ਪ੍ਰਧਾਨ ਮੰਤਰੀ ਨੇ ਰਾਏਪੁਰ ਵਿੱਚ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਦੀ ਪ੍ਰਧਾਨਗੀ ਕੀਤੀ

November 30th, 05:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਏਪੁਰ ਦੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਵਿੱਚ ਸ਼ਿਰਕਤ ਕੀਤੀ। ਤਿੰਨ ਦਿਨਾਂ ਕਾਨਫ਼ਰੰਸ ਦਾ ਵਿਸ਼ਾ 'ਵਿਕਸਿਤ ਭਾਰਤ: ਸੁਰੱਖਿਆ ਮਾਪ ਹੈ।

ਪ੍ਰਧਾਨ ਮੰਤਰੀ 29-30 ਨਵੰਬਰ ਨੂੰ ਰਾਏਪੁਰ ਵਿੱਚ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਵਿੱਚ ਸ਼ਾਮਲ ਹੋਣਗੇ

November 27th, 12:45 pm

ਪ੍ਰਧਾਨ ਮੰਤਰੀ 29-30 ਨਵੰਬਰ, 2025 ਨੂੰ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ 60ਵੇਂ ਆਲ ਇੰਡੀਆ ਕਾਨਫ਼ਰੰਸ ਦੇ 60ਵੇਂ ਐਡੀਸ਼ਨ ਵਿੱਚ ਹਿੱਸਾ ਲੈਣਗੇ।

ਜੀ20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 2

November 22nd, 09:57 pm

ਕੁਦਰਤੀ ਆਫ਼ਤਾਂ ਮਨੁੱਖਤਾ ਲਈ ਲਗਾਤਾਰ ਇੱਕ ਵੱਡੀ ਚੁਨੌਤੀ ਬਣੀਆਂ ਹੋਈਆਂ ਹਨ। ਇਸ ਸਾਲ ਵੀ, ਇਨ੍ਹਾਂ ਨੇ ਵਿਸ਼ਵ ਦੀ ਇੱਕ ਵੱਡੀ ਅਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਇਹ ਘਟਨਾਵਾਂ ਸਪਸ਼ਟ ਤੌਰ ’ਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ਨੂੰ ਦਰਸਾਉਂਦੀਆਂ ਹਨ ਤਾਂ ਕਿ ਆਫ਼ਤਾਂ ਨਾਲ ਨਜਿੱਠਣ ਅਤੇ ਉਨ੍ਹਾਂ ਲਈ ਤਿਆਰੀ ਅਸਰਦਾਰ ਬਣ ਸਕੇ।

ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

November 19th, 11:00 am

ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ

November 19th, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।

ਨਵਾ ਰਾਏਪੁਰ ਵਿੱਚ ਸ਼ਾਂਤੀ ਸਿਖਰ- ਬ੍ਰਹਮ ਕੁਮਾਰੀਜ਼ ਮੈਡੀਟੇਸ਼ਨ ਸੈਂਟਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

November 01st, 11:15 am

ਵਿਕਸਿਤ ਭਾਰਤ ਦੀ ਇਸ ਮਹੱਤਵਪੂਰਨ ਯਾਤਰਾ ਵਿੱਚ ਬ੍ਰਹਮ-ਕੁਮਾਰੀਜ਼ ਵਰਗੀ ਸੰਸਥਾ ਦੀ ਬਹੁਤ ਵੱਡੀ ਭੂਮਿਕਾ ਹੈ। ਮੇਰੀ ਤਾਂ ਖ਼ੁਸ਼ਕਿਸਮਤੀ ਰਹੀ ਹੈ ਕਿ, ਮੈਂ ਦਹਾਕਿਆਂ ਤੋਂ ਤੁਹਾਡੇ ਸਾਰਿਆਂ ਨਾਲ ਜੁੜਿਆ ਹੋਇਆ ਹਾਂ। ਮੈਂ ਇੱਥੇ ਮਹਿਮਾਨ ਨਹੀਂ ਹਾਂ; ਮੈਂ ਤੁਹਾਡਾ ਹੀ ਹਾਂ। ਮੈਂ ਇਸ ਅਧਿਆਤਮਿਕ ਅੰਦੋਲਨ ਨੂੰ ਬੋਹੜ ਦੇ ਰੁੱਖ ਵਾਂਗ ਫੈਲਦੇ ਦੇਖਿਆ ਹੈ। 2011 ਵਿੱਚ ਅਹਿਮਦਾਬਾਦ ਵਿੱਚ ਫਿਊਚਰ ਆਫ਼ ਪਾਵਰ, ਉਹ ਪ੍ਰੋਗਰਾਮ, 2012 ਵਿੱਚ ਸੰਸਥਾ ਦੀ ਸਥਾਪਨਾ ਦੇ 75ਵੀਂ ਵਰ੍ਹੇਗੰਢ, 2013 ਵਿੱਚ ਪ੍ਰਯਾਗਰਾਜ ਦਾ ਪ੍ਰੋਗਰਾਮ, ਆਬੂ ਜਾਣਾ ਹੋਵੇ ਜਾਂ ਗੁਜਰਾਤ ਵਿੱਚ ਪ੍ਰੋਗਰਾਮ ਵਿੱਚ ਜਾਣਾ ਹੋਵੇ, ਇਹ ਤਾਂ ਮੇਰੇ ਲਈ ਬਹੁਤ ਰੁਟੀਨ ਜਿਹਾ ਬਣ ਗਿਆ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਸ਼ਾਂਤੀ ਸ਼ਿਖਰ–ਮੈਡੀਟੇਸ਼ਨ ਸੈਂਟਰ ਦੇ ਉਦਘਾਟਨ ਮੌਕੇ ਬ੍ਰਹਮ-ਕੁਮਾਰੀਆਂ ਨੂੰ ਸੰਬੋਧਨ ਕੀਤਾ

