ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ 'ਤੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਵਧਾਈ ਦਿੱਤੀ

July 04th, 09:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ 'ਤੇ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਅਤੇ ਅਮਰੀਕਾ ਦੇ ਲੋਕਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਭਾਰਤ-ਅਮਰੀਕਾ ਸਾਂਝੇਦਾਰੀ ਦੀ ਸਥਾਈ ਤਾਕਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਦੋਵਾਂ ਲੋਕਤੰਤਰਾਂ ਵਿਚਕਾਰ ਰਿਸ਼ਤਾ ਸਿਰਫ਼ ਇੱਕ ਰਣਨੀਤਕ ਸਾਂਝੇਦਾਰੀ ਤੱਕ ਸੀਮਤ ਨਹੀਂ ਹਨ, ਸਗੋਂ ਇਹ ਲੋਕਤੰਤਰ ਦੀਆਂ ਸਾਂਝੀਆਂ ਕਦਰਾਂ-ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਆਪਣੇ ਲੋਕਾਂ ਦੀ ਅਸੀਮਤ ਸੰਭਾਵਨਾਵਾਂ ਵਿੱਚ ਭਰੋਸੇ 'ਤੇ ਅਧਾਰਿਤ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

June 18th, 05:04 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2026 ਨੂੰ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਡੋਨਾਲਡ ਜੇ. ਟਰੰਪ ਨਾਲ ਮੁਲਾਕਾਤ ਕੀਤੀ।

Prime Minister extends his gratitude to world leaders and citizens for their warm wishes

June 10th, 11:50 pm

The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.

ਅਮਰੀਕੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

May 23rd, 04:20 pm

ਅਮਰੀਕਾ ਦੇ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀ ਮਾਰਕੋ ਰੂਬੀਓ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਫ਼ੋਨ ਆਇਆ, ਦੋਵਾਂ ਆਗੂਆਂ ਨੇ ਦੁਵੱਲੇ ਸਹਿਯੋਗ ਦੀ ਸਮੀਖਿਆ ਅਤੇ ਪੱਛਮੀ ਏਸ਼ੀਆ ਅਤੇ ਸਟ੍ਰੇਟ ਆਫ਼ ਹੋਰਮੁਜ਼ ਬਾਰੇ ਚਰਚਾ ਕੀਤੀ

April 14th, 10:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਫ਼ੋਨ ਆਇਆ।

ਪ੍ਰਧਾਨ ਮੰਤਰੀ ਨੇ ਅਮਰੀਕੀ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ ਬਾਰੇ ਟੈਲੀਫੋਨ ‘ਤੇ ਗੱਲਬਾਤ ਕੀਤੀ

March 24th, 08:48 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਦਾ ਫੋਨ ਆਇਆ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟਰੰਪ ਨਾਲ ਗੱਲ ਕੀਤੀ

February 02nd, 11:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਭਾਰਤੀ ਉਤਪਾਦਾਂ ’ਤੇ ਟੈਰਿਫ਼ ਨੂੰ ਘਟਾ ਕੇ 18 ਫ਼ੀਸਦੀ ਕਰਨ ਦੇ ਮਹੱਤਵਪੂਰਨ ਐਲਾਨ ਲਈ ਭਾਰਤ ਦੇ ਇੱਕ ਅਰਬ 40 ਕਰੋੜ ਲੋਕਾਂ ਵੱਲੋਂ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ 'ਤੇ ਗੱਲ ਕੀਤੀ

December 11th, 08:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਲਈ ਅਮਰੀਕੀ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਦਾ ਧੰਨਵਾਦ ਕੀਤਾ, ਸਾਂਝੇ ਲੋਕਤੰਤਰੀ ਆਦਰਸ਼ਾਂ ਅਤੇ ਵਿਸ਼ਵ ਸ਼ਾਂਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ

October 22nd, 08:25 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਅਤੇ ਰੌਸ਼ਨੀ ਦੇ ਇਸ ਤਿਉਹਾਰ ਦੇ ਮੌਕੇ 'ਤੇ ਨਿੱਜੀ ਤੌਰ ’ਤੇ ਫੋਨ ਕਾਲ ਕਰਨ ਲਈ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਡੋਨਾਲਡ ਟਰੰਪ ਦੇ ਪ੍ਰਤੀ ਦਿਲੋਂ ਧੰਨਵਾਦ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ, ਖੇਤਰ ਵਿੱਚ ਸ਼ਾਂਤੀ ਲਿਆਉਣ ਲਈ ਰਾਸ਼ਟਰਪਤੀ ਟਰੰਪ ਦੇ ਸੁਹਿਰਦ ਯਤਨਾਂ ਦਾ ਸਮਰਥਨ ਕੀਤਾ

October 13th, 07:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2 ਸਾਲ ਤੋਂ ਵੱਧ ਸਮੇਂ ਲਈ ਕੈਦ ਵਿੱਚ ਰੱਖਣ ਤੋਂ ਬਾਅਦ ਸਾਰੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਉਨ੍ਹਾਂ ਦੇ ਪਰਿਵਾਰਾਂ ਦੀ ਹਿੰਮਤ, ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਦੇ ਸ਼ਾਂਤੀ ਯਤਨਾਂ ਅਤੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਦ੍ਰਿੜ੍ਹ ਇਰਾਦੇ ਦਾ ਸਿੱਟਾ ਹੈ।

ਪ੍ਰਧਾਨ ਮੰਤਰੀ ਨੇ ਗਾਜ਼ਾ ਸ਼ਾਂਤੀ ਯੋਜਨਾ ਦੀ ਸਫਲਤਾ 'ਤੇ ਰਾਸ਼ਟਰਪਤੀ ਟਰੰਪ ਨੂੰ ਵਧਾਈਆਂ ਦਿੱਤੀਆਂ

October 09th, 09:31 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਤਿਹਾਸਕ ਗਾਜ਼ਾ ਸ਼ਾਂਤੀ ਯੋਜਨਾ ਦੀ ਸਫਲਤਾ 'ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਾਂਤੀ ਯੋਜਨਾ ਦੇ ਪਹਿਲੇ ਪੜਾਅ ’ਤੇ ਹੋਏ ਸਮਝੌਤੇ ਦਾ ਸਵਾਗਤ ਕੀਤਾ

October 09th, 09:55 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਾਂਤੀ ਯੋਜਨਾ ਦੇ ਪਹਿਲੇ ਪੜਾਅ ’ਤੇ ਹੋਏ ਸਮਝੌਤੇ ਦਾ ਸਵਾਗਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਗਾਜ਼ਾ ਵਿੱਚ ਸ਼ਾਂਤੀ ਸਥਾਪਨਾ ਲਈ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਅਗਵਾਈ ਦਾ ਸਵਾਗਤ ਕੀਤਾ

October 04th, 07:58 am

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਗਾਜ਼ਾ ਵਿੱਚ ਸ਼ਾਂਤੀ ਯਤਨਾਂ ਵਿੱਚ ਨਿਰਣਾਇਕ ਕਦਮ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਦਾ ਸਵਾਗਤ ਕੀਤਾ ਹੈ। ਸ੍ਰੀ ਮੋਦੀ ਨੇ ਅੱਜ ਕਿਹਾ ਕਿ ਬੰਧਕਾਂ ਦੀ ਰਿਹਾਈ ਦੇ ਸੰਕੇਤ ਮਨੁੱਖਤਾਵਾਦੀ ਅਤੇ ਕੂਟਨੀਤਕ ਕੋਸ਼ਿਸ਼ਾਂ ਵਿੱਚ ਅਹਿਮ ਕਦਮ ਹਨ।

ਪ੍ਰਧਾਨ ਮੰਤਰੀ ਨੇ ਗਾਜ਼ਾ ਸੰਘਰਸ਼ ’ਤੇ ਰਾਸ਼ਟਰਪਤੀ ਟਰੰਪ ਦੀ ਸ਼ਾਂਤੀ ਪਹਿਲਕਦਮੀ ਦਾ ਸਵਾਗਤ ਕੀਤਾ

September 30th, 09:19 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਵੱਲੋਂ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਵਿਆਪਕ ਯੋਜਨਾ ਦੇ ਕੀਤੇ ਗਏ ਐਲਾਨ ਦਾ ਸਵਾਗਤ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀ ਵਧਾਈ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ

September 16th, 11:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਦਾ ਉਨ੍ਹਾਂ ਦੇ 75ਵੇਂ ਜਨਮ ਦਿਨ 'ਤੇ ਫ਼ੋਨ ਕਰਨ ਅਤੇ ਨਿੱਘੀਆਂ ਵਧਾਈਆਂ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਤਰ੍ਹਾਂ, ਮੈਂ ਵੀ ਭਾਰਤ-ਅਮਰੀਕਾ ਵਿਆਪਕ ਅਤੇ ਆਲਮੀ ਭਾਈਵਾਲੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਤੁਹਾਡੀਆਂ ਪਹਿਲਕਦਮੀਆਂ ਦਾ ਸਮਰਥਨ ਕਰਦੇ ਹਾਂ।

ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਮੁਬਾਰਕਾਂ ਦਿੱਤੀਆਂ

September 16th, 10:13 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਦਾ ਟੈਲੀਫ਼ੋਨ ਆਇਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ-ਅਮਰੀਕਾ ਸਬੰਧਾਂ ਦੀ ਮਜ਼ਬੂਤੀ ਦੀ ਪੁਸ਼ਟੀ ਕੀਤੀ

September 10th, 07:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ-ਅਮਰੀਕਾ ਸਬੰਧਾਂ ਦੀ ਅੱਜ ਮਜ਼ਬੂਤੀ ਦੀ ਪੁਸ਼ਟੀ ਕੀਤੀ ਅਤੇ ਦੋਹਾਂ ਦੇਸ਼ਾਂ ਦਰਮਿਆਨ ਚਲ ਰਹੀ ਵਪਾਰਕ ਗੱਲਬਾਤ ਵਿੱਚ ਵਿਸ਼ਵਾਸ ਵਿਅਕਤ ਕੀਤਾ। ਸ੍ਰੀ ਮੋਦੀ ਨੇ ਕਿਹਾ ਕਿ ਦੋਵੇਂ ਦੇਸ਼ ਆਪਣੇ ਦੇਸ਼ਵਾਸੀਆਂ ਦੇ ਉੱਜਵਲ ਅਤੇ ਸਮ੍ਰਿੱਧ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਮਿਲ ਕੇ ਕੰਮ ਕਰਨਗੇ।

ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਭਾਵਨਾਵਾਂ ਦੀ ਗੰਭੀਰਤਾ ਨਾਲ ਪ੍ਰਸ਼ੰਸਾ ਕਰਦਾ ਹਾਂ ਅਤੇ ਉਨ੍ਹਾਂ ਦਾ ਪੂਰਾ ਸਮਰਥਨ ਕਰਦਾ ਹਾਂ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ

September 06th, 10:27 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਭਾਵਨਾਵਾਂ ਅਤੇ ਭਾਰਤ - ਅਮਰੀਕਾ ਸਬੰਧਾਂ ਦੇ ਸਕਾਰਾਤਮਕ ਮੁਲਾਂਕਣ ਦੀ ਗੰਭੀਰਤਾ ਨਾਲ ਪ੍ਰਸ਼ੰਸਾ ਕਰਦੇ ਹਨ ਅਤੇ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਲ ਸਮਰਥਨ ਕਰਦੇ ਹਨ। ਸ਼੍ਰੀ ਮੋਦੀ ਨੇ ਕਿਹਾ ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਬਹੁਤ ਹੀ ਸਕਾਰਾਤਮਕ ਅਤੇ ਅਗਾਂਹਵਧੂ ਵਿਆਪਕ ਅਤੇ ਵਿਸ਼ਵਵਿਆਪੀ ਰਣਨੀਤਕ ਸਾਂਝੇਦਾਰੀ ਹੈ ।

ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਦਰਮਿਆਨ ਟੈਲੀਫੋਨ ‘ਤੇ ਹੋਈ ਗੱਲਬਾਤ ‘ਤੇ ਵਿਦੇਸ਼ ਸਕੱਤਰ ਸ਼੍ਰੀ ਵਿਕ੍ਰਮ ਮਿਸਰੀ ਦਾ ਬਿਆਨ

June 18th, 12:32 pm

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟ੍ਰੰਪ ਦੀ ਮੁਲਾਕਾਤ G7 summit ਦੀ sidelines ‘ਤੇ ਹੋਣੀ ਤੈਅ ਸੀ। ਰਾਸ਼ਟਰਪਤੀ ਟ੍ਰੰਪ ਨੂੰ ਜਲਦੀ ਵਾਪਸ ਅਮਰੀਕਾ ਪਰਤਣਾ ਪਿਆ, ਜਿਸ ਦੇ ਕਾਰਨ ਇਹ ਮੁਲਾਕਾਤ ਨਹੀਂ ਹੋ ਗਈ।

ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

April 24th, 03:29 pm

22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ, ਜਿਸ ਵਿੱਚ ਮਾਸੂਮ ਜਾਨਾਂ ਗਈਆਂ, ਨੇ ਵਿਸ਼ਵ ਨੇਤਾਵਾਂ ਤੋਂ ਏਕਤਾ ਦੀ ਇੱਕ ਮਜ਼ਬੂਤ ਲਹਿਰ ਪੈਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ, ਇਹ ਪ੍ਰਣ ਲਿਆ ਕਿ ਭਾਰਤ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧਰਤੀ ਦੇ ਕੋਣੇ-ਕੋਣੇ ਤੱਕ ਪਿੱਛਾ ਕਰੇਗਾ।