸ ਸਫਲਤਾ ਦਾ ਤੁਹਾਡੇ ਜੀਵਨ ਵਿੱਚ ਬਹੁਤ ਵੱਡਾ ਮਹੱਤਵ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
September 26th, 10:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਨਵ ਨਿਯੁਕਤ ਉਮੀਦਵਾਰਾਂ ਨੂੰ ਲਗਭਗ 51,000 ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ਤੋਂ ਚੁਣੇ ਗਏ ਇਹ ਨਵ ਨਿਯਕੁਤ ਉਮੀਦਵਾਰ ਸਰਕਾਰ ਦੇ ਡਾਕ ਵਿਭਾਗ, ਭਾਰਤੀ ਆਡਿਟ ਅਤੇ ਲੇਖਾ ਵਿਭਾਗ,ਪਰਮਾਣੂ ਊਰਜਾ ਵਿਭਾਗ, ਰੈਵੇਨਿਊ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਆਦਿ ਸਮੇਤ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਨਾਲ ਜੁੜਨਗੇ। ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 46 ਸਥਾਨਾਂ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।ਆਸਟ੍ਰੇਲੀਆ ਦੇ ਸਿਡਨੀ ਵਿੱਚ ਕਮਿਊਨਿਟੀ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 08:54 pm
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਮੇਰੇ ਪ੍ਰਿਯ ਮਿੱਤਰ, His Excellency, ਐਂਥੋਨੀ ਅਲਬਨੀਜ, ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, His Excellency ਸਕੌਟ ਮੌਰਿਸਨ, ਨਿਊ ਸਾਊਥ ਵੇਲਸ ਦੇ ਪ੍ਰੀਮੀਅਰ ਕ੍ਰਿਸ ਮਿਨਸ, Foreign Minister ਪੇਨੀ ਵੋਂਗ, Communication Minister ਮਿਸ਼ੇਲ ਰੋਲੈਂਡ, Energy Minister ਕ੍ਰਿਸ ਬੋਵੇਨ, Leader of Opposition ਪੀਟਰ ਡਟਨ, Assistant Foreign Minister ਟਿਮ ਵਾਟਸ, ਨਿਊ ਸਾਊਥ ਵੇਲਸ ਦੇ ਉਪਸਥਿਤ ਮੰਤਰੀ ਮੰਡਲ ਦੇ ਸਾਰੇ ਆਦਰਯੋਗ ਮੈਂਬਰ, ਪੈਰਾਮਾਟਾ ਤੋਂ ਸੰਸਦ ਮੈਂਬਰ ਡਾ. ਐਂਡਰਿਊ ਚਾਰਲਟਨ, ਇੱਥੇ ਉਪਸਥਿਤ ਆਸਟ੍ਰੇਲੀਆ ਦੇ ਸਾਰੇ ਸੰਸਦ ਮੈਂਬਰ, ਮੇਅਰ, ਡਿਪਟੀ ਮੇਅਰ, ਕਾਉਂਸਿਲਰਸ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀ ਜੋ ਅੱਜ ਇਤਨੀ ਵਿਸ਼ਾਲ ਸੰਖਿਆ ਵਿੱਚ ਉਪਸਥਿਤ ਹੋਏ ਹਨ, ਆਪ ਸਭ ਨੂੰ ਮੇਰਾ ਨਮਸਕਾਰ!ਪ੍ਰਧਾਨ ਮੰਤਰੀ ਦੀ ਆਸਟ੍ਰੇਲੀਆ ਦੇ ਸਿਡਨੀ ਵਿੱਚ ਭਾਰਤੀ ਸਮੁਦਾਇ ਦੇ ਨਾਲ ਗੱਲਬਾਤ
May 23rd, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਦੇ ਨਾਲ 23 ਮਈ 2023 ਨੂੰ ਸਿਡਨੀ ਵਿੱਚ ਕੁਡੋਸ ਬੈਂਕ ਏਰਿਨਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਇੱਕ ਵੱਡੀ ਸਭਾ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ ‘ਤੇ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 11:00 am
ਕਾਰਜਕ੍ਰਮ ਵਿੱਚ ਉਪਸਥਿਤ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਡਾ. ਜਿਤੇਂਦਰ ਸਿੰਘ ਜੀ, ਸਾਇੰਸ ਅਤੇ ਟੈਕਨੋਲੋਜੀ ਕਮਿਊਨਿਟੀ ਦੇ ਸਾਰੇ ਸਨਮਾਨਿਤ ਮੈਂਬਰ ਅਤੇ ਮੇਰੇ ਯੁਵਾ ਸਾਥੀਓ!