November 01st, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਅਧਿਆਤਮਿਕ ਸਿੱਖਿਆ, ਸ਼ਾਂਤੀ ਅਤੇ ਧਿਆਨ ਦੇ ਆਧੁਨਿਕ ਕੇਂਦਰ ਸ਼ਾਂਤੀ ਸ਼ਿਖਰ ਦੇ ਉਦਘਾਟਨ ਮੌਕੇ ਬ੍ਰਹਮ-ਕੁਮਾਰੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਕਿਉਂਕਿ ਛੱਤੀਸਗੜ੍ਹ ਆਪਣੇ ਗਠਨ ਦੇ 25 ਸਾਲ ਪੂਰੇ ਕਰ ਰਿਹਾ ਹੈ। ਉਨ੍ਹਾਂ ਇਸ ਗੱਲ ਦਾ ਜ਼ਿਕਰ ਕੀਤਾ ਕਿ ਛੱਤੀਸਗੜ੍ਹ ਦੇ ਨਾਲ-ਨਾਲ, ਝਾਰਖੰਡ ਅਤੇ ਉੱਤਰਾਖੰਡ ਨੇ ਵੀ ਆਪਣੇ ਸਥਾਪਨਾ ਦੇ 25 ਸਾਲ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਈ ਹੋਰ ਸੂਬਿਆਂ ਅੱਜ ਆਪਣਾ ਸਥਾਪਨਾ ਦਿਵਸ ਮਨਾ ਰਹੇ ਹਨ। ਸ਼੍ਰੀ ਮੋਦੀ ਨੇ ਇਨ੍ਹਾਂ ਸਾਰੇ ਸੂਬਿਆਂ ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਸੂਬਿਆਂ ਦੇ ਵਿਕਾਸ ਨਾਲ ਰਾਸ਼ਟਰ ਦੀ ਤਰੱਕੀ ਨੂੰ ਹੁਲਾਰਾ ਮਿਲਣ ਵਾਲੇ ਮਾਰਗ-ਦਰਸ਼ਕ ਸਿਧਾਂਤ ਤੋਂ ਪ੍ਰੇਰਿਤ ਹੋ ਕੇ ਅਸੀਂ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਾਂ।

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ

October 31st, 06:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰੋਹਿਣੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਹੁਣੇ ਸੁਣੇ ਗਏ ਮੰਤਰਾਂ ਦੀ ਊਰਜਾ ਹਾਲੇ ਵੀ ਹਰ ਕੋਈ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਜਦੋਂ ਵੀ ਉਹ ਇਸ ਸਮੂਹ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਬ੍ਰਹਮ ਅਤੇ ਅਸਧਾਰਨ ਭਾਵਨਾ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਨੇ ਇਸ ਭਾਵਨਾ ਦਾ ਸਿਹਰਾ ਸਵਾਮੀ ਦਯਾਨੰਦ ਜੀ ਦੇ ਆਸ਼ੀਰਵਾਦ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਸਵਾਮੀ ਦਯਾਨੰਦ ਜੀ ਦੇ ਆਦਰਸ਼ਾਂ ਪ੍ਰਤੀ ਆਪਣੀ ਡੂੰਘੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਮੌਜੂਦ ਸਾਰੇ ਵਿਚਾਰਕਾਂ ਨਾਲ ਆਪਣੇ ਦਹਾਕਿਆਂ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਉਨ੍ਹਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਉਨ੍ਹਾਂ ਨੂੰ ਮਿਲਦੇ ਹਨ ਅਤੇ ਗੱਲਬਾਤ ਕਰਦੇ ਹਨ ਤਾਂ ਉਹ ਇੱਕ ਖ਼ਾਸ ਊਰਜਾ ਅਤੇ ਵਿਲੱਖਣ ਪ੍ਰੇਰਨਾ ਨਾਲ ਭਰ ਜਾਂਦੇ ਹਨ।

