From the seas to the skies, India is becoming increasingly secure and self-reliant: PM Modi in Mann Ki Baat

June 28th, 11:30 am

Addressing the 135th episode of Mann Ki Baat, PM Modi highlighted India's achievements in security and self-reliance. He spoke on a range of topics, including Atmanirbhar Bharat, International Yoga Day, insurance schemes, nature conservation, sports, culture and Vocal for Local. He also urged people to continue writing to him about inspiring efforts taking place in their local communities.

ਪ੍ਰਧਾਨ ਮੰਤਰੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 21st, 09:29 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਡੋਮਿਨਿਕਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

November 21st, 05:39 am

ਡੋਮਿਨਿਕਾ ਦੇ ਰਾਸ਼ਟਰਪਤੀ ਮਹਾਮਹਿਮ ਸਿਲਵੇਨੀ ਬਰਟਨ (Her Excellency Sylvanie Burton) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਕੋਵਿਡ-19 ਮਹਾਮਾਰੀ (Covid 19 pandemic) ਦੇ ਦੌਰਾਨ ਡੋਮਿਨਿਕਾ ਨੂੰ ਦਿੱਤੇ ਗਏ ਸਮਰਥਨ ਅਤੇ ਦੋਹਾਂ ਦੇਸ਼ਾਂ ਦੇ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਡੋਮਿਨਿਕਾ ਐਵਾਰਡ ਆਵ੍ ਆਨਰ ਨਾਲ ਸਨਮਾਨਿਤ ਕੀਤਾ। ਇਸ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ (H.E. Mr.Roosevelt Skerrit) ਭੀ ਉਪਸਥਿਤ ਸਨ। ਗੁਆਨਾ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਇਰਫਾਨ ਅਲੀ, ਬਾਰਬਾਡੋਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਮੀਆ ਅਮੋਰ ਮੋਟਲੀ (H.E. Mia Amor Mottley), ਗ੍ਰੇਨੇਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਡਿਕੌਨ ਮਿਸ਼ੇਲ (H.E. Mr. Dickon Mitchel), ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਫਿਲਿਪ ਜੇ. ਪਿਅਰੇ (Philip J. Pierre) ਅਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਗੈਸਟਨ ਬ੍ਰਾਊਨ (H.E. Mr. Gaston Browne) ਭੀ ਸਮਾਰੋਹ ਵਿੱਚ ਉਪਸਥਿਤ ਸਨ।

ਪ੍ਰਧਾਨ ਮੰਤਰੀ 16 ਫਰਵਰੀ ਨੂੰ ਟੇਰੀ ਦੇ ਵਿਸ਼ਵ ਟਿਕਾਊ ਵਿਕਾਸ ਸਮਿਟ ਵਿੱਚ ਉਦਘਾਟਨੀ ਭਾਸ਼ਣ ਦੇਣਗੇ

February 15th, 11:32 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਊਰਜਾ ਅਤੇ ਸੰਸਾਧਨ ਸੰਸਥਾਨ (TERI) ਟੇਰੀ ਦੇ ਵਿਸ਼ਵ ਟਿਕਾਊ ਵਿਕਾਸ ਸਮਿਟ ਵਿੱਚ 16 ਫਰਵਰੀ, 2022 ਨੂੰ ਲਗਭਗ ਛੇ ਵਜੇ ਸ਼ਾਮ ਵੀਡੀਓ ਸੰਦੇਸ਼ ਦੁਆਰਾ ਉਦਘਾਟਨੀ ਭਾਸ਼ਣ ਦੇਣਗੇ।