ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 24th, 04:00 pm
ਮੈਂ ਦਿਲੋਂ ਤੁਹਾਡਾ ਬਹੁਤ-ਬਹੁਤ ਧੰਨਵਾਦੀ ਹਾਂ ਇਸ ਸੁਆਗਤ ਦੇ ਲਈ, ਸ਼ਾਨਦਾਰ ਸਨਮਾਨ ਦੇ ਲਈ ਅਤੇ ਚੈਕਰਸ ਵਿੱਚ ਅੱਜ ਇੱਕ ਨਵਾਂ ਇਤਿਹਾਸ ਰਚਣ ਅਸੀਂ ਜਾ ਰਹੇ ਹਾਂ। ਅਤੇ ਭਾਰਤ ਅਤੇ UK ਮਿਲ ਕੇ ਇੱਕ ਨਵਾਂ ਇਤਿਹਾਸ ਦੀ ਨੀਂਹ ਰੱਖ ਰਹੇ ਹਾਂ।ਪ੍ਰਧਾਨ ਮੰਤਰੀ ਨੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 24th, 03:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 -24 ਜੁਲਾਈ 2025 ਨੂੰ ਯੂਨਾਈਟਿਡ ਕਿੰਗਡਮ ਦੇ ਆਪਣੇ ਸਰਕਾਰੀ ਦੌਰੇ ਦੌਰਾਨ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ, ਮਾਣਯੋਗ ਸਰ ਕੀਰ ਸਟਾਰਮਰ (Sir Keir Starmer) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਸਟਾਰਮਰ ਨੇ ਬਕਿੰਘਮਸ਼ਾਇਰ ਵਿੱਚ ਯੂਕੇ ਦੇ ਪ੍ਰਧਾਨ ਮੰਤਰੀ ਦੇ ਕੰਟ੍ਰੀ ਰੈਜ਼ੀਡੇਂਸ ਚੈਕਰਸ ਵਿਖੇ ਪਹੁੰਚਣ 'ਤੇ ਮੋਦੀ ਦਾ ਨਿੱਘਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਨ-ਔਨ-ਵਨ ਮੀਟਿੰਗ ਦੇ ਨਾਲ- ਨਾਲ ਵਫ਼ਦ ਪੱਧਰ ਦੀ ਵਾਰਤਾ ਵੀ ਕੀਤੀ।