ਪ੍ਰਧਾਨ ਮੰਤਰੀ ਨੇ ਦਾਰਜੀਲਿੰਗ ਖੇਤਰ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਏ ਨੁਕਸਾਨ ਲਈ ਸਹਾਇਤਾ ਦਾ ਭਰੋਸਾ ਦਿੱਤਾ

October 05th, 04:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਾਰਜੀਲਿੰਗ ਅਤੇ ਆਸ ਪਾਸ ਦੇ ਖੇਤਰਾਂ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ, ਜੋ ਕਿ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਨਾਲ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।

ਪ੍ਰਧਾਨ ਮੰਤਰੀ ਨੇ ਫਿਲੀਪੀਨਜ਼ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ 'ਤੇ ਅਫ਼ਸੋਸ ਪ੍ਰਗਟ ਕੀਤਾ

October 01st, 03:23 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲੀਪੀਨਜ਼ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਅਤੇ ਵੱਡੇ ਪੱਧਰ ’ਤੇ ਹੋਏ ਵਿਨਾਸ਼ 'ਤੇ ਡੂੰਘਾ ਅਫ਼ਸੋਸ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਪਹਿਲੀ ਅਕਤੂਬਰ ਨੂੰ ਆਰਐੱਸਐੱਸ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣਗੇ

September 30th, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਕਤੂਬਰ, 2025 ਨੂੰ ਸਵੇਰੇ 10:30 ਵਜੇ ਨਵੀਂ ਦਿੱਲੀ ਦੇ ਡਾ. ਅੰਬੇਡਕਰ ਅੰਤਰਰਾਸ਼ਟਰੀ ਕੇਂਦਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਰਾਸ਼ਟਰ ਲਈ ਆਰਐੱਸਐੱਸ ਦੇ ਯੋਗਦਾਨ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੀ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ ਅਤੇ ਇਕੱਠ ਨੂੰ ਸੰਬੋਧਨ ਵੀ ਕਰਨਗੇ।

ਪ੍ਰਧਾਨ ਮੰਤਰੀ 11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ

September 10th, 01:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ

September 09th, 03:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਦੀ ਸਥਿਤੀ ਅਤੇ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਦੇ ਲਈ 9 ਸਤੰਬਰ 2025 ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕੀਤਾ।

ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 25th, 06:42 pm

ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ

August 25th, 06:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।

ਫਿਜ਼ੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਮੂਲ-ਪਾਠ

August 25th, 12:30 pm

ਭਾਰਤ ਅਤੇ ਫਿਜ਼ੀ ਦਰਮਿਆਨ ਆਤਮੀਯਤਾ ਦਾ ਗਹਿਰਾ ਨਾਤਾ ਹੈ। ਉਨਸਵੀਂ ਸਦੀ ਵਿੱਚ, ਭਾਰਤ ਤੋਂ ਗਏ ਸੱਠ ਹਜ਼ਾਰ ਤੋਂ ਵੱਧ ਗਿਰਮਿਟਿਆ ਭਾਈ-ਭੈਣਾਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਫਿਜ਼ੀ ਦੀ ਸਮ੍ਰਿੱਧੀ ਵਿੱਚ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਫਿਜ਼ੀ ਦੀ ਸਮਾਜਿਕ ਅਤੇ ਸੱਭਿਆਚਾਰਕ ਵਿਭਿੰਨਤਾ ਵਿੱਚ ਨਵੇਂ ਰੰਗ ਭਰੇ ਹਨ। ਫਿਜ਼ੀ ਦੀ ਏਕਤਾ ਅਤੇ ਅਖੰਡਤਾ ਨੂੰ ਨਿਰਤੰਰ ਮਜ਼ਬੂਤੀ ਪ੍ਰਦਾਨ ਕੀਤੀ ਹੈ।

ਰਾਸ਼ਟਰੀ ਪੁਲਾੜ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ

August 23rd, 11:00 am

ਕੇਂਦਰੀ ਕੈਬਿਨੇਟ ਦੇ ਸਾਥੀ, ਇਸਰੋ ਅਤੇ ਸਪੇਸ ਸੈਕਟਰ ਦੇ ਸਾਰੇ ਵਿਗਿਆਨੀ ਅਤੇ ਇੰਜੀਨੀਅਰਸ, ਅਤੇ ਮੇਰੇ ਪਿਆਰੇ ਦੇਸ਼ਵਾਸੀਓ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨੈਸ਼ਲਨ ਸਪੇਸ ਡੇਅ- 2025 'ਤੇ ਸੰਬੋਧਨ

