ਨਵਾ ਰਾਏਪੁਰ ਦੇ ਸੱਤਿਆ ਸਾਈਂ ਸੰਜੀਵਨੀ ਚਿਲਡਰਨ ਹਾਰਟ ਹਸਪਤਾਲ ਵਿੱਚ ਦਿਲ ਦੇ ਰੋਗਾਂ ਦੇ ਸਫ਼ਲ ਓਪਰੇਸ਼ਨ ਵਾਲੇ ਬੱਚਿਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 01st, 05:30 pm
ਮੈਂ ਹਾਕੀ ਦੀ ਚੈਂਪੀਅਨ ਹਾਂ, ਮੈਂ ਹਾਕੀ ਵਿੱਚ 5 ਮੈਡਲ ਜਿੱਤੇ ਹਨ, ਮੇਰੇ ਸਕੂਲ ਵਿੱਚ ਮੇਰੀ ਜਾਂਚ ਹੋਈ ਸੀ ਤਾਂ ਮੈਨੂੰ ਪਤਾ ਲੱਗਿਆ ਸੀ ਕਿ ਸਕੂਲ ਵਿੱਚ ਕਿ ਮੇਰੇ ਦਿਲ ਵਿੱਚ ਸੁਰਾਖ਼ ਹੈ, ਤਾਂ ਮੈਂ ਇੱਥੇ ਆਈ, ਤਾਂ ਮੇਰਾ ਓਪਰੇਸ਼ਨ ਹੋਇਆ, ਤਾਂ ਇੱਥੇ ਮੈਂ ਹੁਣ ਖੇਡ ਪਾਉਂਦੀ ਹਾਂ ਹਾਕੀ।ਪ੍ਰਧਾਨ ਮੰਤਰੀ ਨੇ ਜਮਾਂਦਰੂ ਦਿਲ ਦੇ ਰੋਗ ਤੋਂ ਠੀਕ ਹੋਏ ਬੱਚਿਆਂ ਨਾਲ ਗੱਲਬਾਤ ਕੀਤੀ
November 01st, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਦਿਲ ਕੀ ਬਾਤ' ਪ੍ਰੋਗਰਾਮ ਦੇ ਤਹਿਤ ਛੱਤੀਸਗੜ੍ਹ ਦੇ ਨਵਾ ਰਾਏਪੁਰ ਸਥਿਤ ਸ਼੍ਰੀ ਸੱਤਿਆ ਸਾਈਂ ਸੰਜੀਵਨੀ ਹਸਪਤਾਲ ਵਿੱਚ ਆਯੋਜਿਤ 'ਗਿਫ਼ਟ ਆਫ਼ ਲਾਈਫ' ਸਮਾਗਮ ਪ੍ਰੋਗਰਾਮ ਵਿੱਚ ਜਮਾਂਦਰੂ ਦਿਲ ਦੇ ਰੋਗਾਂ ਦਾ ਸਫ਼ਲਤਾਪੂਰਵਕ ਇਲਾਜ ਕਰਾ ਚੁੱਕੇ 2,500 ਬੱਚਿਆਂ ਨਾਲ ਗੱਲਬਾਤ ਕੀਤੀ।ਕੇਂਦਰੀ ਕੈਬਨਿਟ ਨੇ ਦੇਸ਼ ਵਿੱਚ ਪੋਸਟ ਗ੍ਰੈਜੂਏਟ ਅਤੇ ਅੰਡਰਗ੍ਰੈਜੂਏਟ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਵਿਆਪਕ ਵਿਸਥਾਰ ਨੂੰ ਮਨਜ਼ੂਰੀ ਦਿੱਤੀ
September 24th, 05:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਰਾਜ ਸਰਕਾਰ/ ਕੇਂਦਰ ਸਰਕਾਰ ਦੇ ਮੌਜੂਦਾ ਮੈਡੀਕਲ ਕਾਲਜਾਂ/ ਸੁਤੰਤਰ ਪੋਸਟ ਗ੍ਰੈਜੂਏਟ ਸੰਸਥਾਨਾਂ/ਸਰਕਾਰੀ ਹਸਪਤਾਲਾਂ ਦੀ ਮਜ਼ਬੂਤੀ ਅਤੇ ਅਪਗ੍ਰੇਡ ਕਰਨ ਲਈ, ਕੇਂਦਰੀ ਸਪਾਂਸਰਡ ਯੋਜਨਾ ਦੇ ਤੀਸਰੇ ਪੜਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂਕਿ 5,000 ਪੋਸਟ ਗ੍ਰੈਜੂਏਟ ਸੀਟਾਂ ਵਧਾਈਆਂ ਜਾ ਸਕਣ। ਨਾਲ ਹੀ, ₹1.50 ਕਰੋੜ ਪ੍ਰਤੀ ਸੀਟ ਲਾਗਤ ਸੀਮਾ ਨਾਲ ਸਰਕਾਰੀ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਕੇਂਦਰੀ ਸਪਾਂਸਰਡ ਯੋਜਨਾ ਦਾ ਵਿਸਥਾਰ ਕਰਕੇ 5,023 ਐੱਮਬੀਬੀਐੱਸ ਸੀਟਾਂ ਵਧਾਈਆਂ ਜਾਣਗੀਆਂ। ਇਸ ਕਦਮ ਨਾਲ ਅੰਡਰਗ੍ਰੈਜੁਏਟ ਮੈਡੀਕਲ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ; ਵਾਧੂ ਪੋਸਟ ਗ੍ਰੈਜੂਏਟ ਸੀਟਾਂ ਸਿਰਜਿਤ ਹੋਣ ਨਾਲ ਮਾਹਿਰ ਡਾਕਟਰਾਂ ਦੀ ਉਪਲਬਧਤਾ ਵਧੇਗੀ; ਅਤੇ ਸਰਕਾਰੀ ਸੰਸਥਾਨਾਂ ਵਿੱਚ ਨਵੇਂ ਖੇਤਰਾਂ ਵਿੱਚ ਮੈਡੀਕਲ ਮੁਹਾਰਤ ਸੇਵਾ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਇਸ ਨਾਲ ਦੇਸ਼ ਵਿੱਚ ਡਾਕਟਰਾਂ ਦੀ ਸਮੁੱਚੀ ਉਪਲਬਧਤਾ ਵਧੇਗੀ।ਅਸਾਮ ਦੇ ਦਰਾਂਗ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 14th, 11:30 am
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਅਸਾਮ ਦੇ ਲੋਕਪ੍ਰਿਯ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਹੋਰ ਜਨਪ੍ਰਤੀਨਿਧੀ ਅਤੇ ਲਗਾਤਾਰ ਬਾਰਸ਼ ਦੇ ਬਾਵਜੂਦ ਵੀ ਇੰਨੀ ਵੱਡੀ ਗਿਣਤਾ ਵਿੱਚ ਆਪ ਸਾਰੇ ਅਸ਼ੀਰਵਾਦ ਦੇਣ ਆਏ, ਅਜਿਹੇ ਮੇਰੇ ਪਿਆਰੇ ਭਾਈਓ-ਭੈਣੋਂ, ਨਮਸਕਾਰ (नॉमोश्कार)।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 14th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦਰਾਂਗ ਦੇ ਲੋਕਾਂ ਅਤੇ ਅਸਾਮ ਦੇ ਸਾਰੇ ਨਾਗਰਿਕਾਂ ਨੂੰ ਅਸਾਮ ਦੀ ਵਿਕਾਸ ਯਾਤਰਾ ਦੇ ਇਸ ਇਤਿਹਾਸਕ ਦਿਨ 'ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ।ਪ੍ਰਧਾਨ ਮੰਤਰੀ ਦਾ ਨਾਮੀਬੀਆ ਦੀ ਨੈਸ਼ਨਲ ਅਸੈਂਬਲੀ ਵਿੱਚ ਸੰਬੋਧਨ
July 09th, 08:14 pm
ਕਿਰਪਾ ਕਰਕੇ ਮੈਨੂੰ ਸਭ ਤੋਂ ਪਹਿਲੇ ਆਪ ਸਭ ਨੂੰ ਵਧਾਈ ਦੇਣ ਦੀ ਆਗਿਆ ਦਿਉ। ਜਨਤਾ ਨੇ ਤੁਹਾਨੂੰ ਇਸ ਮਹਾਨ ਰਾਸ਼ਟਰ ਦੀ ਸੇਵਾ ਕਰਨ ਦਾ ਜਨ ਆਦੇਸ਼ (mandate) ਦਿੱਤਾ ਹੈ। ਆਪ ਸਭ ਜਾਣਦੇ ਹੋ ਕਿ ਰਾਜਨੀਤੀ ਵਿੱਚ ਇਹ ਇੱਕ ਸਨਮਾਨ ਅਤੇ ਇੱਕ ਵੱਡੀ ਜ਼ਿੰਮੇਦਾਰੀ, ਦੋਨੋਂ ਹੈ। ਮੇਰੀ ਕਾਮਨਾ ਹੈ ਕਿ ਤੁਸੀਂ ਆਪਣੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਸਫ਼ਲ ਹੋਵੋਂ।Prime Minister addresses the Namibian Parliament
July 09th, 08:00 pm
PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।ਘਾਨਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 03rd, 12:32 am
ਤਿੰਨ ਦਹਾਕਿਆਂ ਦੇ ਲੰਬੇ ਅੰਤਰਾਲ ਦੇ ਬਾਅਦ, ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਘਾਨਾ ਯਾਤਰਾ ਹੋ ਰਹੀ ਹੈ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 23rd, 06:11 pm
ਭੈਯਾ ਹਰੌ ਬੋਲੋ ਮਤੰਗੇਸ਼ਵਰ ਭਗਵਾਨ ਕੀ ਜੈ, ਬਾਗੇਸ਼ਵਰ ਧਾਮ ਕੀ ਜੈ, ਜੈ ਜਟਾਸ਼ੰਕਰ ਧਾਮ ਕੀ ਜੈ, ਅਪੁਨ ਓਂਰਣ ਖਾਂ ਮੋਰੀ ਤਰਫ ਸੇਂ ਦੋਈ ਹਾਂਥ, ਜੋਰ ਕੇ ਰਾਮ-ਰਾਮ ਜੂ। (भैया हरौ बोलो मतंगेश्वर भगवान की जै, बागेश्वर धाम की जै, जय जटाशंकर धाम की जै, अपुन ओंरण खाँ मोरी तरफ सें दोई हाँथ, जोर के राम-राम जू।) ਪ੍ਰੋਗਰਾਮ ਵਿੱਚ ਉਪਸਥਿਤ ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀ ਮੰਗੂਭਾਈ ਪਟੇਲ, ਮੁੱਖ ਮੰਤਰੀ ਭਾਈ ਮੋਹਨ ਯਾਦਵ ਜੀ, ਜਗਤਗੁਰੂ ਪੂਜਯ ਰਾਮਭਦ੍ਰਾਚਾਰਿਆ ਜੀ, ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਸ਼੍ਰੀ ਧੀਰੇਂਦਰ ਸ਼ਾਸਤ੍ਰੀ ਜੀ, ਸਾਧਵੀ ਰਿਤੰਭਰਾ ਜੀ, ਸਵਾਮੀ ਚਿਦਾਨੰਦ ਸਰਸਵਤੀ ਜੀ, ਮਹੰਤ ਸ਼੍ਰੀ ਬਾਲਕ ਯੋਗੇਸ਼ਚਰਦਾਸ ਜੀ, ਇਸੇ ਖੇਤਰ ਦੇ ਸਾਂਸਦ ਵਿਸ਼ਣੁਦੇਵ ਸ਼ਰਮਾ ਜੀ, ਹੋਰ ਮਹਾਨੁਭਾਵ ਜੀ ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦਾ ਨੀਂਹ ਪੱਥਰ ਰੱਖਿਆ
February 23rd, 04:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ ਦੇ ਛਤਰਪੁਰ ਜ਼ਿਲ੍ਹੇ ਦੇ ਗੜ੍ਹਾ ਪਿੰਡ ਵਿੱਚ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਹ ਇੰਨ੍ਹੇ ਘੱਟ ਸਮੇਂ ਵਿੱਚ ਦੂਸਰੀ ਵਾਰ ਬੁੰਦੇਲਖੰਡ ਆਏ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਤਿਕ ਕੇਂਦਰ ਬਾਗੇਸ਼ਵਰ ਧਾਮ ਜਲਦੀ ਹੀ ਹੈਲਥ ਸੈਂਟਰ ਵੀ ਬਣੇਗਾ। ਉਨ੍ਹਾਂ ਨੇ ਕਿਹਾ ਕਿ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ 10 ਏਕੜ ਖੇਤਰ ਵਿੱਚ ਬਣਾਇਆ ਜਾਵੇਗਾ ਅਤੇ ਪਹਿਲੇ ਪੜਾਅ ਵਿੱਚ 100 ਬਿਸਤਰਿਆਂ ਦੀ ਸੁਵਿਧਾ ਤਿਆਰ ਹੋਵੇਗੀ। ਉਨ੍ਹਾਂ ਨੇ ਇਸ ਨੇਕ ਕੰਮ ਦੇ ਲਈ ਸ਼੍ਰੀ ਧੀਰੇਂਦਰ ਸ਼ਾਸਤਰੀ ਨੂੰ ਵਧਾਈ ਦਿੱਤੀ ਅਤੇ ਬੁੰਦੇਲਖੰਡ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਮੋਟਾਪੇ ਨਾਲ ਲੜਨ ਅਤੇ ਤੇਲ ਦਾ ਉਪਯੋਗ ਘੱਟ ਕਰਨ ਦੇ ਪ੍ਰਧਾਨ ਮੰਤਰੀ ਦੇ ਸੱਦਾ ਦਾ ਡਾਕਟਰਾਂ, ਖਿਡਾਰੀਆਂ ਅਤੇ ਵਿਭਿੰਨ ਖੇਤਰਾਂ ਦੇ ਲੋਕਾਂ ਨੇ ਸਮਰਥਨ ਕੀਤਾ
January 31st, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਮੋਟਾਪੇ ਨਾਲ ਲੜਨ ਅਤੇ ਤੇਲ ਦਾ ਉਪਯੋਗ ਘੱਟ ਕਰਨ ਦਾ ਸੱਦਾ ਦਿੱਤਾ। ਇਸ ਨੂੰ ਡਾਕਟਰਾਂ, ਖਿਡਾਰੀਆਂ ਅਤੇ ਵਿਭਿੰਨ ਖੇਤਰਾਂ ਦੇ ਲੋਕਾਂ ਤੋਂ ਵਿਆਪਕ ਸਮਰਥਨ ਮਿਲਿਆ ਹੈ।ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 09:36 pm
ਦੇਵਭੂਮੀ ਅੱਜ ਯੁਵਾ ਊਰਜਾ ਨਾਲ ਹੋਰ ਦਿੱਬ ਹੋ ਉੱਠੀ ਹੈ। ਬਾਬਾ ਕੇਦਾਰ, ਬਦ੍ਰੀਨਾਥ ਜੀ, ਮਾਂ ਗੰਗਾ ਦੇ ਸ਼ੁਭਅਸੀਸ ਦੇ ਨਾਲ, ਅੱਜ ਨੈਸ਼ਨਲ ਗੇਮਸ ਸ਼ੁਰੂ ਹੋ ਰਹੀਆਂ ਹਨ। ਇਹ ਵਰ੍ਹਾ ਉੱਤਰਾਖੰਡ ਦੇ ਨਿਰਮਾਣ ਦਾ 25ਵਾਂ ਵਰ੍ਹਾ ਹੈ। ਇਸ ਯੁਵਾ ਰਾਜ ਵਿੱਚ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਹਜ਼ਾਰਾਂ ਯੁਵਾ ਆਪਣੀ ਸਮਰੱਥਾ ਦਿਖਾਉਣ ਵਾਲੇ ਹਨ। ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਬਹੁਤ ਸੁੰਦਰ ਤਸਵੀਰ ਇੱਥੇ ਦਿਖ ਰਹੀ ਹੈ। ਨੈਸ਼ਨਲ ਗੇਮਸ ਵਿੱਚ ਇਸ ਵਾਰ ਭੀ ਕਈ ਦੇਸੀ ਪਰੰਪਰਾਗਤ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦੀਆਂ ਨੈਸ਼ਨਲ ਗੇਮਸ, ਇੱਕ ਪ੍ਰਕਾਰ ਨਾਲ ਗ੍ਰੀਨ ਗੇਮਸ ਭੀ ਹਨ। ਇਸ ਵਿੱਚ environment friendly ਚੀਜ਼ਾਂ ਦਾ ਕਾਫੀ ਇਸਤੇਮਾਲ ਹੋ ਰਿਹਾ ਹੈ। ਨੈਸ਼ਨਲ ਗੇਮਸ ਵਿੱਚ ਮਿਲਣ ਵਾਲੇ ਸਾਰੇ ਮੈਡਲ ਅਤੇ ਟ੍ਰਾਫੀਆਂ ਭੀ ਈ-ਵੇਸਟ ਦੀਆਂ ਬਣੀਆਂ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਇੱਥੇ ਇੱਕ ਪੌਦਾ ਭੀ ਲਗਾਇਆ ਜਾਵੇਗਾ। ਇਹ ਬਹੁਤ ਹੀ ਅੱਛੀ ਪਹਿਲ ਹੈ। ਮੈਂ ਸਾਰੇ ਖਿਡਾਰੀਆਂ ਨੂੰ, ਬਿਹਤਰੀਨ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧਾਮੀ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ, ਉੱਤਰਾਖੰਡ ਦੇ ਹਰ ਨਾਗਰਿਕ ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ
January 28th, 09:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉੱਤਰਾਖੰਡ ਅੱਜ ਨੌਜਵਾਨਾਂ ਦੀ ਊਰਜਾ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਕੇਦਾਰਨਾਥ, ਬਦਰੀਨਾਥ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਅੱਜ 38ਵੀਆਂ ਰਾਸ਼ਟਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਉੱਤਰਾਖੰਡ ਦੇ ਗਠਨ ਦਾ 25ਵਾਂ ਵਰ੍ਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਯੁਵਾ ਇਸ ਯੁਵਾ ਰਾਜ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (‘Ek Bharat, Shrestha Bharat’) ਦੀ ਸੁੰਦਰ ਤਸਵੀਰ ਪ੍ਰਦਰਸ਼ਿਤ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਸ਼ਟਰੀ ਖੇਡਾਂ ਵਿੱਚ ਕਈ ਸਥਾਨਕ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਥੀਮ ‘ਗ੍ਰੀਨ ਗੇਮਸ’(‘Green Games’) ਹੈ, ਕਿਉਂਕਿ ਇਸ ਵਿੱਚ ਵਾਤਾਵਰਣ ਦੇ ਅਨੁਕੂਲ ਵਸਤਾਂ ਦਾ ਉਪਯੋਗ ਕੀਤਾ ਗਿਆ ਹੈ। ਵਿਸ਼ੇ ਨੂੰ ਹੋਰ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਟਰਾਫੀਆਂ ਅਤੇ ਮੈਡਲ ਭੀ ਈ-ਕਚਰੇ (e-Waste) ਤੋਂ ਬਣੇ ਹਨ ਅਤੇ ਹਰੇਕ ਮੈਡਲ ਜੇਤੂ ਦੇ ਨਾਮ ‘ਤੇ ਇੱਕ ਪੌਦਾ ਲਗਾਇਆ ਜਾਵੇਗਾ ਜੋ ਬੜੀ ਪਹਿਲ ਹੋਵੇਗੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਤਨੇ ਸ਼ਾਨਦਾਰ ਆਯੋਜਨ ਦੇ ਲਈ ਉੱਤਰਾਖੰਡ ਸਰਕਾਰ ਅਤੇ ਜਨਤਾ ਨੂੰ ਵਧਾਈਆਂ ਭੀ ਦਿੱਤੀਆਂ।ਪ੍ਰਧਾਨ ਮੰਤਰੀ ਨੇ ਕਾਰਡੀਅਕ ਸਰਜਨ ਡਾ. ਕੇ.ਐੱਮ. ਚੇਰੀਅਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
January 26th, 03:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਕਾਰਡੀਅਕ ਸਰਜਨ ਡਾ. ਕੇ. ਐੱਸ. ਚੇਰੀਅਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।