August 23rd, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਸਪੇਸ ਡੇਅ 2025 'ਤੇ ਆਯੋਜਿਤ ਇੱਕ ਪ੍ਰੋਗਰਾਮ ਨੂੰ ਇੱਕ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਸਾਲ ਦਾ ਵਿਸ਼ਾ, ਆਰੀਆਭੱਟ ਤੋਂ ਗਗਨਯਾਨ ਤੱਕ, ਭਾਰਤ ਦੇ ਅਤੀਤ ਦੇ ਆਤਮਵਿਸ਼ਵਾਸ ਅਤੇ ਭਵਿੱਖ ਦਾ ਸੰਕਲਪ, ਦੋਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਘੱਟ ਸਮੇਂ ਵਿੱਚ, ਨੈਸ਼ਨਲ ਸਪੇਸ ਡੇਅ ਭਾਰਤ ਦੇ ਨੌਜਵਾਨਾਂ ਲਈ ਉਤਸ਼ਾਹ ਅਤੇ ਆਕਰਸ਼ਣ ਦਾ ਮੌਕਾ ਬਣ ਗਿਆ ਹੈ, ਜੋ ਰਾਸ਼ਟਰੀ ਮਾਣ ਦੀ ਗੱਲ ਹੈ। ਉਨ੍ਹਾਂ ਨੇ ਵਿਗਿਆਨੀਆਂ ਅਤੇ ਨੌਜਵਾਨਾਂ ਸਮੇਤ ਪੁਲਾੜ ਖੇਤਰ ਨਾਲ ਜੁੜੇ ਸਾਰੇ ਵਿਅਕਤੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੱਸਿਆ ਕਿ ਭਾਰਤ ਵਰਤਮਾਨ ਵਿੱਚ ਖਗੋਲ ਵਿਗਿਆਨ ਅਤੇ ਖਗੋਲ ਭੌਤਿਕ ਵਿਗਿਆਨ 'ਤੇ ਅੰਤਰਰਾਸ਼ਟਰੀ ਓਲੰਪੀਆਡ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਵਿੱਚ ਸੱਠ ਤੋਂ ਵੱਧ ਦੇਸ਼ਾਂ ਦੇ ਲਗਭਗ 300 ਨੌਜਵਾਨ ਭਾਗੀਦਾਰ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਇਸ ਆਯੋਜਨ ਵਿੱਚ ਕਈ ਭਾਰਤੀ ਭਾਗੀਦਾਰਾਂ ਨੇ ਮੈਡਲ ਜਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਓਲੰਪੀਆਡ ਪੁਲਾੜ ਖੇਤਰ ਵਿੱਚ ਭਾਰਤ ਦੀ ਉੱਭਰਦੀ ਵਿਸ਼ਵ ਲੀਡਰਸ਼ਿਪ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਨੌਜਵਾਨਾਂ ਵਿੱਚ ਪੁਲਾੜ ਦੇ ਪ੍ਰਤੀ ਦਿਲਚਸਪੀ ਵਧਾਉਣ ਲਈ, ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇੰਡੀਅਨ ਸਪੇਸ ਹੈਕਾਥੌਨ ਅਤੇ ਰੋਬੋਟਿਕਸ ਚੈਲੇਂਜ ਜਿਹੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਜੇਤੂਆਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਦਾ ਨਾਮੀਬੀਆ ਦੀ ਨੈਸ਼ਨਲ ਅਸੈਂਬਲੀ ਵਿੱਚ ਸੰਬੋਧਨ

July 09th, 08:14 pm

ਕਿਰਪਾ ਕਰਕੇ ਮੈਨੂੰ ਸਭ ਤੋਂ ਪਹਿਲੇ ਆਪ ਸਭ ਨੂੰ ਵਧਾਈ ਦੇਣ ਦੀ ਆਗਿਆ ਦਿਉ। ਜਨਤਾ ਨੇ ਤੁਹਾਨੂੰ ਇਸ ਮਹਾਨ ਰਾਸ਼ਟਰ ਦੀ ਸੇਵਾ ਕਰਨ ਦਾ ਜਨ ਆਦੇਸ਼ (mandate) ਦਿੱਤਾ ਹੈ। ਆਪ ਸਭ ਜਾਣਦੇ ਹੋ ਕਿ ਰਾਜਨੀਤੀ ਵਿੱਚ ਇਹ ਇੱਕ ਸਨਮਾਨ ਅਤੇ ਇੱਕ ਵੱਡੀ ਜ਼ਿੰਮੇਦਾਰੀ, ਦੋਨੋਂ ਹੈ। ਮੇਰੀ ਕਾਮਨਾ ਹੈ ਕਿ ਤੁਸੀਂ ਆਪਣੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਸਫ਼ਲ ਹੋਵੋਂ।

Prime Minister addresses the Namibian Parliament

July 09th, 08:00 pm

PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.